PUNJABMAILUSA.COM

ਐਨਆਰਆਈ ਦੀ ਕੋਠੀ ਵਿਚੋਂ ਸਾਢੇ ਪੰਜ ਕੁਇੰਟਲ ਭੁੱਕੀ ਬਰਾਮਦ

ਐਨਆਰਆਈ ਦੀ ਕੋਠੀ ਵਿਚੋਂ ਸਾਢੇ ਪੰਜ ਕੁਇੰਟਲ ਭੁੱਕੀ ਬਰਾਮਦ

ਐਨਆਰਆਈ ਦੀ ਕੋਠੀ ਵਿਚੋਂ ਸਾਢੇ ਪੰਜ ਕੁਇੰਟਲ ਭੁੱਕੀ ਬਰਾਮਦ
July 16
08:55 2018

ਜਲੰਧਰ, 16 ਜੁਲਾਈ (ਪੰਜਾਬ ਮੇਲ)- ਸਥਾਨਕ ਦਿਹਾਤੀ ਪੁਲਿਸ ਨੇ ਔਰਤ ਸਮੇਤ ਦੋ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 60 ਕਿਲੋ ਭੁੱਕੀ ਬਰਾਮਦ ਕੀਤੀ ਹੈ। ਇਹ ਖੇਪ ਜੰਮੂ ਕਸ਼ਮੀਰ ਤੋਂ ਮੰਗਵਾਈ ਗਈ ਸੀ ਅਤੇ ਇਕ ਐਨਆਰਆਈ ਦੀ ਕੋਠੀ ਵਿਚ ਲੁਕਾ ਕੇ ਰੱਖੀ ਸੀ। ਔਰਤ ਖੂੰਖਾਰ ਤਸਕਰ ਹੈ ਅਤੇ 16 ਸਾਲ ਤੋਂ ਡਰੱਗਜ਼ ਦੇ ਕਾਰੋਬਾਰ ਨਾਲ ਜੁੜੀ ਹੋਈ ਹੈ। ਤਸਕਰੀ ਦੇ ਇਕ ਕੇਸ ਵਿਚ ਉਸ ਨੂੰ 2006 ਵਿਚ ਦਸ ਸਾਲ ਦੀ ਸਜ਼ਾ ਹੋ ਚੁੱਕੀ ਹੈ ਅਤੇ ਫਿਲਹਾਲ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਹੈ। ਐਸਐਸਪੀ ਨਵਜੋਤ ਸਿੰਘ ਮਾਹਲ ਅਤੇ ਐਸਪੀ ਬਲਕਾਰ ਸਿੰਘ ਨੇ ਦੱਸਿਆ ਕਿ ਮਕਸੂਦਾਂ ਥਾਣੇ ਦੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਤਸਕਰ ਭੁੱਕੀ ਲੈ ਕੇ ਜਾ ਰਹੇ ਹਨ। ਮਕਸੂਦਾਂ ਪੁਲਿਸ ਨੇ ਰਾਏਪੁਰ ਰਸੂਲਪੁਰ ਵਿਚ ਪਠਾਨਕੋਟ ਨੈਸ਼ਨਲ ਹਾਈਵੇ ਨਾਕਾ ਲਾ ਰੱਖਿਆ ਸੀ। ਇਕ ਇੰਡੀਗੋ ਕਾਰ ਦੀ ਤਲਾਸ਼ੀ ਦੇ ਲਈ ਰੋਕਿਆ ਗਿਆ ਤਾਂ ਕਾਰ ਦੇ ਪਿੱਛੇ ਦੋ ਬੋਰੀ ਭੁੱਕੀ ਮਿਲੀ। ਕਾਰ ਸਵਾਰ ਆਦਮਪਾਰ ਨਿਵਾਸੀ ਸੁਖਬੀਰ ਕੌਰ ਅਤੇ ਬਲਜੀਤ ਸਿੰਘ ਨੂੰ ਕਾਬੂ ਕਰ ਲਿਆ ਗਿਆ। ਪੁਛਗਿੱਛ ਕੀਤੀ ਗਈ ਤਾਂ ਪਤਾ ਚਲਿਆ ਕਿ ਬਲਜੀਤ ਸਿੰਘ ਇਕ ਐਨਆਰਆਈ ਦੀ ਕੋਠੀ ਦੀ ਦੇਖਭਾਲ ਕਰਦਾ ਹੈ ਅਤੇ ਉਥੇ ਉਸ ਨੇ ਭੁੱਕੀ ਦੀ ਭਾਰੀ ਖੇਪ ਲੁਕਾ ਰੱਖੀ ਹੈ। ਪੁਲਿਸ ਨੇ ਉਥੇ ਛਾਪਾਮਾਰੀ ਕੀਤੀ ਤਾਂ ਪੰਜ ਕੁਇੰਟਲ 50 ਕਿਲੋ ਭੁੱਕੀ ਬਰਾਮਦ ਹੋਈ। ਔਰਤ ਸੁਖਬੀਰ ਕੌਰ ਦੇ ਪਤੀ ਦੀ ਮੌਤ ਹੋ ਚੁੱਕੀ ਹੈ। ਔਰਤ ਦਾ ਸੰਪਰਕ ਜੰਮੂ ਕਸ਼ਮੀਰ ਦੇ ਤਸਕਰਾਂ ਨਾਲ ਹੈ ਜੋ ਉਸ ਨੂੰ ਟਰੱਕ ਵਿਚ ਖੇਪ ਦੇ ਕੇ ਜਾਂਦੇ ਹਨ। ਬਾਅਦ ਵਿਚ ਸੁਖਬੀਰ ਕੌਰ ਐਨਆਰਆਈ ਦੀ ਕੋਠੀ ਵਿਚ ਇਸ ਨੂੰ ਲੁਕਾ ਕੇ ਰੱਖ ਦਿੰਦੀ ਸੀ। ਇਸ ਨੂੰ ਅੱਗੇ ਸਪਲਾਈ ਕੀਤਾ ਜਾਂਦਾ ਹੈ। ਬਲਜੀਤ ਸਿੰਘ ਨੇ ਦੱਸਿਆ ਕਿ ਉਹ ਐਨਆਰਆਈ ਦੀ ਕੋਠੀ ਦਾ ਕੇਅਰ ਟੇਕਰ ਹੈ। ਉਹ ਸੁਖਬੀਰ ਕੌਰ ਦੇ ਨਾਲ ਮਿਲ ਕੇ ਤਸਕਰੀ ਦੇ ਕਾਰੋਬਾਰ ਵਿਚ ਲੱਗ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article
    ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

Read Full Article
    ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

Read Full Article
    ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

Read Full Article
    ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

Read Full Article
    ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

Read Full Article
    ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

Read Full Article
    ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

Read Full Article