PUNJABMAILUSA.COM

ਉਤਰੀ ਕੋਰੀਆ ਦੇ 8 ਬੈਂਕਾਂ ‘ਤੇ ਅਮਰੀਕਾ ਨੇ ਲਗਾਇਆ ਬੈਨ

ਉਤਰੀ ਕੋਰੀਆ ਦੇ 8 ਬੈਂਕਾਂ ‘ਤੇ ਅਮਰੀਕਾ ਨੇ ਲਗਾਇਆ ਬੈਨ

ਉਤਰੀ ਕੋਰੀਆ ਦੇ 8 ਬੈਂਕਾਂ ‘ਤੇ ਅਮਰੀਕਾ ਨੇ ਲਗਾਇਆ ਬੈਨ
September 28
05:39 2017

ਵਾਸ਼ਿੰਗਟਨ, 28 ਸਤੰਬਰ (ਪੰਜਾਬ ਮੇਲ)- ਅਮਰੀਕਾ ਨੇ ਉਤਰ ਕੋਰੀਆ ਦੇ ਖ਼ਿਲਾਫ਼ ਨਵੀਆਂ ਪਾਬੰਦੀਆਂ ਦਾ ਐਲਾਨ ਕੀਤਾ ਹੈ। ਇਸ ਦੇ ਤਹਿਤ ਪਿਓਂਗਯਾਂਗ ਦੇ 8 ਬੈਂਕਾਂ ਅਤੇ 26 ਕਾਰਜਕਾਰੀ ਅਧਿਕਾਰੀਆਂ ਨੂੰ ਬੈਨ ਕੀਤਾ ਗਿਆ ਹੈ। ਦੱਸ ਦੇਈਏ ਕਿ ਇਕ ਹਫ਼ਤੇ ਦੇ ਅੰਦਰ ਅਮਰੀਕਾ ਵਲੋਂ ਪਿਓਂਗਯਾਂਗ ‘ਤੇ ਇਹ ਦੂਜੀ ਪਾਬੰਦੀ ਹੈ। ਉਤਰ ਕੋਰੀਆ ਦੇ ਪਰਮਾਣੂ ਪ੍ਰੋਗਰਾਮਾਂ ਨੂੰ ਦੇਖਦੇ ਹੋਏ ਸੁਰੱਖਿਆ ਪ੍ਰੀਸ਼ਦ 2006 ਤੋਂ ਹੁਣ ਤੱਕ ਨੌਂ ਵਾਰ ਉਤਰ ਕੋਰੀਆ ‘ਤੇ ਬੈਨ ਲਗਾ ਚੁੱਕਾ ਹੈ। ਇਧਰ ਮੰਗਲਵਾਰ ਨੂੰ ਰਾਸ਼ਟਰਪਤੀ ਟਰੰਪ ਨੇ ਉਤਰ ਕੋਰੀਆ ਨੂੰ ਚਿਤਾਵਨੀ ਦਿੱਤੀ ਹੈ ਕਿ ਅਮਰੀਕਾ ਦੀ ਸੈਨਿਕ ਮੁਹਿੰਮ ਪਿਓਂਗਯਾਂਗ ਦੇ ਲਈ ਤਬਾਹੀ ਲਿਆਉਣ ਵਾਲੀ ਹੋਵੇਗੀ, ਲੇਕਿਨ ਉਨ੍ਹਾਂ ਨੇ ਨਾਲ ਹੀ ਕਿਹਾ ਕਿ ਉਤਰ ਕੋਰੀਆ ਦੇ ਬੈਲੀਸਟਿਕ ਅਤੇ ਪਰਮਾਣੂ ਹਥਿਆਰ ਪ੍ਰੋਗਰਾਮ ਦੇ ਖ਼ਿਲਾਫ਼ ਸੈਨਾ ਦਾ ਇਸਤੇਮਾਲ ਪਹਿਲਾ ਵਿਕਲਪ ਨਹੀਂ ਹੈ। ਟਰੰਪ ਨੇ ਵਾਈਟ ਹਾਊਸ ਕਾਨਫ਼ਰੰਸ ਵਿਚ ਕਿਹਾ ਕਿ ਅਸੀਂ ਦੂਜੇ ਵਿਕਲਪ ਦੇ ਲਈ ਪੂਰੀ ਤਰ੍ਹਾਂ ਤਿਆਰ ਹਨ, ਲੇਕਿਨ ਇਸ ਨੂੰ ਤਰਜੀਹ ਨਹੀਂ ਦਿੱਤੀ ਜਾਵੇਗੀ। ਲੇਕਿਨ ਜੇਕਰ ਅਸੀਂ ਇਹ ਵਿਕਲਪ ਚੁਣਦੇ ਹਾਂ ਤਾਂ ਵੱਡੀ ਤਬਾਹੀ ਹੋਵੇਗੀ। ਮੈਂ ਤੁਹਾਨੂੰ ਕਹਿ ਸਕਦਾ ਹਾਂ ਕਿ ਇਹ ਉਤਰ ਕੋਰੀਆ ਦੇ ਲਈ ਤਬਾਹੀ ਹੋਵੇਗੀ। ਅਮਰੀਕਾ ਅਤੇ ਉਤਰ ਕੋਰੀਆ ਦੇ ਵਿਚ ਤਣਾਅ ਵਧਦਾ ਜਾ ਰਿਹਾ ਹੈ। ਇਸੇ ਕੜੀ ਵਿਚ ਉਤਰ ਕੋਰੀਆ ਦੇ ਵਿਦੇਸ਼ ਮੰਤਰੀ ਰੀ ਯੋਂਗ ਨੇ ਸੋਮਵਾਰ ਨੂੰ ਅਮਰੀਕਾ ਦੁਆਰਾ ਯੁੱਧ ਦੇ ਐਲਾਨ ਦਾ ਦਾਅਵਾ ਕੀਤਾ ਅਤੇ ਇਸ ਦਾ ਢੁਕਵਾਂ ਜਵਾਬ ਦੇਣ ਦੀ ਧਮਕੀ ਵੀ ਦਿੱਤੀ। ਹਾਲਾਂਕਿ ਅਮਰੀਕਾ ਨੇ ਉਤਰ ਕੋਰੀਆ ਦੇ ਦਾਅਵੇ ਨੂੰ ਬੇਤੁਕਾ ਕਰਾਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਿਓਂਗਯਾਂਗ ਦੁਆਰਾ ਪਰਮਾਣੂ ਪ੍ਰੀਖਣ ਪ੍ਰੋਗਰਾਮ ਨੂੰ ਜਾਰੀ ਰੱਖਣ ਤੋਂ ਨਾਰਾਜ਼ ਅਮਰੀਕਾ ਨੇ ਇਸ ਦੇ ਖ਼ਿਲਾਫ਼ ਬੀਤੇ ਦਿਨੀਂ ਵੀ ਪਾਬੰਦੀਆਂ ਦਾ ਐਲਾਨ ਕੀਤਾ ਸੀ ਅਤੇ ਸ਼ਨਿੱਚਰਵਾਰ ਨੂੰ ਲੜਾਕੂ ਜਹਾਜ਼ ਉਡਾ ਕੇ ਸ਼ਕਤੀ ਪ੍ਰਦਰਸ਼ਨ ਕੀਤਾ ਸੀ। ਇਧਰ ਦੋਵੇਂ ਦੇਸ਼ਾਂ ਦੇ ਵਿਚ ਜਾਰੀ ਜ਼ੁਬਾਨੀ ਜੰਗ ਦੇ ਵਿਚ ਚੀਨ ਨੇ ਕਿਹਾ ਕਿ ਉਹ ਇਕ ਦੂਜੇ ਦੇ ਖ਼ਿਲਾਫ਼ ਬਿਆਨ ਜਾਰੀ ਕਰਨਾ ਬੰਦ ਕਰਨ। ਚੀਨ ਨੇ ਕਿਹਾ ਕਿ ਕੋਰੀਆਈ ਪ੍ਰਾਇਦੀਪ ਵਿਚ ਜੇਕਰ ਯੁੱਧ ਭੜਕਿਆ ਤਾਂ ਕੋਈ ਵੀ ਇਸ ਨੂੰ ਜਿੱਤ ਨਹੀਂ ਸਕੇਗਾ।

About Author

Punjab Mail USA

Punjab Mail USA

Related Articles

ads

Latest Category Posts

    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article