PUNJABMAILUSA.COM

ਏ.ਜੀ.ਪੀ.ਸੀ. ਵੱਲੋਂ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ‘ਤੇ ਹਮਲੇ ਦੀ ਨਿੰਦਾ

ਏ.ਜੀ.ਪੀ.ਸੀ. ਵੱਲੋਂ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ‘ਤੇ ਹਮਲੇ ਦੀ ਨਿੰਦਾ

ਏ.ਜੀ.ਪੀ.ਸੀ. ਵੱਲੋਂ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ‘ਤੇ ਹਮਲੇ ਦੀ ਨਿੰਦਾ
May 25
10:00 2016

agpc
ਸਾਨ ਫਰਾਂਸਿਸਕੋ, 25 ਮਈ (ਪੰਜਾਬ ਮੇਲ)- ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ‘ਤੇ ਹਮਲੇ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤਾ ਹੈ ਅਤੇ ਕਿਹਾ ਕਿ ਸਿੱਖ ਅਦਾਰਿਆਂ ‘ਤੇ ਹੋ ਰਹੇ ਹਮਲਿਆਂ ਤੋਂ ਬਾਅਦ ਹੁਣ ਸਿੱਖ ਪ੍ਰਚਾਰਕ ਵੀ ਸੁਰੱਖਿਅਤ ਨਹੀਂ ਹਨ। ਏ.ਜੀ.ਪੀ.ਸੀ. ਨੇ ਕਿਹਾ ਕਿ ਪੰਜਾਬ ‘ਚ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਵੀ ਅਤਿ ਮਾੜੀ ਹੈ, ਜੋ ਕਿ ਬਹੁਤ ਹੀ ਚਿੰਤਾਜਨਕ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਆਪਸੀ ਮੱਤਭੇਦਾਂ ਦਾ ਹੱਲ ਹਿੰਸਾ ਨਾਲ ਨਹੀਂ ਨਿਕਲ ਸਕਦਾ।
ਏ.ਜੀ.ਪੀ.ਸੀ. ਦੇ ਪ੍ਰਧਾਨ ਸ. ਜਸਵੰਤ ਸਿੰਘ ਹੋਠੀ ਅਤੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਨੇ ਕਿਹਾ ਕਿ ਛਬੀਲ ਦੀ ਪਵਿੱਤਰ ਪ੍ਰਥਾ ਨੂੰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਦੀ ਘਟਨਾ ਅਤਿ ਨਿੰਦਣਯੋਗ ਹੈ। ਹਮਲੇ ਨੂੰ ਜਾਇਜ਼ ਠਹਿਰਾਉਣ ਦੀ ਜਗ੍ਹਾ ਚੰਗਾ ਹੁੰਦਾ ਕਿ ਉਹ ਇਸ ਗੁਨਾਹ ਵਾਸਤੇ ਸਮੁੱਚੀ ਕੌਮ ਤੋਂ ਮੁਆਫ਼ੀ ਮੰਗਦੇ। ਉਨ੍ਹਾਂ ਪੰਜਾਬ ‘ਚ ਅਮਨ–ਸ਼ਾਂਤੀ ਦੀ ਡਾਵਾਂਡੋਲ ਹੋ ਚੁੱਕੀ ਵਿਵਸਥਾ ‘ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਿੱਖ ਪ੍ਰਚਾਰਕ ਧਾਰਮਿਕ ਪ੍ਰਚਾਰ ਵੱਲ ਧਿਆਨ ਦੇਣ ਨਾ ਕਿ ਇਕ–ਦੂਸਰੇ ‘ਤੇ ਦੁਸ਼ਣਬਾਜ਼ੀ ਜਾਂ ਹਮਲਿਆਂ ਦੀ ਵਿਉਂਤ ਬਣਾਉਣ। ਇਸ ਮੌਕੇ ਉਨ੍ਹਾਂ ਢੱਡਰੀਆਂਵਾਲੇ ‘ਤੇ ਹੋਏ ਹਮਲੇ ਦੌਰਾਨ ਸ਼ਹੀਦ ਹੋਏ ਸਾਥੀ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰਮਾਤਮਾ ਦਾ ਭਾਣਾ ਮੰਨਣ ਲਈ ਕਿਹਾ।
ਇਸੇ ਤਰ੍ਹਾਂ ਹੀ ਰਾਜਨੀਤਿਕ ਪਾਰਟੀਆਂ ਨੂੰ ਸਿੱਖ ਸੰਸਥਾਵਾਂ ਦੀ ਮਰਿਯਾਦਾ ਨੂੰ ਕਾਇਮ ਰੱਖਣਾ ਚਾਹੀਦਾ ਹੈ, ਨਾ ਕਿ ਇਨ੍ਹਾਂ ਧਾਰਮਿਕ ਅਸਥਾਨਾਂ ਨੂੰ ਰਾਜਨੀਤਿਕ ਅਖਾੜਾ ਬਣਾਉਣ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਪੰਜਾਬ ‘ਚ ਸਹਿਮਤੀ ਦੀ ਆਵਾਜ਼ ਬੁਲੰਦ ਕਰਨ ਵਾਲੇ ਦਾ ਮੂੰਹ ਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਜੰਗਲ ਰਾਜ ਹੈ, ਜਿੱਥੇ ਧਾਰਮਿਕ ਪ੍ਰਚਾਰਕ ਸੁਰੱਖਿਅਤ ਨਹੀਂ ਹਨ ਤੇ ਲਗਾਤਾਰ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਡਾ. ਪ੍ਰਿਤਪਾਲ ਸਿੰਘ ਨੇ ਕਿਹਾ ਕਿ ਪੰਜਾਬ ਦੇ ਹਾਲਤ ਅਤਿ ਮਾੜੇ ਹੁੰਦੇ ਜਾ ਰਹੇ ਹਨ, ਜਿਸ ਕਰਕੇ ਸਰਕਾਰ ਆਮ ਨਾਗਰਿਕ ਦੀ ਰੱਖਿਆ ਕਰਨ ‘ਚ ਵੀ ਅਸਫ਼ਲ ਹੈ।
ਏ.ਜੀ.ਪੀ.ਸੀ. ਦੇ ਸਮੂਹ ਅਹੁਦੇਦਾਰਾਂ ਨੇ ਕਿਹਾ ਕਿ ਸਿੱਖ ਪ੍ਰਚਾਰਕਾਂ ਦੇ ਆਪਸੀ ਹਮਲਿਆਂ ਕਾਰਨ ਧਾਰਮਿਕ ਜਥੇਬੰਦੀਆਂ ਦਾ ਪੱਧਰ ਨੀਵਾਂ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖੀ ਪ੍ਰਚਾਰ ਲਈ ਸਿੱਖ ਪ੍ਰਚਾਰਕਾਂ ਨੂੰ ਰਲ ਕੇ ਹੰਭਲਾ ਮਾਰਨਾ ਚਾਹੀਦਾ ਹੈ ਤਾਂ ਕਿ ਸਿੱਖ ਦੀ ਪਛਾਣ ਨੂੰ ਵੱਡੇ ਪੱਧਰ ‘ਤੇ ਉਜਾਗਰ ਕਰਕੇ ਆਪਣੀ ਹੋਂਦ ਨੂੰ ਬਚਾਇਆ ਜਾ ਸਕੇ ਨਾ ਕਿ ਆਪਸੀ ਲੜਾਈ ‘ਚ ਇਕ–ਦੂਸਰੇ ਬਿਆਨਬਾਜ਼ੀਆਂ ਜਾਂ ਹਮਲੇ ਕਰਵਾਉਣੇ। ਉਨ੍ਹਾਂ ਸਮੂਹ ਧਾਰਮਿਕ ਆਗੂਆਂ ਅਤੇ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਯਤਨਸ਼ੀਲ ਹੋਣ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਦਾ ਪ੍ਰਭਾਵ ਵਿਦੇਸ਼ਾਂ ‘ਚ ਸਥਿਤ ਗੁਰਦੁਆਰਿਆਂ ‘ਤੇ ਵੀ ਪੈਂਦਾ ਹੈ। ਉਨ੍ਹਾਂ ਸਿੱਖੀ ਪ੍ਰਤੀ ਵਾਪਰ ਰਹੀਆਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ‘ਤੇ ਨਿੰਦਿਆਂ ਕਰਦਿਆਂ ਪੰਜਾਬ ਸਰਕਾਰ ਨੂੰ ਇਸ ਪ੍ਰਤੀ ਸੰਜੀਦਾ ਹੋਣ ਲਈ ਕਿਹਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article