PUNJABMAILUSA.COM

ਐਨਡੀਏ ਵੱਲੋਂ ਉਪ ਰਾਸ਼ਟਰਪਤੀ ਦੀ ਚੋਣ ਲਈ ਵੈਂਕਈਆ ਨਾੲਿਡੂ ਉਮੀਦਵਾਰ

ਐਨਡੀਏ ਵੱਲੋਂ ਉਪ ਰਾਸ਼ਟਰਪਤੀ ਦੀ ਚੋਣ ਲਈ ਵੈਂਕਈਆ ਨਾੲਿਡੂ ਉਮੀਦਵਾਰ

ਐਨਡੀਏ ਵੱਲੋਂ ਉਪ ਰਾਸ਼ਟਰਪਤੀ ਦੀ ਚੋਣ ਲਈ ਵੈਂਕਈਆ ਨਾੲਿਡੂ ਉਮੀਦਵਾਰ
July 17
21:24 2017

ਨਵੀਂ ਦਿੱਲੀ, 17 ਜੁਲਾਈ (ਪੰਜਾਬ ਮੇਲ)– ਭਾਜਪਾ ਨੇ ਆਂਧਰਾ ਪ੍ਰਦੇਸ਼ ਨਾਲ ਸਬੰਧਤ ਆਪਣੇ ਸੀਨੀਅਰ ਅਾਗੂ ਤੇ ਕੇਂਦਰੀ ਮੰਤਰੀ ਐਮ. ਵੈਂਕਈਆ ਨਾੲਿਡੂ ਨੂੰ ਉਪ ਰਾਸ਼ਟਰਪਤੀ ਦੀ ਚੋਣ ਲਈ ਐਨਡੀਏ ਦਾ ਉਮੀਦਵਾਰ ਐਲਾਨਿਆ ਹੈ। ਇਹ ਜਾਣਕਾਰੀ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਇਥੇ ਦਿੱਤੀ।
ਸ੍ਰੀ ਨਾੲਿਡੂ ਦੀ ਉਮੀਦਵਾਰੀ ਦਾ ਫ਼ੈਸਲਾ ਭਾਜਪਾ ਸੰਸਦੀ ਬੋਰਡ ਦੀ ਮੀਟਿੰਗ ਵਿੱਚ ਕੀਤਾ ਗਿਆ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਸ੍ਰੀ ਨਾੲਿਡੂ (68) ਇਸ ਵੇਲੇ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਹਨ। ਉਹ ਭਾਜਪਾ ਦੇ ਕੌਮੀ ਪ੍ਰਧਾਨ ਵੀ ਰਹਿ ਚੁੱਕੇ ਹਨ, ਜਿਨ੍ਹਾਂ ਦਾ ਮੁਕਾਬਲਾ 18 ਵਿਰੋਧੀ ਪਾਰਟੀਆਂ ਦੇ ਸਾਂਝੇ ਉਮੀਦਵਾਰ ਗੋਪਾਲ ਕ੍ਰਿਸ਼ਨ ਗਾਂਧੀ ਨਾਲ ਹੋਵੇਗਾ। ਸ੍ਰੀ ਸ਼ਾਹ ਨੇ ਦੱਸਿਆ ਕਿ ਸ੍ਰੀ ਨਾੲਿਡੂ, ਉਪ ਰਾਸ਼ਟਰਪਤੀ ਦੀ ਚੋਣ ਲਈ ਕਾਗਜ਼ ਭਰਨ ਦੇ ਆਖ਼ਰੀ ਦਿਨ, ਮੰਗਲਵਾਰ ਨੂੰ ਆਪਣੀ ਨਾਮਜ਼ਦਗੀ ਭਰਨਗੇ। ਚੋਣ 5 ਅਗਸਤ ਨੂੰ ਹੋਵੇਗੀ, ਜਿਸ ਵਿੱਚ ਸੰਸਦ ਦੇ ਦੋਵੇਂ ਸਦਨਾਂ ਦੇ ਮੈਂਬਰ ਹਿੱਸਾ ਲੈਣਗੇ। ਸ੍ਰੀ ਨਾਇਡੂ ਦੀ ਉਮੀਦਵਾਰੀ ਦੇ ਐਲਾਨ ਦੇ ਫ਼ੌਰੀ ਬਾਅਦ ਸ੍ਰੀ ਮੋਦੀ ਨੇ ਆਪਣੀਆਂ ਟਵੀਟਾਂ ਰਾਹੀਂ ਉਨ੍ਹਾਂ ਨੂੰ ਉਪ ਰਾਸ਼ਟਰਪਤੀ ਲਈ ਢੁਕਵਾਂ ਉਮੀਦਵਾਰ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਨਾਇਡੂ ਕਿਸਾਨ ਦੇ ਪੁੱਤਰ ਤੇ ‘ਬਹੁਤ ਤਜਰਬੇਕਾਰ’ ਸਿਆਸਤਦਾਨ ਹਨ।

About Author

Punjab Mail USA

Punjab Mail USA

Related Articles

ads

Latest Category Posts

    ਰੱਖਿਆ ਵਿਭਾਗ ਦੀ ਟ੍ਰੰਪ ਦੇ ਅਸਤੀਫੇ ਦੀ ਮੰਗ ‘ਤੇ ‘ਮੋਹਰ’!

ਰੱਖਿਆ ਵਿਭਾਗ ਦੀ ਟ੍ਰੰਪ ਦੇ ਅਸਤੀਫੇ ਦੀ ਮੰਗ ‘ਤੇ ‘ਮੋਹਰ’!

Read Full Article
    ਨਿਊਯਾਰਕ : ਜੌਨਸਨ ਐਂਡ ਜੌਨਸਨ ‘ਤੇ ਲੱਗਿਆ 1600 ਕਰੋੜ ਦਾ ਜੁਰਮਾਨਾ

ਨਿਊਯਾਰਕ : ਜੌਨਸਨ ਐਂਡ ਜੌਨਸਨ ‘ਤੇ ਲੱਗਿਆ 1600 ਕਰੋੜ ਦਾ ਜੁਰਮਾਨਾ

Read Full Article
    ਸ਼ੂਟਰ ਨੇ ਆਪਣੀ ਪਤਨੀ ਨੂੰ ਮਾਰ ਕੇ ਘਰ ਦੇ ਫਰਸ਼ ਥੱਲੇ ਦਫਨਾਇਆ

ਸ਼ੂਟਰ ਨੇ ਆਪਣੀ ਪਤਨੀ ਨੂੰ ਮਾਰ ਕੇ ਘਰ ਦੇ ਫਰਸ਼ ਥੱਲੇ ਦਫਨਾਇਆ

Read Full Article
    ਪੰਜਾਬੀ ਹੀ ਨਿਕਲਿਆ ਧਰਮਪ੍ਰੀਤ ਦਾ ਕਾਤਲ

ਪੰਜਾਬੀ ਹੀ ਨਿਕਲਿਆ ਧਰਮਪ੍ਰੀਤ ਦਾ ਕਾਤਲ

Read Full Article
    ਐਚ-1ਬੀ ਵੀਜ਼ਿਆਂ ਉਤੇ ਪਾਬੰਦੀਆਂ ਵਾਲਾ ਬਿੱਲ ਪਾਸ

ਐਚ-1ਬੀ ਵੀਜ਼ਿਆਂ ਉਤੇ ਪਾਬੰਦੀਆਂ ਵਾਲਾ ਬਿੱਲ ਪਾਸ

Read Full Article
    ਉੱਤਰ ਭਾਰਤ ਤੇ ਪਾਕਿਸਤਾਨ ਦੇ ਕੁਝ ਸ਼ਹਿਰਾਂ ਖਤਰਨਾਕ ਤਰੀਕੇ ਨਾਲ ਕੋਹਰੇ ਦੀ ਚਾਦਰ ‘ਚ ਹੋ ਜਾਣਗੇ ਤਬਦੀਲ

ਉੱਤਰ ਭਾਰਤ ਤੇ ਪਾਕਿਸਤਾਨ ਦੇ ਕੁਝ ਸ਼ਹਿਰਾਂ ਖਤਰਨਾਕ ਤਰੀਕੇ ਨਾਲ ਕੋਹਰੇ ਦੀ ਚਾਦਰ ‘ਚ ਹੋ ਜਾਣਗੇ ਤਬਦੀਲ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਐਲਕ ਗਰੋਵ ਸਿਟੀ ਲਈ ਹਿਸਟਰੀ ਪ੍ਰਜ਼ਰਵੇਸ਼ਨ ਕਮੇਟੀ ਦੇ ਮੈਂਬਰ ਨਿਯੁਕਤ

ਗੁਰਜਤਿੰਦਰ ਸਿੰਘ ਰੰਧਾਵਾ ਐਲਕ ਗਰੋਵ ਸਿਟੀ ਲਈ ਹਿਸਟਰੀ ਪ੍ਰਜ਼ਰਵੇਸ਼ਨ ਕਮੇਟੀ ਦੇ ਮੈਂਬਰ ਨਿਯੁਕਤ

Read Full Article
    ਮਡੇਰਾ ਦੇ ਸਟੋਰ ਵਿਖੇ ਪੰਜਾਬੀ ਦੀ ਗੋਲੀ ਮਾਰ ਕੇ ਹੱਤਿਆ

ਮਡੇਰਾ ਦੇ ਸਟੋਰ ਵਿਖੇ ਪੰਜਾਬੀ ਦੀ ਗੋਲੀ ਮਾਰ ਕੇ ਹੱਤਿਆ

Read Full Article
    ਏੇ.ਜੀ.ਪੀ.ਸੀ. ਨੇ ਗੁਰਬਾਣੀ ਤੋਂ ਸੇਧ ਲੈ ਕੇ ਤਿਆਰ ਕੀਤੇ ਦਸਤਾਵੇਜ਼ ਲਈ ਯੂ.ਐੱਨ. ਦਾ ਕੀਤਾ ਧੰਨਵਾਦ

ਏੇ.ਜੀ.ਪੀ.ਸੀ. ਨੇ ਗੁਰਬਾਣੀ ਤੋਂ ਸੇਧ ਲੈ ਕੇ ਤਿਆਰ ਕੀਤੇ ਦਸਤਾਵੇਜ਼ ਲਈ ਯੂ.ਐੱਨ. ਦਾ ਕੀਤਾ ਧੰਨਵਾਦ

Read Full Article
    ਵੈਟਰਨਸ ਡੇਅ ਪਰੇਡ ਦੌਰਾਨ ਸਿੱਖਾਂ ਦਾ ਫਲੋਟ ਰਿਹਾ ਵਿਸ਼ੇਸ਼ ਖਿੱਚ ਦਾ ਕੇਂਦਰ

ਵੈਟਰਨਸ ਡੇਅ ਪਰੇਡ ਦੌਰਾਨ ਸਿੱਖਾਂ ਦਾ ਫਲੋਟ ਰਿਹਾ ਵਿਸ਼ੇਸ਼ ਖਿੱਚ ਦਾ ਕੇਂਦਰ

Read Full Article