PUNJABMAILUSA.COM

ਏਅਰ ਇੰਡੀਆ ਦੇ ਠੱਪ ਹੋਣ ਦਾ ਖਤਰਾ!

ਏਅਰ ਇੰਡੀਆ ਦੇ ਠੱਪ ਹੋਣ ਦਾ ਖਤਰਾ!

ਏਅਰ ਇੰਡੀਆ ਦੇ ਠੱਪ ਹੋਣ ਦਾ ਖਤਰਾ!
May 09
10:02 2018

ਨਵੀਂ ਦਿੱਲੀ, 9 ਮਈ (ਪੰਜਾਬ ਮੇਲ)- ਜਨਤਕ ਖੇਤਰ ਦੀ ਇਕਲੌਤੀ ਭਾਰਤੀ ਏਅਰਲਾਈਨ, ਏਅਰ ਇੰਡੀਆ ਦੇ ਠੱਪ ਹੋ ਜਾਣ ਦਾ ਖ਼ਤਰਾ ਆਣ ਪਿਆ ਹੈ। ਪਹਿਲਾਂ ਤੋਂ ਹੀ ਘਾਟੇ ਵਿਚ ਚੱਲ ਰਹੀ ਏਅਰ ਇੰਡੀਆ ਦੇ ਅੱਧ ਤੋਂ ਜ਼ਿਆਦਾ ਹਿੱਸਾ ਵੇਚਣ ਲਈ ਸਰਕਾਰ ਦੇ ਉਪਰਾਲਾ ਵੀ ਪੂਰਾ ਨਹੀਂ ਪੈ ਰਿਹਾ ਲੱਗਦਾ। ਨਿਵੇਸ਼ ਲਈ ਰੁਚੀ ਦੇ ਪ੍ਰਗਟਾਵੇ ਦੀਆਂ ਜੋ ਸ਼ਰਤਾਂ ਹਨ, ਉਨ੍ਹਾਂ ਕਰ ਕੇ ਕੋਈ ਨਿਵੇਸ਼ਕ ਇਸ ਵੱਲ ਮੂੰਹ ਨਹੀਂ ਕਰ ਰਿਹਾ। ਹਵਾਬਾਜ਼ੀ ਸਲਾਹਕਾਰ ਫਰਮ ਸੀ.ਏ.ਪੀ.ਏ. ਇੰਡੀਆ ਮੁਤਾਬਕ ਨਿਵੇਸ਼ ਪ੍ਰਕਿਰਿਆ ਦੀ ਸਫਲਤਾ ਲਈ ਕੇਂਦਰ ਸਰਕਾਰ ਦੇ ਸਾਹਮਣੇ ਮਿਹਨਤ ਤੇ ਕਰਜ਼ ਦੀਆਂ ਦਿਸ਼ਾਵਾਂ ਵਿਚ ਸੁਧਾਰ ਹੋਣ ਦੀ ਗੁੰਜਾਇਸ਼ ਘੱਟ ਹੀ ਜਾਪਦੀ ਹੈ। ਸੀ.ਏ.ਪੀ.ਏ. ਨੇ ਟਵੀਟ ਰਾਹੀਂ ਏਅਰ ਇੰਡੀਆ ਵਿਚ ਨਿਵੇਸ਼ ਕਰਨ ਦੇ ਰਸਤੇ ਆਉਣ ਵਾਲੀਆਂ ਅੜਿੱਚਣਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜੋ ਵੀ ਸਫ਼ਲ ਬੋਲੀਕਰਤਾ ਹੋਵੇਗਾ, ਉਸ ਨੂੰ ਨਵੀਆਂ ਤਬਦੀਲੀਆਂ ‘ਤੇ ਪੈਸਾ ਖਰਚਣ ਦੇ ਨਾਲ-ਨਾਲ ਕਈ ਸਾਲਾਂ ਦਾ ਘਾਟਾ ਵੀ ਝੱਲ੍ਹਣਾ ਪਵੇਗਾ। ਇਸ ਦੇ ਬਾਵਜੂਦ ਵੀ ਸਫਲ ਬੋਲੀਕਰਤਾ ਨੂੰ ਮੁਨਾਫੇ ਦੀ ਗਾਰੰਟੀ ਨਹੀਂ ਹੈ। ਇਸ ਤੋਂ ਇਲਾਵਾ ਉਸ ਨੂੰ ਭਵਿੱਖ ‘ਚ ਹੋਣ ਵਾਲੇ ਸਿਆਸੀ ਖ਼ਤਰਿਆਂ ਤੋਂ ਬਚਾਅ ਦੀ ਵੀ ਸਿਰਦਰਦੀ ਰਹੇਗੀ। ਸਰਕਾਰ ਨੇ ਨਿਵੇਸ਼ ਲਈ ਦਿਲਚਸਪੀ ਪੱਤਰ ਭੇਜਣ ਦੀ ਤਾਰੀਖ ਵਧਾ ਕੇ 31 ਮਈ ਕਰ ਦਿੱਤੀ ਹੈ। ਸਰਕਾਰ ਨੇ ਬੀਤੀ ਮਾਰਚ ਦੌਰਾਨ ਏਅਰ ਇੰਡੀਆ ਵਿਚ 76 ਫ਼ੀਸਦੀ ਦੀ ਹਿੱਸੇਦਾਰੀ ਵੇਚਣ ਤੇ ਪ੍ਰਬੰਧਨ ਦੀ ਸਾਰੀ ਜ਼ਿੰਮੇਵਾਰੀ ਨਿਜੀ ਕੰਪਨੀਆਂ ਨੂੰ ਦੇਣ ਦਾ ਐਲਾਨ ਕੀਤਾ ਸੀ। ਮੁਨਾਫੇ ਵਿਚ ਚੱਲ ਰਹੀ ਏਅਰ ਇੰਡੀਆ ਐਕਸਪ੍ਰੈੱਸ ਤੇ ਸਾਂਝੇ ਉੱਦਮ ਵਾਲੀ ਏ.ਆਈ.ਐੱਸ.ਏ.ਟੀ.ਐੱਸ. ਵੀ ਨਿਵੇਸ਼ ਪ੍ਰਕਿਰਿਆ ਦਾ ਹਿੱਸਾ ਹੋਣਗੀਆਂ। ਹੁਣ ਦੇਖਣਾ ਹੋਵੇਗਾ ਕਿ ਏਅਰ ਇੰਡੀਆ ਦਾ ਅੰਜਾਮ ਕੀ ਹੋਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   
Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article