PUNJABMAILUSA.COM

ਉੱਦਮੀਆਂ ਲਈ ‘ਬਿਜ਼ਨਸ ਫਸਟ ਪੋਰਟਲ’ ਲਾਹੇਵੰਦ: ਅਰੋੜਾ

ਉੱਦਮੀਆਂ ਲਈ ‘ਬਿਜ਼ਨਸ ਫਸਟ ਪੋਰਟਲ’ ਲਾਹੇਵੰਦ: ਅਰੋੜਾ

ਉੱਦਮੀਆਂ ਲਈ ‘ਬਿਜ਼ਨਸ ਫਸਟ ਪੋਰਟਲ’ ਲਾਹੇਵੰਦ: ਅਰੋੜਾ
June 24
18:34 2018

• ਜਿਲ•ਾ ਪੱਧਰ ‘ਤੇ ਸਿੰਗਲ ਵਿੰਡੋ ਕਮੇਟੀ ਕਰੇਗੀ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ
ਚੰਡੀਗੜ੍ਹ, 24 ਜੂਨ (ਪੰਜਾਬ ਮੇਲ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤਾ ਗਿਆ ‘ਬਿਜ਼ਨਸ ਫਸਟ ਪੋਰਟਲ’ ਉੱਦਮੀਆਂ ਲਈ ਲਾਹੇਵੰਦ ਸਾਬਤ ਹੋਵੇਗਾ ਅਤੇ ਇਸ ਪੋਰਟਲ ਰਾਹੀਂ ਪ੍ਰਾਪਤ ਹੋਈਆਂ ਉੱਦਮੀਆਂ ਦੀਆਂ ਸ਼ਿਕਾਇਤਾਂ/ਮੁਸ਼ਕਿਲਾਂ ਨੂੰ ਹੱਲ ਕਰਨ ਸਬੰਧੀ ਤੁਰੰਤ ਅਮਲ ਕੀਤਾ ਜਾਵੇਗਾ।
ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ‘ਚ ਨਵੇਂ ਉਦਯੋਗ ਸਥਾਪਿਤ ਕਰਨ ਲਈ ਵਚਨਬੱਧ ਹੈ ਅਤੇ ਚੰਗਾ ਉਦਯੋਗਿਕ ਮਾਹੌਲ ਹੀ ਉਦਯੋਗਿਕ ਵਿਕਾਸ ਦੀ ਪਹਿਲੀ ਸ਼ਰਤ ਹੈ। ਉਨ•ਾਂ ਕਿਹਾ ਕਿ ਸਰਕਾਰ ਦਾ ਨਿਸ਼ਾਨਾ ਸੂਬੇ ‘ਚ ਉਦਯੋਗਾਂ ਲਈ ਚੰਗਾ ਮਾਹੌਲ ਦੇਣਾ ਹੈ। ਉਨ•ਾਂ ਕਿਹਾ ਕਿ ਉਦਯੋਗਪਤੀਆਂ ਦੀਆਂ ਜਾਇਜ਼ ਸ਼ਿਕਾਇਤਾਂ/ਮੁਸ਼ਕਿਲਾਂ ਦੇ ਨਿਪਟਾਰੇ ਲਈ ਜ਼ਿਲ•ਾ ਪੱਧਰ ‘ਤੇ ਡਿਪਟੀ ਕਮਿਸ਼ਨਰ ਦੀ ਅਗਵਾਈ ‘ਚ ਸਿੰਗਲ ਵਿੰਡੋ ਕਮੇਟੀ ਕਾਰਜਸ਼ੀਲ ਹੈ, ਜਿਸ ਨੂੰ 10 ਕਰੋੜ ਤੱਕ ਦੇ ਪੂੰਜੀ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਨੂੰ ਸਮੁੱਚੀਆਂ ਪ੍ਰਵਾਨਗੀਆਂ ਦੇਣ ਦੇ ਅਧਿਕਾਰ ਦਿੱਤੇ ਗਏ ਹਨ।
ਸ੍ਰੀ ਅਰੋੜਾ ਨੇ ਦੱਸਿਆ ਕਿ ‘ਬਿਜ਼ਨਸ ਫਸਟ ਪੋਰਟਲ’ ‘ਤੇ ਉਦਯੋਗਪਤੀਆਂ ਵੱਲੋਂ ਕੀਤੇ ਜਾਣ ਵਾਲੇ ਪੂੰਜੀ ਨਿਵੇਸ਼ ਦੀ ਮੁਕੰਮਲ ਜਾਣਕਾਰੀ ਉਪਲੱਬਧ ਹੋਵੇਗੀ ਅਤੇ ਉਦਯੋਗ ਦੇ ਸਥਾਪਿਤ ਹੋਣ ਤੱਕ ਸਬੰਧਤ ਇਕਾਈ ਨੂੰ ਹਰ ਤਰਾਂ ਦੀ ਸਹਾਇਤਾ ਦਿੱਤੀ ਜਾਵੇਗੀ। ਉਨ•ਾਂ ਕਿਹਾ ਕਿ ਇਹ ਸੂਚਨਾ ਅਤੇ ਜਾਣਕਾਰੀ ਸਬੰਧਤ ਇਕਾਈ ਨੂੰ ਵੀ ਆਨਲਾਈਨ ਉਪਲੱਬਧ ਰਹੇਗੀ। ਇਸ ਪੋਰਟਲ ਰਾਹੀਂ ਉਦਯੋਗਿਕ ਇਕਾਈਆਂ ਨੂੰ ਵੱਖ-ਵੱਖ ਵਿਭਾਗਾਂ ਵੱਲੋਂ ਲੋੜੀਂਦੀਆਂ ਪ੍ਰਵਾਨਗੀਆਂ ਆਨਲਾਈਨ ਉਪਲੱਬਧ ਹੋਣਗੀਆਂ ਅਤੇ ਉਦਯੋਗਿਕ ਅਤੇ ਬਿਜ਼ਨਸ ਵਿਕਾਸ ਨੀਤੀ 2017 ਤਹਿਤ ਉਪਲੱਬਧ ਵਿੱਤੀ ਲਾਭ/ਰਿਆਇਤਾਂ ਵੀ ਆਨਲਾਈਨ ਮੁਹੱਈਆ ਕਰਵਾਈਆਂ ਜਾਣਗੀਆਂ। ਉਨ•ਾਂ ਦੱਸਿਆ ਕਿ 10 ਕਰੋੜ ਤੋਂ ਘੱਟ ਪੂੰਜੀ ਨਿਵੇਸ਼ ਵਾਲੀ ਇਕਾਈਆਂ ਨੂੰ ਰੈਗੂਲੇਟਰੀ ਪ੍ਰਵਾਨਗੀਆਂ ਅਤੇ ਵਿੱਤੀ ਲਾਭ/ਰਿਆਇਤਾਂ ਡਿਪਟੀ ਕਮਿਸ਼ਨਰ ਦੀ ਅਗਵਾਈ ਵਾਲੀ ਜ਼ਿਲ•ਾ ਪੱਧਰੀ ਕਮੇਟੀ ਵੱਲੋਂ ਉਪਰੋਕਤ ਬਿਜ਼ਨਸ ਫਸਟ ਪੋਰਟਲ ਰਾਹੀਂ ਹੀ ਦਿੱਤੀਆਂ ਜਾਣਗੀਆਂ।
ਉਦਯੋਗ ਅਤੇ ਵਣਜ ਮੰਤਰੀ ਨੇ ਸਮੂਹ ਉਦਯੋਗਪਤੀਆਂ ਨੂੰ ਇਸ ਪੋਰਟਲ ਦਾ ਪੂਰਾ ਫਾਇਦਾ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਦਯੋਗਪਤੀ ਆਪਣੀਆਂ ਮੁਸ਼ਕਿਲਾਂ ਜ਼ਿਲ•ਾ ਪੱਧਰ ‘ਤੇ ਬਣਾਈ ਗਈ ਸਿੰਗਲ ਵਿੰਡੋ ਕਮੇਟੀ ਦੇ ਧਿਆਨ ਵਿੱਚ ਲਿਆਉਣ ਤਾਂ ਮੁਸ਼ਕਿਲਾਂ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਕੀਤਾ ਜਾ ਸਕੇ। ਉਨ•ਾਂ ਕਿਹਾ ਕਿ ਪੰਜਾਬ ‘ਚ ਉਦਯੋਗ ਨੂੰ ਹੁਲਾਰਾ ਦੇਣ ਲਈ ਅਕਤੂਬਰ, 2017 ‘ਚ ਉਦਯੋਗਿਕ ਅਤੇ ਬਿਜ਼ਨਸ ਵਿਕਾਸ ਨੀਤੀ 2017 ਜਾਰੀ ਕੀਤੀ ਗਈ ਸੀ। ਇਸ ਨੀਤੀ ਤਹਿਤ ਬਣਾਏ ਗਏ ਨਿਯਮਾਂ ਤਹਿਤ ਉਦਯੋਗਿਕ ਇਕਾਈਆਂ ਨੂੰ ਵੱਖ-ਵੱਖ ਪ੍ਰਵਾਨਗੀਆਂ ਅਤੇ ਵਿੱਤੀ ਲਾਭ ਤੇ ਰਿਆਇਤਾਂ ਆਨਲਾਈਨ ‘ਬਿਜ਼ਨਸ ਫਸਟ ਪੋਰਟਲ’ ਰਾਹੀਂ ਉਪਲੱਬਧ ਕਰਵਾਏ ਜਾਣ ਦਾ ਉਪਬੰਧ ਕੀਤਾ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article