PUNJABMAILUSA.COM

ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

 Breaking News

ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ
May 19
08:59 2018

ਵਾਸ਼ਿੰਗਟਨ, 19 ਮਈ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕਿਮ ਜੋਂਗ ਨੂੰ ਮੁੜ ਅਪੀਲ ਕੀਤੀ ਹੈ ਕਿ ਜੇਕਰ ਉਹ ਪਰਮਾਣੂ ਹਥਿਆਰ ਪ੍ਰੋਗਰਾਮ ਛੱਡ ਦਿੰਦੇ ਹਨ ਤਾਂ ਸੱਤਾ ਵਿਚ ਬਣੇ ਰਹਿਣਗੇ। ਲੇਕਿਨ ਨਾਲ ਹੀ ਉਨ੍ਹਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਹ ਵਾਸ਼ਿੰਗਟਨ ਦੇ ਨਾਲ ਸਮਝੌਤੇ ਤੋਂ ਇਨਕਾਰ ਕਰਦੇ ਹਨ ਤਾਂ ਉਨ੍ਹਾਂ ‘ਤਬਾਹ’ ਕਰ ਦਿੱਤਾ ਜਾਵੇਗਾ। ਸੀਐਨਐਨ ਦੀ ਰਿਪੋਰਟ ਅਨੁਸਾਰ, ਟਰੰਪ ਨੇ ਇਹ ਬਿਆਨ ਤਦ ਦਿੱਤਾ ਜਦ ਇਸ ਤੋਂ ਪਹਿਲਾਂ ਕਿਮ ਨੇ 12 ਜੂਨ ਨੂੰ ਟਰੰਪ ਦੇ ਨਾਲ ਸਿੰਗਾਪੁਰ ਵਿਚ ਹੋਣ ਵਾਲੀ ਬੈਠਕ ਤੋਂ ਬਾਹਰ ਨਿਕਲਣ ਦੀ ਧਮਕੀ ਦਿੱਤੀ ਸੀ। ਵਾਈਟ ਹਾਊਸ ਵਿਚ ਟਰੰਪ ਨੇ ਪੱਤਰਕਾਰਾਂ ਨੂੰ ਕਿਹਾ ਕਿ ਜੇਕਰ ਉਹ ਅਪਣੇ ਪਰਮਾਣੂ ਹਥਿਆਰਾਂ ਨੂੰ ਤਿਆਗਦੇ ਹਨ ਤਾਂ ਮੈਂ ਕਿਮ ਨੂੰ ਸੁਰੱਖਿਆ ਪ੍ਰਦਾਨ ਕਰਨ ਦੇ ਲਈ ਬਹੁਤ ਕੁਝ ਕਰਨ ਦੇ ਲਈ ਤਿਆਰ ਹਾਂ।
ਉਨ੍ਹਾਂ ਨਾਲ ਹੀ ਉਤਰ ਕੋਰੀਆ ਨੂੰ ਚਿਤਾਵਨੀ ਦਿੱਤੀ ਅਤੇ ਦੋ ਵਿਕਲਪਾਂ ਦੇ ਬਾਰੇ ਵਿਚ ਦੱਸਿਆ। ਪਹਿਲਾ ਪਰਮਾਣੂ ਪ੍ਰੋਗਰਾਮ ‘ਤੇ ਸਮਝੌਤਾ ਕਰਨ ਅਤੇ ਸੱਤਾ ਵਿਚ ਬਣੇ ਰਹਿਣ ਜਾਂ ਦੂਜਾ ਲੀਬੀਆ ਦੇ ਨੇਤਾ ਗੱਦਾਫ਼ੀ ਦੀ ਤਰ੍ਹਾਂ ਅਪਣੀ ਦੁਰਦਸ਼ਾ ਕਰਾਉਣ, ਜਿਨ੍ਹਾਂ 2011 ਵਿਚ ਨਾਟੋ ਦੇ ਸਮਰਥਨ ਵਾਲੇ ਵਿਦਰੋਹੀਆਂ ਨੇ ਸੱਤਾ ਤੋਂ ਬੇਦਖ਼ਲ ਕਰਕੇ ਮਾਰਿਆ ਸੀ। ਟਰੰਪ ਨੇ ਕਿਹਾ ਕਿ ਜੇਕਰ ਆਪ ਗੱਦਾਫ਼ੀ ਦੇ ਮਾਡਲ ਨੂੰ ਦੇਖਣ ਤਾਂ ਉਸ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਗਿਆ ਸੀ। ਅਸੀਂ ਉਥੇ ਉਨ੍ਹਾਂ ਹਰਾਉਣ ਦੇ ਲਈ ਗਏ ਸੀ। ਕੋਈ ਸਮਝੌਤਾ ਨਹੀਂ ਹੋਣ ਦੀ ਸਥਿਤੀ ਵਿਚ ਉਸ ਮਾਡਲ ਨੂੰ ਅਪਣਾਇਆ ਜਾ ਸਕਦਾ ਹੈ।
ਉਨ੍ਹਾਂ ਨੇ ਕਿਹਾ, ਲੇਕਿਨ ਜੇਕਰ ਅਸੀਂ ਸਮਝੌਤਾ ਕਰ ਲੈਂਦੇ ਹਨ ਤਾਂ ਮੈਨੂੰ ਲੱਗਦਾ ਹੈ ਕਿ ਕਿਮ ਜੋਂਗ ਬਹੁਤ ਬਹੁਤ ਜ਼ਿਆਦਾ ਖੁਸ਼ ਰਹਿਣਗੇ। ਟਰੰਪ ਨੇ ਹਾਲਾਂਕਿ ਕਿਹਾ ਕਿ ਅਮਰੀਕਾ ਉਤਰ ਕੋਰੀਆ ਦੇ ਨਾਲ ਵਾਰਤਾ ਦੌਰਾਨ ‘ਲੀਬੀਆ ਮਾਡਲ’ ਦਾ ਇਸਤੇਮਾਲ ਨਹੀਂ ਕਰੇਗਾ। ਇਸ ਤੋਂ ਪਹਿਲਾਂ ਕੌਮੀ ਸੁਰੱਖਿਆ ਸਲਾਹਕਾਰ ਜੌਨ ਬਾਲਟਨ ਨੇ ਕਿਹਾ ਸੀ ਕਿ ਪਿਓਂਗਯਾਂਗ ਦੇ ਨਾਲ ਵਾਰਤਾ ਦਾ ਆਧਾਰ ‘2003-04’ ਦਾ ਲੀਬੀਆ ਮਾਡਲ ਹੋਵੇਗਾ।
ਰਾਸ਼ਟਰਪਤੀ ਨੇ ਕਿਹਾ ਕਿ ਜਦ ਅਸੀਂ ਉਤਰ ਕੋਰੀਆ ਦੇ ਬਾਰੇ ਵਿਚ ਸੋਚਦੇ ਹਾਂ ਤਾਂ ਇਹ ਲੀਬੀਆ ਮਾਡਲ ਨਹੀਂ ਹੈ। ਲੀਬੀਆ ਵਿਚ ਅਸੀਂ ਉਸ ਦੇਸ਼ ਨੂੰ ਤਬਾਹ ਕਰ ਦਿੱਤਾ ਸੀ ਉਥੇ ਗੱਦਾਫ਼ੀ ਨੂੰ ਸੁਰੱਖਿਅਤ ਰੱਖਣ ਦਾ ਕੋਈ ਸਮਝੌਤਾ ਨਹੀਂ ਕੀਤਾ ਗਿਆ ਸੀ। 2003 ਵਿਚ ਗੱਦਾਫ਼ੀ ਅਮਰੀਕਾ ਤੋਂ ਆਰਥਿਕ ਸਹਾਇਤਾ ਦੇ ਬਦਲੇ ਅਪਣੇ ਦੇਸ਼ ਵਿਚ ਸਮੂਹਿਕ ਵਿਨਾਸ਼ ਦੇ ਹਥਿਆਰ ਨੂੰ ਖਤਮ ਕਰਨ ‘ਤੇ ਸਹਿਮਤ ਹੋ ਗਿਅ ਸੀ। ਹਾਲਾਂਕਿ ਸਮਝੌਤੇ ਵਿਚ ਗੱਦਾਫ਼ੀ ਨੂੰ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਦਾ ਭਰੋਸਾ ਨਹੀਂਂ ਦਿੱਤਾ ਗਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article