PUNJABMAILUSA.COM

ਏ.ਜੀ.ਪੀ.ਸੀ. ਨੇ ਆਹਲੂਵਾਲੀਆ ਨੂੰ ਜਹਾਜ਼ ‘ਤੇ ਨਾ ਚੜ੍ਹਣ ਦੇਣ ਤੇ ਜਤਾਈ ਨਿੰਦਾ

ਏ.ਜੀ.ਪੀ.ਸੀ. ਨੇ ਆਹਲੂਵਾਲੀਆ ਨੂੰ ਜਹਾਜ਼ ‘ਤੇ ਨਾ ਚੜ੍ਹਣ ਦੇਣ ਤੇ ਜਤਾਈ ਨਿੰਦਾ

ਏ.ਜੀ.ਪੀ.ਸੀ. ਨੇ ਆਹਲੂਵਾਲੀਆ ਨੂੰ ਜਹਾਜ਼ ‘ਤੇ ਨਾ ਚੜ੍ਹਣ ਦੇਣ ਤੇ ਜਤਾਈ ਨਿੰਦਾ
February 10
10:20 2016

33
ਸੈਨਹੋਜ਼ੇ, 10 ਫਰਵਰੀ (ਪੰਜਾਬ ਮੇਲ)- ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ (ਏ.ਜੀ.ਪੀ.ਸੀ.) ਨੇ ਨਸਲੀ ਹਿੰਸਾ ਦਾ ਸ਼ਿਕਾਰ ਹੋਏ ਭਾਰਤੀ ਮੂਲ ਦੇ ਅਮਰੀਕੀ ਅਦਾਕਾਰ ਵਾਰਿਸ ਆਹਲੂਵਾਲੀਆ ਨੂੰ ਦਸਤਾਰ ਸਜਾਉਣ ਦੇ ਕਾਰਨ ਏਅਰ ਮੈਕਸਿਕੋ ਦੇ ਜਹਾਜ਼ ‘ਚ ਨਾ ਚੜ੍ਹਣ ਦੇਣ ‘ਤੇ ਸਖ਼ਤ ਨਿੰਦਾ ਜ਼ਾਹਿਰ ਕੀਤੀ। ਉਨ੍ਹਾਂ ਸਿੱਖ ਜੋ ਕਿ ਵੱਖਰੀ ਕੌਮ ਹੈ, ਦੀ ਦਿੱਖ ਹੋਣ ਸਬੰਧੀ ਅਮਰੀਕੀ ਪ੍ਰਸ਼ਾਸ਼ਨ ਨੂੰ ਇਸ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਯੋਗ ਕਦਮ ਚੁੱਕਣ ਲਈ ਕਿਹਾ। ਏ.ਜੀ.ਪੀ.ਸੀ. ਨੇ ਕਿਹਾ ਕਿ ਸਿੱਖ ਹਮੇਸ਼ਾਂ ਗ਼ਲਤ ਪਛਾਣ ਦਾ ਸ਼ਿਕਾਰ ਹੁੰਦੇ ਹਨ।
ਅਮਰੀਕਾ ਦੇ ਸਿੱਖ ਆਗੂਆਂ ਸ. ਜਸਵੰਤ ਸਿੰਘ ਹੋਠੀ ਅਤੇ ਸ. ਪ੍ਰਿਤਪਾਲ ਸਿੰਘ ਨੇ ਸਾਂਝੇ ਤੌਰ ‘ਤੇ ਕਿਹਾ ਕਿ ਅਮਰੀਕਨ ਸਿੱਖ ਕਾਂਗਰੇਸ਼ਨਲ ਕਾਕਸ ਵੱਲੋਂ ਅਮਰੀਕਾ ਦੇ ਵੱਖ–ਵੱਖ ਸ਼ਹਿਰਾਂ ‘ਚ ਸਿੱਖ ਵਿਰੋਧੀ ਨਸਲੀ ਹਿੰਸਾ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਮੇਂ–ਸਮੇਂ ‘ਤੇ ਉਠਾਏ ਕਦਮਾਂ ਦੀ ਸ਼ਲਾਘਾ ਕਰਦੇ ਹਨ। ਉਨ੍ਹਾਂ ਕਿਹਾ ਕਿ ਉਕਤ ਘਟਨਾ ਜੋ ਕਿ ਨਿੰਦਣਯੋਗ ਹੈ ਅਤੇ ਉਹ ਅਮਰੀਕੀ ਪ੍ਰਸ਼ਾਸ਼ਨ ਨੂੰ ਸਿੱਖ ਪਛਾਣ ਸਬੰਧੀ ਜਾਗਰੂਕ ਕਰਨ ਲਈ ਵਲੰਟੀਅਰ ਦੀ ਪੇਸ਼ਕਸ਼ ਲਈ ਅਪੀਲ ਕਰਨਗੇ, ਤਾਂ ਜੋ ਸਿੱਖ ਜਿਹੜੇ ਕਿ ਨਸਲੀ ਹਿੰਸਾ ਦੇ ਨਿੱਤ ਸ਼ਿਕਾਰ ਹੋ ਰਹੇ ਹਨ, ਦੀ ਹੋਂਦ ਬਰਕਰਾਰ ਰੱਖਣ ਲਈ ਲੋਕਾਂ ਨੂੰ ਜਾਣੂ ਕਰਵਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ 9/11 ਦੇ ਹਮਲੇ ਕਰਕੇ ਸਿੱਖਾਂ ਨੂੰ ਪਹਿਚਾਣ ਦੀ ਵਜ੍ਹਾ ਕਰਕੇ ਥਾਂ–ਥਾਂ ‘ਤੇ ਅਪਮਾਨਿਤ ਹੋਣਾ ਪੈ ਰਿਹਾ ਹੈ, ਜਿਸ ਨਾਲ ਸਿੱਖਾਂ ਦੀ ਪਛਾਣ ਖ਼ਤਰੇ ‘ਚ ਆ ਚੁੱਕੀ ਹੈ। ਉਨ੍ਹਾਂ ਸਿੱਖ ਕਾਕਸ ਦੇ ਸਹਿ ਚੇਅਰਮੈਨ ਜਾਨ ਗਰਮੈਂਡੀ, ਪੈਟ ਮੀਂਹਾਨ, ਜੂਡੀ–ਚੂ ਅਤੇ ਡੇਵਿਡ ਵਾਲਾਡਾਓ ਵੱਲੋਂ ਅਮਰੀਕੀ ਸਿੱਖਾਂ ਖਿਲਾਫ਼ ਹੋਰ ਰਹੀਆਂ ਹਿੰਸਕ ਵਾਰਦਾਤਾਂ ਖਿਲਾਫ਼ ਅਮਰੀਕੀ ਪ੍ਰਸ਼ਾਸ਼ਨ ਪਾਸ ਯੋਗ ਕਾਰਵਾਈ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਪਿਛਲੇ 2 ਮਹੀਨਿਆਂ ‘ਚ ਕਈ ਵਾਰਦਾਤਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ‘ਚ ਸਿੱਖਾਂ ਅਤੇ ਸਿੱਖ ਧਾਰਮਿਕ ਅਸਥਾਨਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾਵਾਂ ਸਿੱਖਾਂ ਦੀ ਪਹਿਚਾਨ ਨੂੰ ਨਾ ਸਮਝਣ ਕਾਰਨ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਦੀ ਪਹਿਚਾਨ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਅਤਿ ਲੋੜ ਹੈ ਅਤੇ ਵੱਖ–ਵੱਖ ਸਿੱਖ ਜਥੇਬੰਦੀਆਂ ਨਾਲ ਮਿਲ ਕੇ ਹਵਾਈ ਅੱਡਾ ਸਟਾਫ ਅਤੇ ਸੁਰੱਖਿਆ ਅਧਿਕਾਰੀਆਂ ਮੀਟਿੰਗ ਕਰਕੇ ਸਿੱਖ ਦੀ ਪਛਾਣ ਸਬੰਧੀ ਜਾਣੂ ਕਰਵਾਉਣਗੇ, ਤਾਂ ਜੋ ਅਗਾਂਹ ਤੋਂ ਅਜਿਹੀ ਘਟਨਾ ਨਾਲ ਕਿਸੇ ਸਿੱਖ ਨੂੰ ਨਾਮੋਸ਼ੀ ਦਾ ਸਾਹਮਣਾ ਨਾ ਕਰਨਾ ਪਵੇ।
ਏ.ਜੀ.ਪੀ.ਸੀ. ਆਗੂਆਂ ਨੇ ਕਿਹਾ ਕਿ ਸਿੱਖ ਇਕ ਅਮਨਪਸੰਦ ਕੌਮ ਹੈ ਅਤੇ ਇਨ੍ਹਾਂ ਨੂੰ ਅੱਤਵਾਦ ਜਾਂ ਫ਼ਿਰ ਕਿਸੇ ਹੋਰ ਗਰੁੱਪ ਨਾਲ ਤੁਲਨਾ ਕਰਕੇ ਉਨ੍ਹਾਂ ਨੂੰ ਹਿੰਸਾ ਦਾ ਸ਼ਿਕਾਰ ਬਣਾਉਣਾ ਅਗਿਆਨਤਾ ਦੀ ਪਛਾਣ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦਾ ਅਮਰੀਕਾ ਦੇ ਵਿਕਾਸ ‘ਚ ਅਹਿਮ ਯੋਗਦਾਨ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article