PUNJABMAILUSA.COM

ਉੱਘੇ ਸਿੱਖ ਪ੍ਰਚਾਰਕ ਸਵਰਗੀ ਗਿਆਨੀ ਲਾਭ ਸਿੰਘ ਫਖਰ ਦੇ ਪਰਿਵਾਰ ਨੂੰ 1 ਲੱਖ ਰੁਪਏ ਦਾ ਚੈੱਕ ਦਿੱਤਾ

ਉੱਘੇ ਸਿੱਖ ਪ੍ਰਚਾਰਕ ਸਵਰਗੀ ਗਿਆਨੀ ਲਾਭ ਸਿੰਘ ਫਖਰ ਦੇ ਪਰਿਵਾਰ ਨੂੰ 1 ਲੱਖ ਰੁਪਏ ਦਾ ਚੈੱਕ ਦਿੱਤਾ

ਉੱਘੇ ਸਿੱਖ ਪ੍ਰਚਾਰਕ ਸਵਰਗੀ ਗਿਆਨੀ ਲਾਭ ਸਿੰਘ ਫਖਰ ਦੇ ਪਰਿਵਾਰ ਨੂੰ 1 ਲੱਖ ਰੁਪਏ ਦਾ ਚੈੱਕ ਦਿੱਤਾ
June 30
14:58 2017

ਅੰਮ੍ਰਿਤਸਰ, 30 ਜੂਨ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਅੰਤ੍ਰਿੰਗ ਕਮੇਟੀ ‘ਚ ਪਾਸ ਕੀਤੇ ਮਤੇ ਅਨੁਸਾਰ ਸਾਬਕਾ ਅੰਤ੍ਰਿੰਗ ਕਮੇਟੀ ਮੈਂਬਰ ਤੇ ਉੱਘੇ ਸਿੱਖ ਪ੍ਰਚਾਰਕ ਸਵਰਗੀ ਗਿਆਨੀ ਲਾਭ ਸਿੰਘ ਫਖਰ ਦੇ ਪਰਿਵਾਰ ਦੀ ਸਹਾਇਤਾ ਕਰਦਿਆਂ ਉਨ੍ਹਾਂ ਦੇ ਸਪੁੱਤਰ ਸ. ਜਗਜੀਤ ਸਿੰਘ ਫਖਰ ਨੂੰ ਅੱਜ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਇਕ ਲੱਖ ਰੁਪਏ ਦੀ ਸਹਾਇਤਾ ਦਾ ਚੈੱਕ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੀਟਿੰਗ ਹਾਲ ਵਿਖੇ ਸਾਬਕਾ ਅੰਤ੍ਰਿੰਗ ਕਮੇਟੀ ਮੈਂਬਰ ਤੇ ਉੱਘੇ ਸਿੱਖ ਪ੍ਰਚਾਰਕ ਸਵਰਗੀ ਗਿਆਨੀ ਲਾਭ ਸਿੰਘ ਫਖਰ ਦੇ ਪਰਿਵਾਰ ਦੀ ਸਹਾਇਤਾ ਵਜੋਂ ਇੱਕ ਲੱਖ ਰੁਪਏ ਦਾ ਚੈੱਕ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ, ਸ. ਗੁਰਿੰਦਰ ਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ, ਸ. ਬਿਕਰਮਜੀਤ ਸਿੰਘ ਕੋਟਲਾ ਮੈਂਬਰ ਸ਼੍ਰ੍ਰ੍ਰੋਮਣੀ ਕਮੇਟੀ, ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਨੇ ਸਾਂਝੇ ਤੌਰ ‘ਤੇ ਸ. ਜਗਜੀਤ ਸਿੰਘ ਫਖਰ ਨੂੰ ਸੌਂਪਿਆ ਤੇ ਉਨ੍ਹਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ. ਜਗਜੀਤ ਸਿੰਘ ਫਖਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਿਤਾ ਸਵਰਗੀ ਗਿਆਨੀ ਲਾਭ ਸਿੰਘ ਫਖਰ ਨੇ ਸੰਨ 1924 ਤੋਂ ਲੈ ਕੇ ਸੰਨ 1947 ਤੱਕ ਮਹੰਤਾਂ ਤੋਂ ਗੁਰਦੁਆਰੇ ਪੰਥਕ ਪ੍ਰਬੰਧਾਂ ‘ਚ ਲਿਆਉਣ ਲਈ ਉਸ ਸਮੇਂ ਦੀ ਸਰਕਾਰ ਦੇ ਖਿਲਾਫ਼ ਲੈਕਚਰ ਦਿੰਦਿਆਂ ਸਰਕਾਰ ਖਿਲਾਫ ਲੱਗੇ ਮੋਰਚਿਆਂ ਦੌਰਾਨ ਜੇਲ੍ਹ ਕੱਟੀ। ਸੰਨ 1947 ਤੋਂ ਬਾਅਦ ਕਾਂਗਰਸ ਸਰਕਾਰ ਦੇ ਖਿਲਾਫ਼ ਸਿੱਖ ਮਸਲਿਆਂ ਅਤੇ ਪੰਜਾਬੀ ਸੂਬੇ ਦੇ ਮੋਰਚਿਆਂ ਲਈ ਵੀ ਕਈ ਵਾਰ ਜੇਲ੍ਹ ਗਏ। ਸ. ਫਖਰ ਨੇ ਕਿਹਾ ਕਿ ਗਿਆਨੀ ਲਾਭ ਸਿੰਘ ਫਖਰ ਸੰਨ 1939 ਤੋਂ ਲੈ ਕੇ ਸੰਨ 1944 ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਵੀ ਰਹੇ। ਉਨ੍ਹਾਂ ਕਿਹਾ ਕਿ ਅੱਜ ਸ਼੍ਰੋਮਣੀ ਕਮੇਟੀ ਵਲੋਂ ਪਰਿਵਾਰ ਦੀ ਕੀਤੀ ਸਹਾਇਤਾ ਲਈ ਉਹ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਰਿਣੀ ਹਨ, ਜਿਨ੍ਹਾਂ ਨੇ ਸੁਤੰਤਰਤਾ ਸੈਲਾਨੀ ਪਰਿਵਾਰ ਦੀ ਸਹਾਇਤਾ ਕਰਕੇ ਉਨ੍ਹਾਂ ਦਾ ਮਾਣ ਵਧਾਇਆ ਹੈ।
ਇਸ ਮੌਕੇ ਫਖਰ ਪਰਿਵਾਰ ਦੇ ਮੈਂਬਰ ਸ. ਸੁਰਜੀਤ ਸਿੰਘ ਨਾਗੀ, ਸ. ਪ੍ਰਤਾਪ ਸਿੰਘ ਐਡੀਸ਼ਨ ਸਕੱਤਰ, ਸ. ਸੁਖਬੀਰ ਸਿੰਘ ਇੰਚਾਰਜ ਟਰੱਸਟ ਵਿਭਾਗ, ਸ. ਅਜਾਦਦੀਪ ਸਿੰਘ, ਸ. ਹਰਜੀਤ ਸਿੰਘ, ਸ. ਪ੍ਰੀਤਇੰਦਰ ਸਿੰਘ ਆਦਿ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article