PUNJABMAILUSA.COM

ਉਤਰ ਕੋਰੀਆ ਤੋਂ ਹਮਲੇ ਦਾ ਖ਼ਤਰਾ ਨਹੀਂ : ਅਮਰੀਕਾ

ਉਤਰ ਕੋਰੀਆ ਤੋਂ ਹਮਲੇ ਦਾ ਖ਼ਤਰਾ ਨਹੀਂ : ਅਮਰੀਕਾ

ਉਤਰ ਕੋਰੀਆ ਤੋਂ ਹਮਲੇ ਦਾ ਖ਼ਤਰਾ ਨਹੀਂ : ਅਮਰੀਕਾ
August 14
10:33 2017

ਵਾਸ਼ਿੰਗਟਨ, 14 ਅਗਸਤ (ਪੰਜਾਬ ਮੇਲ)- ਮੌਜੂਦਾ ਸਮੇਂ ਵਿਚ ਅਮਰੀਕਾ ਅਤੇ ਉਤਰ ਕੋਰੀਆ ਦੇ ਵਿਚ ਤਣਾਅ ਕਾਫੀ ਵਧ ਗਿਆ ਹੈ। ਉਤਰ ਕੋਰੀਆ ਨੇ ਮਿਜ਼ਾਈਲ ਹਮਲੇ ਦੀ ਧਮਕੀ ਵੀ ਦੇ ਦਿੱਤੀ ਹੈ। ਪ੍ਰੰਤੂ ਅਮਰੀਕੀ ਸੁਰੱਖਿਆ ਅਧਿਕਾਰੀਆਂ ਦੀ ਮੰਨੀਏ ਤਾਂ ਫਿਲਹਾਲ ਉਤਰ ਕੋਰੀਆ ਵਲੋਂ ਹਮਲੇ ਦਾ ਖ਼ਤਰਾ ਨਹੀਂ ਹੈ। ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿਚ ਦੋਵੇਂ ਦੇਸ਼ਾਂ ਦੇ ਵਿਚ ਜ਼ੁਬਾਨੀ ਜੰਗ ਕਾਫੀ ਤੇਜ਼ ਹੋ ਗਈ ਅਤੇ ਗੱਲ ਹਮਲੇ ਤੱਕ ਪਹੁੰਚ ਗਈ।
ਇਕ ਪਾਸੇ ਜਿੱਥੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਹਿ ਦਿੱਤਾ ਕਿ ਜੇਕਰ ਉਤਰ ਕੋਰੀਆ ਇਸੇ ਤਰ੍ਹਾਂ ਅਮਰੀਕਾ ਨੂੰ ਧਮਕੀਆਂ ਦੇਣਾ ਜਾਰੀ ਰੱਖੇਗਾ ਤਾਂ ਉਸ ਨੂੰ ਅਜਿਹੇ ਵਿਨਾਸ਼ ਦਾ ਸਾਹਮਣਾ ਕਰਨਾ ਪਵੇਗਾ ਜਿਸ ਨੂੰ ਪੂਰੀ ਦੁਨੀਆ ਨੇ ਪਹਿਲਾਂ ਕਦੇ ਨਹੀਂ ਦੇਖਿਆ ਹੋਵੇਗਾ। ਇਸ ‘ਤੇ ਉਤਰ ਕੋਰੀਆ ਸੈਨਾ ਵਲੋਂ ਬਿਆਨ ਸਾਹਮਣੇ ਆ ਗਿਆ ਕਿ ਉਹ ਅਮਰੀਕੀ ਦੇ ਗੁਆਮ ਖੇਤਰ ‘ਤੇ ਮਿਜ਼ਾਈਲ ਹਮਲੇ ਦੀ ਯੋਜਨਾ ਬਣਾ ਰਿਹਾ ਹੈ। ਬਸ ਕਿਮ ਜੋਂਗ ਉਨ ਦੇ ਹੁਕਮ ਦੀ ਦੇਰੀ ਹੈ। ਹਾਲਾਂਕਿ ਸੀਆਈਏ ਨਿਦੇਸ਼ਕ ਮਾਈਕ ਪੌਂਂਪਿਓ ਨੇ ਇੱਕ ਇੰਟਰਵਿਊ ਵਿਚ ਕਿਹਾ ਕਿ ਫਿਲਹਾਲ ਉਤਰ ਕੋਰੀਆ ਤੋਂ ਹਮਲੇ ਦਾ ਖ਼ਤਰਾ ਨਹੀਂ ਹੈ। ਪ੍ਰੰਤੂ ਕਿਹਾ ਕਿ ਇਕ ਦਹਾਕੇ ਪਹਿਲਾਂ ਦੀ ਤੁਲਨਾ ਵਿਚ ਯੁੱਧ ਦੀ ਸੰਭਾਵਨਾ ਕਿਤੇ ਜ਼ਿਆਦਾ ਹੈ। ਉਨ੍ਹਾਂ ਨੇ ਕਿਹਾ ਕਿ ਅਮਰੀਕੀ ਲੋਕਾਂ ਨੂੰ ਇਹ ਜਾਣਨਾ ਚਾਹੀਦਾ ਕਿ ਟਰੰਪ ਪ੍ਰਸ਼ਾਸਨ ਇਸ ਖ਼ਤਰੇ ਨਾਲ ਨਿਪਟਣ ਦੇ ਲਈ ਅਪਣੀ ਪੂਰੀ ਤਾਕਤ ਲਗਾ ਰਿਹਾ ਹੈ। ਰਾਸ਼ਟਰਪਤੀ ਨੇ ਖੁਫ਼ੀਆ ਅਤੇ ਰੱਖਿਆ ਵਿਭਾਗ ਨੂੰ ਅਮਰੀਕਾ ਦੀ ਸੁਰੱਖਿਆ ਯਕੀਨੀ ਕਰਨ ਦੇ ਲਈ ਕਿਹਾ ਹੈ। ਮਾਈਕ ਅਨੁਸਾਰ ਟਰੰਪ ਜੋ ਕਰ ਰਹੇ ਹਨ ਉਹ ਬੇਹੱਦ ਪ੍ਰਭਾਵੀ ਹੈ। ਉਤਰ ਕੋਰੀਆ ਦੇ ਤਾਨਾਸ਼ਾਹ ਨੇਤਾ ਤੱਕ ਇਹ ਗੱਲ ਪਹੁੰਚਾ ਦਿੱਤੀ ਹੈ ਕਿ ਅਮਰੀਕਾ ਦਾ ਸੰਜਮ ਹੁਣ ਜਵਾਬ ਦੇ ਚੁੱਕਾ ਹੈ। ਗੌਰਤਲਬ ਹੈ ਕਿ ਤਮਾਮ ਵਿਸ਼ਵ ਪੱਧਰੀ ਦਬਾਅ ਅਤੇ ਬੈਨ ਦੇ ਬਾਵਜੂਦ ਉਤਰ ਕੋਰੀਆ ਪਰਮਾਣੂ ਪ੍ਰੋਗਰਾਮ ਨੂੰ ਲੈ ਕੇ ਅਪਣੇ ਰੁਖ ‘ਤੇ ਅੜਿਆ ਹੋਇਆ ਹੈ ਅਤੇ ਲਗਾਤਾਰ ਮਿਜ਼ਾਈਲ ਪ੍ਰੀਖਣ ਕਰ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਤਾਜ਼ਾ ਪ੍ਰੀਖਣਾਂ ਦੇ ਜ਼ਰੀਏ ਉਤਰ ਕੋਰੀਆ ਅਮਰੀਕਾ ਤੱਕ ਅਪਣੀ ਪਹੁੰਚ ਬਣਾਉਣ ਦੇ ਸਮਰਥ ਹੋ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article