PUNJABMAILUSA.COM

ਉੱਤਰੀ ਕੈਲੀਫੋਰਨੀਆ ਦੇ 44,450 ਏਕੜ ਦੇ ਇਲਾਕੇ ‘ਚ ਲੱਗੀ ਭਿਆਨਕ ਅੱਗ ਨੇ ਧਾਰਿਆ ਭਿਆਨਕ ਰੂਪ, 2 ਦੀ ਮੌਤ

 Breaking News

ਉੱਤਰੀ ਕੈਲੀਫੋਰਨੀਆ ਦੇ 44,450 ਏਕੜ ਦੇ ਇਲਾਕੇ ‘ਚ ਲੱਗੀ ਭਿਆਨਕ ਅੱਗ ਨੇ ਧਾਰਿਆ ਭਿਆਨਕ ਰੂਪ, 2 ਦੀ ਮੌਤ

ਉੱਤਰੀ ਕੈਲੀਫੋਰਨੀਆ ਦੇ 44,450 ਏਕੜ ਦੇ ਇਲਾਕੇ ‘ਚ ਲੱਗੀ ਭਿਆਨਕ ਅੱਗ ਨੇ ਧਾਰਿਆ ਭਿਆਨਕ ਰੂਪ, 2 ਦੀ ਮੌਤ
July 27
17:50 2018

ਕੈਲੀਫੋਰਨੀਆ, 27 ਜੁਲਾਈ (ਪੰਜਾਬ ਮੇਲ)- ਉੱਤਰੀ ਕੈਲੀਫੋਰਨੀਆ ‘ਚ ਲੱਗੀ ਭਿਆਨਕ ਅੱਗ ਤੇਜ਼ੀ ਨਾਲ ਫੈਲ ਰਹੀ ਹੈ। ਇਸ ਮਾਮਲੇ ‘ਚ ਫਾਇਰ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਬੁਝਾਉਣ ਦੇ ਕੰਮ ‘ਚ ਲੱਗੇ ਕੈਲੀਫੋਰਨੀਆ ਦੇ ਇਕ ਹੋਰ ਫਾਇਰ ਬ੍ਰਿਗੇਡ ਕਰਮਚਾਰੀ ਦੀ ਮੌਤ ਹੋ ਗਈ, ਜਦਕਿ ਹੋਰ ਕਰਮਚਾਰੀਆਂ ਨੂੰ ਅੱਗ ਬੁਝਾਉਂਦੇ ਸਮੇਂ ਬਹੁਤ ਹੀ ਜ਼ਿਆਦਾ ਤਪਸ਼ ਨਾਲ ਜੂਝਣਾ ਪਿਆ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਇਕ ਫਾਇਰ ਫਾਈਟਰ ਦੀ ਅੱਗ ਬੁਝਾਉਣ ਦੌਰਾਨ ਮੌਤ ਹੋ ਗਈ ਸੀ।
ਉੱਤਰੀ ਕੈਲੀਫੋਰਨੀਆ ‘ਚ ਫੈਲਦੀ ਅੱਗ ਨੂੰ ਦੇਖਦਿਆਂ ਕੁਝ ਪ੍ਰਭਾਵਿਤ ਰਿਹਾਇਸ਼ੀ ਇਲਾਕਿਆਂ ‘ਚ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਜਾਣ ਲਈ ਕਿਹਾ ਗਿਆ ਹੈ। ਸ਼ਾਸਤਾ ਕਾਊਂਟੀ ਦੇ ਕਾਲ ਫਾਇਰ ਵਿਭਾਗ ਦੇ ਬੁਲਾਰੇ ਸਕਾਟ ਮੈਕਲੀਨ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਇਸ ਭਿਆਨਕ ਅੱਗ ਕਾਰਨ 15 ਇਮਾਰਤਾਂ ਬੁਰੀ ਤਰ੍ਹਾਂ ਨਾਲ ਤਬਾਹ ਹੋ ਚੁੱਕੀਆਂ ਹਨ ਤੇ 500 ਤੋਂ ਵੀ ਜ਼ਿਆਦਾ ਇਮਾਰਤਾਂ ਲਈ ਖਤਰਾ ਬਣਿਆ ਹੋਇਆ ਹੈ। ਬੁਲਾਰੇ ਨੇ ਇਸ ਦੇ ਨਾਲ ਹੀ ਕਿਹਾ ਕਿ ਅੱਗ ਬੁਝਾਉਣ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਕੁਝ ਆਮ ਨਾਗਰਿਕ ਵੀ ਅੱਗ ਬੁਝਾਉਣ ਦੀਆਂ ਘਟਨਾਵਾਂ ਦੌਰਾਨ ਜ਼ਖਮੀ ਹੋਏ ਹਨ।
ਕਾਲ ਫਾਇਰ ਵਿਭਾਗ ਨੇ ਸ਼ੁੱਕਰਵਾਰ ਸਵੇਰੇ ਕਿਹਾ ਕਿ ਅੱਗ ਦੀਆਂ ਲਪਟਾਂ ਬੀਤੇ 12 ਘੰਟਿਆਂ ‘ਚ ਦੁਗਣੀਆਂ ਹੋ ਗਈਆਂ ਹਨ ਤੇ ਇਨ੍ਹਾਂ ਨੇ 44,450 ਏਕੜ ਦੇ ਇਲਾਕੇ ਨੂੰ ਆਪਣੀ ਲਪੇਟ ‘ਚ ਲੈ ਲਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article