PUNJABMAILUSA.COM

ਉੱਤਰੀ ਫਿਲਪੀਨ ‘ਚ ਤਬਾਹੀ ਮਚਾਉਣ ਤੋਂ ਬਾਅਦ ਹਾਂਗਕਾਂਗ ਤੇ ਦੱਖਣੀ ਚੀਨ ਵੱਲ ਵਧ ਰਿਹੈ ਭਿਆਨਕ ਤੂਫਾਨ ਮਾਂਖੁਤ

ਉੱਤਰੀ ਫਿਲਪੀਨ ‘ਚ ਤਬਾਹੀ ਮਚਾਉਣ ਤੋਂ ਬਾਅਦ ਹਾਂਗਕਾਂਗ ਤੇ ਦੱਖਣੀ ਚੀਨ ਵੱਲ ਵਧ ਰਿਹੈ ਭਿਆਨਕ ਤੂਫਾਨ ਮਾਂਖੁਤ

ਉੱਤਰੀ ਫਿਲਪੀਨ ‘ਚ ਤਬਾਹੀ ਮਚਾਉਣ ਤੋਂ ਬਾਅਦ ਹਾਂਗਕਾਂਗ ਤੇ ਦੱਖਣੀ ਚੀਨ ਵੱਲ ਵਧ ਰਿਹੈ ਭਿਆਨਕ ਤੂਫਾਨ ਮਾਂਖੁਤ
September 16
10:54 2018

ਟੁਗਵੇਗਾਰਾਓ, 16 ਸਤੰਬਰ (ਪੰਜਾਬ ਮੇਲ)- ਭਿਆਨਕ ਤੂਫਾਨ ਮਾਂਖੁਤ ਉੱਤਰੀ ਫਿਲਪੀਨ ‘ਚ ਤਬਾਹੀ ਮਚਾਉਣ ਤੋਂ ਬਾਅਦ ਹੁਣ ਐਤਵਾਰ ਨੂੰ ਸੰਘਣੀ ਆਬਾਦੀ ਵਾਲੇ ਹਾਂਗਕਾਂਗ ਤੇ ਦੱਖਣੀ ਚੀਨ ਵੱਲ ਵਧ ਰਿਹਾ ਹੈ। ਫਿਲਪੀਨ ‘ਚ ਹਨੇਰੀ ਤੇ ਮੂਸਲਾਧਾਰ ਵਰਖਾ ਦੇ ਨਾਲ ਆਏ ਤੂਫਾਨ ਕਾਰਨ ਜ਼ਮੀਨ ਖਿਸਕਣ ਤੇ ਮਕਾਨ ਢਹਿਣ ਦੀਆਂ ਘਟਨਾਵਾਂ ‘ਚ ਘੱਟ ਤੋਂ ਘੱਟ 28 ਲੋਕ ਮਾਰੇ ਗਏ। ਦੁਨੀਆ ‘ਚ ਇਹ ਇਸ ਸਾਲ ਦਾ ਸਭ ਤੋਂ ਸ਼ਕਤੀਸ਼ਾਲੀ ਤੂਫਾਨ ਹੈ। ਇਸ ਤੂਫਾਨ ਦੇ ਰਸਤੇ ‘ਚ 50 ਲੱਖ ਤੋਂ ਜ਼ਿਆਦਾ ਲੋਕ ਹਨ।
ਮਾਂਖੁਤ ਜਦੋਂ ਫਿਲਪੀਨ ਪਹੁੰਚਿਆ ਤਾਂ ਪੰਜ ਸ਼੍ਰੇਣੀ ਦੇ ਅਟਲਾਂਟਿਕ ਤੂਫਾਨ ਦੇ ਬਰਾਬਰ ਤੇਜ਼ ਹਵਾਵਾਂ ਤੇ ਹਨੇਰੀ ਚੱਲੀ। ਹਾਂਗਕਾਂਗ ਤੇ ਦੱਖਣੀ ਚੀਨ ਨੇ ਤੂਫਾਨ ਦੀਆਂ ਚਿਤਾਵਨੀਆਂ ਜਾਰੀ ਕੀਤੀਆਂ ਹਨ। ਗੁਆਂਗਦੋਂਗ ਦੇ ਸੂਬਾਈ ਦਫਤਰ ਨੇ ਐਤਵਾਰ ਨੂੰ ਦੱਸਿਆ ਕਿ 7 ਸ਼ਹਿਰਾਂ ਤੋਂ ਕਰੀਬ 5 ਲੱਖ ਲੋਕਾਂ ਤੋਂ ਇਲਾਕਾ ਖਾਲੀ ਕਰਵਾਇਆ ਗਿਆ ਹੈ। ਹਾਂਗਕਾਂਗ ਆਬਜ਼ਰਵੇਟਰੀ ਨੇ ਕਿਹਾ ਕਿ ਹਾਲਾਂਕਿ ਮਾਂਖੁਤ ਥੋੜਾ ਕਮਜ਼ੋਰ ਪਿਆ ਹੈ ਪਰ ਇਸ ਦਾ ਪ੍ਰਭਾਵ ਅਜੇ ਵੀ ਜ਼ਬਰਦਸਤ ਹੈ। ਇਹ ਆਪਣੇ ਨਾਲ ਤੇਜ਼ ਹਵਾਵਾਂ ਤੇ ਵਰਖਾ ਲੈ ਕੇ ਆ ਰਿਹਾ ਹੈ। ਫਿਲਪੀਨ ਦੇ ਰਾਸ਼ਟਰੀ ਪੁਲਸ ਡਾਇਰੈਕਟਰ ਜਨਰਲ ਆਸਕਰ ਅਲਬਾਯਾਲਦੇ ਨੇ ਦੱਸਿਆ ਕਿ ਕੋਲਡਲੇਰਾ ਪਹਾੜੀ ਇਲਾਕੇ ‘ਚ 20 ਲੋਕ, ਨਵੇਵਾ ਵਿਜਕਾਯਾ ਸੂਬੇ ‘ਚ ਕਰੀਬ ਚਾਰ ਲੋਕ ਤੇ ਇਕ ਹੋਰ ਇਲਾਕੇ ‘ਚ ਇਕ ਹੋਰ ਵਿਅਕਤੀ ਦੀ ਮਾਰਿਆ ਗਿਆ ਹੈ। ਉੱਤਰ ਪੂਰਬੀ ਕਾਗਯਾਨ ਸੂਬੇ ‘ਚ ਤਿੰਨ ਹੋਰ ਲੋਕਾਂ ਦੀ ਮੌਤ ਦੀਆਂ ਖਬਰਾਂ ਹਨ।
ਫਿਲਪੀਨ ਦੇ ਰਾਸ਼ਟਰਪਤੀ ਰੋਡ੍ਰਿਗੋ ਦੁਰਤੇਤੇ ਦੇ ਸਲਾਹਕਾਰ ਫ੍ਰਾਂਸਿਸ ਟੋਲੇਂਤਿਨੋ ਨੇ ਦੱਸਿਆ ਕਿ ਮ੍ਰਿਤਕਾਂ ‘ਚ ਇਕ ਨਵਜਾਤ ਤੇ ਦੋ ਸਾਲਾ ਬੱਚਾ ਵੀ ਸ਼ਾਮਲ ਹੈ ਜੋ ਕਿ ਆਪਣੇ ਮਾਤਾ-ਪਿਤਾ ਨਾਲ ਮਾਰੇ ਗਏ ਹਨ। ਚੀਨ ਦੇ ਰਾਸ਼ਟਰੀ ਮੌਸਮ ਵਿਗਿਆਨ ਕੇਂਦਰ ਨੇ ਇਕ ਅਲਰਟ ਜਾਰੀ ਕਰਦੇ ਹੋਏ ਦੱਸਿਆ ਕਿ ਮਾਂਖੁਤ ਗੁਆਂਗਦੋਂਗ ਸੂਬੇ ਦੇ ਤੱਟ ‘ਤੇ ਐਤਵਾਰ ਦੁਪਹਿਰੇ ਜਾਂ ਸ਼ਾਮ ਤੱਕ ਪਹੁੰਚੇਗਾ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article