ਉੱਤਰਾਖੰਡ ਦੇ ਨਵੇਂ ਮੁੱਖ ਮੰਤਰੀ ਵਜੋਂ ਪੁਸ਼ਕਰ ਸਿੰਘ ਧਾਮੀ ਚੁੱਕਣਗੇ ਸਹੁੰ

135
Share

ਦੇਹਰਾਦੂਨ, 3 ਜੁਲਾਈ (ਪੰਜਾਬ ਮੇਲ)- ਉੱਤਰਾਖੰਡ ਦੇ ਭਾਜਪਾ ਵਿਧਾਇਕਾਂ ਨੇ ਪੁਸ਼ਕਰ ਸਿੰਘ ਧਾਮੀ ਨੂੰ ਆਪਣਾ ਨੇਤਾ ਚੁਣ ਲਿਆ ਤੇ ਹੁਣ ਸ਼੍ਰੀ ਧਾਮੀ ਰਾਜ ਦੇ ਨਵੇਂ ਮੁੱਖ ਮੰਤਰੀ ਹੋਣਗੇ। ਉਹ ਐਤਵਾਰ ਨੂੰ ਅਹੁਦੇ ਦੀ ਸਹੁੰ ਚੁੱਕਣਗੇ। ਇਸ ਤੋਂ ਪਹਿਲਾਂ ਸ਼੍ਰੀ ਤੀਰਥ ਸਿੰਘ ਰਾਵਤ ਨੇ ਬੀਤੀ ਦੇਰ ਰਾਤ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਰਾਜਪਾਲ ਨੂੰ ਸੌਂਪ ਦਿੱਤਾ ਸੀ। ਇਸ ਮਗਰੋਂ ਅੱਜ ਉੱਤਰਾਖੰਡ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਦਲ ਦੀ ਅੱਜ ਬਾਅਦ ਦੁਪਹਿਰ ਤਿੰਨ ਮੀਟਿੰਗ ਹੋਈ ਗਈ। ਮੀਟਿੰਗ ’ਚ ਵਿਧਾਇਕ ਆਪਣੇ ਨਵੇਂ ਮੁੱਖ ਮੰਤਰੀ ਦੀ ਚੋਣ ਕੀਤੀ। ਮੀਟਿੰਗ ’ਚ ਖੇਤੀ ਮੰਤਰੀ ਨਰਿੰਦਰ ਤੋਮਰ ਤੇ ਉੱਤਰਾਖੰਡ ਮਾਮਲਿਆਂ ਦੇ ਭਾਜਪਾ ਇੰਚਾਰਜ ਦੁਸ਼ਯੰਤ ਕੁਮਾਰ ਗੌਤਮ ਹਾਜ਼ਰ ਹਨ।

Share