PUNJABMAILUSA.COM

ਉਮੀਦਾਂ ਖਤਮ, ਵਾਪਸ ਆਉਣਗੇ ਕਫਨ; ਇਰਾਕ ‘ਚ 39 ਭਾਰਤੀਆਂ ਦੀ ਦਰਦਨਾਕ ਕਹਾਣੀ ਦਾ ਅੰਤ

 Breaking News

ਉਮੀਦਾਂ ਖਤਮ, ਵਾਪਸ ਆਉਣਗੇ ਕਫਨ; ਇਰਾਕ ‘ਚ 39 ਭਾਰਤੀਆਂ ਦੀ ਦਰਦਨਾਕ ਕਹਾਣੀ ਦਾ ਅੰਤ

ਉਮੀਦਾਂ ਖਤਮ, ਵਾਪਸ ਆਉਣਗੇ ਕਫਨ; ਇਰਾਕ ‘ਚ 39 ਭਾਰਤੀਆਂ ਦੀ ਦਰਦਨਾਕ ਕਹਾਣੀ ਦਾ ਅੰਤ
March 21
10:26 2018

ਨਵੀਂ ਦਿੱਲੀ, 21 ਮਾਰਚ (ਪੰਜਾਬ ਮੇਲ)- 2014 ਵਿਚ ਇਰਾਕ ਦੇ ਮੋਸੁਲ ਸ਼ਹਿਰ 39 ਭਾਰਤੀਆਂ ਦੀ ਅਬੁ ਬਕਰ ਅਲ ਬਗ਼ਦਾਦੀ ਦੇ ਸੰਗਠਨ ਇਸਲਾਮਿਕ ਸਟੇਟ (ਆਈ.ਐੱਸ. ਆਈ.ਐੱਸ.) ਨੇ ਦਰਦਨਾਕ ਹੱਤਿਆ ਕਰ ਦਿੱਤੀ ਸੀ। ਇਨ੍ਹਾਂ ਵਿਚ ਪੰਜਾਬ ਦੇ ਧਰਮਿੰਦਰ ਕੁਮਾਰ, ਹਰੀਸ਼ ਕੁਮਾਰ, ਹਰਸਿਮਰਨਜੀਤ ਸਿੰਘ, ਕੰਵਲਜੀਤ ਸਿੰਘ, ਮਲਕੀਤ ਸਿੰਘ, ਰਣਜੀਤ ਸਿੰਘ, ਸੋਨੂੰ, ਸੰਦੀਪ ਕੁਮਾਰ, ਮਨਜਿੰਦਰ ਸਿੰਘ, ਗੁਰਚਰਨ ਸਿੰਘ, ਬਲਵੰਤ ਰਾਏ, ਰੂਪ ਲਾਲ, ਦਵਿੰਦਰ ਸਿੰਘ, ਕੁਲਵਿੰਦਰ ਸਿੰਘ, ਜਤਿੰਦਰ ਸਿੰਘ, ਨਿਸ਼ਾਨ ਸਿੰਘ, ਗੁਰਦੀਪ ਸਿੰਘ, ਕੰਵਲਜੀਤ ਸਿੰਘ, ਗੋਬਿੰਦਰ ਸਿੰਘ, ਪ੍ਰਿਤਪਾਲ ਸ਼ਰਮਾ, ਸੁਖਵਿੰਦਰ ਸਿੰਘ, ਜਸਵੀਰ ਸਿੰਘ, ਪਰਵਿੰਦਰ ਸਿੰਘ, ਬਲਵੀਰ ਚੰਦ, ਸੁਰਜੀਤ ਮੇਨਕਾ, ਨੰਦ ਲਾਲ, ਰਾਕੇਸ਼ ਕੁਮਾਰ, ਹਿਮਾਚਲ ਦੇ ਅਮਨ ਕੁਮਾਰ, ਸੰਦੀਪ ਸਿੰਘ ਰਾਣਾ, ਇੰਦਰਜੀਤ, ਹੇਮਰਾਜ, ਵੈਸਟ ਬੰਗਾਲ ਦੇ ਸਮਰ ਤੀਕਾਦਰ, ਖੋਖਨ ਸਿਕਦਰ ਅਤੇ ਬਿਹਾਰ ਦੇ ਸੰਤੋਸ਼ ਕੁਮਾਰ ਸਿੰਘ, ਬਿਦਿਆ ਭੂਸ਼ਣ ਤਿਵਾਰੀ, ਅਦਾਲਤ ਸਿੰਘ, ਸੁਨੀਲ ਕੁਮਾਰ ਕੁਸ਼ਵਾਹਾ, ਧਰਮਿੰਦਰ ਕੁਮਾਰ ਤੇ ਰਾਜੂ ਕੁਮਾਰ ਯਾਦਵ ਸ਼ਾਮਲ ਹਨ।
ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਰਾਜ ਸਭਾ ਵਿਚ ਕਿਹਾ ਕਿ ਡੀ.ਐੱਨ.ਏ. ਜਾਂਚ ਤੋਂ ਬਾਅਦ ਮੌਤ ਦੀ ਪੁਸ਼ਟੀ ਕੀਤੀ ਗਈ। 39 ਭਾਰਤੀਆਂ ਵਿਚ 31 ਪੰਜਾਬ, 4 ਹਿਮਾਚਲ ਪ੍ਰਦੇਸ਼ ਤੇ ਬਿਹਾਰ ਤੇ ਪੱਛਮੀ ਬੰਗਾਲ ਦੇ 2-2 ਨਾਗਰਿਕ ਸ਼ਾਮਲ ਸਨ।
ਵਿਦੇਸ਼ ਮੰਤਰੀ ਨੇ ਕਿਹਾ ਕਿ ਛੇਤੀ ਹੀ ਇਨ੍ਹਾਂ ਮ੍ਰਿਤਕ ਦੇਹਾਂ ਨੂੰ ਭਾਰਤ ਲਿਆਂਦਾ ਜਾਵੇਗਾ। ਸੁਸ਼ਮਾ ਸਵਰਾਜ ਦੇ ਬਿਆਨ ਤੋਂ ਬਾਅਦ ਕਾਂਗਰਸ ਨੇ ਸਾਢੇ ਤਿੰਨ ਸਾਲਾਂ ਤੱਕ ਲੋਕਾਂ ਨੂੰ ਗੁੰਮਰਾਹ ਕਰਨ ਦਾ ਇਲਜ਼ਾਮ ਲਾਇਆ ਹੈ।
ਸੁਸ਼ਮਾ ਸਵਰਾਜ ਨੇ ਮੰਗਲਵਾਰ ਨੂੰ ਰਾਜ ਸਭਾ ਵਿਚ ਦੱਸਿਆ ਕਿ 39 ਭਾਰਤੀਆਂ ਦੇ ਮਾਰੇ ਜਾਣ ਬਾਰੇ ਹਰਜੀਤ ਮਸੀਹ ਨੇ ਮਨਘੜਤ ਕਹਾਣੀ ਸੁਣਾਈ ਸੀ। ਵਿਦੇਸ਼ ਮੰਤਰੀ ਨੇ ਕਿਹਾ ਕਿ ਪਿੱਛੇ ਜਿਹੇ ਜਦੋਂ ਵਿਦੇਸ਼ ਰਾਜ ਮੰਤਰੀ ਵੀ.ਕੇ. ਸਿੰਘ ਨੇ ਉਸ ਕੰਪਨੀ ਦੇ ਮਾਲਕ ਨਾਲ ਗੱਲਬਾਤ ਕੀਤੀ, ਜਿੱਥੇ ਇਹ 39 ਭਾਰਤੀ ਕੰਮ ਕਰਦੇ ਸਨ। ਉੱਥੋਂ ਪਤਾ ਲੱਗਾ ਕਿ ਜਦ ਆਈ.ਐੱਸ. ਨੇ ਮੋਸੁਲ ‘ਤੇ ਕਬਜ਼ਾ ਕਰਨਾ ਸ਼ੁਰੂ ਕੀਤਾ, ਤਾਂ ਕੰਪਨੀ ਨੇ ਸਾਰੇ ਕਾਮਿਆਂ ਨੂੰ ਜਾਣ ਲਈ ਕਿਹਾ। ਇਸ ਦੇ ਬਾਵਜੂਦ ਭਾਰਤੀ ਤੇ ਬੰਗਲਾਦੇਸ਼ੀ ਮਜ਼ਦੂਰਾਂ ਨੇ ਕੰਪਨੀ ਛੱਡੀ ਨਹੀਂ, ਜਦਕਿ ਇਰਾਕ ਤੇ ਹੋਰ ਦੇਸ਼ਾਂ ਦੇ ਕਾਮੇ ਚਲੇ ਗਏ। ਵੀ.ਕੇ. ਸਿੰਘ ਨੇ ਹੋਟਲ ਕਰਮਚਾਰੀ (ਕੇਟਰਰ) ਨੇ ਦੱਸਿਆ ਕਿ ਇੱਕ ਦਿਨ ਜਦ ਭਾਰਤੀ ਤੇ ਬੰਗਲਾਦੇਸ਼ੀ ਕਾਮੇ ਉਸ ਕੋਲ ਰੋਟੀ ਖਾਣ ਆ ਰਹੇ ਸਨ, ਤਾਂ ਆਈ.ਐੱਸ. ਦੇ ਲੋਕ ਉਨ੍ਹਾਂ ਨੂੰ ਟੈਕਸਟਾਈਲ ਫੈਕਟਰੀ ਲੈ ਗਏ। ਉੱਥੇ ਜਾ ਕੇ ਬੰਗਲਾਦੇਸ਼ੀਆਂ ਤੇ ਭਾਰਤੀਆਂ ਨੂੰ ਵੱਖੋ-ਵੱਖ ਰੱਖਣ ਲਈ ਕਿਹਾ ਗਿਆ ਤੇ ਇੱਕ ਦਿਨ ਉਨ੍ਹਾਂ ਕੇਟਰਰ ਨੂੰ ਕਿਹਾ ਕਿ ਬੰਗਲਾਦੇਸ਼ੀਆਂ ਨੂੰ ਇਰਬਿਲ ਭੇਜ ਦਿਓ। ਕੇਟਰਰ ਨੇ ਦਾਅਵਾ ਕੀਤਾ ਕਿ ਉਸ ਨੇ ਹਰਜੀਤ ਮਸੀਹ ਨੂੰ ਬੰਗਾਲਦੇਸ਼ੀਆਂ ਮੁਸਲਿਮ ਨਾਂ ਦੇ ਕੇ ਇਰਬਿਲ ਛੱਡ ਦਿੱਤਾ। ਉੱਥੋਂ ਹਰਜੀਤ ਦੀ ਸੁਸ਼ਮਾ ਸਵਰਾਜ ਨਾਲ ਗੱਲ ਹੋਈ। ਵਿਦੇਸ਼ ਮੰਤਰੀ ਨੇ ਪੁੱਛਿਆ ਕਿ ਉਹ ਇੱਥੇ ਕਿਵੇਂ ਆਇਆ, ਤਾਂ ਉਸ ਨੇ ਕਿਹਾ ਕਿ ਉਸ ਨੂੰ ਨਹੀਂ ਪਤਾ ਕਿ ਉਹ ਇੱਥੇ ਕਿਵੇਂ ਪਹੁੰਚਿਆ। ਉਸ ਨੇ ਸਿਰਫ ਇੰਨਾ ਕਿਹਾ ਕਿ ਮੈਨੂੰ ਇੱਥੋਂ ਕੱਢ ਦਿਓ। ਵਿਦੇਸ਼ ਮੰਤਰੀ ਨੇ ਦੱਸਿਆ ਕਿ ਹਰਜੀਤ ਮਸੀਹ ਨੇ ਮਨਘੜਤ ਕਹਾਣੀ ਸੁਣਾਈ ਸੀ ਕਿ ਸਾਰਿਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਤੇ ਉਸ ਦੇ ਪੈਰ ਵਿਚ ਗੋਲੀ ਮਾਰੀ ਗਈ। ਉਨ੍ਹਾਂ ਦੱਸਿਆ ਕਿ ਮਸੀਹ ਅਲੀ ਬਣ ਕੇ ਇਰਬਿਲ ਨਿਕਲ ਗਿਆ ਸੀ। ਅੱਤਵਾਦੀ ਰੋਜ਼ ਭਾਰਤੀ ਮਜ਼ਦੂਰਾਂ ਦੀ ਗਿਣਤੀ ਕਰਦੇ ਸਨ, ਹਰਜੀਤ ਦੇ ਜਾਣ ਤੋਂ ਬਾਅਦ 39 ਮਜ਼ਦੂਰ ਬਚੇ ਸਨ। ਕੰਪਨੀ ਦੇ ਮਾਲਕ ਮੁਤਾਬਕ ਆਈ.ਐੱਸ. ਸਾਰੇ ਮਜ਼ਦੂਰਾਂ ਨੂੰ ਬਦੁਸ਼ ਲੈ ਗਏ. ਇਸ ਤੋਂ ਬਾਅਦ ਉਨ੍ਹਾਂ ਨੂੰ ਇਨ੍ਹਾਂ ਕਾਮਿਆਂ ਬਾਰੇ ਕੋਈ ਜਾਣਕਾਰੀ ਨਹੀਂ। ਮਸੀਹ ਕਿਸੇ ਤਰ੍ਹਾਂ ਇਰਾਕ ਤੋਂ ਬਚ ਕੇ ਭਾਰਤ ਆ ਗਿਆ ਸੀ। ਉਸ ਨੇ ਦੱਸਿਆ ਸੀ ਕਿ ਕਿਵੇਂ ਆਈ.ਐੱਸ. ਦੇ ਅੱਤਵਾਦੀਆਂ ਨੇ 50 ਬੰਗਲਾਦੇਸ਼ੀ ਤੇ 40 ਭਾਰਤੀਆਂ ਨੂੰ ਉਨ੍ਹਾਂ ਦੀਆਂ ਕੰਪਨੀ ਦੀਆਂ ਬੱਸਾਂ ਵਿਚ ਭਰ ਕੇ ਕਿਸੇ ਪਹਾੜੀ ‘ਤੇ ਲਿਜਾ ਕੇ ਗੋਲੀਆਂ ਮਾਰ ਦਿੱਤੀਆਂ ਸਨ। ਕੰਪਨੀ ਨੇ ਗੱਲਬਾਤ ਤੋਂ ਬਾਅਦ ਇਰਾਕ ਦੇ ਅਧਿਕਾਰੀ ਨਾਲ ਭਾਰਤੀ ਅਧਿਕਾਰੀ ਬਦੁਸ਼ ਗਏ। ਉੱਥੇ ਕਈ ਦਿਨਾਂ ਤੱਕ ਲਾਪਤਾ ਭਾਰਤੀਆਂ ਦੀ ਤਲਾਸ਼ ਕਰਦੇ ਰਹੇ ਸਨ, ਤਾਂ ਇੱਕ ਵਿਅਕਤੀ ਨੇ ਦੱਸਿਆ ਕਿ ਇੱਕ ਪਹਾੜ ‘ਤੇ ਬਹੁਤ ਸਾਰੇ ਲੋਕਾਂ ਨੂੰ ਦਫਨਾਇਆ ਗਿਆ ਹੈ। ਅਧਿਕਾਰੀਆਂ ਨੇ ਪਹਾੜੀ ਨੂੰ ਪਟਵਾਇਆ। ਉੱਥੋਂ ਮਿਲੀਆਂ ਲਾਸ਼ਾਂ ਦੇ ਲੰਮੇ ਵਾਲ, ਕੜਾ, ਜੁੱਤਿਆਂ (ਜੋ ਇਰਾਕੀ ਨਹੀਂ ਸਨ) ਤੋਂ ਭਾਰਤੀ ਹੋਣ ਦਾ ਖ਼ਦਸ਼ਾ ਹੋਇਆ। ਇਸ ਤੋਂ ਬਾਅਦ ਹੋਰ ਖੁਦਾਈ ਕੀਤੀ, ਤਾਂ ਉੱਥੋਂ 39 ਲਾਸ਼ਾਂ ਮਿਲੀਆਂ। ਸਾਰੀਆਂ ਲਾਸ਼ਾਂ ਨੂੰ ਬਗ਼ਦਾਦ ਭੇਜਿਆ ਗਿਆ, ਜਿੱਥੇ ਲਾਸ਼ਾਂ ਦੀ ਜਾਂਚ ਸ਼ੁਰੂ ਕੀਤੀ ਗਈ। ਜਾਂਚ ਕਰ ਰਹੀ ਸੰਸਥਾ ਨੇ ਡੀ.ਐੱਨ.ਏ. ਸੈਂਪਲ ਦੀ ਮੰਗ ਕੀਤੀ, ਤਾਂ ਪਿਛਲੇ ਸਾਲ ਪੰਜਾਬ, ਹਿਮਾਚਲ, ਬਿਹਾਰ ਤੇ ਪੱਛਮੀ ਬੰਗਾਲ ਸਰਕਾਰ ਤੋਂ ਇਹ ਨਮੂਨੇ ਲੈ ਕੇ ਬਗ਼ਦਾਦ ਭੇਜੇ। ਵਿਦੇਸ਼ ਮੰਤਰੀ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਸੰਦੀਪ ਨਾਂਅ ਦੇ ਵਿਅਕਤੀ ਦਾ ਡੀ.ਐੱਨ.ਏ. ਮਿਲ ਗਿਆ। ਸੋਮਵਾਰ ਤੱਕ 38 ਲਾਸ਼ਾਂ ਦੇ ਡੀ.ਐੱਨ.ਏ. ਦਾ ਮਿਲਾਨ ਕੀਤਾ ਜਾ ਚੁੱਕਾ ਸੀ, ਜਦਕਿ 39ਵੇਂ ਦਾ ਡੀ.ਐੱਨ.ਏ. 70 ਫ਼ੀਸਦੀ ਮੈਚ ਕਰ ਗਿਆ। ਵਿਦੇਸ਼ ਮੰਤਰੀ ਨੇ ਕਿਹਾ ਕਿ ਉਹ ਲਾਸ਼ਾਂ ਦੇ ਮਿਲਣ ਤੱਕ ਭਾਰਤੀਆਂ ਨੂੰ ਮ੍ਰਿਤਕ ਕਹਿ ਨਹੀਂ ਸੀ ਸਕਦੀ। ਉਨ੍ਹਾਂ ਦੱਸਿਆ ਕਿ ਹੁਣ ਜਨਰਲ ਵੀ.ਕੇ. ਸਿੰਘ ਵਿਸ਼ੇਸ਼ ਜਹਾਜ਼ ਲੈ ਕੇ ਇਰਾਕ ਜਾਣਗੇ ਤੇ ਸਾਰੀਆਂ ਮ੍ਰਿਤਕ ਦੇਹਾਂ ਨੂੰ ਭਾਰਤ ਲੈ ਕੇ ਆਉਣਗੇ। ਉਨ੍ਹਾਂ ਵਿਦੇਸ਼ ਰਾਜ ਮੰਤਰੀ ਦਾ ਇਨ੍ਹਾਂ ਭਾਰਤੀਆਂ ਦੀ ਖੋਜ ਕਰਨ ‘ਤੇ ਧੰਨਵਾਦ ਪ੍ਰਗਟ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article
    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

Read Full Article
    ਵਾਈਟ ਹਾਊਸ ਦੇ ਬਾਹਰ ਵਿਅਕਤੀ ਨੇ ਖੁਦ ਨੂੰ ਲਾਈ ਅੱਗ

ਵਾਈਟ ਹਾਊਸ ਦੇ ਬਾਹਰ ਵਿਅਕਤੀ ਨੇ ਖੁਦ ਨੂੰ ਲਾਈ ਅੱਗ

Read Full Article