PUNJABMAILUSA.COM

ਈਵੀਐਮ ‘ਚ ਗੜਬੜੀ : ਕੋਈ ਵੀ ਬਟਨ ਦਬਾਓ, ਵੋਟ ਸਿਰਫ ਭਾਜਪਾ ਨੂੰ!

ਈਵੀਐਮ ‘ਚ ਗੜਬੜੀ : ਕੋਈ ਵੀ ਬਟਨ ਦਬਾਓ, ਵੋਟ ਸਿਰਫ ਭਾਜਪਾ ਨੂੰ!

ਈਵੀਐਮ ‘ਚ ਗੜਬੜੀ : ਕੋਈ ਵੀ ਬਟਨ ਦਬਾਓ, ਵੋਟ ਸਿਰਫ ਭਾਜਪਾ ਨੂੰ!
April 01
21:27 2017

evm
ਨਵੀਂ ਦਿੱਲੀ, 1 ਅਪ੍ਰੈਲ (ਪੰਜਾਬ ਮੇਲ)- ਚੋਣ ਕਮਿਸ਼ਨ ਨੇ ਮੱਧ ਪ੍ਰਦੇਸ਼ ਦੇ ਭਿੰਡ ‘ਚ ਜਿਲ੍ਹਾ ਚੋਣ ਅਧਿਕਾਰੀਆਂ ਤੋਂ ਮੀਡੀਆ ‘ਚ ਆ ਰਹੀਆਂ ਉਨ੍ਹਾਂ ਰਿਪੋਰਟਾਂ ‘ਤੇ ਜਾਣਕਾਰੀ ਮੰਗੀ ਹੈ ਜਿਸ ‘ਚ ਕਿਹਾ ਜਾ ਰਿਹਾ ਹੈ ਕਿ ਇਕ ਅਭਿਆਸ ਪ੍ਰੋਗਰਾਮ ਦੌਰਾਨ ਵੀਵੀਪੀਏਟੀ ਤੋਂ ਸਿਰਫ਼ ਭਾਜਪਾ ਦੇ ਨਿਸ਼ਾਨ ਵਾਲੀਆਂ ਪਰਚੀਆਂ ਹੀ ਨਿਕਲ ਰਹੀਆਂ ਸੀ। ਮੱਧ ਪ੍ਰਦੇਸ਼ ਦੀ ਅਟੇਰ ਅਤੇ ਬਾਂਧਵਗੜ ਵਿਧਾਨ ਸਭਾ ਸੀਟਾਂ ਲਈ 9 ਅਪ੍ਰੈਲ ਨੂੰ ਉਪ ਚੋਣਾਂ ਹੋਣੀਆਂ ਹਨ। ਦੋਵਾਂ ਵਿਧਾਨ ਸਭਾ ਚੋਣਾਂ ‘ਚ ਇਸ ਵਾਰ ਵੀਵੀਪੀਏਟੀ ਦੀ ਵਰਤੋਂ ਹੋਵੇਗੀ। ਇਥੇ ਮੱਧ ਪ੍ਰਦੇਸ਼ ਦੀ ਚੋਣ ਅਧਿਕਾਰੀ ਜਦੋਂ ਪ੍ਰੀਖਣ ਲਈ ਪੁੱਜੀ ਤਾਂ ਉਸ ਨੇ ਕੋਈ ਵੀ ਬਟਨ ਦਬਾਇਆ ਤਾਂ ਮਸ਼ਨ ‘ਚ ਭਾਜਪਾ ਦੇ ਚੋਣ ਨਿਸ਼ਾਨ ਕਮਲ ਵਾਲੇ ਉਮੀਦਵਾਰ ਦੀ ਹੀ ਪਰਚੀ ਨਿਕਲੀ।
ਰਿਪੋਪਰਟ ‘ਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਮੱਧ ਪ੍ਰਦੇਸ਼ ਦੀ ਮੁੱਖ ਚੋਣ ਅਧਿਕਾਰੀ ਸਲੀਨਾ ਸਿੰਘ ਨੇ ਪੱਤਰਕਾਰਾਂ ਨੂੰ ਅਖ਼ਬਾਰਾਂ ‘ਚ ਇਹ ਖ਼ਬਰ ਨਾ ਦੇਣ ਲਈ ਕਿਹਾ ਤੇ ਨਾਲ ਹੀ ਕਿਹਾ ਕਿ ਜੇ ਖ਼ਬਰ ਛਪੀ ਤਾਂ ਖ਼ਬਰ ਦੇਣ ਵਾਲੇ ਪੱਤਰਕਾਰ ਨੂੰ ਪੁਲਿਸ ਥਾਣੇ ‘ਚ ਹਿਰਾਸਤ ‘ਚ ਰੱਖਿਆ ਜਾਵੇਗਾ।
ਵੋਟਰ ਵੈਰੀਫਾਈਡ ਪੇਪਰ ਆਡਿਟ ਟਰਾਇਲ (ਵੀਵੀਪੀਏਟੀ) ਇਕ ਅਜਿਹੀ ਮਸ਼ੀਨ ਹੁੰਦੀ ਹੈ ਜਿਸ ਤੋਂ ਨਿਕਲੀ ਪਰਚੀ ਇਹ ਦਿਖਾਉਂਦੀ ਹੈ ਕਿ ਮਤਦਾਤਾ ਨੇ ਕਿਸ ਪਾਰਟੀ ਨੂੰ ਵੋਟ ਪਾਈ। ਮਤਦਾਤਾ ਸਿਰਫ਼ ਸੱਤ ਸੈਕਿੰਡ ਤੱਕ ਇਸ ਪਰਚੀ ਨੂੰ ਦੇਖ ਸਕਦਾ ਹੈ, ਇਸ ਮਗਰੋਂ ਇਹ ਇਕ ਡਿੱਬੇ ‘ਚ ਡਿੱਗ ਜਾਂਦੀ ਹੈ ਤੇ ਵੋਟਰ ਇਸ ਨੂੰ ਆਪਣੇ ਨਾਲ ਨਹੀਂ ਲਿਜਾ ਸਕਦਾ। ਮੀਡੀਆ ਰਿਪੋਰਟਾਂ ਅਨੁਸਾਰ ਅਭਿਆਸ ਦੌਰਾਨ ਭਾਵੇਂ ਜਿਹੜਾ ਵੀ ਬਟਨ ਦਬਾਇਆ ਗਿਆ ਉਸ ਤੋਂ ਨਿਕਲਣ ਵਾਲੀਆਂ ਪਰਚੀਆਂ ਤੋਂ ਪਤਾ ਚੱਲ ਰਿਹਾ ਹੈ ਕਿ ਵੋਟ ਭਾਜਪਾ ਨੂੰ ਹੀ ਗਿਆ ਹੈ।
ਦੂਜੇ ਪਾਸੇ ਈਵੀਐਮ ਮਸ਼ੀਨ ‘ਚ ਕਥਿਤ ਗੜਬੜੀ ਵਾਲੀ ਇਸ ਖ਼ਬਰ ‘ਤੇ ਕਾਂਗਰਸ ਸਰਗਰਮ ਹੋ ਗਈ ਹੈ। ਕਾਂਗਰਸ ਦਾ ਇਕ ਵਫ਼ਦ ਇਸ ਮਾਮਲੇ ‘ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰੇਗਾ।
ਦੱਸ ਦੇਈਏ ਕਿ ਇਕ ਹਫ਼ਤਾ ਪਹਿਲਾਂ ਹੀ ਚੋਣਾਂ ‘ਚ ਵੋਟਿੰਗ ਮਸ਼ੀਨਾਂ ਦੀ ਭਰੋਸੇਯੋਗਤਾ ‘ਤੇ ਸੁਪਰੀਮ ਕੋਰਟ ਨੇ ਵੀ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ ਸੀ। ਸੀਜੇਆਈ ਦੀ ਕੋਰਟ ਨੇ ਇਹ ਨੋਟਿਸ ਵਕੀਲ ਮਨੋਹਰ ਲਾਲ ਸ਼ਰਮਾ ਦੀ ਪਟੀਸ਼ਨ ‘ਤੇ ਜਾਰੀ ਕੀਤਾ। ਸ਼ਰਮਾ ਨੇ ਪੰਜ ਸੂਬਿਆਂ ‘ਚ ਹੋਈਆਂ ਚੋਣਾਂ ਦੌਰਾਨ ਭਾਜਪਾ ਨੂੰ ਮਿਲੀ ਵੱਡੀ ਜਿੱਤ ‘ਤੇ ਸਵਾਲ ਚੁੱਕਿਆ ਤੇ ਕਿਹਾ ਕਿ ਵੋਟਿੰਗ ਮਸ਼ੀਨਾਂ ‘ਚ ਛੇੜਛਾੜ ਕੀਤੀ ਗਈ ਹੈ। ਅਜਿਹੇ ‘ਚ ਦੋਸ਼ ਬਸਪਾ ਮੁਖੀ ਮਾਇਆਵਤੀ ਨੇ ਲਾਏ ਹਨ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article