PUNJABMAILUSA.COM

ਉਤਕਲ ਐਕਸਪ੍ਰੈੱਸ ਰੇਲ ਹਾਦਸਾ- ਅਧਿਕਾਰੀਆਂ ਦੀ ਅਣਗਹਿਲੀ ਕਾਰਨ ਗਈ 24 ਦੀ ਜਾਨ

ਉਤਕਲ ਐਕਸਪ੍ਰੈੱਸ ਰੇਲ ਹਾਦਸਾ- ਅਧਿਕਾਰੀਆਂ ਦੀ ਅਣਗਹਿਲੀ ਕਾਰਨ ਗਈ 24 ਦੀ ਜਾਨ

ਉਤਕਲ ਐਕਸਪ੍ਰੈੱਸ ਰੇਲ ਹਾਦਸਾ- ਅਧਿਕਾਰੀਆਂ ਦੀ ਅਣਗਹਿਲੀ ਕਾਰਨ ਗਈ 24 ਦੀ ਜਾਨ
August 20
19:40 2017

ਮੁਜ਼ੱਫਰਨਗਰ/ਨਵੀਂ ਦਿੱਲੀ, 20 ਅਗਸਤ (ਪੰਜਾਬ ਮੇਲ)– ਹਾਲੀਆ ਸਮਿਆਂ ਦੇ ਸਭ ਤੋਂ ਭਿਆਨਕ ਰੇਲ ਹਾਦਸਿਆਂ ਵਿੱਚੋਂ ਇਕ ਉਤਕਲ ਐਕਸਪ੍ਰੈੱਸ ਦੇ ਲੀਹੋਂ ਲੱਥਣ ਪਿੱਛੇ ਸਥਾਨਕ ਪੱਧਰ ਉਤੇ ਹੋਈ ਅਣਗਹਿਲੀ ਜ਼ਿੰਮੇਵਾਰ ਹੈ। ਕੱਲ੍ਹ ਸ਼ਾਮੀਂ ਵਾਪਰੇ ਇਸ ਹਾਦਸੇ ਵਿੱਚ 24 ਜਣਿਆਂ ਦੀ ਜਾਨ ਗਈ ਅਤੇ 150 ਤੋਂ ਵੱਧ ਜ਼ਖ਼ਮੀ ਹੋਏ, ਜਿਨ੍ਹਾਂ ਵਿੱਚੋਂ 26 ਦੀ ਹਾਲਤ ਗੰਭੀਰ ਹੈ। ਇਸ ਦੌਰਾਨ ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਆਰ.ਐਨ. ਕੁਲਸ੍ਰੇਸ਼ਠ ਨੂੰ ਛੁੱਟੀ ਉਤੇ ਭੇਜ ਦਿੱਤਾ ਗਿਆ ਅਤੇ ਉੱਤਰ ਰੇਲਵੇ ਦੇ ਚੀਫ ਟਰੈਕ ਇੰਜਨੀਅਰ ਦਾ ਤਬਾਦਲਾ ਕਰ ਦਿੱਤਾ ਗਿਆ। ਡਿਵੀਜ਼ਨਲ ਰੇਲਵੇ ਮੈਨੇਜਰ (ਦਿੱਲੀ) ਤੇ ਮੈਂਬਰ ਇੰਜਨੀਅਰ (ਰੇਲਵੇ ਬੋਰਡ) ਨੂੰ ਵੀ ਛੁੱਟੀ ਉਤੇ ਭੇਜਿਆ ਗਿਆ ਹੈ। ਰੇਲ ਪਟੜੀਆਂ ਦੀ ਮੁਰੰਮਤ ਲਈ ਜ਼ਿੰਮੇਵਾਰ ਜੂਨੀਅਰ ਇੰਜਨੀਅਰ ਅਤੇ ਸੀਨੀਅਰ ਸੈਕਸ਼ਨ ਇੰਜਨੀਅਰ (ਪਰਮਾਨੈਂਟ ਵੇਅ), ਸਹਾਇਕ ਇੰਜਨੀਅਰ ਅਤੇ ਸੀਨੀਅਰ ਡਿਵੀਜ਼ਨਲ ਇੰਜਨੀਅਰ ਨੂੰ ਮੁਅੱਤਲ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਰੇਲ ਮੰਤਰੀ ਸੁਰੇਸ਼ ਪ੍ਰਭੂ ਵੱਲੋਂ ਰੇਲਵੇ ਬੋਰਡ ਦੇ ਚੇਅਰਮੈਨ ਨੂੰ ਮੁੱਢਲੀ ਨਜ਼ਰੇ ਮਿਲੇ ਸਬੂਤਾਂ ਦੇ ਆਧਾਰ ਉਤੇ ਅੱਜ ਸ਼ਾਮ ਤੱਕ ਜ਼ਿੰਮੇਵਾਰੀ ਤੈਅ ਕਰਨ ਲਈ ਕਹਿਣ ਤੋਂ ਬਾਅਦ ਹਾਦਸੇ ਦੇ ਕਾਰਨਾਂ ਦੀ ਜਾਂਚ ਦਾ ਹੁਕਮ ਦਿੱਤਾ ਗਿਆ ਸੀ। ਡਿਵੀਜ਼ਨਲ ਰੇਲਵੇ ਮੈਨੇਜਰ (ਦਿੱਲੀ ਡਿਵੀਜ਼ਨ) ਆਰ.ਐਨ. ਸਿੰਘ ਨੇ ਕਿਹਾ ਕਿ ਉੜੀਸਾ ਦੇ ਪੁਰੀ ਤੋਂ ਉੱਤਰਾਖੰਡ ਦੇ ਹਰਿਦੁਆਰ ਜਾ ਰਹੀ ਇਸ ਰੇਲ ਗੱਡੀ ਦੇ 13 ਡੱਬੇ ਪਟੜੀ ਤੋਂ ਉਤਰ ਗਏ ਸਨ। ਉਨ੍ਹਾਂ ਕਿਹਾ ਕਿ 100 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਤੋਂ ਵੱਧ ਉਤੇ ਚੱਲ ਰਹੀ ਇਸ ਗੱਡੀ ਦੇ ਛੇ ਡੱਬਿਆਂ ਨੂੰ ਕਾਫ਼ੀ ਨੁਕਸਾਨ ਪੁੱਜਿਆ। ਇਨ੍ਹਾਂ ਵਿੱਚੋਂ ਇਕ ਡੱਬਾ ਇਕ ਘਰ ਵਿੱਚ ਵੜ ਗਿਆ। ਰੇਲਵੇ ਬੋਰਡ ਦੇ ਮੈਂਬਰ ਟਰੈਫਿਕ ਮੁਹੰਮਦ ਜਮਸ਼ੇਦ ਨੇ ਨਵੀਂ ਦਿੱਲੀ ਵਿੱਚ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਪਤਾ ਚੱਲਿਆ ਕਿ ਹਾਦਸੇ ਵਾਲੀ ਥਾਂ ਪਟੜੀਆਂ ਦੀ ਮੁਰੰਮਤ ਚੱਲ ਰਹੀ ਸੀ। ਸ਼ਾਇਦ ਇਸ ਕਾਰਨ ਰੇਲ ਗੱਡੀ ਲੀਹੋਂ ਲੱਥੀ। ਹਾਦਸੇ ਵਾਲੀ ਥਾਂ ਖਤੌਲੀ ਦਾ ਦੌਰਾ ਕਰਨ ਵਾਲੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਉਸ ਨੇ ਪਟੜੀਆਂ ’ਤੇ ਮੁਰੰਮਤ ਕਾਰਜਾਂ ਵਾਲੇ ਸੰਦ ਦੇਖੇ ਸਨ। ਮੁਹੰਮਦ ਜਮਸ਼ੇਦ ਨੇ ਕਿਹਾ ਕਿ ਜੇ ਬਿਨਾਂ ਮਨਜ਼ੂਰੀ ਤੋਂ ਕੰਮ ਚੱਲ ਰਿਹਾ ਸੀ ਤਾਂ ਇਸ ਦੀ ਜ਼ਿੰਮੇਵਾਰੀ ਡਿਵੀਜ਼ਨ ਦੀ ਬਣਦੀ ਹੈ। ਹਾਲੇ ਇਹ ਸਪੱਸ਼ਟ ਨਹੀਂ ਕਿ ਉਥੇ ਕਿਸ ਤਰ੍ਹਾਂ ਦਾ ਕੰਮ ਚੱਲ ਰਿਹਾ ਸੀ। ਮੈਂਬਰ ਟਰੈਫਿਕ ਨੇ ਦੱਸਿਆ ਕਿ ਪਟੜੀਆਂ ਉਤੇ ਕੋਈ ਵੀ ਕੰਮ ਨਿਯਮਾਂਵਲੀ ਅਨੁਸਾਰ ਹੀ ਹੁੰਦਾ ਹੈ। ਸਾਡੇ ਕੋਲ ਮੁਰੰਮਤ ਕਾਰਜਾਂ ਬਾਰੇ ਨਿਯਮਾਂਵਲੀਆਂ ਹਨ, ਜਿਨ੍ਹਾਂ ਵਿੱਚ ਰੇਲਵੇ ਬੁਨਿਆਦੀ ਢਾਂਚੇ ਦੇ ਕਿਸੇ ਵੀ ਤਰ੍ਹਾਂ ਦੇ ਕੰਮ ਲਈ ਦਿਸ਼ਾ-ਨਿਰਦੇਸ਼ ਤੈਅ ਹਨ। ਰੇਲਵੇ ਸੁਰੱਖਿਆ ਕਮਿਸ਼ਨਰ ਸ਼ੈਲੇਸ਼ ਕੁਮਾਰ ਪਾਠਕ ਵੱਲੋਂ ਭਲਕ ਤੋਂ ਇਸ ਬਾਰੇ ਜਾਂਚ ਸ਼ੁਰੂ ਕੀਤੀ ਜਾਵੇਗੀ। ਜਾਂਚ ਵਿੱਚ ਕੁੱਝ ਅਧਿਕਾਰੀਆਂ ਦੀ ਗੱਲਬਾਤ ਬਾਰੇ ਆਡੀਓ ਕਲਿੱਪ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਸੋਸ਼ਲ ਮੀਡੀਆ ਉਤੇ ਆਈ ਇਸ ਆਡੀਓ ਕਲਿੱਪ ਵਿੱਚ ਰੇਲਵੇ ਦਾ ਇਕ ਮੁਲਾਜ਼ਮ ਇਕ ਪੱਤਰਕਾਰ ਨੂੰ ਕਹਿ ਰਿਹਾ ਹੈ ਕਿ ਕੱਲ੍ਹ ਦਾ ਇਹ ਹਾਦਸਾ ਅਣਗਹਿਲੀ ਕਾਰਨ ਵਾਪਰਿਆ।
ਖਤੌਲੀ ਨੇੜੇ ਪਟੜੀਆਂ ਨੂੰ ਸਾਫ਼ ਕਰਨ ਲਈ ਰੇਲਵੇ ਨੇ ਆਧੁਨਿਕ ਕਰੇਨਾਂ ਤੇ ਸੈਂਕੜੇ ਕਾਮਿਆਂ ਨੂੰ ਕੰਮ ਉਤੇ ਲਾਇਆ ਹੈ। ਲੀਹੋਂ ਲੱਥੇ ਡੱਬਿਆਂ ਨੂੰ ਹਟਾਉਣ ਲਈ 140 ਟਨ ਦੀਆਂ ਦੋ ਕਰੇਨਾਂ ਨੂੰ ਅੱਜ ਸਵੇਰੇ ਕੰਮ ਉਤੇ ਲਾਇਆ ਗਿਆ।
ਮੁਜ਼ੱਫ਼ਰਨਗਰ ਦੇ ਜ਼ਿਲ੍ਹਾ ਮੈਜਿਸਟਰੇਟ ਜੀ.ਐਸ. ਪ੍ਰਿਯਾਦਰਸ਼ੀ ਅਨੁਸਾਰ ਗਾਜ਼ੀਆਬਾਦ ਦੇ ਇਕ ਹਸਪਤਾਲ ਵਿੱਚ ਦਾਖ਼ਲ ਜ਼ਖ਼ਮੀਆਂ ਵਿੱਚੋਂ ਸੁਸ਼ੀਲ ਕੁਮਾਰ ਨਾਂ ਦੇ ਇਕ ਹੋਰ ਯਾਤਰੀ ਵੱਲੋਂ ਦਮ ਤੋੜ ਦੇਣ ਕਾਰਨ ਇਸ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਅੱਜ ਵਧ ਕੇ 22 ਹੋ ਗਈ। ਇਨ੍ਹਾਂ ਵਿੱਚੋਂ 15 ਲਾਸ਼ਾਂ ਦੀ ਪਛਾਣ ਹੋ ਗਈ ਹੈ। ਉੱਤਰ ਪ੍ਰਦੇਸ਼ ਸਰਕਾਰ ਦੇ ਪ੍ਰਮੁੱਖ ਸਕੱਤਰ (ਸੂਚਨਾ) ਅਵਨੀਸ਼ ਕੁਮਾਰ ਅਵਸਥੀ ਨੇ ਕਿਹਾ ਕਿ ਰੇਲ ਹਾਦਸੇ ਵਿੱਚ 156 ਯਾਤਰੀ ਜ਼ਖ਼ਮੀ ਹੋਏ। ਇਨ੍ਹਾਂ ਵਿੱਚੋਂ ਕਈਆਂ ਦੀ ਹਾਲਤ ਗੰਭੀਰ ਹੈ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article