PUNJABMAILUSA.COM

ਉੱਤਰੀ ਕੋਰੀਆ ਨੇ ਅਮਰੀਕਾ ਨਾਲ ਗੱਲਬਾਤ ਦੀ ਸੰਭਾਵਨਾ ਨੂੰ ਕੀਤਾ ਖਾਰਜ

ਉੱਤਰੀ ਕੋਰੀਆ ਨੇ ਅਮਰੀਕਾ ਨਾਲ ਗੱਲਬਾਤ ਦੀ ਸੰਭਾਵਨਾ ਨੂੰ ਕੀਤਾ ਖਾਰਜ

ਉੱਤਰੀ ਕੋਰੀਆ ਨੇ ਅਮਰੀਕਾ ਨਾਲ ਗੱਲਬਾਤ ਦੀ ਸੰਭਾਵਨਾ ਨੂੰ ਕੀਤਾ ਖਾਰਜ
November 05
05:50 2017

ਸਿਓਲ, 5 ਨਵੰਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਏਸ਼ੀਆ ਦੌਰੇ ਤੋਂ ਠੀਕ ਪਹਿਲਾਂ ਉੱਤਰੀ ਕੋਰੀਆ ਨੇ ਅਮਰੀਕਾ ਨਾਲ ਗੱਲਬਾਤ ਦੀ ਸੰਭਾਵਨਾ ਨੂੰ ਖਾਰਜ ਕਰ ਦਿੱਤਾ ਹੈ। ਨਾਲ ਹੀ ਕਿਹਾ ਹੈ ਕਿ ਕੋਰੀਆਈ ਪ੍ਰਾਇਦੀਪ ‘ਚ ਅਮਰੀਕਾ ਦੀ ਸਰਗਰਮੀ ਵੇਖਦਿਆਂ ਉਹ ਤੇਜ਼ੀ ਨਾਲ ਆਪਣਾ ਪਰਮਾਣੂ ਹਥਿਆਰ ਭੰਡਾਰ ਵਧਾ ਰਿਹਾ ਹੈ। ਟਰੰਪ ਦੇ 11 ਦਿਨਾ ਏਸ਼ੀਆ ਦੌਰੇ ਦਾ ਵੱਡਾ ਉਦੇਸ਼ ਉੱਤਰੀ ਕੋਰੀਆ ਖ਼ਿਲਾਫ਼ ਗੋਲਬੰਦੀ ਨੂੰ ਮਜ਼ਬੂਤ ਕਰਨਾ ਵੀ ਹੈ।
ਇਸ ਤੋਂ ਪਹਿਲਾਂ ਜਾਪਾਨ ਤੇ ਦੱਖਣੀ ਕੋਰੀਆ ਦੇ ਜੰਗੀ ਜਹਾਜ਼ਾਂ ਨਾਲ ਅਮਰੀਕਾ ਦੇ ਅਤਿ ਆਧੁਨਿਕ ਬੀ-1ਬੀ ਬੰਬਾਰ ਜਹਾਜ਼ਾਂ ਦੇ ਅਭਿਆਸ ਨੂੰ ਉੱਤਰੀ ਕੋਰੀਆ ਨੇ ਪਰਮਾਣੂ ਜੰਗ ਦੀ ਤਿਆਰੀ ਕਰਾਰ ਦਿੱਤਾ ਸੀ। ਦੋਸ਼ ਲਗਾਇਆ ਸੀ ਕਿ ਅਮਰੀਕਾ ਕੋਰੀਆਈ ਪ੫ਾਇਦੀਪ ਨੂੰ ਪਰਮਾਣੂ ਜੰਗ ‘ਚ ਧਕੇਲਨਾ ਚਾਹੁੰਦਾ ਹੈ। ਟਰੰਪ ਆਪਣੇ ਦੌਰੇ ‘ਚ ਸਭ ਤੋਂ ਪਹਿਲਾਂ ਜਾਪਾਨ ਤੇ ਉਸ ਤੋਂ ਬਾਅਦ ਦੱਖਣੀ ਕੋਰੀਆ ਜਾਣਗੇ। ਟਰੰਪ ਦਾ ਚੀਨ ਜਾਣ ਦਾ ਵੀ ਪ੍ਰੋਗਰਾਮ ਹੈ। ਟਰੰਪ ਦਾ ਦੌਰਾ ਸ਼ੁਰੂ ਹੋਣ ਤੋਂ ਪਹਿਲਾਂ ਵ੍ਹਾਈਟ ਹਾਊਸ ਨੇ ਦੱਸਿਆ ਹੈ ਕਿ ਰਾਸ਼ਟਰਪਤੀ ਦੱਖਣੀ ਕੋਰੀਆ ‘ਚ ਉੱਥੋਂ ਦੀ ਸੰਸਦ ਨੂੰ ਵੀ ਸੰਬੋਧਿਤ ਕਰਨਗੇ ਤੇ ਉੱਤਰੀ ਕੋਰੀਆ ਦੀ ਚੁਣੌਤੀ ਨਾਲ ਰਲ ਮਿਲ ਕੇ ਨਜਿੱਠਣ ਦਾ ਸੱਦਾ ਦੇਣਗੇ।
ਜਦਕਿ ਕੇਸੀਐੱਨਏ ਨੇ ਕਿਹਾ ਹੈ ਕਿ ਅਮਰੀਕਾ ਦੀ ਇਹ ਸੋਚ ਕਿ ਦਬਾਅ ਵਧਾ ਕੇ ਅਤੇ ਪਾਬੰਦੀ ਲਗਾ ਕੇ ਉਹ ਉੱਤਰੀ ਕੋਰੀਆ ਨੂੰ ਪਰਮਾਣੂ ਹਥਿਆਰ ਪ੍ਰੋਗਰਾਮ ਛੱਡਣ ਲਈ ਮਜ਼ਬੂਰ ਕਰ ਦੇਵੇਗਾ, ਗ਼ਲਤ ਹੈ। ਉੱਤਰੀ ਕੋਰੀਆ ਆਪਣੀ ਸੁਰੱਖਿਆ ਲਈ ਪਰਮਾਣੂ ਹਥਿਆਰਾਂ ਦੀ ਲੋੜੀਂਦੀ ਪ੫ਤੀਰੋਧਕ ਸਮਰੱਥਾ ਪੂਰੀ ਕਰਨ ਦੇ ਨਜ਼ਦੀਕ ਹੈ। ਕੇਸੀਐੱਨਏ ਉੱਤਰੀ ਕੋਰੀਆ ਦੀ ਸਰਕਾਰੀ ਨਿਊਜ਼ ਏਜੰਸੀ ਹੈ, ਉਹ ਸਰਕਾਰ ਦੀ ਸੋਚ ਅਤੇ ਬਿਆਨਾਂ ਨੂੰ ਜਨਤਕ ਕਰਦੀ ਹੈ। ਇਸ ਲਈ ਅਮਰੀਕੀ ਲੋਕ ਉੱਤਰੀ ਕੋਰੀਆ ਨੂੰ ਪਰਮਾਣੂ ਹਥਿਆਰਾਂ ਤੋਂ ਸੱਖਣਾ ਕਰਨ ਦੇ ਸੁਪਨੇ ਵੇਖਣਾ ਬੰਦ ਕਰਨ। ਜਦੋਂ ਤਕ ਅਮਰੀਕਾ ਆਪਣੀ ਵਿਰੋਧ ਦੀ ਨੀਤੀ ਨਹੀਂ ਛੱਡੇਗਾ ਉਦੋਂ ਤਕ ਉੱਤਰੀ ਕੋਰੀਆ ਦੇ ਪਰਮਾਣੂ ਹਥਿਆਰਾਂ ਦਾ ਭੰਡਾਰ ਵੱਧਦਾ ਰਹੇਗਾ। ਜ਼ਿਕਰਯੋਗ ਹੈ ਕਿ ਉੱਤਰੀ ਕੋਰੀਆ ਦੇ ਲਗਾਤਾਰ ਬੈਲਿਸਟਿਕ ਮਿਜ਼ਾਈਲ ਪ੍ਰੀਖਣਾਂ ਅਤੇ ਤਿੰਨ ਸਤੰਬਰ ਨੂੰ ਛੇਵੇਂ ਪਰਮਾਣੂ ਪ੍ਰੀਖਣ ਮਗਰੋਂ ਅਮਰੀਕਾ ਨਾਲ ਉਸ ਦੇ ਰਿਸ਼ਤੇ ਜੰਗ ਦੇ ਕਿਨਾਰੇ ਤਕ ਪਹੁੰਚ ਗਏ ਹਨ।

About Author

Punjab Mail USA

Punjab Mail USA

Related Articles

ads

Latest Category Posts

    ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

Read Full Article
    ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

Read Full Article
    ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

Read Full Article
    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article