PUNJABMAILUSA.COM

ਏਸ਼ੀਆ ਹਾਕੀ ਕੱਪ; ਭਾਰਤ ਨੇ ਪਾਕਿਸਤਾਨ ਨੂੰ 4-0 ਨਾਲ ਹਰਾ ਕੇ ਫਾਈਨਲ ‘ਚ ਥਾਂ ਕੀਤੀ ਪੱਕੀ

ਏਸ਼ੀਆ ਹਾਕੀ ਕੱਪ; ਭਾਰਤ ਨੇ ਪਾਕਿਸਤਾਨ ਨੂੰ 4-0 ਨਾਲ ਹਰਾ ਕੇ ਫਾਈਨਲ ‘ਚ ਥਾਂ ਕੀਤੀ ਪੱਕੀ

ਏਸ਼ੀਆ ਹਾਕੀ ਕੱਪ; ਭਾਰਤ ਨੇ ਪਾਕਿਸਤਾਨ ਨੂੰ 4-0 ਨਾਲ ਹਰਾ ਕੇ ਫਾਈਨਲ ‘ਚ ਥਾਂ ਕੀਤੀ ਪੱਕੀ
October 21
17:40 2017

ਢਾਕਾ, 21 ਅਕਤੂਬਰ (ਪੰਜਾਬ ਮੇਲ)- ਇੱਥੇ ਜਾਰੀ ਪੁਰਸ਼ਾਂ ਦੇ 10ਵੇਂ ਏਸ਼ੀਆ ਹਾਕੀ ਕੱਪ ਵਿੱਚ ਭਾਰਤ ਨੇ ਰਵਾਇਤੀ ਵਿਰੋਧੀ ਪਾਕਿਸਤਾਨ ਨੂੰ 4-0 ਗੋਲਾਂ ਦੇ ਫਰਕ ਨਾਲ ਹਰਾ ਕੇ ਟੂਰਨਾਮੈਂਟ ਦੇ ਫਾਈਨਲ ਵਿੱਚ ਆਪਣੀ ਥਾਂ ਪੱਕੀ ਕਰ ਲਈ ਹੈ। ਪਹਿਲਾ ਅੱਧ ਗੋਲ ਰਹਿਤ ਖੇਡਣ ਤੋਂ ਬਾਅਦ ਦੂਜੇ ਅੱਧ ’ਚ ਰਫ਼ਤਾਰ ਫੜਦਿਆਂ ਭਾਰਤੀ ਖਿਡਾਰੀਆਂ ਸਤਬੀਰ ਸਿੰਘ, ਹਰਮਨਪ੍ਰੀਤ ਸਿੰਘ, ਲਲਿਤ ਉਪਾਧਿਆਏ ਤੇ ਗੁਰਜੰਟ ਸਿੰਘ ਨੇ ਤਾਬੜਤੋੜ ਚਾਰ ਗੋਲ ਦਾਗਦਿਆਂ ਪਾਕਿ ਟੀਮ ਨੂੰ ਬੁਰੀ ਤਰ੍ਹਾਂ ਪਛਾੜ ਕੇ ਰੱਖ ਦਿੱਤਾ। ਟੂਰਨਾਮੈਂਟ ਦੇ ਆਖ਼ਰੀ ਸੁਪਰ-4 ਗੇੜ ’ਚ ਜਿੱਤ ਦਰਜ ਕਰਦਿਆਂ ਭਾਰਤ ਨੇ ਏਸ਼ੀਆ ਖਿੱਤੇ ਦੇ ਇਸ ਵੱਕਾਰੀ ਹਾਕੀ ਟੂਰਨਾਮੈਂਟ ਦੇ ਫਾਈਨਲ ’ਚ ਆਪਣੀ ਜਗ੍ਹਾ ਬਣਾਈ। ਸੁਪਰ-4 ਗੇੜ ’ਚ ਸਿਖ਼ਰ ’ਤੇ ਰਹਿਣ ਤੋਂ ਪਹਿਲਾਂ ਭਾਰਤ ਪੂਲ-ਏ ਵਿੱਚ ਵੀ ਪਹਿਲੇ ਸਥਾਨ ’ਤੇ ਰਿਹਾ ਸੀ। ਐਤਵਾਰ ਨੂੰ ਹੋਣ ਬਾਰੇ ਫਾਈਨਲ ਵਿੱਚ ਜਗ੍ਹਾ ਬਣਾਉਣ ਲਈ ਭਾਰਤ ਨੂੰ ਇਹ ਮੈਚ ਸਿਰਫ਼ ਡਰਾਅ ਖੇਡਣ ਦੀ ਲੋੜ ਸੀ ਪਰ ਖਿਡਾਰੀਆਂ ਨੇ ਧਮਾਕੇਦਾਰ ਪ੍ਰਦਰਸ਼ਨ ਕਰਦਿਆਂ ਜਿੱਤ ਦਰਜ ਕੀਤੀ। ਭਾਰਤ ਨੇ ਇਸ ਟੂਰਨਾਮੈਂਟ ’ਚ ਇਕ ਵੀ ਮੈਚ ਨਹੀਂ ਗੁਆਇਆ ਤੇ ਬਿਹਤਰੀਨ ਖੇਡ ਦਾ ਮੁਜ਼ਾਹਰਾ ਕੀਤਾ। ਇਸ ਸਾਲ ਵਿੱਚ ਭਾਰਤ ਦੀ ਪਾਕਿ ’ਤੇ ਇਹ ਲਗਾਤਾਰ ਚੌਥੀ ਜਿੱਤ ਹੈ। ਇਸ ਤੋਂ ਪਹਿਲਾਂ ਇਹ ਦੋ ਵਾਰ ਪਾਕਿ ਟੀਮ ਨੂੰ ਲੰਡਨ ਵਿੱਚ ਹਾਕੀ ਸੰਸਾਰ ਲੀਗ ਦੇ ਸੈਮੀਫਾਈਨਲ ’ਚ ਦੋ ਤੇ ਇਕ ਵਾਰ ਪੂਲ ਸਟੇਜ ਵਿੱਚ ਮਾਤ ਦੇ ਚੁੱਕਾ ਹੈ। ਇਸ ਹਾਰ ਨਾਲ ਹੁਣ ਪਾਕਿਸਤਾਨ ਮੁਕਾਬਲੇ ਵਿੱਚੋਂ ਬਾਹਰ ਹੋ ਗਿਆ ਹੈ। ਜਦਕਿ ਭਾਰਤ, ਕੋਰੀਆ ਤੇ ਮਲੇਸ਼ੀਆਂ ਵਿਚਕਾਰ ਹੋਣ ਵਾਲੇ ਮੁਕਾਬਲੇ ਦੇ ਜੇਤੂ ਨਾਲ ਭਿੜੇਗਾ। ਪਾਕਿਸਤਾਨ ਨੂੰ ਮੈਚ ਦੇ ਪਹਿਲੇ ਕੁਆਰਟਰ ਵਿੱਚ ਪੈਨਲਟੀ ਕਾਰਨਰ ਦੇ ਰੂਪ ’ਚ ਤਿੰਨ ਮੌਕੇ ਮਿਲੇ ਪਰ ਟੀਮ ਇਕ ਦਾ ਵੀ ਫਾਇਦਾ ਨਹੀਂ ਚੁੱਕ ਸਕੀ। ਜਦਕਿ ਭਾਰਤ ਨੂੰ ਪਹਿਲਾ ਪੈਨਲਟੀ ਕਾਰਨਰ ਪਲੇਠੇ ਕੁਆਰਟਰ ਦੇ ਆਖ਼ਰੀ ਮਿੰਟ ਵਿੱਚ ਮਿਲਿਆ ਪਰ ਟੀਮ ਇਸ ਨੂੰ ਗੋਲ ’ਚ ਤਬਦੀਲ ਨਹੀਂ ਕਰ ਸਕੀ। ਭਾਰਤੀ ਟੀਮ ਨੇ ਪਹਿਲਾ ਗੋਲ 39ਵੇਂ ਮਿੰਟ ’ਚ ਦਾਗਿਆ ਜਦਕਿ ਉਸ ਤੋਂ ਬਾਅਦ ਭਾਰਤੀ ਖਿਡਾਰੀਆਂ ਨੇ ਉਪਰੋ-ਥਲੀ 51, 52 ਤੇ 57ਵੇਂ ਮਿੰਟ ਵਿੱਚ ਵਿਰੋਧੀ ਟੀਮ ਸਿਰ ਤਿੰਨ ਗੋਲ ਕਰ ਦਿੱਤੇ। ਇਸ ਲੀਡ ਆਖ਼ਰੀ ਸੀਟੀ ਵੱਜਣ ਤੱਕ ਬਰਕਰਾਰ ਰਹੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article