PUNJABMAILUSA.COM

ਏਜੀਪੀਸੀ ਨੇ ਮੂਲ ਕੈਲੰਡਰ ਦੁਬਾਰਾ ਜਾਰੀ ਕਰਕੇ ਸਿੱਖਾਂ ਨੂੰ ਦੁਚਿੱਤੀ ‘ਚੋਂ ਕੱਢਣ ਦੀ ਕੀਤੀ ਅਪੀਲ

ਏਜੀਪੀਸੀ ਨੇ ਮੂਲ ਕੈਲੰਡਰ ਦੁਬਾਰਾ ਜਾਰੀ ਕਰਕੇ ਸਿੱਖਾਂ ਨੂੰ ਦੁਚਿੱਤੀ ‘ਚੋਂ ਕੱਢਣ ਦੀ ਕੀਤੀ ਅਪੀਲ

ਏਜੀਪੀਸੀ ਨੇ ਮੂਲ ਕੈਲੰਡਰ ਦੁਬਾਰਾ ਜਾਰੀ ਕਰਕੇ ਸਿੱਖਾਂ ਨੂੰ ਦੁਚਿੱਤੀ ‘ਚੋਂ ਕੱਢਣ ਦੀ ਕੀਤੀ ਅਪੀਲ
March 17
08:03 2016

pritpal singh
ਕਿਹਾ ਸ਼੍ਰੋਮਣੀ ਕਮੇਟੀ ਨੇ ਨਿਯਮਾਂ ਨੂੰ ਤਾਕ ‘ਤੇ ਰੱਖ ਮੂਲ ਨਾਨਕਸ਼ਾਹੀ ਕੈਲੰਡਰ ‘ਚ ਸੋਧਾਂ ਕੀਤੀਆਂ
ਫ਼੍ਰੀਮੌਂਟ, ਕੈਲੀਫ਼ੋਰਨੀਆ, 16 ਮਾਰਚ (ਪੰਜਾਬ ਮੇਲ)- ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਕਿਹਾ ਕਿ ਨਾਨਕਸ਼ਾਹੀ ਸੰਮਤ 548 ਦੇ ਮੁਤਾਬਕ 14 ਮਾਰਚ ਨੂੰ ਸਿੱਖਾਂ ਨੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ, ਜੋ ਕਿ ਸੰਸਾਰ ਭਰ ਦੇ ਵੱਖ–ਵੱਖ ਸਿੱਖ ਸੰਗਠਨ ਲਈ ਮੂਲ ਨਾਨਕਸ਼ਾਹੀ ਕੈਲੰਡਰ ਦੇ ਅਗਾਜ਼ ਦੀ ਨਿਸ਼ਾਨੀ ਹੈ।
ਉਨ੍ਹਾਂ ਕਿਹਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਨੇ 2003 ‘ਚ ਮੂਲ ਨਾਨਕਸ਼ਾਹੀ ਕੈਲੰਡਰ ਜਾਰੀ ਕੀਤਾ ਸੀ। ਦੁਨੀਆ ਭਰ ਦੇ ਨਾਨਕ ਨਾਮ ਲੇਵਾ ਨੇ ਉਸ ਦਿਨ ਤੋਂ ਸਿੱਖ ਧਰਮ ਨਾਲ ਜੁੜੇ ਸਮੂਹ ਤਿਉਹਾਰ ਅਤੇ ਗੁਰਪੁਰਬ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਮਨਾਉਣੇ ਸ਼ੁਰੂ ਕਰ ਦਿੱਤੇ। ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਕਤ ਕੈਲੰਡਰ ‘ਚ ਬਿਨ੍ਹਾਂ ਨਿਯਮਾਂ ਮੁਤਾਬਕ ਇਸ ‘ਚ ਕਾਫ਼ੀ ਸੋਧਾਂ ਕਰ ਦਿੱਤੀਆਂ, ਜਿਸ ਕਰਕੇ ਸਿੱਖ ਕੌਮ ਦੁਵੱਲ੍ਹੀ ਦੁਚਿੱਤੀ ‘ਚ ਆ ਗਈ, ਜਿਸ ਨਾਲ ਬਹੁਤ ਸਾਰੀਆਂ ਜਥੇਬੰਦੀਆਂ ਮੂਲ ਨਾਨਕਸ਼ਾਹੀ ਕੈਲੰਡਰ ਤੇ ਕੁਝ ਸ਼੍ਰੋਮਣੀ ਕਮੇਟੀ ਦੁਆਰਾ ਜਾਰੀ ਕੈਲੰਡਰ ਨੂੰ ਮੰਨਣ ਲੱਗ ਪਈਆ। ਉਨ੍ਹਾਂ ਕਿਹਾ ਕਿ ਇੱਥੋਂ ਤੱਕ ਕਿ ਸ਼੍ਰੋਮਣੀ ਕਮੇਟੀ ਨੇ ਸੋਧਾਂ ਕਰਨ ਵੇਲੇ ਕੈਲੰਡਰ ਦੇ ਜਨਕ ਸ: ਪਾਲ ਸਿੰਘ ਭੂਰੇਵਾਲ ਦੇ ਨਾਲ ਵਿਚਾਰ–ਵਟਾਂਦਰਾ ਕਰਨਾ ਉਚਿੱਤ ਨਾ ਸਮਝਿਆ।
ਇਸ ਦੌਰਾਨ ਬਹੁਤ ਸਾਰੀਆਂ ਸੰਸਥਾਵਾਂ ਸ਼੍ਰੋਮਣੀ ਕਮੇਟੀ ‘ਤੇ ਦੋਸ਼ ਲਗਾ ਰਹੀਆਂ ਹਨ ਕਿ ਐੱਸ. ਜੀ. ਪੀ. ਸੀ. ਨੇ ਆਰ. ਐੱਸ. ਐੱਸ. ਦੇ ਦਬਾਅ ਹੇਠਾਂ ਆ ਕੇ ਮੂਲ ਨਾਨਕਸ਼ਾਹੀ ਕੈਲੰਡਰ ‘ਚ ਸੋਧਾਂ ਬ੍ਰਿਕਰਮੀ ਕੈਲੰਡਰ ਅਨੁਸਾਰ ਕਰਕੇ ਇਸ ਦੀ ਮਹੱਤਤਾ ਘਟਾਈ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ 2016–17 ਵਾਸਤੇ ਮੂਲ ਨਾਨਕਸ਼ਾਹੀ ਕੈਲੰਡਰ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਕੀਤਾ ਗਿਆ। ਇਸ ਮੌਕੇ ਪੀ. ਐੱਸ. ਜੀ. ਪੀ. ਸੀ. ਦੇ ਪ੍ਰਧਾਨ ਸ਼ਾਮ ਸਿੰਘ ਨੇ ਕਿਹਾ ਕਿ ਪਾਕਿ ਕਮੇਟੀ ਸ਼ੁਰੂ ਤੋਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਗਏ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਮੰਨ ਰਹੀਆਂ ਹਨ ਤੇ ਉਸ ‘ਤੇ ਹੀ ਪਹਿਰਾ ਦੇਣਗੀਆਂ।
ਇਸੇ ਤਰ੍ਹਾਂ ਹੀ ਅਮਰੀਕਾ ‘ਚ ਸਥਿਤ ਗੁਰਦੁਆਰਾ ਮਿਲਪਿਟਸ ਵਿਖੇ ਮੂਲ ਨਾਨਕਸ਼ਾਹੀ ਕੈਲੰਡਰ ਧਾਰਮਿਕ ਸਮਾਗਮ ‘ਚ ਜਾਰੀ ਕੀਤਾ ਗਿਆ। ਇਸ ਮੌਕੇ ਅਮਰੀਕਨ ਸਿੱਖ ਆਗੂਆਂ ਸ: ਜਸਵੰਤ ਸਿੰਘ ਹੋਠੀ ਅਤੇ ਸ: ਪ੍ਰਿਤਪਾਲ ਸਿੰਘ ਨੇ ਸਾਂਝੇ ਤੌਰ ‘ਤੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਸ਼੍ਰੋਮਣੀ ਕਮੇਟੀ ਨੇ ਨਿਯਮਾਂ ਨੂੰ ਤਾਕ ‘ਤੇ ਰੱਖ ਕੇ ਮੂਲ ਕੈਲੰਡਰ ‘ਚ ਅਜਿਹੀਆਂ ਸੋਧਾਂ ਕੀਤੀਆਂ, ਜੋ ਕਿ ਸਿੱਖ ਪੰਥ ਨੂੰ ਪ੍ਰਵਾਨਿਤ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸੋਧ ਕਰਨ ਦੀ ਜਰੂਰਤ ਹੈ ਤਾਂ ਉਸ ਸਬੰਧੀ ਵੀ ਨਿਯਮ ਬਣਾਏ ਗਏ ਸਨ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੂਲ ਨਾਨਕਸ਼ਾਹੀ ਕੈਲੰਡਰ ਦੁਬਾਰਾ ਲਾਗੂ ਕਰਕੇ ਸਿੱਖ ਧਰਮ ਨੂੰ ਦੁਵਿਧਾ ‘ਚੋਂ ਕੱਢਣ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article
    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

Read Full Article
    ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

Read Full Article
    ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ

ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ

Read Full Article
    ਅੱਤਵਾਦੀ ਸੰਗਠਨਾਂ ‘ਤੇ ਨਕੇਲ ਕੱਸਣ ‘ਚ ਅਸਫਲ ਰਹੇ ਪਾਕਿ ‘ਤੇ ਟਰੰਪ ਪ੍ਰਸ਼ਾਸਨ ਦੀ ਸਖਤੀ

ਅੱਤਵਾਦੀ ਸੰਗਠਨਾਂ ‘ਤੇ ਨਕੇਲ ਕੱਸਣ ‘ਚ ਅਸਫਲ ਰਹੇ ਪਾਕਿ ‘ਤੇ ਟਰੰਪ ਪ੍ਰਸ਼ਾਸਨ ਦੀ ਸਖਤੀ

Read Full Article
    ਕੈਲੀਫੋਰਨੀਆ ਦੇ ਜੰਗਲਾਂ ਦੀ ਅੱਗ ਬੁਝਾਉਣ ਲਈ ਲੱਗ ਸਕਦਾ ਹੈ ਸਤੰਬਰ ਮਹੀਨੇ ਤੱਕ ਦਾ ਸਮਾਂ

ਕੈਲੀਫੋਰਨੀਆ ਦੇ ਜੰਗਲਾਂ ਦੀ ਅੱਗ ਬੁਝਾਉਣ ਲਈ ਲੱਗ ਸਕਦਾ ਹੈ ਸਤੰਬਰ ਮਹੀਨੇ ਤੱਕ ਦਾ ਸਮਾਂ

Read Full Article
    ਵਰਜੀਨੀਆ ‘ਚ ਮੋਬਾਈਲ ਫ਼ੋਨ ਜ਼ਰੀਏ ਹੋਵੇਗੀ ਵੋਟਿੰਗ

ਵਰਜੀਨੀਆ ‘ਚ ਮੋਬਾਈਲ ਫ਼ੋਨ ਜ਼ਰੀਏ ਹੋਵੇਗੀ ਵੋਟਿੰਗ

Read Full Article
    ਮਨਟੀਕਾ ‘ਚ ਸਿੱਖ ਬਜ਼ੁਰਗ ‘ਤੇ ਹਮਲੇ ਦਾ ਦੋਸ਼ੀ ਪੁਲਿਸ ਮੁਖੀ ਦਾ ਪੁੱਤਰ ਸਾਥੀ ਸਮੇਤ ਗ੍ਰਿਫ਼ਤਾਰ

ਮਨਟੀਕਾ ‘ਚ ਸਿੱਖ ਬਜ਼ੁਰਗ ‘ਤੇ ਹਮਲੇ ਦਾ ਦੋਸ਼ੀ ਪੁਲਿਸ ਮੁਖੀ ਦਾ ਪੁੱਤਰ ਸਾਥੀ ਸਮੇਤ ਗ੍ਰਿਫ਼ਤਾਰ

Read Full Article
    ਹੁਣ ਅਮਰੀਕਾ ਵੀ ਰੂਸ ਖਿਲਾਫ ਹੋਇਆ ਖੜ੍ਹਾ; ਪਾਬੰਦੀਆਂ ਲਾ ਕੇ ਨਵੀਂ ਜੰਗ ਛੇੜਨ ਨੂੰ ਤਿਆਰ

ਹੁਣ ਅਮਰੀਕਾ ਵੀ ਰੂਸ ਖਿਲਾਫ ਹੋਇਆ ਖੜ੍ਹਾ; ਪਾਬੰਦੀਆਂ ਲਾ ਕੇ ਨਵੀਂ ਜੰਗ ਛੇੜਨ ਨੂੰ ਤਿਆਰ

Read Full Article
    ਸਮਾਰਟ ਫੋਨ ਦੀ ਨੀਲੀ ਰੌਸ਼ਨੀ ਨਾਲ ਅੰਨ੍ਹੇ ਹੋਣ ਦਾ ਖ਼ਤਰਾ

ਸਮਾਰਟ ਫੋਨ ਦੀ ਨੀਲੀ ਰੌਸ਼ਨੀ ਨਾਲ ਅੰਨ੍ਹੇ ਹੋਣ ਦਾ ਖ਼ਤਰਾ

Read Full Article
    ਭਾਰਤਵੰਸ਼ੀ ਅਵੀ ਗੋਇਲ ਨੇ ਜਿੱਤੀ ਜਿਓਗ੍ਰਾਫ਼ੀ ਵਰਲਡ ਚੈਂਪੀਅਨਸ਼ਿਪ

ਭਾਰਤਵੰਸ਼ੀ ਅਵੀ ਗੋਇਲ ਨੇ ਜਿੱਤੀ ਜਿਓਗ੍ਰਾਫ਼ੀ ਵਰਲਡ ਚੈਂਪੀਅਨਸ਼ਿਪ

Read Full Article
    ਅਮਰੀਕਾ ‘ਤੇ ਸਾਈਬਰ ਹਮਲਾ ਕਰ ਸਕਦਾ ਹੈ ਈਰਾਨ

ਅਮਰੀਕਾ ‘ਤੇ ਸਾਈਬਰ ਹਮਲਾ ਕਰ ਸਕਦਾ ਹੈ ਈਰਾਨ

Read Full Article
    ਨਰਵ ਏਜੰਟ ਮਾਮਲਾ : ਰੂਸ ਦੇ ਖ਼ਿਲਾਫ਼ ਅਮਰੀਕਾ ਖੁਲ੍ਹ ਕੇ ਹੋਇਆ ਖੜ੍ਹਾ

ਨਰਵ ਏਜੰਟ ਮਾਮਲਾ : ਰੂਸ ਦੇ ਖ਼ਿਲਾਫ਼ ਅਮਰੀਕਾ ਖੁਲ੍ਹ ਕੇ ਹੋਇਆ ਖੜ੍ਹਾ

Read Full Article
    ਕੈਲੀਫੋਰਨੀਆ ‘ਚ ਸਿੱਖ ਫਿਰ ਹੋਏ ਨਸਲੀ ਹਮਲਿਆਂ ਦੇ ਸ਼ਿਕਾਰ

ਕੈਲੀਫੋਰਨੀਆ ‘ਚ ਸਿੱਖ ਫਿਰ ਹੋਏ ਨਸਲੀ ਹਮਲਿਆਂ ਦੇ ਸ਼ਿਕਾਰ

Read Full Article