PUNJABMAILUSA.COM

ਉਤਰੀ ਕੋਰੀਆ ਨੇ ਟਰੰਪ ਨੂੰ ਸਨਕੀ ਆਖਿਆ

ਉਤਰੀ ਕੋਰੀਆ ਨੇ ਟਰੰਪ ਨੂੰ ਸਨਕੀ ਆਖਿਆ

ਉਤਰੀ ਕੋਰੀਆ ਨੇ ਟਰੰਪ ਨੂੰ ਸਨਕੀ ਆਖਿਆ
June 23
21:56 2017

ਸਿਓਲ, 23 ਜੂਨ (ਪੰਜਾਬ ਮੇਲ) – ਉਤਰੀ ਕੋਰੀਆ ਦੀ ਕੈਦ ਤੋਂ ਵਾਪਸ ਆਏ ਅਮਰੀਕੀ ਵਿਦਿਆਰਥੀ ਦੀ ਮੌਤ ਪਿੱਛੋਂ ਪੈਦਾ ਹੋਏ ਤਣਾਅ ਦੇ ਦੌਰਾਨ ਉਤਰੀ ਕੋਰੀਆ ਨੇ ਇਕ ਹੋਰ ਭੜਕਾਉਣ ਵਾਲੀ ਗੱਲ ਕਹੀ ਹੈ। ਉਸ ਦੇਸ਼ ਦੇ ਸਰਕਾਰੀ ਅਖਬਾਰ ‘ਰੋਡੋਂਗ ਸਿਨਮਨ’ ਨੇ ਟਰੰਪ ਨੂੰ ਸਨਕੀ ਕਿਹਾ ਹੈ। ਅਖਬਾਰ ਅਨੁਸਾਰ ਟਰੰਪ ਘਰੇਲੂ ਰਾਜਨੀਤਕ ਮੁੱਦਿਆਂ ਤੋਂ ਧਿਆਨ ਹਟਾਉਣ ਲਈ ਉਤਰੀ ਕੋਰੀਆ ‘ਤੇ ਹਮਲੇ ਦੀ ਖੇਡ ਖੇਡਣਾ ਚਾਹੁੰਦੇ ਹਨ।
ਅਖਬਾਰ ‘ਰੋਡੋਂਗ ਸਿਨਮਨ’ ਨੇ ਸੰਪਾਦਕੀ ਲੇਖ ਵਿੱਚ ਲਿਖਿਆ ਹੈ ਕਿ ਦੱਖਣੀ ਕੋਰੀਆ ਨੂੰ ਸਮਝਣਾ ਹੋਏਗਾ ਕਿ ਮਨੋਰੋਗੀ ਟਰੰਪ ਦੇ ਕਹਿਣ ਉੱਤੇ ਚੱਲਣ ਨਾਲ ਕੇਵਲ ਤਬਾਹੀ ਹੋਵੇਗੀ। ਪਿਛਲੇ ਸਾਲ ਕਈ ਐਟਮੀ ਤਜਰਬੇ ਅਤੇ ਮਿਜ਼ਾਈਲ ਲਾਂਚਿੰਗ ਜਦੋਂ ਉੱਤਰੀ ਕੋਰੀਆ ਨੇ ਕੀਤੇ ਸਨ ਤਾਂ ਕੋਰੀਆਈ ਦੀਪ ਵਿੱਚ ਤਣਾਅ ਦੀ ਸਥਿਤੀ ਬਣ ਗਈ ਸੀ। ਇਸ ਦੌਰਾਨ ਅਮਰੀਕੀ ਵਿਦਿਆਰਥੀ ਵਾਰਮਬਿਅਰ ਦੀ ਮੌਤ ਨੇ ਉੱਤਰੀ ਕੋਰੀਆ ਅਤੇ ਅਮਰੀਕਾ ਦੇ ਤਣਾਅ ਨੂੰ ਹੋਰ ਵਧਾ ਦਿੱਤਾ ਹੈ। ਵਰਜੀਨੀਆ ਯੂਨੀਵਰਸਿਟੀ ਦੇ 22 ਸਾਲਾ ਵਿਦਿਆਰਥੀ ਵਾਰਮਬਿਅਰ ਨੂੰ ਉਤਰੀ ਕੋਰੀਆ ਦੀ ਯਾਤਰਾ ਦੌਰਾਨ ਉਥੋਂ ਦੀ ਪੁਲਸ ਨੇ ਗ੍ਰਿਫਤਾਰ ਕੀਤਾ ਸੀ। ਮਾਰਚ 2016 ‘ਚ ਇਕ ਘੰਟੇ ਦੀ ਸੁਣਵਾਈ ਦੇ ਬਾਅਦ ਉਤਰੀ ਕੋਰੀਆ ਦੀ ਸੁਪਰੀਮ ਕੋਰਟ ਨੇ ਉਸ ਨੂੰ 15 ਸਾਲ ਦੀ ਸਜ਼ਾ ਸੁਣਾ ਦਿੱਤੀ ਸੀ। ਸਜ਼ਾ ਦੇ ਦਿਨ ਤੋਂ ਉਹ ਕੌਮਾ ਵਿੱਚ ਚਲਾ ਗਿਆ ਸੀ। ਮਨੁੱਖੀ ਆਧਾਰ ਉੱਤੇ ਹਾਲ ਹੀ ਵਿੱਚ ਉਸ ਨੂੰ ਉਤਰੀ ਕੋਰੀਆ ਤੋਂ ਰਿਹਾਅ ਕਰਾਇਆ ਗਿਆ ਸੀ। ਉਸ ਦੀ ਹਾਲਤ ਬੇਹੱਦ ਗੰਭੀਰ ਸੀ ਤੇ ਸੋਮਵਾਰ ਨੂੰ ਉਸ ਦੀ ਮੌਤ ਹੋ ਗਈ। ਵਿਦਿਆਰਥੀ ਦੀ ਮੌਤ ਲਈ ਟਰੰਪ ਨੇ ਉਤਰੀ ਕੋਰੀਆ ਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਕਿਹਾ ਸੀ ਕਿ ਕਾਨੂੰਨ ਅਤੇ ਮਨੁੱਖੀ ਅਧਿਕਾਰਾਂ ਦਾ ਸਨਮਾਨ ਨਾ ਕਰਨ ਵਾਲੀ ਸੱਤਾ ਦੇ ਹੱਥਾਂ ਵਿੱਚ ਬੇਦੋਸ਼ੇ ਲੋਕਾਂ ਦੇ ਫਸਣ ਦੀਆਂ ਦੁਰਘਟਨਾਵਾਂ ਰੋਕਣ ਲਈ ਅਮਰੀਕਾ ਦਿ੍ਰੜ੍ਹ ਸੰਕਲਪ ਹੈ। ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ ਜੇ ਇਨ ਨੇ ਵੀ ਅਮਰੀਕਾ ਦੀ ਹਾਂ ‘ਚ ਹਾਂ ਮਿਲਾਉਂਦੇ ਹੋਏ ਵਿਦਿਆਰਥੀ ਦੀ ਹੱਤਿਆ ਲਈ ਉਤਰੀ ਕੋਰੀਆ ਨੂੰ ਜ਼ਿੰਮੇਵਾਰ ਕਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article