PUNJABMAILUSA.COM

ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

 Breaking News

September 18
11:15 2019

ਫਰੀਮਾਂਟ, 18 ਸਤੰਬਰ (ਬਲਵਿੰਦਰਪਾਲ ਸਿੰਘ ਖਾਲਸਾ/ਪੰਜਾਬ ਮੇਲ)- ਪੱਛਮੀ ਅਮਰੀਕਾ ‘ਚ ਸਿੱਖਾਂ ਦੇ ਮੀਰੀ-ਪੀਰੀ ਦੇ ਵਿਲੱਖਣ ਸਿੱਖ ਸਿਧਾਂਤ ਦੀ ਸਰਵਉੱਚਤਾ ਲਈ ਸੇਵਾਦਾਰਾਂ ਵਜੋਂ ਕਾਰਜ ਕਰ ਰਹੀ ਜਥੇਬੰਦੀ ਏ.ਜੀ.ਪੀ.ਸੀ. ਦੇ ਪ੍ਰਧਾਨ ਭਾਈ ਜਸਵੰਤ ਸਿੰਘ ਹੋਠੀ ਤੇ ਕੋਆਰਡੀਨੇਟਰ ਡਾਕਟਰ ਪ੍ਰਿਤਪਾਲ ਸਿੰਘ ਹੁਰਾਂ ਵੱਲੋਂ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਦੇ ਭਾਈ ਹਿੰਮਤ ਸਿੰਘ ਵੱਲੋਂ ਕੀਤੇ ਸਾਂਝੇ ਯਤਨਾ ਸਦਕਾ ਇਕ ਵੱਡੀ ਕਾਨਫਰੰਸ ਕਾਲ ਦਾ ਪ੍ਰਬੰਧ ਕੀਤਾ ਗਿਆ। ਜਿਸ ਵਿਚ ਅਮਰੀਕਾ ਭਰ ਵਿਚੋਂ ਲਗਪਗ ਡੇਢ ਸੌ ਸਰਗਰਮ ਸਿੱਖਾਂ ਨੇ ਹਿੱਸਾ ਲਿਆ, ਜਿਨ੍ਹਾਂ ਵਿਚ ਵੱਖ-ਵੱਖ ਰਾਜਾਂ ਦੇ ਗੁਰਦੁਆਰਾ ਸਾਹਿਬਾਨ ਦੇ ਗੁਰਦਆਰਾ ਪ੍ਰਬੰਧਕਾਂ, ਪੰਥਕ ਜਥੇਬੰਦੀਆਂ ਦੇ ਅਹੁਦੇਦਾਰਾਂ ਤੇ ਹੋਰ ਸਰਗਰਮੀ ਵਾਲੇ ਫਿਕਰਵਾਨ ਸਿੱਖਾਂ ਨੇ ਹਿੱਸਾ ਲਿਆ। ਇਹ ਕਾਨਫਰੰਸ ਕਾਲ ਦੋ ਘੰਟੇ ਜਾਰੀ ਰਹੀ। ਹੰਗਾਮੀ ਹਾਲਤ ਵਿਚ ਸਾਰੇ ਮੁਹਤਬਰ ਸਿੱਖਾਂ, ਜਥੇਬੰਦੀਆਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਫੋਨ ਦੁਆਲੇ ਇਕੱਠਾ ਕਰਨ ਦਾ ਇਕੱਦਮ ਕਾਰਨ ਬਣੀ ਟਾਕਿੰਗ ਪੰਜਾਬ ਖਬਰ ਏਜੰਸੀ ਦੇ ਨਿਰਮਾਤਾ ਨਿਰਦੇਸ਼ਕ ਸੁਰਿੰਦਰ ਸਿੰਘ ਦੁਆਰਾ ਜਾਰੀ ਕੀਤੀ ਗਈ ਇਕ ਵੀਡੀਓ ਨੇ ਸੋਸ਼ਲ ਮੀਡੀਏ ਉੱਤੇ ਸਨਸਨੀ ਪੈਦਾ ਕਰ ਦਿੱਤੀ। ਇਸ ਵੀਡੀਓ ਦਾ ਨਾਮ ਹੈ, ”ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਖਾਤਮੇ ਦੀ ਕਹਾਣੀ”। ਇਸ ਵੀਡੀਓ ਵਿਚ ਸੁਰਿੰਦਰ ਸਿੰਘ ਨੇ ਬਹੁਤ ਵਿਸਥਾਰ ਨਾਲ ਇਹ ਚਾਨਣਾ ਪਾਇਆ ਹੈ ਕਿ ਗੁਰੂ ਗ੍ਰੰਥ ਸਾਹਿਬ ਦੀ ਨਸਲਕੁਸ਼ੀ ਦੀ ਤਿਆਰੀ ਬੜੀ ਹੌਲੀ-ਹੌਲੀ ਕੀਤੀ ਗਈ ਸੀ, ਪਰ ਹੁਣ ਇਸ ਵਿਚ ਤੇਜ਼ੀ ਲਿਆਂਦੀ ਗਈ ਹੈ। ਨਸਲਕੁਸ਼ੀ ਦਾ ਢੰਗ ਬਹੁਤ ਪੇਚੀਦਾ ਹੈ, ਪਹਿਲਾਂ ਤਾਂ ਸਾਰੀ ਦੁਨੀਆਂ ਵਿਚੋਂ ਗੁਰੂ ਸਾਹਿਬ ਦੇ ਪੁਰਾਤਨ ਸਰੂਪ ਇਕੱਠੇ ਕੀਤੇ ਜਾ ਰਹੇ ਹਨ ਤੇ ਸਸਕਾਰ ਲਈ ਭਾਰਤ ਭੇਜੇ ਜਾ ਰਹੇ ਹਨ। ਸਭ ਤੋਂ ਤਾਜ਼ਾ ਘਟਨਾ ਸਾਨ ਫਰਾਂਸਿਸਕੋ ਦੇ ਹਵਾਈ ਅੱਡੇ ਉੱਤੇ ਵਾਪਰੀ ਹੈ, ਜਿਸ ਵਿਚ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਬੜੇ ਬੇਧਿਆਨੀ ਦੇ ਢੰਗ ਨਾਲ ਭਾਰਤ ਭੇਜੇ ਗਏ, ਜਿਸ ਨਾਲ ਬੇਅਦਬੀ ਹੋਈ। ਪੰਜਾਬ ਵਿਚੋਂ ਵੀ ਘਰਾਂ ਵਿਚੋਂ ਸਰੂਪ ਇਕੱਠੇ ਕੀਤੇ ਜਾ ਰਹੇ ਹਨ ਤੇ ਉਨ੍ਹਾਂ ਦਾ ਸਸਕਾਰ ਕੀਤਾ ਜਾ ਰਿਹਾ ਹੈ। ਇਸ ਵੀਡੀਓ ਨੇ ਸਭ ਪੰਥਕ ਹਲਕਿਆਂ ਦੇ ਸਾਹ ਸੂਤ ਦਿੱਤੇ ਹਨ। ਦੋ ਘੰਟੇ ਚੱਲੀ ਇਸ ਵਾਰਤਾਲਾਪ ‘ਤੇ ਵਿਚਾਰ-ਚਰਚਾ ਵਿਚ ਗੁਰੂ ਸਾਹਿਬ ਦੀ ਬੇਅਦਬੀ ਤੇ ਖਾਤਮੇ ਉੱਤੇ ਡਾਢੇ ਫਿਕਰ ਦਾ ਪ੍ਰਗਟਾਵਾ ਕੀਤਾ ਗਿਆ ਤੇ ਇਸ ਵਾਸਤੇ ਬੜੇ ਉਚ ਪੱਧਰ ਦੇ ਸੁਝਾਅ ਦਿੱਤੇ ਗਏ।
ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਕਟਰ ਪ੍ਰਿਤਪਾਲ ਸਿੰਘ ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਦੇ ਪ੍ਰਧਾਨ ਭਾਈ ਹਿੰਮਤ ਸਿੰਘ ਨੇ ਫੈਸਲਾ ਕੀਤਾ ਹੈ ਕਿ ਛੇਤੀ ਹੀ ਇਸੇ ਮਾਮਲੇ ਉੱਤੇ ਹੋਰ ਮੀਟਿੰਗਾਂ ਕੀਤੀਆਂ ਜਾਣਗੀਆਂ। ਸਾਨ ਫਰਾਂਸਿਸਕੋ ਦੇ ਹਵਾਈ ਅੱਡੇ ‘ਤੇ ਵਾਪਰੀ ਘਟਨਾ ਦੀ ਪੂਰੀ ਜਾਂਚ ਪੜਤਾਲ ਕਰਕੇ ਮਾਮਲਾ ਸੰਗਤਾਂ ਸਨਮੁੱਖ ਪੇਸ਼ ਕੀਤਾ ਜਾਵੇਗਾ। ਸੰਗਤਾਂ ਨੂੰ ਬੇਨਤੀ ਹੈ ਕਿ ਸਾਨੂੰ ਘੱਟੋ-ਘੱਟ ਇਹ ਸੂਚਨਾ ਪੁੱਜਦੀ ਕਰਨ ਕਿ ਕੀ ਕਦੇ ਕੋਈ ਉਨ੍ਹਾਂ ਕੋਲੋਂ ਗੁਰੂ ਮਹਾਰਾਜ ਦੇ ਸਰੂਪ ਲੈ ਕੇ ਗਿਆ ਤੇ ਬਦਲੇ ਵਿਚ ਨਵਾਂ ਸਰੂਪ ਦੇ ਕੇ ਗਿਆ ਹੋਵੇ। ਇਸਦੀ ਸੂਚਨਾ ਏ.ਜੀ.ਪੀ.ਸੀ. ਦੇ ਪ੍ਰਧਾਨ ਭਾਈ ਜਸਵੰਤ ਸਿੰਘ ਹੋਠੀ ਨੂੰ 408-898-7056 ਨੰਬਰ ਉੱਤੇ ਪੁੱਜਦੀ ਕੀਤੀ ਜਾਵੇ।

About Author

Punjab Mail USA

Punjab Mail USA

Related Articles

ads

Latest Category Posts

    ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

Read Full Article
    ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

Read Full Article
    ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

Read Full Article
    ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

Read Full Article
    ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

Read Full Article
    ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

Read Full Article
    ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

Read Full Article
    ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

Read Full Article
    ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

Read Full Article
    ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

Read Full Article
    ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

Read Full Article
    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article