PUNJABMAILUSA.COM

ਉੜੀ ਹਮਲਾ – ਦਹਿਸ਼ਤਗਰਦਾਂ ਨੇ ਪੌੜੀ ਲਾ ਕੇ ਟੱਪੀ ਸੀ ਕੰਡਿਆਲੀ ਤਾਰ

ਉੜੀ ਹਮਲਾ – ਦਹਿਸ਼ਤਗਰਦਾਂ ਨੇ ਪੌੜੀ ਲਾ ਕੇ ਟੱਪੀ ਸੀ ਕੰਡਿਆਲੀ ਤਾਰ

ਉੜੀ ਹਮਲਾ – ਦਹਿਸ਼ਤਗਰਦਾਂ ਨੇ ਪੌੜੀ ਲਾ ਕੇ ਟੱਪੀ ਸੀ ਕੰਡਿਆਲੀ ਤਾਰ
October 17
14:00 2016

urhi
ਨਵੀਂ ਦਿੱਲੀ, 17 ਅਕਤੂਬਰ (ਪੰਜਾਬ ਮੇਲ)-ਪਿਛਲੇ ਮਹੀਨੇ ਉੜੀ ਵਿੱਚ ਭਾਰਤੀ ਫੌਜ ਦੇ ਕੈਂਪ ਉੱਤੇ ਜਿਨ੍ਹਾਂ ਚਾਰ ਪਾਕਿਸਤਾਨੀ ਦਹਿਸ਼ਤਗਰਦਾਂ ਨੇ ਹਮਲਾ ਕੀਤਾ ਸੀ, ਉਨ੍ਹਾਂ ਨੇ ਕੰਟਰੋਲ ਰੇਖਾ ਉੱਤੇ ਲਾਈ ਹੋਈ ਬਿਜਲੀ ਕਰੰਟ ਵਾਲੀ ਕੰਡਿਆਲੀ ਤਾਰ ਪੌੜੀਆਂ ਨਾਲ ਲੰਘੀ ਸੀ। ਇਸ ਹਮਲੇ ਵਿੱਚ 19 ਭਾਰਤੀ ਫੌਜੀ ਸ਼ਹੀਦ ਹੋ ਗਏ ਸਨ।
ਉੱਚ ਪੱਧਰੀ ਸੂਤਰਾਂ ਮੁਤਾਬਕ ਭਾਰਤੀ ਫੌਜ ਨੇ ਇਨ੍ਹਾਂ ਚਾਰਾਂ ਅਤਿਵਾਦੀਆਂ ਦੀ ਘੁਸਪੈਠ ਦੇ ਰਾਹ ਪਛਾਨਣ ਲਈ ਜਿਹੜੀ ਜਾਂਚ ਕੀਤੀ, ਉਹ ਇਸ ਸਿੱਟੇ ਉੱਤੇ ਪੁੱਜੀ ਕਿ ਸਲਾਮਾਬਾਦ ਨਾਲੇ ਨੇੜੇ ਪੌੜੀਆਂ ਦੀ ਵਰਤੋਂ ਕੀਤੀ ਗਈ ਸੀ। ਇਨ੍ਹਾਂ ਚਾਰ ਅੱਤਵਾਦੀਆਂ ਵਿੱਚੋਂ ਇਕ ਸਲਾਮਾਬਾਦ ਨਾਲੇ ਨੇੜੇ ਕੰਡਿਆਲੀ ਤਾਰ ਵਿਚਲੀ ਵਿੱਥ ਵਿੱਚੋਂ ਨਿਕਲ ਕੇ ਭਾਰਤ ਵਿੱਚ ਦਾਖਲ ਹੋਇਆ ਤੇ ਉਸ ਨੇ ਬਾਕੀ ਤਿੰਨਾਂ ਲਈ ਪੌੜੀ ਲਾ ਦਿੱਤੀ ਤੇ ਦੂਜੇ ਪਾਸੇ ਖੜੇ ਤਿੰਨ ਅਤਿਵਾਦੀਆਂ ਨੇ ਵੀ ਓਧਰ ਤੋਂ ਪੌੜੀ ਲਾ ਦਿੱਤੀ ਅਤੇ ਦੋਵਾਂ ਪੌੜੀਆਂ ਨੂੰ ਜੋੜ ਕੇ ਰਾਹ ਬਣਾ ਲਿਆ ਗਿਆ।
ਸ੍ਰੀਨਗਰ ਤੋਂ ਕਰੀਬ 102 ਕਿਲੋਮੀਟਰ ਦੂਰ ਉੜੀ ਦੇ ਫੌਜੀ ਕੈਂਪ ਉੱਤੇ ਇਨ੍ਹਾਂ ਚਾਰ ਜਣਿਆਂ ਨੇ ਹੀ ਹਮਲਾ ਕੀਤਾ ਸੀ। ਸੂਤਰਾਂ ਅਨੁਸਾਰ ਜਿਸ ਥਾਂ ਤੋਂ ਪਹਿਲਾ ਅਤਿਵਾਦੀ ਲੰਘਿਆ, ਓਥੋਂ ਬਾਕੀ ਤਿੰਨਾਂ ਦਾ ਨਿਕਲਣਾ ਔਖਾ ਸੀ, ਕਿਉਂਕਿ ਉਨ੍ਹਾਂ ਕੋਲ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਖਾਣ-ਪੀਣ ਦੇ ਸਾਮਾਨ ਵਾਲੇ ਬੈਗ ਸਨ। ਚਾਰਾਂ ਨੇ ਭਾਰਤ ਵਿੱਚ ਘੁਸਪੈਠ ਕਰਨ ਪਿੱਛੋਂ ਦੋਵੇਂ ਪੌੜੀਆਂ ਆਪਣੇ ਦੋ ਗਾਈਡਾਂ ਮੁਹੰਮਦ ਕਬੀਰ ਅਵਾਨ ਤੇ ਬਸ਼ਾਰਤ ਨੂੰ ਦੇ ਕੇ ਮੋੜ ਦਿੱਤਾ ਸੀ। ਇਹ ਦੋਵੇਂ ਗਾਈਡ ਇਨ੍ਹਾਂ ਦੇ ਨਾਲ ਕੰਟਰੋਲ ਰੇਖਾ ਤੱਕ ਆਏ ਸਨ।
ਇਸ ਮਾਮਲੇ ਵਿੱਚ ਭਾਰਤੀ ਫੌਜ ਦੀ ਇੱਕ ਟੀਮ ਗੋਹਲਾਂ ਅਤੇ ਨੇੜੇ ਜਲਬਾਹ ਪਿੰਡ ਵਿੱਚ ਜਾਂਚ ਕਰ ਰਹੀ ਹੈ, ਕਿਉਂਕਿ ਸ਼ੱਕ ਹੈ ਕਿ ਹਮਲਾ ਕਰਨ ਤੋਂ ਇਕ ਦਿਨ ਪਹਿਲਾਂ ਅਤਿਵਾਦੀ ਓਥੇ ਰੁਕੇ ਸਨ। ਜਾਂਚ ਦੌਰਾਨ ਪਤਾ ਲੱਗਾ ਕਿ ਕੈਂਪ ਦੁਆਲੇ ਲੱਗੀ ਕੰਡਿਆਲੀ ਤਾਰ ਨੂੰ ਕੱਟ ਕੇ ਅਤਿਵਾਦੀ ਅੰਦਰ ਦਾਖਲ ਹੋਏ ਸਨ। ਵਾਰਦਾਤ ਦੇ ਅੰਦਾਜ਼ ਤੋਂ ਸਾਫ਼ ਹੈ ਕਿ ਅਤਿਵਾਦੀਆਂ ਨੂੰ ਕੈਂਪ ਦੀ ਪੂਰੀ ਜਾਣਕਾਰੀ ਸੀ। ਇਸ ਲਈ ਉਨ੍ਹਾਂ ਨੇ ਰਸੋਈ ਤੇ ਸਟੋਰ ਨੂੰ ਬਾਹਰੋਂ ਬੰਦ ਕਰ ਦਿੱਤਾ ਸੀ, ਤਾਂ ਜੋ ਉਥੇ ਮੌਜੂਦ ਫੌਜੀ ਅੱਗ ਲਾਏ ਜਾਣ ਪਿੱਛੋਂ ਨਿਕਲ ਨਾ ਸਕਣ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article