PUNJABMAILUSA.COM

ਉੱਤਰ ਭਾਰਤ ਤੇ ਪਾਕਿਸਤਾਨ ਦੇ ਕੁਝ ਸ਼ਹਿਰਾਂ ਖਤਰਨਾਕ ਤਰੀਕੇ ਨਾਲ ਕੋਹਰੇ ਦੀ ਚਾਦਰ ‘ਚ ਹੋ ਜਾਣਗੇ ਤਬਦੀਲ

ਉੱਤਰ ਭਾਰਤ ਤੇ ਪਾਕਿਸਤਾਨ ਦੇ ਕੁਝ ਸ਼ਹਿਰਾਂ ਖਤਰਨਾਕ ਤਰੀਕੇ ਨਾਲ ਕੋਹਰੇ ਦੀ ਚਾਦਰ ‘ਚ ਹੋ ਜਾਣਗੇ ਤਬਦੀਲ

ਉੱਤਰ ਭਾਰਤ ਤੇ ਪਾਕਿਸਤਾਨ ਦੇ ਕੁਝ ਸ਼ਹਿਰਾਂ ਖਤਰਨਾਕ ਤਰੀਕੇ ਨਾਲ ਕੋਹਰੇ ਦੀ ਚਾਦਰ ‘ਚ ਹੋ ਜਾਣਗੇ ਤਬਦੀਲ
November 16
17:45 2017

ਵਾਤਾਵਰਨ ਨਾਲ ਸਬੰਧਤ ਸੰਸਥਾ ਦਾ ਦਾਅਵਾ
ਵਾਸ਼ਿੰਗਟਨ, 16 ਨਵੰਬਰ (ਪੰਜਾਬ ਮੇਲ)- ਅਮਰੀਕਾ ਦੀ ਵਾਤਾਵਰਨ ਨਾਲ ਸਬੰਧਤ ਇਕ ਸਿਖਰਲੀ ਸੰਸਥਾ ਨੇ ਕਿਹਾ ਹੈ ਕਿ ਉੱਤਰ ਭਾਰਤ ਅਤੇ ਪਾਕਿਸਤਾਨ ਦੇ ਕੁਝ ਸ਼ਹਿਰ, ਜੋ ਧੁਆਂਖੇ ਧੂੰਏਂ ਦੀ ਸਮੱਸਿਆ ਨਾਲ ਜੂਝ ਰਹੇ ਹਨ, ਨੂੰ ਅਗਲੇ ਕੁਝ ਮਹੀਨਿਆਂ ’ਚ ਰਾਹਤ ਮਿਲਣ ਦੀ ਕੋਈ ਆਸ ਨਹੀਂ ਹੈ। ਸੰਸਥਾ ਨੇ ਚੇਤਾਵਨੀ ਦਿੱਤੀ ਹੈ ਕਿ ਇਹ ਸ਼ਹਿਰ ਖ਼ਤਰਨਾਕ ਤੇ ਸਿਹਤ ਨਹੀਂ ਹਾਨੀਕਾਰਕ ‘ਬਰਫ਼ ਦੇ ਭੂ-ਮੰਡਲਾਂ’ ਭਾਵ ਕੋਹਰੇ ਦੀ ਚਾਦਰ ਵਿੱਚ ਤਬਦੀਲ ਹੋ ਜਾਣਗੇ। ਨਵੀਂ ਦਿੱਲੀ ਸਮੇਤ ਉੱਤਰੀ ਭਾਰਤ ਦੇ ਕਈ ਹੋਰ ਰਾਜ ਪਿਛਲੇ ਇਕ ਹਫ਼ਤੇ ਤੋਂ ਜ਼ਹਿਰੀਲੇ ਧੁਆਂਖੇ ਧੂੰਏਂ ’ਚ ਕੱਜੇ ਹੋਏ ਹਨ ਤੇ ਰਾਜ ਸਰਕਾਰਾਂ ਨੂੰ ਹੰਗਾਮੀ ਕਦਮ ਚੁਕਦਿਆਂ ਨਿਰਮਾਣ ਕਾਰਜਾਂ ਤੇ ਇੱਟਾਂ ਦੇ ਭੱਠਿਆਂ ’ਤੇ ਰੋਕ ਲਾਉਣੀ ਪੈ ਗਈ ਹੈ। ਗੁਆਂਢੀ ਮੁਲਕ ਪਾਕਿਸਤਾਨ ਦੇ ਕਈ ਸ਼ਹਿਰਾਂ ’ਚ ਵੀ ਸਥਿਤੀ ਕੋਈ ਵੱਖਰੀ ਨਹੀਂ ਹੈ। ਮਾੜੇ ਮੌਸਮੀ ਹਾਲਾਤ ਕਰਕੇ ਇਸ ਮਹੀਨੇ ’ਚ ਹੁਣ ਤਕ 600 ਤੋਂ ਵੱਧ ਹਵਾਈ ਉਡਾਣਾਂ ਪ੍ਰਭਾਵਿਤ ਹੋਈਆਂ ਹਨ। ਨੈਸ਼ਨਲ ਓਸ਼ੀਐਨਿਕ ਤੇ ਐਟਮੌਸਫਿਅਰਿਕ ਐਡਮਨਿਸਟਰੇਸ਼ਨ (ਐਨਓਏਏ) ਨੇ ਇਕ ਬਿਆਨ ’ਚ ਕਿਹਾ,‘ਇਹ ਉੱਤਰ ਭਾਰਤ ਤੇ ਪਾਕਿਸਤਾਨ ਵਿੱਚ ਧੁੰਦ ਦੇ ਮੌਸਮ ਦੀ ਮਹਿਜ਼ ਸ਼ੁਰੂਆਤ ਹੈ। ਠੰਡ ਤੇ ਸਥਿਰ ਹਵਾਵਾਂ ਕਰਕੇ ਪ੍ਰਦੂਸ਼ਣ ਦੇ ਵਧਣ ਦਾ ਵੱਡਾ ਖ਼ਦਸ਼ਾ ਹੈ। ਇਸ ਨਾਲ ਸ਼ਹਿਰ ਖ਼ਤਰਨਾਕ ਤਰੀਕੇ ਨਾਲ ਬਰਫ਼ ਦੇ ਭੂ-ਮੰਡਲ ਭਾਵ ਕੋਹਰੇ ਦੀ ਚਾਦਰ ’ਚ ਤਬਦੀਲ ਹੋ ਜਾਣਗੇ।’ ਐਨਓਏਏ ਨੇ ਸੈਟੇਲਾਈਟ ਤੋਂ ਲਈਆਂ ਤਸਵੀਰਾਂ ਜਾਰੀ ਕਰਦਿਆਂ ਉੱਤਰ ਭਾਰਤ ਤੇ ਪਾਕਿਸਤਾਨ ਦੇ ਪ੍ਰਮੁੱਖ ਇਲਾਕਿਆਂ ’ਚ ਪ੍ਰਦੂਸ਼ਿਤ ਵਾਤਾਵਰਨ ਦੇ ਕਾਰਨ ਵੀ ਦੱਸੇ ਹਨ।
ਸੰਸਥਾ ਨੇ ਕਿਹਾ ਕਿ ਈਂਧਣ ਦੇ ਬਲਣ, ਫ਼ਸਲਾਂ ਦੀ ਪਰਾਲੀ ਸਾੜਨ ਤੇ ਅੱਗ ਕਰਕੇ ਪੈਦਾ ਹੋਏ ਧੁਆਂਖੇ ਧੂੰਏਂ ਨੇ ਉੱਤਰ ਭਾਰਤ ਤੇ ਪਾਕਿਸਤਾਨ ਦੇ ਲੋਕਾਂ ਦਾ ਘਰਾਂ ’ਚੋਂ ਨਿਕਲਣਾ ਔਖਾ ਕਰ ਦਿੱਤਾ ਹੈ। ਸੰਸਥਾ ਨੇ ਕਿਹਾ ਕਿ ਵਾਤਾਵਰਨ ਵਿੱਚ ਤਪਸ਼ ਵਧਣ ਕਰਕੇ ਧਰਤੀ ਤੋਂ ਜਾਂਦੀਆਂ ਠੰਡੀਆਂ ਹਵਾਵਾਂ ਨੂੰ ਰਾਹ ਨਹੀਂ ਮਿਲਦਾ ਤੇ ਲਿਹਾਜ਼ਾ ਵਾਤਾਵਰਣ ਵਿਚਲੇ ਪਲੀਤ ਕਣਾਂ ਦੀ ਇਕ ਤਹਿ ਉਥੇ ਹੀ ਜੰਮ ਜਾਂਦੀ ਹੈ, ਜੋ ਧੁਆਂਖੇ ਧੂੰਏਂ ਦਾ ਰੂਪ ਲੈ ਲੈਂਦੀ ਹੈ। ਸੈਟੇਲਾਈਟ ਤਸਵੀਰਾਂ ਦਾ ਹਵਾਲਾ ਦਿੰਦਿਆਂ ਐਨਓਏਏ ਨੇ ਕਿਹਾ ਕਿ ਉੱਤਰੀ ਭਾਰਤ ਵਿੱਚ ਫ਼ਸਲਾਂ ਦੀ ਰਹਿੰਦ ਖੂੰਹਦ (ਪਰਾਲੀ) ਸਾੜੇ ਜਾਣ ਦਾ ਰੁਝਾਨ ਭਾਰਤ ਤੇ ਪਾਕਿਸਤਾਨੀ ਸ਼ਹਿਰਾਂ ’ਚ ਹਵਾ ਵਿਚਲੇ ਪ੍ਰਦੂਸ਼ਣ ਨੂੰ ਖ਼ਤਰਨਾਕ ਹੱਦ ਤਕ ਪਹੁੰਚਾਉਣ ਲਈ ਜ਼ਿੰਮੇਵਾਰ ਹੈ।
ਸੰਸਥਾ ਮੁਤਾਬਕ ਨਵੀਂ ਦਿੱਲੀ ਸਥਿਤ ਅਮਰੀਕੀ ਅੰਬੈਸੀ ’ਚ ਸੱਤ ਤੋਂ ਦਸ ਨਵੰਬਰ ਦੇ ਵਿਚਾਲੇ ਪੀਐਮ 2.5 ਲਈ ਹਰ ਘੰਟੇ ਲਈ ਦਰਜ ਕੀਤੀ ਗਈ ਹਵਾ ਦੀ ਗੁਣਵੱਤਾ ਦਾ ਸੂਚਕ (ਏਕਿਊਆਈ) 500 ਦੇ ਅੰਕੜੇ ਨੂੰ ਵੀ ਟੱਪ ਗਿਆ ਸੀ। ਅੱਠ ਨਵੰਬਰ ਨੂੰ ਸਥਾਨਕ ਸਮੇਂ ਮੁਤਾਬਕ ਸ਼ਾਮ ਚਾਰ ਵਜੇ ਇਹ ਅੰਕੜਾ 1010 ਦਰਜ ਕੀਤਾ ਗਿਆ, ਜੋ ਸਭ ਤੋਂ ਖ਼ਤਰਨਾਕ ਸੀ। 14 ਨਵੰਬਰ ਤਕ ਹਰ ਘੰਟੇ ਦਾ ਇਹ ਅੰਕੜਾ ਖਤਰਨਕਾ ਵਰਗ 301-500 ਏਕਿਊਆਈ ਵਿਚਾਲੇ ਹੀ ਬਣਿਆ ਹੋਇਆ ਸੀ।
ਮੀਂਹ ਤੇ ਤੇਜ਼ ਹਵਾਵਾਂ ਸਦਕਾ ਸੁਧਰੀ ਪੰਜਾਬ ਦੀ ਆਬੋ ਹਵਾ
ਪਹਿਲਾਂ ਦੀਵਾਲੀ ਤੇ ਗੁਰਪੁਰਬ ਮੌਕੇ ਚੱਲੇ ਪਟਾਕਿਆਂ ਤੇ ਮਗਰੋਂ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਸਾੜੇ ਜਾਣ ਕਰਕੇ ਪੰਜਾਬ ਦੀ ਫ਼ਿਜ਼ਾ ਵਿੱਚ ਘੁਲੀਆਂ ਜ਼ਹਿਰਾਂ ਤੋਂ ਲਗਪਗ ਡੇਢ ਮਹੀਨੇ ਬਾਅਦ ਪੰਜਾਬ ਨੂੰ ਸੱਜਰੇ ਮੀਂਹ ਤੇ ਤੇਜ਼ ਹਵਾਵਾਂ ਨਾਲ ਕੁਝ ਰਾਹਤ ਮਿਲੀ ਹੈ। ਰਾਜ ਵਿੱਚ ਹਵਾ ਦੀ ਗੁਣਵੱਤਾ ਨਾਲ ਸਬੰਧਤ ਸੂਚਕ (ਏਕਿਊਆਈ) ਖ਼ਤਰਨਾਕ ਪੱਧਰ ਤੋਂ ਖਿਸਕ ਕੇ ਹੇਠਾਂ 114 ਦਰਜ ’ਤੇ ਆ ਗਿਆ ਹੈ। ਹਵਾ ਦੀ ਗੁਣਵੱਤਾ ਦੀ ਮਾਨੀਟਰਿੰਗ ਕਰਨ ਵਾਲੇ ਸਟੇਸ਼ਨਾਂ ਤੋਂ ਇਕੱਤਰ ਡੇਟਾ ਮੁਤਾਬਕ ਪੰਜਾਬ ਦੀਆਂ ਹਵਾਵਾਂ ’ਚ ਪੀਐਮ (ਪਾਰਟੀਕੁਲੇਟ ਮੈਟਰ) ਦਾ ਪੱਧਰ 114 ਮਾਈਕਰੋਗ੍ਰਾਮ ਪ੍ਰਤੀ ਕਿਊਬਿਕਮੀਟਰ ਹੈ, ਜੋ ਕਿ ਸੁਰੱਖਿਆ ਲਿਮਟ ਦੇ ਬਿਲਕੁਲ ਨੇੜੇ ਢੁੱਕਦਾ ਹੈ। ਹਾਲਾਂਕਿ ਪਿਛਲੇ ਹਫ਼ਤੇ ਕਈ ਜ਼ਿਲ੍ਹਿਆਂ ’ਚ ਧੁਆਂਖੇ ਧੂੰਏਂ ਦਾ ਗੁਬਾਰ ਚੜ੍ਹਨ ਕਰਕੇ ਦਿੱਖਣ ਹੱਦ ਲਗਪਗ ਬਿਲਕੁਲ ਖ਼ਤਮ ਹੋ ਗਈ ਸੀ ਤੇ ਪੀਐਮ ਦਾ ਪੱਧਰ 340 ਮਾਈਕਰੋਗ੍ਰਾਮ ਪ੍ਰਤੀ ਕਿਊਬਿਕਮੀਟਰ ਸੀ। ਬੀਤੇ ਦਿਨ ਪੰਜਾਬ ਦੇ ਕੁਝ ਹਿੱਸਿਆਂ ’ਚ ਪਏ ਮੀਂਹ ਮਗਰੋਂ ਅੰਮ੍ਰਿਤਸਰ ’ਚ ਜਿੱਥੇ ਏਕਿਊਆਈ ਨਿਰਧਾਰਿਤ ਮਿਆਦ ਨਾਲੋਂ ਥੋੜ੍ਹਾ ਵੱਧ ਸੀ, ਉਥੇ ਸਨਅਤੀ ਸ਼ਹਿਰ ਕਹੇ ਜਾਂਦੇ ਲੁਧਿਆਣਾ ਤੇ ਮੰਡੀ ਗੋਬਿੰਦਗੜ੍ਹ ’ਚ ਇਹ ਅੰਕੜਾ ਕ੍ਰਮਵਾਰ 137.97 ਤੇ 109 ਸੀ। ਤਿੰਨ ਤੋਂ ਛੇ ਕਿਲੋਮੀਟਰ ਪ੍ਰਤੀ ਘੰਟਾ ਦੀ ਔਸਤ ਰਫ਼ਤਾਰ ਨਾਲ ਚੱਲੀਆਂ ਤੇਜ਼ ਹਵਾਵਾਂ ਨਾਲ ਪੰਜਾਬ ਨੂੰ ਪਿਛਲੇ ਇਕ ਮਹੀਨੇ ਤੋਂ ਵਾਤਾਵਰਨ ਵਿਚਲੇ ਜ਼ਹਿਰੀਲੇ ਕਣਾਂ ਤੋਂ ਰਾਹਤ ਮਿਲੀ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪੰਨੂੰ ਨੇ ਪਿਛਲੇ ਦੋ ਦਿਨਾਂ ’ਚ ਹਵਾ ਦੀ ਗੁਣਵੱਤਾ ’ਚ ਸੁਧਾਰ ਹੋਣ ਦੀ ਪੁਸ਼ਟੀ ਕੀਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article