PUNJABMAILUSA.COM

ਏ.ਜੀ.ਪੀ.ਸੀ. ਨੇ 84 ਦੇ ਸਿੱਖ ਨਰਸੰਹਾਰ ਦਾ ਮਸਲਾ : ਯੂ.ਐੱਸ. ਕਾਂਗਰਸ ‘ਚ ਉਠਾਉਣ ਦਾ ਕੀਤਾ ਧੰਨਵਾਦ

ਏ.ਜੀ.ਪੀ.ਸੀ. ਨੇ 84 ਦੇ ਸਿੱਖ ਨਰਸੰਹਾਰ ਦਾ ਮਸਲਾ : ਯੂ.ਐੱਸ. ਕਾਂਗਰਸ ‘ਚ ਉਠਾਉਣ ਦਾ ਕੀਤਾ ਧੰਨਵਾਦ

ਏ.ਜੀ.ਪੀ.ਸੀ. ਨੇ 84 ਦੇ ਸਿੱਖ ਨਰਸੰਹਾਰ ਦਾ ਮਸਲਾ : ਯੂ.ਐੱਸ. ਕਾਂਗਰਸ ‘ਚ ਉਠਾਉਣ ਦਾ ਕੀਤਾ ਧੰਨਵਾਦ
November 18
09:54 2015

23
ਫ਼ਰੀਮਾਂਟ, 18 ਨਵੰਬਰ (ਪੰਜਾਬ ਮੇਲ) – ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯੂ.ਐੱਸ. ਸਿੱਖ ਕਾਂਗਰੇਸ਼ਨਲ ਕਾਕਸ ਦੇ ਸੀਨੀਅਰ ਮੈਂਬਰ ਜੈਰੀ ਮੈਕਨਰਨੀ ਵੱਲੋਂ 1984 ਦੇ ਸਿੱਖ ਨਰਸੰਹਾਰ ਦਾ ਮੁੱਦਾ ਅਮਰੀਕੀ ਕਾਂਗਰਸ ਮੂਹਰੇ ਬੁਲੰਦ ਆਵਾਜ਼ ਨਾਲ ਉਠਾਉਣ ‘ਤੇ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਕਮੇਟੀ ਨੇ ਕਿਹਾ ਕਿ 84 ‘ਚ ਭਾਰਤ ਦੇ ਵੱਖ-ਵੱਖ ਸ਼ਹਿਰਾਂ, ਜਿਨ੍ਹਾਂ ‘ਚ ਖ਼ਾਸ ਕਰਕੇ ਦਿੱਲੀ ‘ਚ ਹੋਏ ਸਿੱਖਾਂ ਦੇ ਕਤਲੇਆਮ ਬਾਰੇ ਅੱਜ ਵੀ ਸਿੱਖ ਕੌਮ ਨੂੰ ਇਨਸਾਫ਼ ਦੀ ਉਡੀਕ ‘ਚ ਹੈ। ਏ.ਜੀ.ਪੀ.ਸੀ. ਦੇ ਪ੍ਰਧਾਨ ਸ. ਜਸਵੰਤ ਸਿੰਘ ਹੋਠੀ ਅਤੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਨੇ ਕਾਂਗਰਸਮੈਨ ਜੈਰੀ ਮੈਕਨਰਨੀ ਦਾ ਸਾਂਝੇ ਤੌਰ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਅਮਰੀਕੀ ਕਾਂਗਰਸ ‘ਚ 1984 ‘ਚ ਬੇਕਸੂਰ ਸਿੱਖ ਬੱਚਿਆਂ, ਔਰਤਾਂ ਤੇ ਬਜ਼ੁਰਗਾਂ ‘ਤੇ ਢਾਹੇ ਗਏ ਮਨੁੱਖੀ ਤਸ਼ੱਦਦ ਦਾ ਮੁੱਦਾ ਸਮੂਹ ਮੈਂਬਰਾਂ ਦੇ ਧਿਆਨ ‘ਚ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ਤੋਂ ਇਲਾਵਾ ਮੈਕਨਰਨੀ ਨੇ ਮੌਜੂਦਾ ਪੰਜਾਬ ‘ਚ ਸਿੱਖਾਂ ਦੇ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਸਰੂਪਾਂ ਦੇ ਕੀਤੇ ਜਾ ਰਹੇ ਨਿਰਾਦਰ ‘ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਦੁੱਖ ਜ਼ਾਹਿਰ ਕੀਤਾ ਹੈ। ਉਨ੍ਹਾਂ ਨੇ ਕਾਂਗਰਸ ‘ਚ ਇਹ ਵੀ ਕਿਹਾ ਕਿ ਸਿੱਖ ਇਕ ਘੱਟ ਗਿਣਤੀ ਕੌਮ ਹੈ ਅਤੇ ਉਨ੍ਹਾਂ ਦੇ ਹੱਕਾਂ ਦੀ ਸੁਰੱਖਿਆ ਦੀ ਯਕੀਨੀ ਬਣਾਉਣ ਦੀ ਲੋੜ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਮਰੀਕੀ ਕਾਂਗਰਸ ਸਿੱਖਾਂ ਦੀਆਂ ਭਾਵਨਾ ਨੂੰ ਸਮਝਦੇ ਹੋਏ ਉਨ੍ਹਾਂ ਦੇ ਹੱਕ-ਹਕੂਕ ਸੁਰੱਖਿਅਤ ਕਰਨ ਲਈ ਪਹਿਲ ਕਰੇ ਅਤੇ ਸਿੱਖਾਂ ਖਿਲਾਫ਼ ਭਾਰਤ ‘ਚ ਹੋ ਰਹੇ ਹਮਲਿਆਂ ਨੂੰ ਤੁਰੰਤ ਬੰਦ ਕਰਵਾਉਣ ਦੀ ਪਹਿਲਕਦਮੀ ਕਰੇ। ਅਮਰੀਕੀ ਸਿੱਖ ਲੀਡਰਾਂ ਨੇ ਇਸ ਮੁੱਦੇ ਨੂੰ ਇਸ ਤਰ੍ਹਾਂ ਵੱਡੇ ਪੱਧਰ ‘ਤੇ ਉਠਾਉਣ ‘ਤੇ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਮਸਲਿਆਂ ਨੂੰ ਭਰਪੂਰ ਤਰੀਕੇ ਨਾਲ ਉਚ ਪੱਧਰ ‘ਤੇ ਉਠਾਉਣ ‘ਤੇ ਸਿੱਖਾਂ ‘ਚ ਇਕ ਨਵਾਂ ਵਿਸ਼ਵਾਸ ਜਾਗਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸਿੱਖਾਂ ਨੂੰ 31 ਸਾਲ ਬਾਅਦ ਵੀ ਇਨਸਾਫ਼ ਦੀ ਪ੍ਰਾਪਤੀ ਦੀ ਉਮੀਦ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article