PUNJABMAILUSA.COM

ਏ.ਜੀ.ਪੀ.ਸੀ. ਨੇ ਪੰਜਾਬ ਦੇ ਬਦਲਦੇ ਹਾਲਾਤਾਂ ‘ਤੇ ਜਤਾਈ ਗੰਭੀਰ ਚਿੰਤਾ

ਏ.ਜੀ.ਪੀ.ਸੀ. ਨੇ ਪੰਜਾਬ ਦੇ ਬਦਲਦੇ ਹਾਲਾਤਾਂ ‘ਤੇ ਜਤਾਈ ਗੰਭੀਰ ਚਿੰਤਾ

ਏ.ਜੀ.ਪੀ.ਸੀ. ਨੇ ਪੰਜਾਬ ਦੇ ਬਦਲਦੇ ਹਾਲਾਤਾਂ ‘ਤੇ ਜਤਾਈ ਗੰਭੀਰ ਚਿੰਤਾ
October 21
10:11 2015

aa
ਫ਼ਰੀਮਾਂਟ, 21 ਅਕਤੂਬਰ (ਪੰਜਾਬ ਮੇਲ)- ਪੰਜਾਬ ‘ਚ ਦਿਨੋਂ–ਦਿਨ ਬਦਲਦੇ ਹਾਲਾਤਾਂ ਨੂੰ ਨਜਿੱਠਣ ਵਾਸਤੇ ਕੈਲੀਫੋਰਨੀਆ ਦੇ ਸ਼ਹਿਰ ਮਿਲਪੀਟਸ ਵਿਖੇ 7 ਨਵੰਬਰ ਨੂੰ ਅੰਤਰਰਾਸ਼ਟਰੀ ਪੱਧਰ ਦਾ ਇਕ ਸੈਮੀਨਾਰ ਅਤੇ 8 ਨਵੰਬਰ ਨੂੰ ਫਰੀਮਾਂਟ ਸ਼ਹਿਰ ਵਿਖੇ ਅੰਤਰਰਾਸ਼ਟਰੀ ਕਾਨਫਰੰਸ ਸੱਦਣ ਦਾ ਐਲਾਨ ਕੀਤਾ ਜਾਂਦਾ ਹੈ, ਜਿਸ ‘ਚ ਹਾਲਾਤ ਨੂੰ ਸਮਝਣ ਅਤੇ ਨਜਿੱਠਣ ਵਾਸਤੇ ਗੰਭੀਰ ਚਿੰਤਨ ਕੀਤਾ ਜਾਵੇਗਾ। ਇਸ ਸਬੰਧੀ ਪ੍ਰੋਗਰਾਮ ਦੇ ਵੇਰਵੇ ਆਉਣ ਵਾਲੇ ਦਿਨਾਂ ‘ਚ ਸੰਗਤਾਂ ਨਾਲ ਸਾਂਝੇ ਕੀਤੇ ਜਾਣਗੇ। ਸੈਮੀਨਾਰ ਟੈਲੀਵਿਜ਼ਨ ‘ਤੇ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਏ.ਜੀ.ਪੀ.ਸੀ. ਆਗੂਆਂ ਨੇ ਕਿਹਾ ਕਿ ਸੌਦਾ ਸਾਧ ਨੂੰ ਮੁਆਫ਼ੀ ਦੇਣਾ, ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਹੋਣ ਬਾਅਦ ਕੋਈ ਕਾਰਵਾਈ ਨਾ ਕਰਨਾ ਅਤੇ ਜਿਸ ਤਰ੍ਹਾਂ ਰੋਜ਼ਾਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋ ਰਹੀ ਹੈ, ਇਸ ਪ੍ਰਤੀ ਕੋਈ ਗੰਭੀਰ ਕਾਰਵਾਈ ਨਾ ਕਰਨਾ ਅਤਿ ਚਿੰਤਾ ਦਾ ਵਿਸ਼ਾ ਹੈ। ਭਾਵੇਂ ਕਿ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਪਿਛਲੇ ਦਿਨਾਂ ‘ਚ ਕੁਝ ਸ਼ਰਾਰਤੀ ਅਨਸਰ ਫੜੇ ਗਏ ਹਨ ਪਰ ਉਨ੍ਹਾਂ ਬਾਰੇ ਕੋਈ ਜਾਂਚ–ਪੜਤਾਲ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਇਹ ਲੋਕ ਕਿਹੜੀਆਂ ਤਾਕਤਾਂ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਹਨ। ਇਸ ਤੋਂ ਵੱਧ ਸ਼ਰਮਸਾਰ ਗੱਲ ਇਹ ਹੈ ਕਿ ਖ਼ਾਲਸੇ ਦੀ ਆਪਣੀ ਧਰਤੀ ‘ਤੇ ਹੀ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸੁਰੱਖਿਅਤ ਨਹੀਂ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਅਤੇ ਧਾਰਮਿਕ ਆਗੂਆਂ ਦਾ ਚੁੱਪ ਕਰਕੇ ਹਾਲਾਤ ਨੂੰ ਵੇਖੀ ਜਾਣਾ ਕਿਸੇ ਗੰਭੀਰ ਹਾਲਾਤ ਵੱਲ ਇਸ਼ਾਰਾ ਕਰ ਰਿਹਾ ਹੈ। ਪੰਜਾਬ ਦੇ ਹਰ ਗੁਰੂ ਨਾਨਕ ਨਾਮ ਲੇਵਾ ਨੂੰ ਸਾਡੇ ਵੱਲੋਂ ਬੇਨਤੀ ਕੀਤੀ ਜਾਂਦੀ ਹੈ ਕਿ ਹਰ ਕੀਮਤ ‘ਤੇ ਗੁਰੂ ਗ੍ਰੰਥ ਸਾਹਿਬ ਜੀ ਦੀ, ਸਿੱਖ ਸਿਧਾਂਤ ਦੀ ਅਤੇ ਸਿੱਖ ਕਦਰ–ਕੀਮਤਾਂ ਦੀ ਰਾਖੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬਣੇ ਹਾਲਾਤਾਂ ਨੂੰ ਨਜਿੱਠਣ ਵਾਸਤੇ ਭਾਵੇਂ ਸਰਬੱਤ ਖ਼ਾਲਸੇ ਦਾ ਇਕੱਠ ਜ਼ਰੂਰੀ ਹੈ ਪਰ ਇਹ ਖ਼ਾਲਸਾਈ ਪ੍ਰੰਪਰਾਵਾਂ ਅਨੁਸਾਰ ਹੀ ਸੱਦਿਆ ਜਾਵੇ। ਏ.ਜੀ.ਪੀ.ਸੀ. ਆਗੂਆਂ ਨੇ ਕਿਹਾ ਕਿ ਉਨ੍ਹਾਂ ਅਮਰੀਕਾ, ਕੈਨੇਡਾ, ਯੂਰਪ, ਆਸਟਰੇਲੀਆ ਅਤੇ ਸਾਊਥ ਏਸ਼ੀਆ ‘ਚ ਮਹੱਤਵਪੂਰਨ ਜਥੇਬੰਦੀਆਂ ਨਾਲ ਰਾਬਤਾ ਬਣਾਇਆ ਹੋਇਆ ਹੈ ਅਤੇ ਯਤਨ ਕਰ ਰਹੇ ਹਨ ਕਿ ਸਰਬੱਤ ਖ਼ਾਲਸਾ ਵਾਸਤੇ ਕੋਈ ਅਜਿਹਾ ਪਲੇਟਫ਼ਾਰਮ ਤਿਆਰ ਕੀਤਾ ਜਾ ਸਕੇ, ਜਿੱਥੇ ਬੈਠ ਕੇ ਖ਼ਾਲਸੇ ਦੇ ਬੋਲਬਾਲੇ ਅਤੇ ਚੜ੍ਹਦੀ ਕਲਾ ਸਬੰਧੀ ਫੈਸਲੇ ਲਏ ਜਾਣ।
ਪਿਛਲੇ ਦਿਨੀਂ ਗਦਰੀ ਬਾਬਿਆਂ ਦੀ ਪਵਿੱਤਰ ਧਰਤੀ ਗੁਰਦੁਆਰਾ ਸਾਹਿਬ ਸਟਾਕਟਨ ਵਿਖੇ ਨੌਜਵਾਨਾਂ ਵੱਲੋਂ ਕੀਤੇ ਬੇਮਿਸਾਲ ਇਕੱਠ ਦੀ ਭਰਪੂਰ ਸ਼ਲਾਘਾ ਕੀਤੀ ਜਾਂਦੀ ਅਤੇ ਆਸ ਕੀਤੀ ਜਾਂਦੀ ਹੈ ਕਿ ਪੰਥ ਦਾ ਇਹ ਹਰਿਆਵਲ ਦਸਤਾ ਕੌਮ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਵੇਗਾ। ਐੱਸ.ਜੀ.ਪੀ.ਸੀ. ਮੈਂਬਰਾਂ ਅਤੇ ਹੋਰ ਚੁਣੇ ਹੋਏ ਨੁਮਾਇੰਦਿਆਂ, ਜਿਨ੍ਹਾਂ ਨੇ ਰੋਸ ਵਜੋਂ ਅਸਤੀਫੇ ਦਿੱਤੇ ਹਨ, ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਾਂਦਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article