PUNJABMAILUSA.COM

ਏ.ਜੀ.ਪੀ.ਸੀ. ਨੇ ਸ੍ਰੀ ਅਕਾਲ ਤਖ਼ਤ ਨੂੰ ਮਲੂਕਾ ਵੱਲੋਂ ਕੀਤੀ ਗਈ ਅਰਦਾਸ ਦੀ ਬੇਅਦਬੀ ਸਬੰਧੀ ਠੋਸ ਫੈਸਲਾ ਲੈਣ ਦੀ ਕੀਤੀ ਅਪੀਲ

January 04
09:32 2017

1
ਵਾਸਿੰਗਟਨ ਡੀ. ਸੀ., 4 ਜਨਵਰੀ (ਪੰਜਾਬ ਮੇਲ)- ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ ਜਾਰੀ ਅਪੀਲ ‘ਚ ਬਾਦਲ ਸਰਕਾਰ ਦੇ ਪ੍ਰਮੁੱਖ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਵੱਲੋਂ ਆਪਣੇ ਦਫਤਰ ਦੇ ਉਦਘਾਟਨ ਮੌਕੇ ਕੀਤੀ ਗਈ ਅਰਦਾਸ ਦੀ ਬੇਅਦਬੀ ਸਬੰਧੀ ਠੋਸ ਕਦਮ ਉਠਾਉਣ ਲਈ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਮੰਤਰੀ ਜੋ ਆਪਣੇ-ਆਪ ਨੂੰ ਅਖੌਤੀ ਪੰਥਕ ਨੇਤਾ ਅਖਵਾਉਂਦੇ ਹਨ, ਦਾ ਚਿਹਰਾ ਵੀ ਇਸ ਘਟਨਾ ਉਪਰੰਤ ਜੱਗ-ਜ਼ਾਹਿਰ ਹੋਇਆ ਹੈ ਕਿ ਕਿਸ ਤਰ੍ਹਾਂ ਉਹ ਸਿੱਖੀ ਰਵਾਇਤਾਂ ਨੂੰ ਢਾਹ ਲਾ ਰਹੇ ਹਨ।
ਏ.ਜੀ.ਪੀ.ਸੀ. ਦੇ ਪ੍ਰਧਾਨ ਸ. ਜਸਵੰਤ ਸਿੰਘ ਹੋਠੀ ਅਤੇ ਕੋਆਰਡੀਨੇਟਰ ਸ. ਪ੍ਰਿਤਪਾਲ ਸਿੰਘ ਨੇ ਕਿਹਾ ਕਿ ਇਸ ਤੋਂ ਪਹਿਲਾਂ ਇਸੇ ਸਰਕਾਰ ਦੌਰਾਨ ਬਰਗਾੜੀ ਵਿਖੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਹੋਈ ਬੇਅਦਬੀ ਅਤੇ ਉਸ ਤੋਂ ਬਾਅਦ ਜਗ੍ਹਾ-ਜਗ੍ਹਾ ‘ਤੇ ਸ੍ਰੀ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਅਪਵਿੱਤਰਤਾ ਸਬੰਧੀ ਹੋਈਆਂ ਘਟਨਾਵਾਂ ਵੀ ਇਸ ਗੱਲ ਦਾ ਗਵਾਹ ਹੈ ਕਿ ਸਰਕਾਰ ਸਿੱਖ ਸਿਧਾਂਤਾਂ ਦੇ ਉਲਟ ਕਾਰਜ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਆਗੂਆਂ ਵੱਲੋਂ ਕੀਤੇ ਜਾ ਰਹੇ ਸਿੱਖ ਸਿਧਾਂਤਾਂ ਦੇ ਘਾਣ ਨੂੰ ਠੱਲ੍ਹ ਪਾਉਣ ਲਈ ਲੋਕਾਂ ਨੂੰ ਇਕਜੁੱਟ ਹੋਣਾ ਚਾਹੀਦਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਜਥੇਦਾਰ ਸਾਹਿਬ ਨੂੰ ਜਲਦ ਤੋਂ ਜਲਦ ਠੋਸ ਫੈਸਲਾ ਲੈ ਕੇ ਸ. ਮਲੂਕਾ ਦੇ ਖਿਲਾਫ਼ ਧਾਰਮਿਕ ਕਾਰਵਾਈ ਕਰਦਿਆਂ ਉਸਨੂੰ ਸਖ਼ਤ ਸਜ਼ਾ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਇਹ ਸਾਬਿਤ ਹੁੰਦਾ ਹੈ ਕਿ ਰਾਜਨੀਤਿਕ ਖੇਤਰ ‘ਚ ਇੰਨਾ ਨਿਘਾਰ ਆ ਚੁੱਕਾ ਹੈ ਕਿ ਉਨ੍ਹਾਂ ਨੂੰ ਧਾਰਮਿਕ ਰਵਾਇਤਾਂ ਨਾਲ ਖਿਲਵਾੜ ਕਰਨ ‘ਚ ਕੋਈ ਝਿਜਕ ਨਹੀਂ ਹੁੰਦੀ। ਜਿਸ ਕਰਕੇ ਆਏ ਦਿਨ ਕਿਤੇ ਨਾ ਕਿਤੇ ਭੜਕਾਊ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀਆਂ ਕਾਰਵਾਈਆਂ ਸ਼ਰਾਰਤੀ ਅਨਸਰਾਂ ਵੱਲੋਂ ਬੇਖੌਫ਼ ਜਾਰੀ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article