PUNJABMAILUSA.COM

ਏਸ਼ੀਆ ਕੱਪ – ਭਾਰਤ ਤੇ ਪਾਕਿਸਤਾਨ ਵਿਚਾਲੇ ਟੱਕਰ ਅੱਜ

ਏਸ਼ੀਆ ਕੱਪ – ਭਾਰਤ ਤੇ ਪਾਕਿਸਤਾਨ ਵਿਚਾਲੇ ਟੱਕਰ ਅੱਜ

ਏਸ਼ੀਆ ਕੱਪ – ਭਾਰਤ ਤੇ ਪਾਕਿਸਤਾਨ ਵਿਚਾਲੇ ਟੱਕਰ ਅੱਜ
September 22
22:25 2018

ਦੁਬਈ, 22 ਸਤੰਬਰ (ਪੰਜਾਬ ਮੇਲ)- ਭਾਰਤ ਅਤੇ ਪਾਕਿਸਤਾਨ ਦੇ ਵਿਦੇਸ਼ ਮੰਤਰੀਆਂ ਵਿਚਾਲੇ ਨਿਊਯਾਰਕ ਵਿੱਚ ਇਸੇ ਮਹੀਨੇ ਹੋਣ ਵਾਲੀ ਮੀਟਿੰਗ ਭਾਵੇਂ ਰੱਦ ਹੋ ਗਈ ਹੋਵੇ, ਪਰ ਦੋਵਾਂ ਦੇਸ਼ਾਂ ਦੀਆਂ ਕ੍ਰਿਕਟ ਟੀਮਾਂ ਐਤਵਾਰ ਨੂੰ ਦੁਬਈ ਵਿੱਚ ਏਸ਼ੀਆ ਕੱਪ ਕ੍ਰਿਕਟ ਟੂਰਨਾਮੈਂਟ ਦੇ ਸੁਪਰ-4 ਦਾ ਫ਼ੈਸਲਾਕੁਨ ਇੱਕ ਰੋਜ਼ਾ ਮੁਕਾਬਲਾ ਜ਼ਰੂਰ ਖੇਡਣਗੀਆਂ। ਇਹ ਮੁਕਾਬਲਾ ਜਿੱਤਣ ਵਾਲੀ ਟੀਮ ਫਾਈਨਲ ਵਿੱਚ ਪਹੁੰਚ ਜਾਵੇਗੀ। ਏਸ਼ੀਆ ਦੇ ਸੁਪਰ-4 ਵਿੱਚ ਕੱਲ੍ਹ ਭਾਰਤ ਨੇ ਬੰਗਲਾਦੇਸ਼ ਨੂੰ ਅੱਠ ਵਿਕਟਾਂ ਨਾਲ ਹਰਾਇਆ ਸੀ। ਭਾਰਤ ਅਤੇ ਪਾਕਿਸਤਾਨ ਜਿੱਥੇ ਦੁਬਈ ਵਿੱਚ ਭਿੜਨਗੇ, ਉਥੇ ਅਫ਼ਗਾਨਿਸਤਾਨ ਅਤੇ ਬੰਗਲਾਦੇਸ਼ ਦਾ ਮੁਕਾਬਲਾ ਆਬੂਧਾਬੀ ਵਿੱਚ ਹੋਵੇਗਾ। ਇਸ ਦੌਰਾਨ ਜੇਤੂ ਟੀਮ ਦੀਆਂ ਫਾਈਨਲ ’ਚ ਪਹੁੰਚਣ ਦੀਆਂ ਉਮੀਦਾਂ ਕਾਇਮ ਰਹਿਣਗੀਆਂ, ਜਦਕਿ ਹਾਰਨ ਵਾਲੀ ਟੀਮ ਬਾਹਰ ਹੋ ਜਾਵੇਗੀ।
ਰੋਹਿਤ ਸ਼ਰਮਾ ਦੀ ਕਪਤਾਨੀ ਵਾਲੀ ਭਾਰਤੀ ਟੀਮ ਨੇ ਪਹਿਲੇ ਮੈਚ ਵਿੱਚ ਹਾਂਗਕਾਂਗ ’ਤੇ ਜੁਝਾਰੂ ਜਿੱਤ ਦਰਜ ਕਰਨ ਮਗਰੋਂ ਆਪਣੇ ਪ੍ਰਦਰਸ਼ਨ ਵਿੱਚ ਲਗਾਤਾਰ ਸੁਧਾਰ ਕੀਤਾ ਹੈ। ਭਾਰਤ ਨੇ ਫਿਰ ਗਰੁੱਪ ਮੈਚ ਵਿੱਚ ਪਾਕਿਸਤਾਨ ਨੂੰ ਆਸਾਨੀ ਨਾਲ ਹਰਾਇਆ ਸੀ ਅਤੇ ਸੁਪਰ-4 ਵਿੱਚ ਬੰਗਲਾਦੇਸ਼ ਨੂੰ ਬੁਰੀ ਤਰ੍ਹਾਂ ਮਾਤ ਦਿੱਤੀ। ਬੀਤੇ ਸਾਲ ਜੂਨ ਵਿੱਚ ਇੰਗਲੈਂਡ ਵਿੱਚ ਹੋਈ ਆਈਸੀਸੀ ਚੈਂਪੀਅਨਜ਼ ਟਰਾਫੀ ਵਿੱਚ ਭਾਰਤ ਅਤੇ ਪਾਕਿਸਤਾਨ ਦਾ ਦੋ ਵਾਰ ਮੁਕਾਬਲਾ ਹੋਇਆ ਸੀ, ਜਿਸ ਵਿੱਚ ਭਾਰਤ ਗਰੁੱਪ ਗੇੜ ਵਿੱਚ ਆਸਾਨੀ ਨਾਲ ਜਿੱਤਿਆ ਸੀ, ਪਰ ਫਾਈਨਲ ਵਿੱਚ ਪਾਕਿਸਤਾਨ ਨੇ ਭਾਰਤ ਨੂੰ ਹਰਾ ਕੇ ਖ਼ਿਤਾਬ ਹਾਸਲ ਕੀਤਾ ਸੀ। ਭਾਰਤੀ ਟੀਮ ਨੂੰ ਪਾਕਿਸਤਾਨ ’ਤੇ ਮੋੜਵਾਂ ਹਮਲਾ ਕਰਨ ਲਈ ਸਾਵਧਾਨ ਰਹਿਣਾ ਹੋਵੇਗਾ। ਪਿਛਲੇ ਮੈਚ ਵਿੱਚ ਭਾਰਤ ਨੇ ਤੇਜ਼ ਗੇਂਦਬਾਜ਼ ਭੁਵਨੇਸ਼ਵਰ ਕੁਮਾਰ (15 ਦੌੜਾਂ ’ਤੇ ਤਿੰਨ ਵਿਕਟਾਂ) ਅਤੇ ਪਾਰਟ ਟਾਈਮ ਆਫ਼ ਸਪਿੰਨਰ ਕੇਦਾਰ ਜਾਧਵ (23 ਦੌੜਾਂ ’ਤੇ ਤਿੰਨ ਵਿਕਟਾਂ) ਦੀ ਜ਼ਬਰਦਸਤ ਗੇਂਦਬਾਜ਼ੀ ਮਗਰੋਂ ਕਪਤਾਨ ਰੋਹਿਤ ਸ਼ਰਮਾ (52 ਦੌੜਾਂ) ਦੇ ਸ਼ਾਨਦਾਰ ਨੀਮ ਸੈਂਕੜੇ ਨਾਲ ਪਾਕਿਸਤਾਨ ਨੂੰ ਅੱਠ ਵਿਕਟਾਂ ਨਾਲ ਹਰਾ ਦਿੱਤਾ ਸੀ। ਭਾਰਤ ਨੇ ਪਾਕਿਸਤਾਨ ਨੂੰ 43.1 ਓਵਰ ਵਿੱਚ ਸਿਰਫ਼ 162 ਦੌੜਾਂ ’ਤੇ ਢੇਰ ਕਰਨ ਮਗਰੋਂ 29 ਓਵਰਾਂ ਵਿੱਚ ਦੋ ਵਿਕਟਾਂ ’ਤੇ 164 ਦੌੜਾਂ ਬਣਾ ਕੇ ਆਸਾਨ ਜਿੱਤ ਹਾਸਲ ਕਰ ਲਈ ਸੀ। ਸੁਪਰ-4 ਦੇ ਇਸ ਫ਼ੈਸਲਾਕੁੰਨ ਮੁਕਾਬਲੇ ਵਿੱਚ ਪਾਕਿਸਤਾਨੀ ਟੀਮ ਪੂਰੀ ਤਰ੍ਹਾਂ ਚੌਕਸ ਰਹੇਗੀ ਅਤੇ ਪਿਛਲੇ ਮੈਚ ਦੀਆਂ ਗ਼ਲਤੀਆਂ ਤੋਂ ਬਚੇਗੀ। ਪਾਕਿਸਤਾਨ ਨੇ ਅਫ਼ਗਾਨਿਸਤਾਨ ਖ਼ਿਲਾਫ਼ ਸੁਪਰ-4 ਦੇ ਮੁਕਾਬਲੇ ਵਿੱਚ ਤਣਾਅਪੂਰਨ ਪਲਾਂ ਵਿੱਚ ਬਿਹਤਰ ਧੀਰਜ ਵਿਖਾਉਂਦਿਆਂ ਜਿੱਤ ਹਾਸਲ ਕੀਤੀ ਸੀ। ਅਫ਼ਗਾਨਿਸਤਾਨ ਨੇ ਛੇ ਵਿਕਟਾਂ ’ਤੇ 257 ਦੌੜਾਂ ਦਾ ਮਜ਼ਬੂਤ ਸਕੋਰ ਬਣਾਇਆ ਸੀ, ਜਦਕਿ ਪਾਕਿਸਤਾਨ ਨੇ 49.3 ਓਵਰਾਂ ਵਿੱਚ ਸੱਤ ਵਿਕਟਾਂ ’ਤੇ 258 ਦੌੜਾਂ ਬਣਾ ਕੇ ਜਿੱਤ ਹਾਸਲ ਕੀਤੀ। ਪਾਕਿਸਤਾਨ ਲਈ ਇਹ ਚੰਗਾ ਸੰਕੇਤ ਹੈ ਕਿ ਭਾਰਤ ਖ਼ਿਲਾਫ਼ ਅਸਫਲ ਰਹੇ ਉਸ ਦੇ ਸੀਨੀਅਰ ਕ੍ਰਮ ਦੇ ਬੱਲੇਬਾਜ਼ਾਂ ਨੇ ਅਫ਼ਗਾਨਿਸਤਾਨ ਖ਼ਿਲਾਫ਼ ਮੈਚ ਵਿੱਚ ਸ਼ਾਨਦਾਰ ਪਾਰੀਆਂ ਖੇਡੀਆਂ।

About Author

Punjab Mail USA

Punjab Mail USA

Related Articles

ads

Latest Category Posts

    ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

Read Full Article
    ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

Read Full Article
    ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

Read Full Article
    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article