PUNJABMAILUSA.COM

ਉਤਰ ਕੋਰੀਆ ਪਰਮਾਣੂ ਮਿਜ਼ਾਈਲ ਪ੍ਰੋਗਰਾਮ ਜਾਰੀ ਰੱਖ ਕੇ ਅਮਰੀਕਾ ਨੂੰ ਦੇ ਰਿਹਾ ਧੋਖਾ : ਸੰਯੁਕਤ ਰਾਸ਼ਟਰ

ਉਤਰ ਕੋਰੀਆ ਪਰਮਾਣੂ ਮਿਜ਼ਾਈਲ ਪ੍ਰੋਗਰਾਮ ਜਾਰੀ ਰੱਖ ਕੇ ਅਮਰੀਕਾ ਨੂੰ ਦੇ ਰਿਹਾ ਧੋਖਾ : ਸੰਯੁਕਤ ਰਾਸ਼ਟਰ

ਉਤਰ ਕੋਰੀਆ ਪਰਮਾਣੂ ਮਿਜ਼ਾਈਲ ਪ੍ਰੋਗਰਾਮ ਜਾਰੀ ਰੱਖ ਕੇ ਅਮਰੀਕਾ ਨੂੰ ਦੇ ਰਿਹਾ ਧੋਖਾ : ਸੰਯੁਕਤ ਰਾਸ਼ਟਰ
August 06
08:32 2018

ਸੰਯੁਕਤ ਰਾਸ਼ਟਰ, 6 ਅਗਸਤ (ਪੰਜਾਬ ਮੇਲ)- ਉਤਰ ਕੋਰੀਆ ਲਗਾਤਾਰ ਦਾਅਵਾ ਕਰਦਾ ਆ ਰਿਹਾ ਹੈ ਕਿ ਉਸ ਨੇ ਅਪਣੇ ਪਰਮਾਣੂ ਪ੍ਰੀਖਣ ਅੱਡਿਆਂ ਨੂੰ ਬੰਦ ਕਰ ਦਿੱਤਾ ਹੈ। ਅਮਰੀਕੀ ਰਾਸ਼ਟਰਪਤੀ ਟਰੰਪ ਵੀ ਕਿਮ ਜੋਂਗ ਉਨ ਦੇ ਨਾਲ ਸਿੰਗਾਪੁਰ ਵਿਚ ਹੋਈ ਵਾਰਤਾ ਤੋਂ ਬਾਅਦ ਉਨ੍ਹਾਂ ਦੀ ਤਾਰੀਫਾਂ ਦੇ ਪੁਲ ਬੰਨਦੇ ਨਹੀਂ ਥੱਕਦੇ ਲੇਕਿਨ ਹਕੀਕਤ ਕੀ ਹੈ? ਕੀ ਵਾਕਈ ਉਤਰ ਕੋਰੀਆ ਨੇ ਅਪਣੇ ਪਰਮਾਣੂ ਪ੍ਰੋਗਰਾਮ ਨੂੰ ਰੋਕ ਦਿੱਤਾ ਹੈ? ਜੇਕਰ ਸੰਯੁਕਤ ਰਾਸਟਰ ਦੀ ਖੁਫ਼ੀਆ ਰਿਪੋਰਟ ਦੀ ਮੰਨੀਏ ਤਾਂ ਇਸ ਦਾ ਜਵਾਬ ਹੈ ਨਹੀਂ। ਬੀਤੇ ਛੇ ਮਹੀਨਿਆਂ ਤੋਂ ਨਿਰਪੱਖ ਮਾਹਰ ਇਹ ਨਿਗਰਾਨੀ ਕਰ ਰਹੇ ਸੀ ਕਿ ਸੰਯੁਕਤ ਰਾਸ਼ਟਰ ਦੀ ਪਾਬੰਦੀਆਂ ਨੂੰ ਉਤਰ ਕੋਰੀਆ ਵਿਚ ਲਾਗੂ ਕੀਤਾ ਗਿਆ ਹੈ ਜਾਂ ਨਹੀਂ। ਸ਼ੁੱਕਰਵਾਰ ਨੂੰ ਮਾਹਰਾਂ ਨੇ ਅਪਣੀ ਰਿਪੋਰਟ ਸਕਿਓਰਿਟੀ ਕੌਂਸਲ ਨਾਰਥ ਕੋਰੀਆ ਸੈਂਕਸ਼ੰਜ਼ ਕਮੇਟੀ ਨੂੰ ਸੌਂਪੀ ਹੈ। 149 ਪੰਨਿਆਂ ਦੀ ਰਿਪੋਰਟ ਵਿਚ ਮਾਹਰਾਂ ਨੇ ਕਿਹਾ ਕਿ ਉਤਰ ਕੋਰੀਆ ਨੇ ਅਪਣੇ ਪਰਮਾਣੂ ਅਤੇ ਮਿਜ਼ਾਈਲ ਪ੍ਰੋਗਰਾਮਾਂ ਨੂੰ ਨਹੀਂ ਰੋਕਿਆ ਹੈ। ਉਸ ਨੇ ਸਾਲ 2018 ਵਿਚ ਲਗਾਤਾਰ ਨਾਜਾਇਜ਼ ਢੰਗ ਨਾਲ ਜਹਾਜ਼ ਦੇ ਜ਼ਰੀਏ ਪੈਟਰੋਲੀਅਮ ਉਤਪਾਦਾਂ ਅਤੇ ਕੋਲੇ ਦਾ ਹਸਤਾਂਤਰਣ ਜਾਰੀ ਰੱਖ ਕੇ ਸੁਰੱਖਿਆ ਪ੍ਰੀਸ਼ਦ ਦੇ ਨਿਯਮਾਂ ਦੀ ਵੀ ਉਲੰਘਣਾ ਕੀਤੀ ਹੈ। ਸੰਯੁਕਤ ਰਾਸ਼ਟਰ ਵਿਚ ਉਤਰ ਕੋਰੀਆਈ ਮਿਸ਼ਨ ਨੇ ਇਸ ਰਿਪੋਰਟ ‘ਤੇ ਫਿਲਹਾਲ ਬਿਆਨ ਨਹੀ ਦਿੱਤਾ ਹੈ। ਯੂਐਨ ਦੀ ਰਿਪੋਰਟ ਵਿਚ ਕਿਹਾ ਗਿਆ ਕਿ ਉਤਰ ਕੋਰੀਆ ਸੀਰੀਆ ਦੇ ਸੈਨਿਕ ਸਹਿਯੋਗ ਕਰ ਰਿਹਾ ਹੈ ਅਤੇ ਉਹ ਅਪਣੇ ਹਥਿਆਰ ਯਮਨ ਦੇ ਹੂਤੀ ਵਿਦਰੋਹੀਆਂ ਨੂੰ ਵੇਚਣ ਦੀ ਕੋਸ਼ਿਸ਼ ਕਰ ਰਿਹਾ ਹੈ। ਇੰਨਾ ਹੀ ਨਹੀਂ ਪਿਓਂਗਯਾਂਗ ਨੇ ਅਕਤੂਬਰ 2017 ਤੋਂ ਮਾਰਚ 2018 ਦੇ ਵਿਚ 10 ਕਰੋੜ ਡਾਲਰ ਦੇ ਉਤਪਾਦ ਚੀਨ, ਘਾਨਾ, ਭਾਰਤ, ਮੈਕਸਿਕੋ, ਸ੍ਰੀਲੰਕਾ, ਥਾਈਲੈਂਡ, ਤੁਰਕੀ ਨੂੰ ਵੇਚ ਕੇ ਟੈਕਸਟਾਈਲ ਬੈਨ ਦੀ ਵੀ ਉਲੰਘਣਾ ਕੀਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article
    ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

Read Full Article