PUNJABMAILUSA.COM

ਏਅਰ ਹੋਸਟਸ ਨੂੰ ਤੰਗ ਕਰਨ ਦੇ ਦੋਸ਼ ਵਿੱਚ ਐਨ.ਆਰ.ਆਈ. ਪੰਜਾਬੀ ਗ੍ਰਿਫਤਾਰ

ਏਅਰ ਹੋਸਟਸ ਨੂੰ ਤੰਗ ਕਰਨ ਦੇ ਦੋਸ਼ ਵਿੱਚ ਐਨ.ਆਰ.ਆਈ. ਪੰਜਾਬੀ ਗ੍ਰਿਫਤਾਰ

ਏਅਰ ਹੋਸਟਸ ਨੂੰ ਤੰਗ ਕਰਨ ਦੇ ਦੋਸ਼ ਵਿੱਚ ਐਨ.ਆਰ.ਆਈ. ਪੰਜਾਬੀ ਗ੍ਰਿਫਤਾਰ
April 02
10:15 2017

crime
ਨਵੀਂ ਦਿੱਲੀ, 2 ਅਪ੍ਰੈਲ (ਪੰਜਾਬ ਮੇਲ)-ਭਾਰਤੀ ਮੂਲ ਦੇ ਬ੍ਰਿਟਿਸ਼ ਨਾਗਰਿਕਾਂ ਨੂੰ ਏਅਰ ਇੰਡੀਆ ਦੀ ਇੱਕ ਏਅਰ ਹੋਸਟਸ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਘਟਨਾ ਲੰਡਨ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਫਲਾਈਟ ਦੀ ਹੈ। ਦੋਵੇਂ ਬ੍ਰਿਟਿਸ਼ ਨਾਗਰਿਕ ਨਸ਼ੇ ਵਿੱਚ ਧੁੱਤ ਸਨ। ਏਅਰ ਲਾਈਨਜ਼ ਦੀ ਸ਼ਿਕਾਇਤ ਤੋਂ ਬਾਅਦ ਦੋਵਾਂ ਨੂੰ ਦਿੱਲੀ ਹਵਾਈ ਅੱਡੇ ਉੱਤੇ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ। ਬਾਅਦ ਵਿੱਚ ਦੋਵੇਂ ਜ਼ਮਾਨਤ ਉੱਤੇ ਰਿਹਾਅ ਹੋ ਗਏ।
ਦਿੱਲੀ ਪੁਲਿਸ ਅਨੁਸਾਰ ਦੋਵਾਂ ਦੀ ਪਛਾਣ 35 ਸਾਲ ਦੇ ਜਸਪਾਲ ਸਿੰਘ ਤੇ ਚਰਨਦੀਪ ਸਿੰਘ ਖਹਿਰਾ ਦੇ ਰੂਪ ਵਿੱਚ ਹੋਈ ਹੈ। ਦੋਵੇਂ ਜੈਪੁਰ ਵਿੱਚ ਆਪਣੇ ਰਿਸ਼ਤੇਦਾਰ ਦੇ ਮੰਗਣੀ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਲੰਡਨ ਤੋਂ ਆਏ ਸਨ। ਗ੍ਰਿਫ਼ਤਾਰੀ ਤੋਂ ਬਾਅਦ ਦੋਵਾਂ ਦਾ ਮੈਡੀਕਲ ਕਰਵਾਇਆ ਗਿਆ ਜਿਸ ਵਿੱਚ ਉਨ੍ਹਾਂ ਦੇ ਨਸ਼ੇ ਵਿੱਚ ਹੋਣ ਦੀ ਪੁਸ਼ਟੀ ਹੋਈ। ਪੁਲਿਸ ਨੇ ਦੱਸਿਆ ਕਿ 29 ਮਾਰਚ ਨੂੰ ਉਡਾਣ ਦੇ ਦੌਰਾਨ ਦੋਵਾਂ ਨੇ ਏਅਰ ਹੋਸਟਸ ਤੋਂ ਕੁਝ ਖਾਣ ਦਾ ਸਾਮਾਨ ਮੰਗਵਾਇਆ।
ਸਾਮਾਨ ਦੇਣ ਵਿੱਚ ਥੋੜ੍ਹੀ ਦੇਰੀ ਹੋਣ ਤੋਂ ਬਾਅਦ ਦੋਵੇਂ ਨਾਰਾਜ਼ ਹੋ ਗਏ ਤੇ ਏਅਰ ਹੋਸਟਸ ਉੱਤੇ ਭੱਦੀਆਂ ਟਿੱਪਣੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ।
ਜਹਾਜ਼ ਦਿੱਲੀ ਲੈਂਡ ਹੋਣ ਤੋਂ ਬਾਅਦ ਏਅਰ ਇੰਡੀਆ ਨੇ ਪੂਰੀ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਇਸ ਤੋਂ ਬਾਅਦ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਦੋਵੇਂ ਰੀਅਲ ਅਸਟੇਟ ਏਜੰਟ ਹਨ। ਇੰਡੀਆ ਨੇ ਬਿਆਨ ਜਾਰੀ ਕਰ ਕੇ ਆਖਿਆ ਹੈ ਕਿ ਉਹ ਘਟਨਾ ਦੀ ਨਿੰਦਾ ਕਰਦੇ ਹਨ। ਉਨ੍ਹਾਂ ਪੂਰੇ ਮਾਮਲੇ ਦੀ ਜਾਂਚ ਕਰਨ ਦਾ ਫ਼ੈਸਲਾ ਵੀ ਕੀਤਾ ਹੈ। ਏਅਰ ਇੰਡੀਆ ਨੇ ਆਖਿਆ ਹੈ ਕਿ ਫਲਾਈਟ ਵਿੱਚ ਸਾਡੀ ਸਰਵਿਸ ਦਾ ਇਸਤੇਮਾਲ ਕਰਦੇ ਸਮੇਂ ਨੈਤਿਕਤਾ ਦਾ ਪਾਲਨ ਯਾਤਰੀ ਕਰਨ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article