PUNJABMAILUSA.COM

ਇੱਕ ਹੋਰ ਕੇਸ ਚੱਲੇਗਾ ਲੰਗਾਹ ‘ਤੇ

ਇੱਕ ਹੋਰ ਕੇਸ ਚੱਲੇਗਾ ਲੰਗਾਹ ‘ਤੇ

ਇੱਕ ਹੋਰ ਕੇਸ ਚੱਲੇਗਾ ਲੰਗਾਹ ‘ਤੇ
October 06
21:54 2017

ਗੁਰਦਾਸਪੁਰ, 6 ਅਕਤੂਬਰ (ਪੰਜਾਬ ਮੇਲ)- ਬਲਾਤਕਾਰ ਦੇ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਅਕਾਲੀ ਦਲ ਨਾਲ ਸਬੰਧਤ ਰਹੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਗੁਰਦਾਸਪੁਰ ਪੁਲਿਸ ਨੇ ਉਸ ਵਿਰੁੱਧ ਧਾਰਮਿਕ ਜਥੇਬੰਦੀਆਂ ਦੀ ਸ਼ਿਕਾਇਤ ‘ਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਵੀ ਦਰਜ ਕਰ ਲਿਆ ਹੈ। ਪੁਲਿਸ ਨੇ ਅੱਜ ਭਾਰਤੀ ਸੰਵਿਧਾਨ ਦੀ ਧਾਰਾ 295 ਏ ਤਹਿਤ ਪਰਚਾ ਦਰਜ ਕਰ ਲਿਆ ਹੈ। ਜਥੇਬੰਦੀਆਂ ਵੱਲੋਂ ਸ਼ਿਕਾਇਤ ਵਿੱਚ ਲੰਗਾਹ ‘ਤੇ ਸਿੱਖੀ ਕਕਾਰਾਂ ਦੀ ਬੇਅਦਬੀ ਕਰਨ ਦੇ ਇਲਜ਼ਾਮ ਲਾਏ ਹਨ। ਸਾਬਕਾ ਮੰਤਰੀ ਵੱਲੋਂ ਕਿਰਪਾਨ ਦੀ ਬੇਅਦਬੀ ਕਰਨ ਦੀ ਗੱਲ ਕਹੀ ਗਈ ਹੈ। ਸ਼ਿਕਾਇਤ ਮੁਤਾਬਕ ਲੰਗਾਹ ਨੇ ਕਿਸੇ ਪਰਾਈ ਔਰਤ ਨਾਲ ਰਿਸ਼ਤਾ ਬਣਾ ਕੇ ਸਿੱਖ ਮਰਿਆਦਾ ਤੋਂ ਉਲਟ ਕੰਮ ਕੀਤਾ ਹੈ। ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੇ 4 ਸਤੰਬਰ ਨੂੰ ਗੁਰਦਾਸਪੁਰ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ ਤੇ ਅਦਾਲਤ ਨੇ ਲੰਗਾਹ ਨੂੰ 9 ਅਕਤੂਬਰ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਸੀ। ਇਸ ਤੋਂ ਪਹਿਲਾਂ ਸੋਮਵਾਰ ਨੂੰ ਲੰਗਾਹ ਚੰਡੀਗੜ੍ਹ ਦੇ ਸੈਕਟਰ 43 ਦੀ ਜ਼ਿਲ੍ਹਾ ਅਦਾਲਤ ਵਿੱਚ ਆਤਮ ਸਮਰਪਣ ਕਰਨ ਆਇਆ ਸੀ ਪਰ ਅਦਾਲਤ ਨੇ ਉਸ ਨੂੰ ਕਿਹਾ ਸੀ ਕਿ ਉਹ ਗੁਰਦਾਸਪੁਰ ਅਦਾਲਤ ਸਾਹਮਣੇ ਆਤਮ ਸਮਰਪਣ ਕਰੇ। ਦੱਸ ਦਈਏ ਕਿ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ‘ਤੇ ਬੀਤੀ 29 ਸਤੰਬਰ ਨੂੰ ਗੁਰਦਾਸਪੁਰ ਦੀ ਇੱਕ ਔਰਤ ਵੱਲੋਂ 8 ਸਾਲ ਤੋਂ ਬਲਾਤਕਾਰ ਕਰਦੇ ਆ ਰਹਿਣ ਦਾ ਇਲਜ਼ਾਮ ਲਾ ਕੇ ਮਾਮਲਾ ਦਰਜ ਕਰਵਾਇਆ ਸੀ। ਪੀੜਤ ਔਰਤ ਨੇ ਪੁਲਿਸ ਨੂੰ ਸਬੂਤ ਵਜੋਂ ਇੱਕ ਵੀਡੀਓ ਵੀ ਦਿੱਤੀ ਸੀ। ਉਹੀ ਵੀਡੀਓ ਹੋਣ ਦਾ ਦਾਅਵਾ ਕਰ ਕੇ ਸੁੱਚਾ ਸਿੰਘ ਲੰਗਾਹ ਦੇ ਨਾਂ ਤੋਂ ਇੱਕ ਅਸ਼ਲੀਲ ਵੀਡੀਓ ਸੋਸ਼ਲ ਮੀਡੀਆ ‘ਤੇ ਹਾਲੇ ਵੀ ਵਾਇਰਲ ਹੋ ਰਹੀ ਹੈ। ਗੁਰਦਾਸਪੁਰ ਦੇ ਇੱਕ ਪਿੰਡ ਦੀ ਰਹਿਣ ਵਾਲੀ ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ 2008 ਵਿੱਚ ਉਸ ਦੇ ਪਤੀ ਦੀ ਮੌਤ ਹੋ ਗਈ ਸੀ। ਉਹ ਪੰਜਾਬ ਪੁਲਿਸ ਵਿੱਚ ਨੌਕਰੀ ਕਰਦਾ ਸੀ। ਤਰਸ ਦੇ ਆਧਾਰ ‘ਤੇ ਆਪਣੇ ਪਤੀ ਵਾਲੀ ਸਰਕਾਰੀ ਨੌਕਰੀ ਪ੍ਰਾਪਤ ਕਰਨ ਦੇ ਮੰਤਵ ਨਾਲ ਪੀੜਤਾ ਆਪਣੇ ਇਲਾਕੇ ਦੇ ਤਤਕਾਲੀ ਮੰਤਰੀ ਨੂੰ ਸਾਲ 2009 ਵਿੱਚ ਆਪਣੇ ਪਰਿਵਾਰ ਸਮੇਤ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਮਿਲੀ ਸੀ। ਪੀੜਤਾ ਮੁਤਾਬਕ ਨੌਕਰੀ ਦੀ ਜ਼ਰੂਰਤ ਤੇ ਮੰਤਰੀ ਦੇ ਅਸਰ ਰਸੂਖ਼ ਕਾਰਨ ਉਹ ਬੇਵੱਸ ਹੋ ਗਈ ਤੇ ਮੰਤਰੀ ਨੇ ਉਸ ਨਾਲ ਬਲਾਤਕਾਰ ਕੀਤਾ। ਪੀੜਤਾ ਨੇ ਸ਼ਿਕਾਇਤ ਵਿੱਚ ਸੁੱਚਾ ਸਿੰਘ ਲੰਗਾਹ ‘ਤੇ ਡਰਾ-ਧਮਕਾ ਕੇ ਤੇ ਬਲੈਕਮੇਲ ਕਰਕੇ ਉਸ ਨਾਲ ਕਈ ਵਾਰ ਬਲਾਤਕਾਰ ਕਰਨ ਦੇ ਇਲਜ਼ਾਮ ਲਾਏ ਸਨ। ਪੀੜਤਾ ਨੇ ਲੰਗਾਹ ‘ਤੇ ਉਸ ਦੀ ਜ਼ਮੀਨ ਵਿਕਵਾ ਦੇਣ ਤੇ ਉਸ ਦੇ ਪੈਸੇ ਹੜੱਪਣ ਦੇ ਇਲਜ਼ਾਮ ਵੀ ਲਾਏ ਸਨ।

About Author

Punjab Mail USA

Punjab Mail USA

Related Articles

ads

Latest Category Posts

    2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

Read Full Article
    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

Read Full Article
    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

Read Full Article
    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

Read Full Article
    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

Read Full Article
    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

Read Full Article
    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

Read Full Article
    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

Read Full Article
    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

Read Full Article
    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

Read Full Article
    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

Read Full Article
    ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

Read Full Article
    ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

Read Full Article