PUNJABMAILUSA.COM

ਏਸ਼ੀਅਨ-ਅਫਰੀਕੀ ਦੇਸ਼ਾਂ ਦੇ ਵਫਦ ਵੱਲੋਂ ਪੰਜਾਬ ਵਿਧਾਨ ਸਭਾ ਦਾ ਦੌਰਾ

ਏਸ਼ੀਅਨ-ਅਫਰੀਕੀ ਦੇਸ਼ਾਂ ਦੇ ਵਫਦ ਵੱਲੋਂ ਪੰਜਾਬ ਵਿਧਾਨ ਸਭਾ ਦਾ ਦੌਰਾ

ਏਸ਼ੀਅਨ-ਅਫਰੀਕੀ ਦੇਸ਼ਾਂ ਦੇ ਵਫਦ ਵੱਲੋਂ ਪੰਜਾਬ ਵਿਧਾਨ ਸਭਾ ਦਾ ਦੌਰਾ
February 12
17:33 2018

ਚੰਡੀਗੜ੍ਹ, 12 ਫਰਵਰੀ (ਪੰਜਾਬ ਮੇਲ)- 30 ਦੇਸ਼ਾਂ ਤੋਂ ਆਏ (ਅਫਗਾਨਿਸਤਾਨ, ਜਮਾਇਕਾ, ਕੀਨੀਆ, ਮੌਰੀਸ਼ੀਅਸ ਅਤੇ ਹੋਰ ਏਸ਼ੀਅਨ ਅਤੇ ਅਫਰੀਕੀ ਦੇਸ਼) ਇਕ 50 ਮੈਂਬਰੀ ਵਫਦ ਨੇ ਅੱਜ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ। ਤਿੰਨ ਦਿਨਾਂ ਦੌਰੇ ਦੇ ਪਹਿਲੇ ਦਿਨ ਇਸ ਵਫਦ ਨੇ ਪੰਜਾਬ ਵਿਧਾਨ ਸਭਾ ਵਿਖੇ ਆਪਸੀ ਸੰਵਾਦ ਦੌਰਾਨ ਵਿਧਾਨਕ ਕੰਮ-ਕਾਰ ਬਾਰੇ ਕਾਫੀ ਜਾਣਕਾਰੀ ਇਕੱਤਰ ਕੀਤੀ।
ਇਸ ਸਬੰਧੀ ਜ਼ਿਆਦਾ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਵਿਚ ਬਹੁਤ ਸਾਰੇ ਵਿਧਾਨਕ ਮੁੱਦੇ ਵਿਚਾਰੇ ਗਏ। ਪੰਜਾਬ ਦੇ ਮਾਹਿਰਾਂ ਵੱਲੋਂ ਵਫਦ ਦੇ ਸਾਰੇ ਸਵਾਲਾਂ ਦਾ ਵਿਸਥਾਰ ਵਿਚ ਜਵਾਬ ਦਿੱਤਾ ਗਿਆ। ਤਿੰਨ ਦਿਨਾਂ ਇਸ ਪ੍ਰੋਗਰਾਮ ਦਾ ਪ੍ਰਬੰਧ ਲੋਕ ਸਭਾ ਦੇ ਪਾਰਲੀਮੈਂਟਰੀ ਸਟੱਡੀਜ਼ ਅਤੇ ਸਿਖਲਾਈ ਬਿਊਰੋ ਵੱਲੋਂ ਕੀਤਾ ਜਾ ਰਿਹਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੀ ਗੈਰਹਾਜ਼ਰੀ ਵਿਚ ਇਸ ਮੀਟਿੰਗ ਦੀ ਪ੍ਰਧਾਨਗੀ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਕੀਤੀ। ਮੀਟਿੰਗ ਵਿੱਚ ਵਿਧਾਇਕ ਸੋਮ ਪ੍ਰਕਾਸ਼, ਪੰਜਾਬ ਦੇ ਕਾਨੂੰਨੀ ਮਸ਼ੀਰ ਨਰਿੰਦਰ ਚੌਧਰੀ ਅਤੇ ਸਪੀਕਰ ਦੇ ਸਕੱਤਰ ਰਾਮ ਲੋਕ ਵੀ ਹਾਜ਼ਰ ਸਨ।
ਇਸ ਤੋਂ ਬਾਅਦ ਵਫਦ ਨੇ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ (ਮੈਗਸੀਪਾ) ਵਿਖੇ ਇਕ ਸੰਖੇਪ ਸੈਸ਼ਨ ‘ਚ ਹਿੱਸਾ ਲਿਆ ਅਤੇ ਬਾਅਦ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਇਕ ਰਸਮੀ ਮੀਟਿੰਗ ਕੀਤੀ, ਜਿਸ ਦੀ ਪ੍ਰਧਾਨਗੀ ਚੀਫ ਜਸਟਿਸ ਸ੍ਰੀ ਐਸ.ਜੇ. ਵਜ਼ੀਫਦਾਰ ਨੇ ਕੀਤੀ। ਇਸ ਮੌਕੇ ਜਸਟਿਸ ਸੂਰਯਾ ਕਾਂਤ, ਜਸਟਿਸ ਮਹੇਸ਼ ਗਰੋਵਰ, ਜਸਟਿਸ ਟੀ.ਪੀ.ਐਸ. ਮਾਨ, ਜਸਟਿਸ ਅਜੈ ਕੁਮਾਰ ਮਿੱਤਲ ਅਤੇ ਜਸਟਿਸ ਰਾਜੇਸ਼ ਬਿੰਦਲ ਵੀ ਮੌਜੂਦ ਸਨ।
ਵਫ਼ਦ ਵੱਲੋਂ ਆਪਣੇ ਇਸ ਅਧਿਐਨ ਦੌਰੇ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਦਾ ਦੌਰਾ ਕਰਨ ਦੀ ਵੀ ਉਮੀਦ ਹੈ।

About Author

Punjab Mail USA

Punjab Mail USA

Related Articles

ads

Latest Category Posts

    ਮੁਸਲਿਮ ਫਾਰ ਟਰੰਪ ਦੇ ਚੇਅਰਮੈਨ ਸਾਜਿਦ ਤਰਾਰ ਵਲੋਂ ਪਾਕਿਸਤਾਨ ਅੰਬੈਸਡਰ ਲਈ ਸਵਾਗਤੀ ਪਾਰਟੀ ਦਾ ਆਯੋਜਨ

ਮੁਸਲਿਮ ਫਾਰ ਟਰੰਪ ਦੇ ਚੇਅਰਮੈਨ ਸਾਜਿਦ ਤਰਾਰ ਵਲੋਂ ਪਾਕਿਸਤਾਨ ਅੰਬੈਸਡਰ ਲਈ ਸਵਾਗਤੀ ਪਾਰਟੀ ਦਾ ਆਯੋਜਨ

Read Full Article
    ਵਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਾਰਾ ਸੈਂਡਰਸ ਨੂੰ ਰੈਸਟੋਰੈਂਟ ਨੇ ਕੀਤਾ ਬਾਹਰ

ਵਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਾਰਾ ਸੈਂਡਰਸ ਨੂੰ ਰੈਸਟੋਰੈਂਟ ਨੇ ਕੀਤਾ ਬਾਹਰ

Read Full Article
    ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

Read Full Article
    ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

Read Full Article
    ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

Read Full Article
    ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

Read Full Article
    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article