PUNJABMAILUSA.COM

ਉੱਤਰੀ ਅਮਰੀਕਾ ਦੀਆਂ ਸਮੂਹ ਕਬੱਡੀ ਸੰਸਥਾਵਾਂ ਵਲੋਂ 17 ਸਤੰਬਰ ਦੇ ਕਬੱਡੀ ਕੱਪ ਨੂੰ ਦਿੱਤਾ ਜਾਵੇਗਾ ਸਹਿਯੋਗ : ਅਮੋਲਕ ਸਿੰਘ ਗਾਖਲ

 Breaking News

August 30
10:08 2017

ਸਾਨ ਫਰਾਂਸਿਸਕੋ, 30 ਅਗਸਤ (ਪੰਜਾਬ ਮੇਲ)- ਯੂਨਾਈਟਿਡ ਸਪੋਰਟਸ ਕਲੱਬ ਕੈਲੀਫੋਰਨੀਆ ਵਲੋਂ 17 ਸਤੰਬਰ ਦਿਨ ਐਤਵਾਰ ਨੂੰ ਯੂਨੀਅਨ ਸਿਟੀ ਦੇ ਲੋਗਨ ਹਾਈ ਸਕੂਲ ਦੀਆਂ ਗਰਾਊਂਡਾਂ ਵਿਚ ਕਰਵਾਏ ਜਾ ਰਹੇ 13ਵੇਂ ਵਿਸ਼ਵ ਕਬੱਡੀ ਕੱਪ ਦੀਆਂ ਤਿਆਰੀਆਂ ਅੱਜਕੱਲ੍ਹ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸ ਵਿਸ਼ਵ ਕੱਪ ਵਿਚ ਭਾਗ ਲੈਣ ਵਾਲੇ ਕੌਮਾਂਤਰੀ ਪ੍ਰਸਿੱਧੀ ਪ੍ਰਾਪਤ ਕਬੱਡੀ ਖਿਡਾਰੀਆਂ ਦੀ ਆਮਦ ਵੀ ਸ਼ੁਰੂ ਹੋ ਗਈ ਹੈ। ਯੂਨਾਈਟਿਡ ਸਪੋਰਟਸ ਕਲੱਬ ਦੇ ਸਰਪ੍ਰਸਤ ਅਤੇ 13ਵੇਂ ਵਿਸ਼ਵ ਕਬੱਡੀ ਕੱਪ ਦੇ ਮੁੱਖ ਪ੍ਰਬੰਧਕ ਸ. ਅਮੋਲਕ ਸਿੰਘ ਗਾਖ਼ਲ ਨੇ ਕਿਹਾ ਕਿ ਉੱਤਰੀ ਅਮਰੀਕਾ ਦੀਆਂ ਸਮੂਹ ਖੇਡ ਕਲੱਬਾਂ, ਜਥੇਬੰਦੀਆਂ ਅਤੇ ਕਬੱਡੀ ਨੂੰ ਪਿਆਰ ਕਰਨ ਵਾਲੇ ਲੋਕਾਂ ਨੇ ਇਸ ਕਬੱਡੀ ਕੱਪ ਨੂੰ ਹਰ ਤਰ੍ਹਾਂ ਦਾ ਸਮਰਥਨ ਦੇਣ ਦਾ ਵਾਅਦਾ ਕੀਤਾ ਹੈ। ਅਮਰੀਕਾ ਵਿਚ ਇਸ ਸਾਲ ਦੇ ਸੀਜ਼ਨ ਦਾ ਇਹ ਸਭ ਤੋਂ ਵੱਡਾ ਕਬੱਡੀ ਕੱਪ ਹੋਣ ਕਰਕੇ ਖੇਡ ਪ੍ਰੇਮੀਆਂ ਦੇ ਮਨਾਂ ਅੰਦਰ ਵੀ ਇਸ ਨੂੰ ਵੇਖਣ ਅਤੇ ਮਾਨਣ ਦਾ ਉਤਸ਼ਾਹ ਖੂਬ ਵੇਖਣ ਨੂੰ ਮਿਲ ਰਿਹਾ ਹੈ। ਇਸ ਕਬੱਡੀ ਕੱਪ ਲਈ ਸਕਿਉਰਿਟੀ ਪੱਖੋਂ ਹੀ ਹਰ ਤਰ੍ਹਾਂ ਦੇ ਪ੍ਰਬੰਧ ਨਹੀਂ ਕੀਤੇ ਜਾ ਰਹੇ, ਸਗੋਂ ਆਉਣ ਵਾਲੇ ਦਰਸ਼ਕਾਂ ਲਈ ਪੀਣ ਵਾਲੇ ਪਾਣੀ ਅਤੇ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਇਸ ਲੰਗਰ ਦੀ ਸੇਵਾ ਗੁਰੂਘਰ ਫਰੀਮਾਂਟ, ਗੁਰੂਘਰ ਸੈਨਹੋਜ਼ੇ, ਗੁਰੂਘਰ ਸਟਾਕਟਨ ਅਤੇ ਰਾਜਾ ਸਵੀਟਸ ਵਲੋਂ ਕੀਤੀ ਜਾਵੇਗੀ। ਨਾਮੀ ਖਿਡਾਰੀਆਂ ਦੇ ਨਾਲ-ਨਾਲ ਅਮਰੀਕਾ ਦੀਆਂ ਵੱਖ-ਵੱਖ ਸਟੇਟਾਂ ਤੋਂ ਇਲਾਵਾ ਕੈਨੇਡਾ ਅਤੇ ਇੰਗਲੈਂਡ ਤੋਂ ਵੀ ਮਾਂ ਖੇਡ ਕਬੱਡੀ ਨੂੰ ਸਮਰਪਿਤ ਸ਼ਖਸੀਅਤਾਂ ਸਾਰਾ ਦਿਨ ਆਪਣੀ ਹਾਜ਼ਰੀ ਭਰਨ ਲਈ ਪਹੁੰਚਣਗੀਆਂ। ਇਸ ਕਬੱਡੀ ਕੱਪ ਦਾ ਉਦਘਾਟਨ ਨਾਮੀ ਕਬੱਡੀ ਪ੍ਰੋਮੋਟਰ ਸੁਰਜੀਤ ਸਿੰਘ ਟੁੱਟ ਅਤੇ ਸੇਵਾ ਸਿੰਘ ਰੰਧਾਵਾ ਕਰਨਗੇ। ਪਹਿਲਾ ਇਨਾਮ ਡਾਇਮੰਡ ਟਰਾਂਸਪੋਰਟ ਦੇ ਗੁਰਵਿੰਦਰ ਗਾਖਲ, ਨੇਕੀ ਅਟਵਾਲ ਅਤੇ ਪਿੰਕੀ ਅਟਵਾਲ ਵਲੋਂ ਅਤੇ ਦੂਜਾ ਇਨਾਮ ਸਹੋਤਾ ਪਰਿਵਾਰ ਦੇ ਜੁਗਰਾਜ ਸਿੰਘ ਸਹੋਤਾ ਅਤੇ ਨਰਿੰਦਰ ਸਿੰਘ ਸਹੋਤਾ ਵਲੋਂ ਆਪਣੇ ਪਿਤਾ ਸ. ਕਸ਼ਮੀਰ ਸਿੰਘ ਸਹੋਤਾ ਦੀ ਯਾਦ ਵਿਚ ਦਿੱਤਾ ਜਾਵੇਗਾ। ਆਉਣ ਵਾਲੀਆਂ ਸ਼ਖਸੀਅਤਾਂ ਨੂੰ ਵੀ ਯੂਨਾਈਟਿਡ ਸਪੋਰਟਸ ਕਲੱਬ ਬਣਦਾ ਮਾਣ-ਸਤਿਕਾਰ ਦੇਵੇਗਾ। ਰਾਜਾ ਸਵੀਟਸ ਯੂਨੀਅਨ ਸਿਟੀ ਵਿਖੇ ਕਲੱਬ ਦੇ ਚੇਅਰਮੈਨ ਸ. ਮੱਖਣ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਉੱਪ ਚੇਅਰਮੈਨ ਇਕਬਾਲ ਸਿੰਘ ਗਾਖਲ, ਪਲਵਿੰਦਰ ਸਿੰਘ ਗਾਖਲ, ਜੁਗਰਾਜ ਸਿੰਘ ਸਹੋਤਾ, ਨਰਿੰਦਰ ਸਿੰਘ ਸਹੋਤਾ, ਐੱਸ.ਐਸ਼ੋਕ ਭੌਰਾ ਜਨਰਲ ਸਕੱਤਰ ਸ਼ਾਮਿਲ ਹੋਏ ਤੇ ਅਮੋਲਕ ਸਿੰਘ ਗਾਖਲ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮਹੱਤਵਪੂਰਨ ਅਤੇ ਇਤਿਹਾਸਕ ਵਿਸ਼ਵ ਕਬੱਡੀ ਕੱਪ ਵਿਚ ਆਪਣੀ ਹਾਜ਼ਰੀ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਵਿਅੰਗਮਈ ਲਹਿਜ਼ੇ ਵਿਚ ਕਿਹਾ ਕਿ ਉਹੀ ਵਿਅਕਤੀ ਹੀ ਇਸ ਮੇਲੇ ਵਿਚ ਸ਼ਾਮਿਲ ਨਹੀਂ ਹੋਵੇਗਾ, ਜਿਹੜਾ ਜਾਂ ਤਾਂ ਬਿਮਾਰ ਹੈ ਜਾਂ ਫਿਰ ਆਪਣੀ ਮਾਂ ਖੇਡ ਕਬੱਡੀ ਤੋਂ ਦੂਰ ਹੋ ਗਿਆ ਹੋਵੇਗਾ। ਉਨ੍ਹਾਂ ਸਮੂਹਿਕ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਸਪਾਂਸਰਾਂ ਵਲੋਂ ਦਿੱਤੇ ਜਾ ਰਹੇ ਵਿੱਤੀ ਸਹਿਯੋਗ ਦਾ ਵੀ ਧੰਨਵਾਦ ਕੀਤਾ। ਸਵੇਰੇ 9 ਵਜੇ ਤੋਂ ਸ਼ੁਰੂ ਹੋਣ ਵਾਲੇ ਇਸ ਮਹਾਂ ਕਬੱਡੀ ਕੁੰਭ ਵਿਚ ਨਾਮੀ ਕਬੱਡੀ ਖਿਡਾਰੀਆਂ ਦੀ ਆਮਦ ਪੰਜਾਬੀਆਂ ਦੇ ਆਸਾਂ ਅਤੇ ਚਾਵਾਂ ‘ਤੇ ਖਰਾ ਉੱਤਰੇਗੀ। ਉਨ੍ਹਾਂ ਕਿਹਾ ਕਿ ਇਸ ਖੇਡ ਮੇਲੇ ਦਾ ਸਿੱਧਾ ਪ੍ਰਸਾਰਨ ਬੇਏਰੀਆ ਕੈਲੀਫੋਰਨੀਆ ਵਿਚ ਨਹੀਂ ਕੀਤਾ ਜਾਵੇਗਾ ਪਰ ਇਸ ਤੋਂ ਇਲਾਵਾ ਪੂਰੇ ਵਿਸ਼ਵ ਵਿਚ ਜ਼ਰੂਰ ਕੀਤਾ ਜਾਵੇਗਾ, ਤਾਂ ਕਿ ਬੇਏਰੀਆ ਕੈਲੀਫੋਰਨੀਆ ਨਿਵਾਸੀ ਸਾਖਸ਼ਾਤ ਰੂਪ ਵਿਚ ਆਪਣੀਆਂ ਅੱਖਾਂ ਨਾਲ ਇਸ ਮਹਾਨ ਕਬੱਡੀ ਖੇਡ ਮੇਲੇ ਦਾ ਆਨੰਦ ਮਾਣ ਸਕਣ। ਹੋਰ ਜਾਣਕਾਰੀ ਲਈ ਚੇਅਰਮੈਨ ਮੱਖਣ ਸਿੰਘ ਬੈਂਸ ਨਾਲ 510-715-1619 ਜਾਂ ਐੱਸ. ਅਸ਼ੋਕ ਭੌਰਾ ਨਾਲ 510-415-3315 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

Read Full Article
    ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

Read Full Article
    ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

Read Full Article
    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

Read Full Article
    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

Read Full Article
    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

Read Full Article
    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

Read Full Article
    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

Read Full Article
    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

Read Full Article
    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Read Full Article
    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article
    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

Read Full Article