ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੇ ਸਪੈਸ਼ਲ ਪਿ੍ਰੰਸੀਪਲ ਸੈਕਟਰੀ ਵਜੋਂ ਵਰੁਣ ਰੂਜ਼ਮ ਨਿਯੁਕਤ

220
Share

ਚੰਡੀਗੜ੍ਹ, 23 ਸਤੰਬਰ (ਪੰਜਾਬ ਮੇਲ)-ਪੰਜਾਬ ਸਰਕਾਰ ਨੇ ਵੀਰਵਾਰ ਨੂੰ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਸੂਬੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਆਈ.ਏ.ਐੱਸ. ਅਫਸਰ ਵਰੁਣ ਰੂਜ਼ਮ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੇ ਸਪੈਸ਼ਲ ਪਿ੍ਰੰਸੀਪਲ ਸੈਕਟਰੀ ਨਿਯੁਕਤ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਵੀਰਵਾਰ ਨੂੰ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਵਜੋਂ ਅਨਿਰੁੱਧ ਤਿਵਾੜੀ ਦੀ ਨਿਯੁਕਤੀ ਕੀਤੀ ਗਈ ਹੈ। ਵਿਨੀ ਮਹਾਜਨ ਚੀਫ ਸੈਕਟਰੀ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਉਨ੍ਹਾਂ ਦੀ ਥਾਂ ਅਨਿਰੁੱਧ ਤਿਵਾੜੀ ਹੁਣ ਪੰਜਾਬ ਦੇ ਨਵੇਂ ਮੁੱਖ ਸਕੱਤਰ ਹੋਣਗੇ। ਆਈ.ਏ.ਐੱਸ. ਅਧਿਕਾਰੀ ਵਰੂਣ ਰੂਜ਼ਮ ਨੂੰ ਨਵੇਂ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦਾ ਸਪੈਸ਼ਲ ਸੈਕਟਰੀ ਨਿਯੁਕਤ ਕੀਤਾ ਹੈ।

Share