PUNJABMAILUSA.COM

ਏ.ਜੀ.ਪੀ.ਸੀ ਪੰਜਾਬ ਪੁਲਿਸ ਰਾਹੀਂ ਫੜੇ ਗਏ ਨਿਰਦੋਸ਼ ਵਿਦੇਸ਼ੀ ਸਿੱਖਾਂ ਦੇ ਹੱਕ ਵਿਚ ਨਿਤਰੀ

 Breaking News

ਏ.ਜੀ.ਪੀ.ਸੀ ਪੰਜਾਬ ਪੁਲਿਸ ਰਾਹੀਂ ਫੜੇ ਗਏ ਨਿਰਦੋਸ਼ ਵਿਦੇਸ਼ੀ ਸਿੱਖਾਂ ਦੇ ਹੱਕ ਵਿਚ ਨਿਤਰੀ

ਏ.ਜੀ.ਪੀ.ਸੀ ਪੰਜਾਬ ਪੁਲਿਸ ਰਾਹੀਂ ਫੜੇ ਗਏ ਨਿਰਦੋਸ਼ ਵਿਦੇਸ਼ੀ ਸਿੱਖਾਂ ਦੇ ਹੱਕ ਵਿਚ ਨਿਤਰੀ
November 22
10:28 2017

ਮਿਲਪੀਟਸ, 22 ਨਵੰਬਰ (ਪੰਜਾਬ ਮੇਲ)-ਗੁਰਦੁਆਰਾ ਸਿੰਘ ਸਭਾ ਮਿਲਪੀਟਸ ਵਿਚ ਹਫਤਾਵਾਰੀ ਦੀਵਾਨ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਸੰਪੂਰਨ ਹੋਏ, ਰਾਗੀ ਸਿੰਘਾਂ ਨੇ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਏ.ਜੀ.ਪੀ.ਸੀ. ਦੇ ਪ੍ਰਧਾਨ ਭਾਈ ਜਸਵੰਤ ਸਿੰਘ ਹੋਠੀ ਨੇ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਪੰਜਾਬ ਪੁਲਿਸ ਰਾਹੀਂ ਫੜੇ ਗਏ ਨਿਰਦੋਸ਼ ਚਾਰ ਵਿਦੇਸ਼ੀ ਸਿੱਖਾਂ ਬਾਰੇ ਜਾਣਕਾਰੀ ਦਿੱਤੀ, ਜਿਨ੍ਹਾਂ ਵਿਚ ਜਗਤਾਰ ਸਿੰਘ ਜੌਹਲ (ਜੱਗੀ) ਇੰਗਲੈਂਡ ਤੋਂ, ਤਲਜੀਤ ਸਿੰਘ ਇੰਗਲੈਂਡ ਤੋਂ, ਹਰਦੀਪ ਸਿੰਘ ਇਟਲੀ ਤੋਂ ਅਤੇ ਰਮਨਦੀਪ ਸਿੰਘ ਕੈਨੇਡੀਅਨ ਹਨ। ਇਨ੍ਹਾਂ ਸਾਰਿਆ ਉੱਤੇ ਪੁਲਿਸ ਨੇ ਝੂਠੇ ਮੁਕੱਦਮੇ ਦਰਜ ਕਰਕੇ ਪੁਲਿਸ ਹਿਰਾਸਤ ਵਿਚ ਬੇਰਹਿਮੀ ਵਾਲਾ ਰਵੱਈਆ ਅਖਤਿਆਰ ਕਰਦਿਆਂ ਅਣਮਨੁੱਖੀ ਤਸ਼ੱਦਦ ਕੀਤਾ ਹੈ, ਜੋ ਬੰਦ ਹੋਣਾ ਚਾਹੀਦਾ ਹੈ ਤੇ ਉਨ੍ਹਾਂ ਦੀ ਬਿਨਾਂ ਸ਼ਰਤ ਰਿਹਾਈ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਦਰਿੰਦਗੀ ਭਰੇ ਕੰਮ ਬੰਦ ਕਰਨੇ ਚਾਹੀਦੇ ਹਨ।
ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ ਦੇ ਭਾਈ ਹਰਪ੍ਰੀਤ ਸਿੰਘ ਸੰਧੂ ਹੁਰਾਂ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਨ੍ਹਾਂ ਇਹ ਮਸਲਾ ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ ਦੇ ਚੇਅਰਮੈਨ ਜੌਹਨ ਗੈਰਮੰਡੀ ਦੇ ਧਿਆਨ ਵਿਚ ਲਿਆਂਦਾ ਹੈ ਤੇ ਉਨ੍ਹਾਂ ਉਚਿਤ ਕਾਰਵਾਈ ਕਰਨ ਦਾ ਭਰੋਸਾ ਦੁਆਇਆ ਹੈ। ਇਸ ਤੋਂ ਇਲਾਵਾ ਗ੍ਰਿਫਤਾਰੀਆਂ ਦਾ ਗੰਭੀਰ ਮਸਲਾ ਸਟੇਟ ਡਿਪਾਰਟਮੈਂਟ ਤੇ ਯੂਸਰਫ (ਯੂਨਾਈਟਿਡ ਸਟੇਟਸ ਕਮਿਸ਼ਨ ਆਨ ਇੰਟਰਨੈਸ਼ਨਲ ਰਿਲਜੀਅਸ ਫਰੀਡਮ) ਦੇ ਧਿਆਨ ਵਿਚ ਲਿਆਂਦਾ ਹੈ, ਜੋ ਆਪਣੇ ਢੰਗ ਨਾਲ ਫੜੇ ਗਏ ਸਿੱਖਾਂ ਨੂੰ ਛੁਡਾਉਣ ਬਾਰੇ ਕਾਰਵਾਈ ਕਰਨਗੇ।
ਉਨ੍ਹਾਂ ਕਿਹਾ ਕਿ ਵਿਦੇਸ਼ਾਂ ਤੋਂ ਆਪਣੇ ਪਰਿਵਾਰਾਂ ਨੂੰ ਮਿਲਣ ਗਏ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ਉਤੇ ਫੜ ਕੇ ਹਿਰਾਸਤ ਦੌਰਾਨ ਭਾਰੀ ਸਰੀਰਕ ਤਸ਼ੱਦਦ ਦੇਣਾ ਲੋਕਤੰਤਰੀ ਸਰਕਾਰਾਂ ਦਾ ਕੰਮ ਨਹੀਂ। ਘੱਟ ਗਿਣਤੀਆਂ ਨੂੰ ਸਾਜ਼ਿਸ਼ ਤਹਿਤ ਡਰਾਉਣਾ ਤੇ ਉਨ੍ਹਾਂ ਵਿਚ ਡਰ ਦੀ ਭਾਵਨਾ ਪੈਦਾ ਕਰਨਾ ਕਿਸੇ ਵੀ ਤਰ੍ਹਾਂ ਦਰੁੱਸਤ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਸਿੱਖ ਸੰਗਤਾਂ ਨੂੰ ਭਰੋਸਾ ਦੁਆਇਆ ਕਿ ਸਿੱਖ ਕਾਕਸ ਆਪਣੇ ਵੱਲੋਂ ਪੂਰੀ ਕੋਸ਼ਿਸ਼ ਕਰੇਗਾ ਕਿ ਅਮਰੀਕਾ ਸਰਕਾਰ ਭਾਰਤ ਉਤੇ ਦਬਾਅ ਬਣਾ ਕੇ ਠੀਕ ਪਹੁੰਚ ਅਪਨਾਉਣ ਲਈ ਰਜ਼ਾਮੰਦ ਕਰੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article