ਏਅਰ ਇੰਡੀਆ ਦੀਆਂ 7 ਜਥੇਬੰਦੀਆਂ ਵੱਲੋਂ ਸੰਘਰਸ਼ ਦੀ ਚਿਤਾਵਨੀ

June 16
18:38
2017
ਨਵੀਂ ਦਿੱਲੀ, 16 ਜੂਨ (ਪੰਜਾਬ ਮੇਲ)– ਏਅਰ ਇੰਡੀਆ ਮੁਲਾਜ਼ਮਾਂ ਦੀਆਂ 7 ਜਥੇਬੰਦੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਏਅਰ ਇੰਡੀਆ ਦੇ ਨਿੱਜੀਕਰਨ ਵਾਲੀ ਨੀਤੀ ਆਯੋਗ ਦੀ ਤਜਵੀਜ਼ ਮਨਜ਼ੂਰ ਕੀਤੀ ਤਾਂ ਉਹ ਸੰਘਰਸ਼ ਵਿੱਢਣਗੇ। ਉਨ੍ਹਾਂ ਸ਼ਹਿਰੀ ਹਵਾਬਾਜ਼ੀ ਮੰਤਰੀ ਗਜਪਤੀ ਰਾਜੂ ਤੋਂ ਵਿਚਾਰ-ਵਟਾਂਦਰੇ ਲਈ ਸਮਾਂ ਵੀ ਮੰਗਿਆ।