PUNJABMAILUSA.COM

ਏਸ਼ੀਆ ਕੱਪ – ਪਾਕਿ ਨੂੰ ਦੂਜੀ ਵਾਰ ਹਰਾ ਭਾਰਤ ਫਾਈਨਲ ’ਚ

ਏਸ਼ੀਆ ਕੱਪ – ਪਾਕਿ ਨੂੰ ਦੂਜੀ ਵਾਰ ਹਰਾ ਭਾਰਤ ਫਾਈਨਲ ’ਚ

ਏਸ਼ੀਆ ਕੱਪ – ਪਾਕਿ ਨੂੰ ਦੂਜੀ ਵਾਰ ਹਰਾ ਭਾਰਤ ਫਾਈਨਲ ’ਚ
September 24
04:45 2018

ਦੁਬਈ, 23 ਸਤੰਬਰ (ਪੰਜਾਬ ਮੇਲ)-ਸਲਾਮੀ ਬੱਲੇਬਾਜ਼ਾਂ ਰੋਹਿਤ ਸ਼ਰਮਾ (ਨਾਬਾਦ111) ਅਤੇ ਸ਼ਿਖਰ ਧਵਨ (114)ਦੇ ਸੈਂਕੜਿਆਂ ਦੀ ਬਦੌਲਤ ਭਾਰਤ ਨੇ ਅੱਜ ਏਸ਼ੀਆ ਕੱਪ ਟੂਰਨਾਮੈਂਟ ਦੇ ਸੁਪਰ-4 ਮੁਕਾਬਲੇ ਵਿੱਚ ਪਾਕਿਸਤਾਨ ਨੂੰ ਇਕਤਰਫ਼ਾ ਮੈਚ ’ਚ 9 ਵਿਕਟਾਂ ਨਾਲ ਵੱਡੀ ਸ਼ਿਕਸਤ ਦਿੱਤੀ। ਲੀਗ ਮੁਕਾਬਲੇ ਵਿੱਚ ਵੀ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ ਸੀ। ਇਸ ਜਿੱਤ ਨਾਲ ਭਾਰਤ ਏਸ਼ੀਆ ਕੱਪ ਦੇ ਫਾਈਨਲ ਵਿੱਚ ਪੁੱਜ ਗਿਆ ਹੈ। ਪਾਕਿਸਤਾਨ ਨੇ ਪਹਿਲਾਂ ਟਾਸ ਜਿੱਤ ਕੇ ਭਾਰਤ ਨੂੰ ਜਿੱਤ ਲਈ 238 ਦੌੜਾਂ ਦਾ ਟੀਚਾ ਦਿੱਤਾ ਸੀ। ਮੈਚ ਦੌਰਾਨ ਸਭ ਤੋਂ ਪਹਿਲਾਂ ਸ਼ਿਖਰ ਧਵਨ ਨੇ ਸੈਂਕੜਾ ਜੜਿਆ। ਇਸ ਮਗਰੋਂ ਕਪਤਾਨ ਰੋਹਿਤ ਸ਼ਰਮਾ ਨੇ ਆਪਣੀ ਲੈਅ ਨੂੰ ਬਰਕਰਾਰ ਰੱਖਦਿਆਂ ਸੈਂਕੜਾ ਪੂਰਾ ਕੀਤਾ। ਸ਼ਿਖਰ ਧਵਨ 114 ਦੌੜਾਂ ’ਤੇ ਰਨ ਆਊਟ ਹੋਇਆ।
ਇਸ ਤੋਂ ਪਹਿਲਾਂ ਪਾਕਿਸਤਾਨ ਨੇ ਭਾਰਤ ਅੱਗੇ 238 ਦੌੜਾਂ ਦਾ ਟੀਚਾ ਰੱਖਿਆ। ਪੂਰੇ 50 ਓਵਰਾਂ ਵਿੱਚ 237 ਦੌੜਾਂ ਬਣਾਉਣ ਵਿੱਚ ਸ਼ੋਏਬ ਮਲਿਕ (78 ਦੌੜਾਂ) ਦੇ ਸ਼ਾਨਦਾਰ ਨੀਮ ਸੈਂਕੜੇ ਅਤੇ ਕਪਤਾਨ ਸਰਫ਼ਰਾਜ਼ ਅਹਿਮਦ (44 ਦੌੜਾਂ) ਦੀ ਚੌਥੀ ਵਿਕਟ ਲਈ 107 ਦੌੜਾਂ ਦੀ ਸਾਂਝੇਦਾਰੀ ਨੇ ਅਹਿਮ ਭੂਮਿਕਾ ਨਿਭਾਈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਪਾਕਿਸਤਾਨ ਨੇ 16ਵੇਂ ਓਵਰ ਤਕ ਆਪਣੀਆਂ ਤਿੰਨ ਵਿਕਟਾਂ ਸਿਰਫ਼ 58 ਦੌੜਾਂ ’ਤੇ ਗੁਆ ਲਈਆਂ ਸਨ, ਪਰ ਸਰਫ਼ਰਾਜ਼ ਅਤੇ ਸਾਬਕਾ ਕਪਤਾਨ ਮਲਿਕ ਨੇ ਪਾਕਿਸਤਾਨ ਨੂੰ ਸੰਭਾਲਿਆ। ਮਲਿਕ ਨੇ ਇਸ ਟੂਰਨਾਮੈਂਟ ਵਿੱਚ ਲਗਾਤਾਰ ਦੂਜਾ ਨੀਮ ਸੈਂਕੜਾ ਮਾਰਿਆ। ਸਲਾਮੀ ਬੱਲੇਬਾਜ਼ ਫਖ਼ਰ ਜ਼ਮਾਨ ਨੇ 44 ਗੇਂਦਾਂ ’ਤੇ ਇੱਕ ਚੌਕੇ ਅਤੇ ਇੱਕ ਛੱਕੇ ਦੀ ਮਦਦ ਨਾਲ 31 ਅਤੇ ਆਸਿਫ਼ ਅਲੀ ਨੇ 21 ਗੇਂਦਾਂ ’ਤੇ ਇੱਕ ਚੌਕੇ ਅਤੇ ਦੋ ਛੱਕਿਆਂ ਦੇ ਸਹਾਰੇ 30 ਦੌੜਾਂ ਦਾ ਯੋਗਦਾਨ ਪਾਇਆ। ਇਮਾਮ-ਉਲ-ਹੱਕ (ਦਸ) ਨੂੰ ਲੈਗ ਸਪਿੰਨਰ ਯੁਜ਼ਵੇਂਦਰ ਚਾਹਲ ਨੇ ਐਲਬੀਡਬਲਯੂ ਆਊਟ ਕੀਤਾ, ਜਦਕਿ ਜ਼ਮਾਨ ਨੂੰ ਕੁਲਦੀਪ ਯਾਦਵ ਨੇ ਬਾਹਰ ਦਾ ਰਸਤਾ ਵਿਖਾਇਆ। ਬਾਬਰ ਆਜ਼ਮ (ਨੌਂ) ਨੂੰ ਰਵਿੰਦਜ ਜਡੇਜਾ ਨੇ ਆਪਣੇ ਸਿੱਧੇ ਥਰੋਅ ਰਾਹੀਂ ਰਨ ਆਊਟ ਕੀਤਾ। ਸਰਫ਼ਰਾਜ਼ ਅਤੇ ਮਲਿਕ ਦੀ ਸਾਂਝੇਦਾਰੀ ਕੁਲਦੀਪ ਨੇ ਤੋੜੀ। ਕੁਲਦੀਪ ਨੇ ਸਰਫ਼ਰਾਜ਼ ਨੂੰ ਕਪਤਾਨ ਰੋਹਿਤ ਸ਼ਰਮਾ ਹੱਥੋਂ ਕੈਚ ਕਰਵਾਇਆ।
ਜਸਪ੍ਰੀਤ ਬੁਮਰਾਹ ਦੀ ਗੇਂਦ ’ਤੇ ਸ਼ੋਏਬ ਮਲਿਕ ਵਿਕਟਾਂ ਪਿੱਛੇ ਮਹਿੰਦਰ ਸਿੰਘ ਨੂੰ ਕੈਚ ਦੇ ਬੈਠਾ। ਆਸਿਫ਼ ਅਲੀ ਨੂੰ ਚਾਹਲ ਨੇ ਅਤੇ ਸ਼ਾਬਾਦ ਖ਼ਾਨ ਨੂੰ ਬੁਮਰਾਹ ਨੇ ਆਊਟ ਕੀਤਾ। ਮੁਹੰਮਦ ਨਵਾਜ਼ 15 ਦੌੜਾਂ ਬਣਾ ਕੇ ਨਾਬਾਦ ਰਿਹਾ। ਬੁਮਰਾਹ (29 ਦੌੜਾਂ ਦੇ ਕੇ), ਚਾਹਲ (46 ਦੌੜਾਂ ਦੇ ਕੇ) ਅਤੇ ਕੁਲਦੀਪ ਨੇ (41 ਦੌੜਾਂ ਦੇ ਕੇ) ਦੋ-ਦੋ ਵਿਕਟਾਂ ਲਈਆਂ। ਪਿਛਲੇ ਮੈਚ ਵਿੱਚ ਚਾਰ ਵਿਕਟਾਂ ਲੈਣ ਵਾਲਾ ਫ਼ਿਰਕੀ ਗੇਂਦਬਾਜ਼ ਜਡੇਜਾ ਇਸ ਵਾਰ 50 ਦੌੜਾਂ ਦੇ ਕੇ ਕੋਈ ਵਿਕਟ ਨਹੀਂ ਲੈ ਸਕਿਆ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਹੁਣ ਜ਼ਿਮਨੀ ਚੋਣਾਂ ਦੀ ਹੋਵੇਗੀ ਅਗਨੀ ਪ੍ਰੀਖਿਆ

ਪੰਜਾਬ ‘ਚ ਹੁਣ ਜ਼ਿਮਨੀ ਚੋਣਾਂ ਦੀ ਹੋਵੇਗੀ ਅਗਨੀ ਪ੍ਰੀਖਿਆ

Read Full Article
    ਫਰਿਜ਼ਨੋ ‘ਚ ਲਾਪਤਾ ਪੰਜਾਬੀ ਟਰੱਕ ਡਰਾਈਵਰ ਦੀ ਮ੍ਰਿਤਕ ਦੇਹ ਨਹਿਰ ‘ਚੋਂ ਬਰਾਮਦ

ਫਰਿਜ਼ਨੋ ‘ਚ ਲਾਪਤਾ ਪੰਜਾਬੀ ਟਰੱਕ ਡਰਾਈਵਰ ਦੀ ਮ੍ਰਿਤਕ ਦੇਹ ਨਹਿਰ ‘ਚੋਂ ਬਰਾਮਦ

Read Full Article
    ਕੈਲੀਫੋਰਨੀਆ ਸੂਬੇ ਦੀ ਮੀਟਿੰਗ ਦੌਰਾਨ ਪੰਜਾਬੀ ਭਾਸ਼ਾ ਬਾਰੇ ਵੀ ਹੋਏ ਵਿਚਾਰ ਵਟਾਂਦਰੇ

ਕੈਲੀਫੋਰਨੀਆ ਸੂਬੇ ਦੀ ਮੀਟਿੰਗ ਦੌਰਾਨ ਪੰਜਾਬੀ ਭਾਸ਼ਾ ਬਾਰੇ ਵੀ ਹੋਏ ਵਿਚਾਰ ਵਟਾਂਦਰੇ

Read Full Article
    ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਹੋਈ ਅਹਿਮ ਮੀਟਿੰਗ

ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਹੋਈ ਅਹਿਮ ਮੀਟਿੰਗ

Read Full Article
    ਇੰਦਰਜੀਤ ਗਰੇਵਾਲ ਪੰਜਾਬੀ ਸਾਹਿਤ ਸਭਾ ਦੇ ਨਵੇਂ ਪ੍ਰਧਾਨ ਨਿਯੁਕਤ

ਇੰਦਰਜੀਤ ਗਰੇਵਾਲ ਪੰਜਾਬੀ ਸਾਹਿਤ ਸਭਾ ਦੇ ਨਵੇਂ ਪ੍ਰਧਾਨ ਨਿਯੁਕਤ

Read Full Article
    ‘ਆਸੀਸ਼ ਪ੍ਰੋਗਰਾਮ’ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਆਸੀਸ਼ ਪ੍ਰੋਗਰਾਮ’ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article
    ਅਮਰੀਕਾ ‘ਚ 2019 ਦਾ ਕਬੱਡੀ ਸੀਜ਼ਨ 7 ਸਤੰਬਰ ਤੋਂ 13 ਅਕਤੂਬਰ ਤੱਕ

ਅਮਰੀਕਾ ‘ਚ 2019 ਦਾ ਕਬੱਡੀ ਸੀਜ਼ਨ 7 ਸਤੰਬਰ ਤੋਂ 13 ਅਕਤੂਬਰ ਤੱਕ

Read Full Article
    ਨਿਊਜਰਸੀ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

ਨਿਊਜਰਸੀ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

Read Full Article
    ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

Read Full Article
    ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

Read Full Article
    ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

Read Full Article
    ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

Read Full Article
    ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

Read Full Article
    ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

Read Full Article
    ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

Read Full Article