PUNJABMAILUSA.COM

ਉਲੰਪੀਅਨ ਮਹਿੰਦਰ ਸਿੰਘ ਗਿੱਲ ਹੋਣਗੇ 15ਵੇਂ ਵਿਸ਼ਵ ਕਬੱਡੀ ਕੱਪ ਦੇ ਵਿਸ਼ੇਸ਼ ਮਹਿਮਾਨ

 Breaking News

ਉਲੰਪੀਅਨ ਮਹਿੰਦਰ ਸਿੰਘ ਗਿੱਲ ਹੋਣਗੇ 15ਵੇਂ ਵਿਸ਼ਵ ਕਬੱਡੀ ਕੱਪ ਦੇ ਵਿਸ਼ੇਸ਼ ਮਹਿਮਾਨ

ਉਲੰਪੀਅਨ ਮਹਿੰਦਰ ਸਿੰਘ ਗਿੱਲ ਹੋਣਗੇ 15ਵੇਂ ਵਿਸ਼ਵ ਕਬੱਡੀ ਕੱਪ ਦੇ ਵਿਸ਼ੇਸ਼ ਮਹਿਮਾਨ
July 10
10:15 2019

-ਸੰਦੀਪ, ਪਾਲਾ, ਸੁਲਤਾਨ ਤੇ ਖੁਸ਼ੀ ਦਾ ਗਾਖ਼ਲ ਪਰਿਵਾਰ ਵਲੋਂ ਹੋਵੇਗਾ ਗੋਲਡ ਮੈਡਲਾਂ ਨਾਲ ਸਨਮਾਨ
ਯੂਨੀਅਨ ਸਿਟੀ, 10 ਜੁਲਾਈ (ਪੰਜਾਬ ਮੇਲ)- ਇੱਥੇ ਰਾਜਾ ਸਵੀਟਸ ਵਿਖੇ ਯੂਨੀਅਨ ਸਿਟੀ ‘ਚ ਹੋਣ ਵਾਲੇ 15ਵੇਂ ਵਿਸ਼ਵ ਕਬੱਡੀ ਕੱਪ ਸਬੰਧੀ ਚੇਅਰਮੈਨ ਸ. ਮੱਖਣ ਸਿੰਘ ਬੈਂਸ ਅਤੇ ਪ੍ਰਧਾਨ ਜੁਗਰਾਜ ਸਿੰਘ ਸਹੋਤਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ‘ਚ ਕਬੱਡੀ ਦੇ ਨਾਮੀ ਖਿਡਾਰੀਆਂ ਦੀ ਸ਼ਮੂਲੀਅਤ, ਕਬੱਡੀ ਕੱਪ ਦੇ ਪ੍ਰਬੰਧਾਂ ਅਤੇ ਹੋਰ ਮਹੱਤਵਪੂਰਨ ਮਸਲਿਆਂ ਸਬੰਧੀ ਵਿਸਥਾਰ ‘ਚ ਚਰਚਾ ਕੀਤਾ ਗਈ ਜਿਸ ਵਿਚ ਫੈਸਲਾ ਕੀਤਾ ਗਿਆ ਕਿ ਗਾਖ਼ਲ ਪਰਿਵਾਰ ਵਲੋਂ ਕਬੱਡੀ ਵਿਚ ਵੱਡਾ ਨਾਮਣਾ ਖੱਟਣ ਵਾਲੇ ਤੇ ਪਿਛਲੇ ਵਿਸ਼ਵ ਕਬੱਡੀ ਕੱਪਾਂ ਵਿਚ ਆਪਣੀ ਸ਼ਾਨਦਾਰ ਖੇਡ ਨਾਲ ਦਰਸ਼ਕਾਂ ਲਈ ਬੇਹੱਦ ਆਕਰਸ਼ਕ ਬਣੇ ਰਹੇ ਸੰਦੀਪ ਨੰਗਲ ਅੰਬੀਆਂ, ਪਾਲਾ ਜਲਾਲਪੁਰ, ਸੁਲਤਾਨ ਅਤੇ ਖੁਸ਼ੀ ਦੁੱਗਾਂ ਨੂੰ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਗਾਖ਼ਲ ਪਰਿਵਾਰ ਵਲੋਂ ਸ. ਅਮੋਲਕ ਸਿੰਘ ਗਾਖ਼ਲ, ਇਕਬਾਲ ਸਿੰਘ ਗਾਖ਼ਲ ਅਤੇ ਪਲਵਿੰਦਰ ਸਿੰਘ ਗਾਖ਼ਲ ਨੇ ਕਿਹਾ ਕਿ ਉਹ ਆਪਣੇ ਸਪੋਰਟਸਮੈਨ ਰਹੇ ਪਿਤਾ ਸਵ. ਨਸੀਬ ਸਿੰਘ ਗਾਖ਼ਲ ਦੀ ਯਾਦ ‘ਚ ਆਏ ਵਰ੍ਹੇ ਕਬੱਡੀ ਨੂੰ ਅੱਗੇ ਲੈ ਕੇ ਜਾਣ ਵਾਲੀਆਂ ਹਸਤੀਆਂ, ਸਾਬਕਾ ਖਿਡਾਰੀਆਂ ਦਾ ਗੋਲਡ ਮੈਡਲਾਂ ਨਾਲ ਸਨਮਾਨ ਕਰਨ ਦੀ ਪ੍ਰੰਪਰਾ ਜਾਰੀ ਰੱਖ ਰਿਹਾ ਹੈ ਅਤੇ ਇਸੇ ਤਹਿਤ ਹੀ ਗਾਖਲ ਪਰਿਵਾਰ ਇਨ੍ਹਾਂ ਖਿਡਾਰੀਆਂ ਨੂੰ ਇਹ ਮਾਣ ਦੇ ਕੇ ਖੁਸ਼ੀ ਮਹਿਸੂਸ ਕਰੇਗਾ। ਕਲੱਬ ਨੇ ਬੜੇ ਮਾਣ ਨਾਲ ਐਲਾਨ ਕੀਤਾ ਕਿ ਸਾਬਕਾ ਓਲੰਪੀਅਨ ਤੇ ਰਿਕਾਰਡ ਹੋਲਡਰ ਦੌੜਾਕ ਮਹਿੰਦਰ ਸਿੰਘ ਗਿੱਲ 15ਵੇਂ ਵਿਸ਼ਵ ਕਬੱਡੀ ਕੱਪ ਦੇ ਵਿਸ਼ੇਸ਼ ਮਹਿਮਾਨ ਹੋਣਗੇ। ਇਸ ਮੀਟਿੰਗ ‘ਚ ਹੁਣ ਤੱਕ ਦੀਆਂ ਤਿਆਰੀਆਂ ਦਾ ਨਿਰੀਖਣ ਵੀ ਕੀਤਾ ਗਿਆ ਤੇ ਦਰਸ਼ਕਾਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਪ੍ਰਬੰਧਾਂ ਦਾ ਬਰੀਕੀ ਨਾਲ ਜਾਇਜ਼ਾ ਲਿਆ ਗਿਆ। ਪਿਛਲੇ ਸਾਲਾਂ ਵਾਂਗ ਹਜ਼ਾਰਾਂ ਦਰਸ਼ਕਾਂ ਲਈ ਰਾਜਾ ਸਵੀਟਸ ਵਲੋਂ ਚਾਹ-ਪਕੌੜਿਆਂ ਦਾ ਲੰਗਰ ਅਤੇ ਗੁਰੂਘਰ ਵਲੋਂ ਗੁਰੂ ਕਾ ਲੰਗਰ ਵਰਤਾਇਆ ਜਾਵੇਗਾ। ਕਲੱਬ ਵਲੋਂ ਸਮੂਹਿਕ ਤੌਰ ‘ਤੇ ਖਿਡਾਰੀਆਂ ਨੂੰ ਡਰੱਗ ਦੇ ਲੱਗ ਰਹੇ ਦਾਗਾਂ ਨੂੰ ਧੋਣ ਅਤੇ ਮਾਂ ਖੇਡ ਕਬੱਡੀ ਨੂੰ ਹੋਰ ਅੱਗੇ ਲੈ ਕੇ ਜਾਣ ਲਈ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਡਰੱਗ ਫ੍ਰੀ ਇਹ 15ਵਾਂ ਵਿਸ਼ਵ ਕਬੱਡੀ ਕੱਪ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਹੋਵੇਗਾ, ਜਿਸ ‘ਚ ਉੱਘੀਆਂ ਸ਼ਖਸੀਅਤਾਂ ਹੀ ਸ਼ਾਮਲ ਨਹੀਂ ਹੋਣਗੀਆਂ, ਸਗੋਂ ਧਾਰਮਿਕ ਖੇਤਰ ਦੀਆਂ ਅਹਿਮ ਹਸਤੀਆਂ ਨੂੰ ਵਿਸ਼ੇਸ਼ ਮਾਣ-ਸਨਮਾਨ ਵੀ ਕੀਤਾ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

Read Full Article
    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article