PUNJABMAILUSA.COM

ਈਰਾਨ ਨੇ ਅਮਰੀਕਾ ਨੂੰ ਕੀਤਾ ਆਗਾਹ; ਤਹਿਰਾਨ ਪ੍ਰਮਾਣੂ ਸਮਝੌਤੇ ਨੂੰ ਬਦਲਣ ਲਈ ਪਾਇਆ ਜਾ ਰਿਹਾ ਦਬਾਅ ਬੇਹੱਦ ਖਤਰਨਾਕ

ਈਰਾਨ ਨੇ ਅਮਰੀਕਾ ਨੂੰ ਕੀਤਾ ਆਗਾਹ; ਤਹਿਰਾਨ ਪ੍ਰਮਾਣੂ ਸਮਝੌਤੇ ਨੂੰ ਬਦਲਣ ਲਈ ਪਾਇਆ ਜਾ ਰਿਹਾ ਦਬਾਅ ਬੇਹੱਦ ਖਤਰਨਾਕ

ਈਰਾਨ ਨੇ ਅਮਰੀਕਾ ਨੂੰ ਕੀਤਾ ਆਗਾਹ; ਤਹਿਰਾਨ ਪ੍ਰਮਾਣੂ ਸਮਝੌਤੇ ਨੂੰ ਬਦਲਣ ਲਈ ਪਾਇਆ ਜਾ ਰਿਹਾ ਦਬਾਅ ਬੇਹੱਦ ਖਤਰਨਾਕ
April 23
04:45 2018

ਨਿਊਯਾਰਕ, 23 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਅਤੇ ਉੱਤਰ ਕੋਰੀਆ ਦੇ ਨੇਤਾ ਜਿੱਥੇ ਜਲਦ ਹੋਣ ਜਾ ਰਹੀ ਗੱਲਬਾਤ ਦੀ ਤਿਆਰੀ ਕਰ ਰਹੇ ਹਨ ਉਥੇ ਈਰਾਨ ਨੇ ਅਮਰੀਕਾ ਨੂੰ ਆਗਾਹ ਕੀਤਾ ਹੈ ਕਿ ਤਹਿਰਾਨ ਦੇ ਪ੍ਰਮਾਣੂ ਸਮਝੌਤੇ ਨੂੰ ਬਦਲਣ ਲਈ ਪਾਇਆ ਜਾ ਰਿਹਾ ਦਬਾਅ ਇਕ ਬੇਹੱਦ ਖਤਰਨਾਕ ਸੰਦੇਸ਼ ਹੈ ਕਿ ਕਿਸੇ ਦੇਸ਼ ਨੂੰ ਵਾਸ਼ਿੰਗਟਨ ਦੇ ਨਾਲ ਕੋਈ ਸਮਝੌਤਾ ਨਹੀਂ ਕਰਨਾ ਚਾਹੀਦਾ। ਈਰਾਨ ਦੇ ਨਾਲ ਹੀ ਕਿਹਾ ਕਿ ਜੇਕਰ ਅਮਰੀਕਾ ਸਮਝੌਤੇ ਨੂੰ ਵੱਖ ਕਰਦਾ ਹੈ ਤਾਂ ਤਹਿਰਾਨ ਦੁਬਾਰਾ ਪ੍ਰਮਾਣੂ ਗਤੀਵਿਧੀ ਸ਼ੁਰੂ ਕਰਨ ‘ਤੇ ਵਿਚਾਰ ਕਰ ਸਕਦਾ ਹੈ।
ਸੰਯੁਕਤ ਰਾਸ਼ਟਰ ਮਹਾਸਭਾ ਦੀ ਬੈਠਕ ‘ਚ ਸ਼ਾਮਲ ਹੋਣ ਨਿਊਯਾਰਕ ਪਹੁੰਚੇ ਵਿਦੇਸ਼ ਮੰਤਰੀ ਮੁਹੰਮਦ ਜਾਵੇਦ ਜ਼ਰੀਫ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਫ੍ਰਾਂਸਿਸੀ ਰਾਸ਼ਟਰਪਤੀ ਮੈਕਰੋਨ ਅਤੇ ਜਰਮਨੀ ਦੀ ਚਾਂਸਲਰ ਏਜੰਲਾ ਮਰਕੇਲ ਵੱਲੋਂ ਰਾਸ਼ਟਰਪਤੀ ਡੋਨਲਾਡ ਟਰੰਪ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਵਿਅਰਥ ਸਾਬਤ ਹੋਵੇਗੀ। ਜ਼ਿਕਰਯੋਗ ਹੈ ਕਿ ਟਰੰਪ 12 ਮਈ ਨੂੰ ਤਹਿਰਾਨ ‘ਤੇ ਆਰਥਿਕ ਪਾਬੰਦੀ ਫਿਰ ਤੋਂ ਲਾਉਣ ‘ਤੇ ਵਿਚਾਰ ਕਰਨਗੇ, ਜੋ ਕਿ 2015 ਨੂੰ ਈਰਾਨ ਅਤੇ ਪੀ-5 ਪਲਸ ਵਨ ਦੇਸ਼ਾਂ ਵਿਚਾਲੇ ਹੋਏ ਸਮਝੌਤਿਆਂ ਨੂੰ ਝੱਟਕਾ ਹੋਵੇਗਾ। ਟਰੰਪ ਨੇ ਇਸ ਦੇ ਲਈ ਯੂਰਪੀ ਸਹਿਯੋਗੀਆਂ ਨਾਲ ਵੀ ਗੱਲਬਾਤ ਕੀਤੀ ਹੈ।
ਮੈਕਰੋਨ ਅਤੇ ਮਰਕੇਲ ਅਗਲੇ ਹਫਤੇ ਵਾਸ਼ਿੰਗਟਨ ‘ਚ ਟਰੰਪ ਨਾਲ ਮੁਲਾਕਾਤ ਕਰਨ ਵਾਲੇ ਹਨ। ਜ਼ਰੀਫ ਨੇ ਸ਼ਨੀਵਾਰ ਨੂੰ ਕਿਹਾ, ‘ਅਮਰੀਕਾ ਨਾ ਸਿਰਫ ਆਪਣੇ ਪਾਸੇ ਤੋਂ ਸਮਝੌਤੇ ਨੂੰ ਲਾਗੂ ਕਰਨ ‘ਚ ਫੇਲ ਰਿਹਾ ਹੈ, ਬਲਕਿ ਇਹ ਨਾ ਸਿਰਫ ਈਰਾਨ ਦੇ ਲੋਕਾਂ ਨੂੰ ਬਲਕਿ ਦੁਨੀਆ ਦੇ ਲੋਕਾਂ ਨੂੰ ਖਤਰਨਾਕ ਸੰਦੇਸ਼ ਦੇ ਰਿਹਾ ਹੈ ਕਿ ਤੁਹਾਨੂੰ ਅਮਰੀਕਾ ਦੇ ਨਾਲ ਸਮਝੌਤਾ ਨਹੀਂ ਕਰਨਾ ਚਾਹੀਦਾ ਕਿਉਂਕਿ ਅਮਰੀਕਾ ਦਾ ਕਾਰਜ ਕਰਨ ਦਾ ਸਿਧਾਂਤ ‘ਜੋ ਮੇਰਾ ਹੈ ਉਹ ਮੇਰਾ ਹੈ ਜੋ ਤੁਹਾਡਾ ਹੈ ਉਸ ‘ਤੇ ਮੋਲਭਾਵ ਹੋ ਸਕਦਾ ਹੈ।’
ਜ਼ਿਕਰਯੋਗ ਹੈ ਕਿ ਸਮਝੌਤੇ ਦੇ ਤਹਿਤ ਈਰਾਨ ਆਰਥਿਕ ਪਾਬੰਦੀ ਤੋਂ ਰਾਹਤ ਪਾਉਣ ਲਈ ਆਪਣੇ ਪ੍ਰਮਾਣੂ ਪ੍ਰੋਗਰਾਮਾਂ ਨੂੰ ਘੱਟ ਕਰਨ ‘ਤੇ ਸਹਿਮਤ ਹੋਏ ਸਨ। ਟਰੰਪ ਤੋਂ ਪਹਿਲਾਂ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਸਮਝੌਤਾ ਈਰਾਨ ਨੂੰ ਪ੍ਰਮਾਣੂ ਹਥਿਆਰ ਬਣਾਉਣ ਤੋਂ ਰੋਕਣ ਲਈ ਕੀਤਾ ਸੀ, ਜਦਕਿ ਟਰੰਪ ਦਾ ਮੰਨਣਾ ਹੈ ਕਿ ਇਹ ‘ਇਕ ਬਦਕਿਸਮਤੀ ਵਾਲੀ ਗਲਤੀ’ ਸੀ। ਉਥੇ ਜ਼ਰੀਫ ਨੇ ਕਿਹਾ ਕਿ ਜੇਕਰ ਵਾਸ਼ਿੰਗਟਨ ਸਮਝੌਤੇ ਨੂੰ ਤੋੜਦਾ ਹੈ ਤਾਂ ਤਹਿਰਾਨ ਕਈ ਵਿਕਲਪਾਂ ‘ਤੇ ਵਿਚਾਰ ਕਰ ਰਿਹਾ ਹੈ। ਇਨ੍ਹਾਂ ‘ਚ ਸਮਝੌਤੇ ਦੇ ਤਹਿਤ ਬਣੇ ਵਿਵਾਦ ‘ਤੇ ਬਣੀ ਵਿਵਸਥਾ ਦੇ ਸਾਹਮਣੇ ਸ਼ਿਕਾਇਤ ਕਰਨਾ ਜਾ ਦੁਬਾਰਾ ਪ੍ਰਮਾਣੂ ਗਤੀਵਿਧੀ ਨੂੰ ਸ਼ੁਰੂ ਕਰ ਸਿੱਧੇ ਤੌਰ ‘ਤੇ ਸਮਝੌਤੇ ਨੂੰ ਤੋੜਣਾ ਸ਼ਾਮਲ ਹੈ।

About Author

Punjab Mail USA

Punjab Mail USA

Related Articles

ads

Latest Category Posts

    ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਹਰਜੀਤ ਗਰੇਵਾਲ਼ ਪੰਜਾਬੀ ਲਹਿਰਾਂ ਦੇ ਸਟੁਡੀਓ ਪੁੱਜੇ

ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਹਰਜੀਤ ਗਰੇਵਾਲ਼ ਪੰਜਾਬੀ ਲਹਿਰਾਂ ਦੇ ਸਟੁਡੀਓ ਪੁੱਜੇ

Read Full Article
    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article