PUNJABMAILUSA.COM

ਏ.ਜੀ.ਪੀ.ਸੀ. ਨੇ 5 ਜਨਵਰੀ ਨੂੰ ਸਾਹਿਬ-ਏ-ਕਮਾਲ ਦਸ਼ਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਮਨਾਉਣ ਲਈ ਸਮੂਹ ਜਗਤ ਦਾ ਕੀਤਾ ਸ਼ੁਕਰਾਨਾ

 Breaking News

January 10
10:23 2018

ਏ.ਜੀ.ਪੀ.ਸੀ. ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮੂਲ ਨਾਨਕਸ਼ਾਹੀ ਕੈਲੰਡਰ ਪੂਰਨ ਤੌਰ ‘ਤੇ ਲਾਗੂ ਕਰਕੇ ਸਮੂਹ ਸੰਗਤ ਨੂੰ ਦੁਬਿਧਾ ‘ਚੋਂ ਕੱਢਣ ਦੀ ਕੀਤੀ ਅਪੀਲ
ਫਰੀਮਾਂਟ, 10 ਜਨਵਰੀ (ਪੰਜਾਬ ਮੇਲ)- ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ (ਏ.ਜੀ.ਪੀ.ਸੀ.) ਨੇ ਨਾਨਕਸ਼ਾਹੀ ਕੈਲੰਡਰ 2003 ਮੁਤਾਬਕ ਹਿੰਦੁਸਤਾਨ ਸਮੇਤ ਵਿਦੇਸ਼ਾਂ ‘ਚ 5 ਜਨਵਰੀ ਨੂੰ ਸਾਹਿਬ-ਏ-ਕਮਾਲ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਸਹਿਤ ਮਨਾਉਣ ‘ਤੇ ਸਮੂਹ ਜਗਤ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਏ.ਜੀ.ਪੀ.ਸੀ. ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ ਸਿੱਖ ਜਗਤ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਜਾਰੀ ਅਪੀਲ ‘ਚ ਉਨ੍ਹਾਂ ਨੂੰ ਮੂਲ ਨਾਨਕਸ਼ਾਹੀ ਕੈਲੰਡਰ-2003 ਨੂੰ ਪੂਰਨ ਤੌਰ ‘ਤੇ ਲਾਗੂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਜਥੇਦਾਰ ਸਾਹਿਬ ਨੂੰ ਬੇਨਤੀ ਕਰਦਿਆ ਕਿਹਾ ਕਿ ਮਨਾਏ ਜਾਣ ਵਾਲੇ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜਿਆਂ ਦੀ ਉਲਝਣ ‘ਚੋਂ ਸਮੂੰਹ ਜਗਤ ਨੂੰ ਕੱਢਣਾ ਅਤਿਅੰਤ ਜ਼ਰੂਰੀ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਥ ਨੂੰ ਭਰੋਸਾ ‘ਚ ਲਏ ਬਿਨ੍ਹਾਂ ਮੂਲ ਕੈਲੰਡਰ ‘ਚ ਕੀਤੀਆਂ ਗਈਆ ਤਬਦੀਲੀਆਂ ਨਾਲ ਗੁਰਪੁਰਬ ਤੇ ਹੋਰ ਦਿਹਾੜੇ ਉਲਝ ਕੇ ਰਹਿ ਗਏ ਹਨ, ਇਸ ਲਈ ਮੂਲ ਕੈਲੰਡਰ ਦਾ ਲਾਗੂ ਹੋਣਾ ਬਹੁਤ ਜ਼ਰੂਰੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਨਾਨਕਸ਼ਾਹੀ ਕੈਲੰਡਰ ਨੂੰ ਪੂਰਨ ਤੌਰ ‘ਤੇ ਲਾਗੂ ਕੀਤਾ ਹੁੰਦਾ, ਤਾਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜੇ ਪ੍ਰਤੀ ਬਣਿਆ ਵਿਵਾਦ ਵੀ ਨਹੀਂ ਸੀ ਉਪਜਨਾ। ਉਨ੍ਹਾਂ ਕਿਹਾ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪਈ ਉਲਝਣ ਦਾ ਕਾਰਨ ਇਹ ਹੈ ਕਿ ਨਾਨਕਸ਼ਾਹੀ ਕੈਲੰਡਰ ਨੂੰ ਪੂਰਨ ਤੌਰ ‘ਤੇ ਸੋਧਾਂ ਕਰਕੇ ਸਹੀ ਤਰੀਕੇ ਨਾਲ ਲਾਗੂ ਨਾ ਕਰਨਾ ਹੈ। ਉਨ੍ਹਾਂ ਮੰਗ ਕਰਦਿਆ ਕਿਹਾ ਕਿ ਜਦੋਂ ਤੱਕ ਨਾਨਕਸ਼ਾਹੀ ਕੈਲੰਡਰ ਸਹੀ ਢੰਗ ਨਾਲ ਜਾਰੀ ਨਹੀਂ ਹੁੰਦਾ, ਉਦੋਂ ਤੱਕ ਸਮੂੰਹ ਜਗਤ ਨੂੰ ਅਜਿਹੀ ਉਲਝਣ ਦਾ ਸਾਹਮਣਾ ਕਰਨਾ ਪਵੇਗਾ।
ਏ.ਜੀ.ਪੀ.ਸੀ. ਦੇ ਪ੍ਰਧਾਨ ਸ. ਜਸਵੰਤ ਸਿੰਘ ਹੋਠੀ ਅਤੇ ਕੋਆਡੀਨੇਟਰ ਸ. ਪ੍ਰਿਤਪਾਲ ਸਿੰਘ ਨੇ ਸਾਂਝੇ ਤੌਰ ‘ਤੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਸਿੱਖ ਲਈ ਉੱਚ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਸਿੱਖਾਂ ਨੇ 5 ਜਨਵਰੀ ਨੂੰ ਦਸਮ ਪਿਤਾ ਦਾ ਗੁਰਪੁਰਬ ਮਨਾਉਣ ਦਾ ਫੈਸਲਾ ਕੀਤਾ, ਜਦਕਿ ਕਈ ਸਿੱਖਾਂ ਨੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 25 ਦਸੰਬਰ 2017 ਨੂੰ ਮਨਾ ਲਿਆ ਹੈ। ਸਿੱਖ ਕੌਮ ਨੂੰ ਇਸ ਉਲਝ ‘ਚੋਂ ਕੱਢਣ ਲਈ ਸੋਚ-ਵਿਚਾਰ ਕੇ ਦਿਹਾੜਿਆਂ ਤੇ ਗੁਰਪੁਰਬ ਦਾ ਇਕ ਸਮਾਂ ਮਿੱਥਿਆ ਜਾਵੇ, ਤਾਂ ਜੋ ਸਮੂੰਹ ਜਗਤ ਤਿਉਹਾਰ ਨੂੰ ਇਕਜੁੱਟਤਾ ਨਾਲ ਮਨਾ ਸਕੇ।
ਅਮਰੀਕਾ ਦੇ ਦੋਹਾਂ ਸਿੱਖ ਲੀਡਰਾਂ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਤਿਕਾਰ ਕਰਦੇ ਹਨ ਅਤੇ ਇਹ ਸਮਝਦੇ ਹਨ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਾਰੇ ਤਖ਼ਤਾਂ ਅਤੇ ਸਮੂਹ ਸਿੱਖ ਸੰਗਤ ਨਾਲ ਵਿਚਾਰ ਕਰਕੇ ਇਸ ਸੰਜੀਦਾ ਧਾਰਮਿਕ ਮੁੱਦੇ ‘ਤੇ ਫ਼ੈਸਲੇ ਲਈ ਇਕ ਆਮ ਸਹਿਮਤੀ ਬਣਾਉਣਗੇ। ਉਨ੍ਹਾਂ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਪੰਥ ‘ਚ ਕਿਸੇ ਤਰ੍ਹਾਂ ਦੇ ਵਲ-ਵਲੇਵੇ ਪਏ ਰਹਿਣ, ਇਸ ਕਰਕੇ ਇਸ ਤਰ੍ਹਾਂ ਦੇ ਮਸਲੇ ਜਲਦ ਤੋਂ ਜਲਦ ਹੱਲ ਹੋਣੇ ਚਾਹੀਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ