PUNJABMAILUSA.COM

ਈਰਾਨ ‘ਚ ਸ਼ੁਰੂ ਹੋਏ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੇ ਵਿਰੁੱਧ ਕਾਰਵਾਈ ‘ਚ 1000 ਤੋਂ ਵੱਧ ਨਾਗਰਿਕਾਂ ਦੀ ਹੱਤਿਆ ਦਾ ਖਦਸ਼ਾ

December 06
16:52 2019

ਵਾਸ਼ਿੰਗਟਨ, 6 ਦਸੰਬਰ (ਪੰਜਾਬ ਮੇਲ)- ਅਮਰੀਕਾ ਨੇ ਵੀਰਵਾਰ ਨੂੰ ਕਿਹਾ ਕਿ ਪਿਛਲੇ ਮਹੀਨੇ ਈਰਾਨ ਵਿਚ ਸ਼ੁਰੂ ਹੋਏ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੇ ਵਿਰੁੱਧ ਕਾਰਵਾਈ ਵਿਚ ਈਰਾਨ ਸਰਕਾਰ ਨੇ ਸੰਭਵ ਤੌਰ ‘ਤੇ 1000 ਤੋਂ ਵੱਧ ਨਾਗਰਿਕਾਂ ਦੀ ਹੱਤਿਆ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਵਿਸ਼ੇਸ਼ ਪ੍ਰਤੀਨਿਧੀ ਬ੍ਰਾਇਨ ਹੁਕ ਨੇ ਇੱਥੇ ਇਕ ਪੱਤਰਕਾਰ ਸੰਮੇਲਨ ਵਿਚ ਪੱਤਰਕਾਰਾਂ ਨੂੰ ਕਿਹਾ,”ਈਰਾਨ ਦੀ ਮੌਜੂਦਾ ਸਥਿਤੀ ਨੂੰ ਦੇਖਦਿਆਂ ਸੰਭਵ ਹੈ ਕਿ ਪ੍ਰਦਰਸ਼ਨ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਈਰਾਨੀ ਸਰਕਾਰ ਨੇ ਕਾਰਵਾਈ ਵਿਚ ਸੰਭਵ ਤੌਰ ‘ਤੇ 1000 ਤੋਂ ਵੱਧ ਈਰਾਨੀ ਨਾਗਰਿਕਾਂ ਦੀ ਹੱਤਿਆ ਕੀਤੀ ਹੋ ਸਕਦੀ ਹੈ।”
ਸਰਕਾਰ ਵੱਲੋਂ ਬਾਲਣ ਦੀਆਂ ਕੀਮਤਾਂ ਵਿਚ ਵਾਧੇ ਦੇ ਬਾਅਦ 15 ਨਵੰਬਰ ਤੋਂ ਈਰਾਨ ਵਿਚ ਵਿਰੋਧ ਪ੍ਰਦਰਸ਼ਨ ਦਾ ਸਿਲਸਿਲਾ ਸ਼ੁਰੂ ਹੋ ਗਿਆ। ਹੁਕ ਨੇ ਕਿਹਾ ਕਿ ਅਮਰੀਕਾ ਨੂੰ ਕਿਸੇ ਸਾਈਟ ਤੋਂ 32000 ਵੀਡੀਓ ਫੁਟੇਜ ਮਿਲੇ ਹਨ ਜੋ ਈਰਾਨ ਸਰਕਾਰ ਦੀ ਬੇਰਹਿਮੀ ਦਾ ਖੁਲਾਸਾ ਕਰਦੇ ਹਨ। ਵਿਦੇਸ਼ ਮੰਤਰਾਲੇ ਇਸ ਵਿਚ ਹਰ ਫੁਟੇਜ ਦੀ ਜਾਂਚ ਕਰ ਰਿਹਾ ਹੈ। ਕਿਸੇ ਫੁਟੇਜ ਦਾ ਹਵਾਲਾ ਦਿੰਦੇ ਹੋਏ ਹੁਕ ਨੇ ਕਿਹਾ ਕਿ ਦੱਖਣੀ ਪਛਮੀ ਈਰਾਨ ਦੇ ਸ਼ਹਿਰ ਮਸ਼ਹਰ ਵਿਚ ਪ੍ਰਦਰਸ਼ਨਕਾਰੀਆਂ ਵੱਲੋਂ ਸੜਕ ਜਾਮ ਕਰਨ ‘ਤੇ ਇਸਲਾਮਿਕ ਰੈਵੋਲੂਸ਼ਨਰੀ ਸੁਰੱਖਿਆ ਬਲਾਂ ਨੇ ਬਿਨਾਂ ਚਿਤਾਵਨੀ ਦਿੱਤੇ ਉਨ੍ਹਾਂ ‘ਤੇ ਗੋਲੀਬਾਰੀ ਕਰ ਦਿੱਤੀ, ਜਿਸ ਵਿਚ ਕਈ ਲੋਕਾਂ ਦੀ ਮੌਤ ਹੋ ਗਈ।
ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਪ੍ਰਦਰਸ਼ਨਾਂ ਵਿਚ ਹਜ਼ਾਰਾਂ ਈਰਾਨੀ ਨਾਗਰਿਕ ਜ਼ਖਮੀ ਹੋ ਗਏ ਹਨ ਅਤੇ ਘੱਟੋ-ਘੱਟ 7000 ਪ੍ਰਦਰਸ਼ਨਕਾਰੀ ਹਿਰਾਸਤ ਵਿਚ ਹਨ। ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪਿਓ ਨੇ ਵੀਰਵਾਰ ਨੂੰ ਪੱਤਰਕਾਰਾਂ ਨੂੰ ਕਿਹਾ ਕਿ ਈਰਾਨ ਵਿਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ ਅਤੇ ਵਿਦੇਸ਼ ਮੰਤਰਾਲੇ ਇਸ ‘ਤੇ ਨੋਟਿਸ ਲੈਂਦੇ ਹੋਏ ਇਸ ਦੀ ਜਾਣਕਾਰੀ ਕਾਂਗਰਸ ਨੂੰ ਦੇਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

Read Full Article
    ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

Read Full Article
    ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

Read Full Article
    ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

Read Full Article
    ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

Read Full Article
    ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

Read Full Article
    ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

Read Full Article
    ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

Read Full Article
    ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

Read Full Article
    ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

Read Full Article
    ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

Read Full Article
    ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

Read Full Article
    ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

Read Full Article
    ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

Read Full Article
    ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

Read Full Article