PUNJABMAILUSA.COM

ਉਤਰ ਕੋਰੀਆ ‘ਤੇ ਸੰਯੁਕਤ ਰਾਸ਼ਟਰ ਨੇ ਲਾਈਆਂ ਸਖ਼ਤ ਪਾਬੰਦੀਆਂ

ਉਤਰ ਕੋਰੀਆ ‘ਤੇ ਸੰਯੁਕਤ ਰਾਸ਼ਟਰ ਨੇ ਲਾਈਆਂ ਸਖ਼ਤ ਪਾਬੰਦੀਆਂ

ਉਤਰ ਕੋਰੀਆ ‘ਤੇ ਸੰਯੁਕਤ ਰਾਸ਼ਟਰ ਨੇ ਲਾਈਆਂ ਸਖ਼ਤ ਪਾਬੰਦੀਆਂ
August 06
09:52 2017

ਅਮਰੀਕਾ ਵੱਲੋਂ ਤਿਆਰ ਮਤਾ ਸਰਬਸੰਮਤੀ ਨਾਲ ਕੀਤਾ ਪਾਸ ਸੁਰੱਖਿਆ ਪ੍ਰੀਸ਼ਦ ਨੇ ਇਕਜੁਟਤਾ ਦਿਖਾ ਕੇ ਉਤਰ ਕੋਰੀਆਈ ਤਾਨਾਸ਼ਾਹ ਨੂੰ ਸਖ਼ਤ ਸੁਨੇਹਾ ਦਿੱਤਾ : ਨਿੱਕੀ ਹੈਲੀ
ਸੰਯੁਕਤ ਰਾਸ਼ਟਰ, 6 ਅਗਸਤ (ਪੰਜਾਬ ਮੇਲ)- ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਨੇ ਅਮਰੀਕਾ ਵੱਲੋਂ ਉਤਰ ਕੋਰੀਆ ਵਿਰੁੱਧ ਹੋਰ ਸਖ਼ਤ ਪਾਬੰਦੀਆਂ ਲਾਉਣ ਵਾਲੇ ਪੇਸ਼ ਕੀਤੇ ਮਤੇ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਹੈ। ਸੁਰੱਖਿਆ ਪ੍ਰੀਸ਼ਦ ਨੇ ਉਤਰ ਕੋਰੀਆ ਦੇ ਨਿਰਯਾਤ ‘ਤੇ ਪਾਬੰਦੀ ਅਤੇ ਉਥੇ ਨਿਵੇਸ਼ ਦੀਆਂ ਹੱਦਾਂ ਤੈਅ ਕਰਨ ਦੇ ਮਤੇ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦੇ ਦਿੱਤੀ ਹੈ। ਉਤਰ ਕੋਰੀਆ ਦੇ ਲਗਾਤਾਰ ਮਿਜ਼ਾਇਲ ਪ੍ਰੀਖਣਾਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ। ਸੰਯੁਕਤ ਰਾਸ਼ਟਰ ਵਿੱਚ ਅਮਰੀਕੀ ਰਾਜਦੂਤ ਨਿੱਕੀ ਹੈਲੀ ਨੇ ਇਨ੍ਹਾਂ ਨੂੰ ਕਿਸੇ ਦੇਸ਼ ‘ਤੇ ਲਾਈਆਂ ਗਈਆਂ ਸਭ ਤੋਂ ਵੱਡੀਆਂ ਸਖ਼ਤ ਪਾਬੰਦੀਆਂ ਦੱਸਿਆ ਹੈ।
ਉਤਰ ਕੋਰੀਆ ਨੇ ਜੁਲਾਈ ‘ਚ ਦੋ ਇੰਟਰਕਾਂਟੀਨੈਂਟਲ ਬੈਲਿਸਟਿਕ ਮਿਜ਼ਾਇਲਾਂ ਦਾ ਪ੍ਰੀਖਣ ਕਰਦੇ ਹੋਏ ਇਹ ਦਾਅਵਾ ਕੀਤਾ ਸੀ ਕਿ ਹੁਣ ਉਸ ਕੋਲ ਅਮਰੀਕਾ ਤੱਕ ਮਾਰ ਕਰਨ ਦੀ ਸਮਰੱਥਾ ਹੈ। ਹਾਲਾਂਕਿ ਜਾਣਕਾਰਾਂ ਨੂੰ ਇਨ੍ਹਾਂ ਮਿਜ਼ਾਇਲਾਂ ਦੀ ਸਮਰੱਥਾ ‘ਤੇ ਸ਼ੱਕ ਹੈ। ਇਨ੍ਹਾਂ ਪ੍ਰੀਖਣਾਂ ਦੀ ਦੱਖਣੀ ਕੋਰੀਆ, ਜਪਾਨ ਅਤੇ ਅਮਰੀਕਾ ਨੇ ਸ਼ਖਤ ਨਿੰਦਾ ਕੀਤੀ ਸੀ ਅਤੇ ਇੱਥੋਂ ਹੀ ਉਤਰ ਕੋਰੀਆ ‘ਤੇ ਨਵੀਆਂ ਪਾਬੰਦੀਆਂ ਲਾਉਣ ਦੀ ਭੂਮਿਕਾ ਤਿਆਰ ਹੋਈ।
ਇੱਕ ਅੰਦਾਜ਼ੇ ਮੁਤਾਬਕ ਉਤਰ ਕੋਰੀਆ ਹਰ ਸਾਲ ਲਗਭਗ ਤਿੰਨ ਅਰਬ ਡਾਲਰ ਦਾ ਸਾਮਾਨ ਬਾਹਰਲੇ ਦੇਸ਼ਾਂ ਵਿੱਚ ਵੇਚਦਾ ਹੈ ਅਤੇ ਨਵੀਆਂ ਪਾਬੰਦੀਆਂ ਨਾਲ ਉਸ ਦਾ ਇੱਕ ਅਰਬ ਡਾਲਰ ਦਾ ਵਪਾਰ ਖ਼ਤਮ ਹੋ ਸਕਦਾ ਹੈ।
ਸੁਰੱਖਿਆ ਪ੍ਰੀਸ਼ਦ ਵਿੱਚ ਵੀਟੋ ਤਾਕਤ ਵਾਲੇ ਅਤੇ ਉਤਰ ਕੋਰੀਆ ਦੇ ਇਕਲੌਤੇ ਕੌਮਾਂਤਰੀ ਦੋਸਤ ਦੇਸ਼ ਚੀਨ ਨੇ ਵੀ ਇਸ ਮਤੇ ਦੇ ਸਮਰਥਨ ਵਿੱਚ ਵੋਟ ਪਾਈ। ਇਸ ਤੋਂ ਪਹਿਲਾਂ ਉਸ ਨੇ ਕਈ ਵਾਰ ਉਤਰ ਕੋਰੀਆ ਦਾ ਪੱਖ ਲਿਆ ਹੈ।
ਅਮਰੀਕੀ ਰਾਜਦੂਤ ਨੇ ਕਿਹਾ ਕਿ ਸੁਰੱਖਿਆ ਪ੍ਰੀਸ਼ਦ ਨੇ ਬੈਲਿਸਟਿਕ ਮਿਜ਼ਾਇਲ ਗਤੀਵਿਧੀਆਂ ਕਾਰਨ ਉਤਰ ਕੋਰੀਆ ਦੀ ਸਜ਼ਾ ‘ਇੱਕ ਨਵੇਂ ਪੱਧਰ ਤੱਕ’ ਵਧਾ ਦਿੱਤੀ ਹੈ। ਉਨ੍ਹਾਂ ਨੇ ਚੀਨ ਦੇ ਸਮਰਥਨ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅੱਜ ਸੁਰੱਖਿਆ ਪ੍ਰੀਸ਼ਦ ਨੇ ਇਕਜੁਟਤਾ ਦਿਖਾ ਕੇ ਉਤਰ ਕੋਰੀਆਈ ਤਾਨਾਸ਼ਾਹ ਨੂੰ ਸਖ਼ਤ ਸੁਨੇਹਾ ਦਿੱਤਾ ਹੈ। ਉਤਰ ਕੋਰੀਆ ਦੀਆਂ ਗ਼ੈਰ-ਜ਼ਿੰਮੇਦਾਰ ਅਤੇ ਲਾਪਰਵਾਹ ਹਰਕਤਾਂ ਉਸ ‘ਤੇ ਭਾਰੀ ਪਈਆਂ ਹਨ।
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਾਰਜਭਾਰ ਸੰਭਾਲਣ ਬਾਅਦ ਉਤਰ ਕੋਰੀਆ ਵਿਰੁੱਧ ਚੁੱਕਿਆ ਗਿਆ ਇਸ ਤਰ੍ਹਾਂ ਦਾ ਇਹ ਪਹਿਲਾ ਕਦਮ ਹੈ। ਜੇਕਰ ਸਾਰੇ ਦੇਸ਼ ਇਨ੍ਹਾਂ ਪਾਬੰਦੀਆਂ ਨੂੰ ਲਾਗੂ ਕਰ ਦਿੰਦੇ ਹਨ ਤਾਂ ਇਸ ਨਾਲ ਉਤਰ ਕੋਰੀਆ ਨੂੰ ਹਰ ਸਾਲ ਨਿਰਯਾਤ ਤੋਂ ਹੋਣ ਵਾਲੀ ਤਿੰਨ ਅਰਬ ਡਾਲਰ ਦੀ ਕਮਾਈ ਵਿੱਚ ਇੱਕ ਤਿਹਾਈ ਆਮਦਨ ਘੱਟ ਹੋਵੇਗੀ।
ਚੀਨ ਨਾਲ ਲਗਭਗ ਇੱਕ ਮਹੀਨੇ ਦੀ ਗੱਲਬਾਤ ਮਗਰੋਂ ਅਮਰੀਕਾ ਨੇ ਇਸ ਮਤੇ ਦਾ ਮਸੌਦਾ ਤਿਆਰ ਕੀਤਾ ਸੀ। ਦੱਸ ਦੇਈਏ ਕਿ ਚੀਨ ਉਤਰ ਕੋਰੀਆ ਦਾ ਸਭ ਤੋਂ ਵੱਡਾ ਵਪਾਰ ਸਹਿਯੋਗੀ ਹੈ। ਇਨ੍ਹਾਂ ਪਾਬੰਦੀਆਂ ਦਾ ਮਸੌਦਾ 4 ਜੁਲਾਈ ਨੂੰ ਉਤਰ ਕੋਰੀਆ ਵੱਲੋਂ ਕੀਤੇ ਗਏ ਬੈਲਿਸਟਿਕ ਮਿਜ਼ਾਇਲ ਪ੍ਰੀਖਣ ਤੋਂ ਬਾਅਦ ਤਿਆਰ ਕੀਤਾ ਗਿਆ ਸੀ। ਪਰ ਜਦੋਂ ਤੱਕ ਮਸੌਦੇ ਨੇ ਅੰਤਮ ਰੂਪ ਲਿਆ, ਤਦ ਤੱਕ 28 ਜੁਲਾਈ ਨੂੰ ਉਤਰ ਕੋਰੀਆ ਨੇ ਇੱਕ ਹੋਰ ਬੈਲਿਸਟਿਕ ਮਿਜ਼ਾਇਲ ਪ੍ਰੀਖਣ ਕਰ ਦਿੱਤਾ ਸੀ। ਹਾਲਾਂਕਿ ਇਨ੍ਹਾਂ ਪਾਬੰਦੀਆਂ ਨਾਲ ਉਤਰ ਕੋਰੀਆ ਦੇ ਵਿਹਾਰ ਵਿੱਚ ਕੋਈ ਬਦਲਾਅ ਦੇਖਣ ਨੂੰ ਨਹੀਂ ਮਿਲਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article