PUNJABMAILUSA.COM

ਐਨਡੀਟੀਵੀ ‘ਤੇ ਇਕ ਦਿਨ ਲੱਗੀ ਪਾਬੰਧੀ ਉਪਰ ਲੱਗੀ ਰੋਕ

ਐਨਡੀਟੀਵੀ ‘ਤੇ ਇਕ ਦਿਨ ਲੱਗੀ ਪਾਬੰਧੀ ਉਪਰ ਲੱਗੀ ਰੋਕ

ਐਨਡੀਟੀਵੀ ‘ਤੇ ਇਕ ਦਿਨ ਲੱਗੀ ਪਾਬੰਧੀ ਉਪਰ ਲੱਗੀ ਰੋਕ
November 07
21:15 2016

nd
ਨਵੀਂ ਦਿੱਲੀ, 7 ਨਵੰਬਰ (ਪੰਜਾਬ ਮੇਲ)- ਚੌਤਰਫ਼ਾ ਵਿਰੋਧ ਅਤੇ ਚੈਨਲ ਵੱਲੋਂ ਸੁਪਰੀਮ ਕੋਰਟ ਦਾ ਕੁੰਡਾ ਖੜਕਾਉਣ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਨੇ ਐਨਡੀਟੀਵੀ ਇੰਡੀਆ ਖ਼ਿਲਾਫ਼ ਇਕ ਦਿਨ ਦੀ ਲਾਈ ਪਾਬੰਦੀ ਦੇ ਹੁਕਮਾਂ ਨੂੰ ਫਿਲਹਾਲ ਰੋਕ ਲਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਚੈਨਲ ਵੱਲੋਂ ਹੁਕਮਾਂ ’ਤੇ ਨਜ਼ਰਸਾਨੀ ਕੀਤੇ ਜਾਣ ਦੀ ਅਪੀਲ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ। ਸੂਤਰਾਂ ਮੁਤਾਬਕ ਐਨਡੀਟੀਵੀ ਦੇ ਸਹਿ ਚੇਅਰਮੈਨ ਪ੍ਰਨੌਏ ਰਾਇ ਨੇ ਅੱਜ ਸੂਚਨਾ ਅਤੇ ਪ੍ਰਸਾਰਨ ਮੰਤਰੀ ਐਮ ਵੈਂਕਈਆ ਨਾਇਡੂ ਨਾਲ ਮੁਲਾਕਾਤ ਕਰ ਕੇ ਇਸ ਮੁੱਦੇ ’ਤੇ ਵਿਚਾਰ ਵਟਾਂਦਰਾ ਕੀਤਾ।
ਸੂਤਰਾਂ ਨੇ ਕਿਹਾ ਕਿ ਸ੍ਰੀ ਰਾਇ ਨੇ ਦਲੀਲ ਦਿੱਤੀ ਕਿ ਐਨਡੀਟੀਵੀ ਦੇ ਪੱਖ ਨੂੰ ਸ਼ਾਇਦ ਪੂਰੀ ਤਰ੍ਹਾਂ ਨਾਲ ਸਮਝਿਆ ਨਹੀਂ ਗਿਆ। ਸੀਨੀਅਰ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਫ਼ੈਸਲੇ ਦੀ ਨਜ਼ਰਸਾਨੀ ਕਰਨ ਲਈ ਆਖਿਆ ਸੀ। ਸ੍ਰੀ ਨਾਇਡੂ ਨੇ ਬੇਨਤੀ ਨੂੰ ਸਵੀਕਾਰ ਕਰ ਲਿਆ ਹੈ।
ਉਧਰ 9 ਨਵੰਬਰ ਨੂੰ ਚੈਨਲ ਦੇ ਪ੍ਰਸਾਰਨ ਖ਼ਿਲਾਫ਼ ਲਾਈ ਗਈ ਪਾਬੰਦੀ ਦੇ ਵਿਰੋਧ ’ਚ ਐਨਡੀਟੀਵੀ ਇੰਡੀਆ ਨੇ ਅੱਜ ਸੁਪਰੀਮ ਕੋਰਟ ’ਚ ਪਟੀਸ਼ਨ ਦਾਖ਼ਲ ਕਰ ਦਿੱਤੀ ਹੈ। ਚੈਨਲ ਨੇ ਕਿਹਾ ਹੈ ਕਿ ਉਨ੍ਹਾਂ ਪਟੀਸ਼ਨ ’ਚ ਸਰਕਾਰੀ ਹੁਕਮਾਂ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦਿੱਤੀ ਹੈ।
ਐਨਡੀਟੀਵੀ ਲਿਮਟਿਡ ਨੇ ਦੋਸ਼ਾਂ ਤੋਂ ਇਨਕਾਰ ਕਰਦਿਆਂ ਕਿਹਾ ਹੈ ਕਿ ਹੋਰ ਚੈਨਲਾਂ ਅਤੇ ਅਖ਼ਬਾਰਾਂ ਨੇ ਵੀ ਉਹੋ ਕੁਝ ਨਸ਼ਰ ਕੀਤਾ ਸੀ ਜਿਸ ਦਾ ਉਨ੍ਹਾਂ ਪ੍ਰਸਾਰਨ ਕੀਤਾ ਹੈ। ਸੂਤਰਾਂ ਨੇ ਕਿਹਾ ਕਿ ਸੀਨੀਅਰ ਵਕੀਲ ਵੱਲੋਂ ਮੰਗਲਵਾਰ ਨੂੰ ਪੱਖ ਰੱਖਿਆ ਜਾ ਸਕਦਾ ਹੈ।ਦੇਸ਼ ਹਿੱਤ ’ਚ ਚੈਨਲ ਖ਼ਿਲਾਫ਼ ਕਾਰਵਾਈ ਕੀਤੀ: ਉਧਰ ਪਣਜੀ ’ਚ ਭਾਜਪਾ ਦੇ ਕੌਮੀ ਸਕੱਤਰ ਸ਼੍ਰੀਕਾਂਤ ਸ਼ਰਮਾ ਨੇ ਕਿਹਾ ਕਿ ਐਮਰਜੈਂਸੀ ਅਤੇ ਐਨਡੀਟੀਵੀ ਇੰਡੀਆ ਦੇ ਦੋ ਵੱਖੋ ਵੱਖਰੇ ਮਾਮਲੇ ਹਨ। ਉਨ੍ਹਾਂ ਕਿਹਾ ਕਿ ਰਾਸ਼ਟਰ ਦੇ ਹਿੱਤਾਂ ਨੂੰ ਧਿਆਨ ’ਚ ਰੱਖਦਿਆਂ ਚੈਨਲ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਸ੍ਰੀ ਸ਼ਰਮਾ ਨੇ ਰਾਹੁਲ ਗਾਂਧੀ ਦੇ ਬਿਆਨ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਜਿਹੜੇ ਲੋਕਾਂ ਨੇ ਆਪਣੇ ਨਿੱਜੀ ਹਉਮੈ ਲਈ ਐਮਰਜੈਂਸੀ ਲਾਈ, ਉਨ੍ਹਾਂ ਨੂੰ ਜਮਹੂਰੀਅਤ ਬਾਰੇ ਬੋਲਣ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪ੍ਰੈਸ ਦੀ ਆਜ਼ਾਦੀ ਦਾ ਪੂਰੀ ਤਰ੍ਹਾਂ ਨਾਲ ਸਤਿਕਾਰ ਕਰਦੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article