PUNJABMAILUSA.COM

ਐਫਬੀਆਈ ਮੁਖੀ ਟਰੰਪ ਵੱਲੋਂ ਬਰਤਰਫ਼

ਐਫਬੀਆਈ ਮੁਖੀ ਟਰੰਪ ਵੱਲੋਂ ਬਰਤਰਫ਼

ਐਫਬੀਆਈ ਮੁਖੀ ਟਰੰਪ ਵੱਲੋਂ ਬਰਤਰਫ਼
May 11
03:50 2017

bar
ਵਾਸ਼ਿੰਗਟਨ, 10 ਮਈ (ਪੰਜਾਬ ਮੇਲ)- ਇਕ ਹੈਰਾਨੀਜਨਕ ਫੈਸਲੇ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਐਫਬੀਆਈ ਮੁਖੀ ਜੇਮਜ਼ ਕੋਮੇ ਨੂੰ ਬਰਤਰਫ਼ ਕਰ ਦਿੱਤਾ। ਅਚਨਚੇਤ ਹਟਾਇਆ ਇਹ ਸੀਨੀਅਰ ਅਧਿਕਾਰੀ 2016 ਵਿੱਚ ਰਾਸ਼ਟਰਪਤੀ ਚੋਣ ਦੇ ਨਤੀਜੇ ਵਿੱਚ ਰੂਸ ਵੱਲੋਂ ਟਰੰਪ ਦੀ ਪ੍ਰਚਾਰ ਮੁਹਿੰਮ ਨਾਲ ਮਿਲ ਕੇ ਛੇੜਛਾੜ ਕਰਨ ਬਾਰੇ ਫੌਜਦਾਰੀ ਜਾਂਚ ਦੀ ਅਗਵਾਈ ਕਰ ਰਿਹਾ ਹੈ।
ਟਰੰਪ ਨੇ ਆਪਣੇ ਬਿਆਨ ਵਿੱਚ ਇਸ ਫੈਸਲੇ ਨੂੰ ਸਹੀ ਠਹਿਰਾਉਣ ਲਈ ਜੇਮਜ਼ ਕੋਮੇ ਵੱਲੋਂ ਡੈਮੋਕਰੇਟਿਕ ਆਗੂ ਹਿਲੇਰੀ ਕਲਿੰਟਨ ਦੇ ਪ੍ਰਾਈਵੇਟ ਈ-ਮੇਲ ਸਰਵਰ ਦੀ ਵਰਤੋਂ ਬਾਰੇ ਜਾਂਚ ਨਾਲ ਸਿੱਝਣ ਦਾ ਹਵਾਲਾ ਦਿੱਤਾ। ਕੋਮੇ (56), ਜਿਸ ਦਾ ਐਫਬੀਆਈ ਡਾਇਰੈਕਟਰ ਦੇ 10 ਸਾਲਾ ਕਾਰਜਕਾਲ ਦਾ ਹਾਲੇ ਚੌਥਾ ਵਰ੍ਹਾ ਸੀ, ਨੂੰ ਟਰੰਪ ਨੇ ਸੂਚਿਤ ਕੀਤਾ ਕਿ ਉਹ ਬਿਊਰੋ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਅੱਗੇ ਲੈ ਕੇ ਜਾਣ ਦੇ ਯੋਗ ਨਹੀਂ ਅਤੇ ਇਸ ਵਿੱਚ ਲੋਕਾਂ ਦਾ ਭਰੋਸਾ ਬਹਾਲ ਕਰਨ ਲਈ ਇਸ ਕਦਮ ਦੀ ਲੋੜ ਸੀ। ਟਰੰਪ ਨੇ ਕੋਮੇ ਨੂੰ ਲਿਖੀ ਚਿੱਠੀ ਵਿੱਚ ਕਿਹਾ ਕਿ, ‘‘ਤੁਹਾਨੂੰ ਫੌਰੀ ਪ੍ਰਭਾਵ ਤੋਂ ਇਸ ਅਹੁਦੇ ਤੋਂ ਬਰਤਰਫ਼ ਕੀਤਾ ਜਾਂਦਾ ਹੈ।’’ ਰਾਸ਼ਟਰਪਤੀ ਦਾ ਇਹ ਕਦਮ ਅਜਿਹੇ ਸਮੇਂ ਆਇਆ, ਜਦੋਂ ਕੁਝ ਦਿਨ ਪਹਿਲਾਂ ਕੋਮੇ ਰੂਸ ਵੱਲੋਂ ਅਮਰੀਕੀ ਚੋਣਾਂ ਵਿੱਚ ਦਖ਼ਲਅੰਦਾਜ਼ੀ ਅਤੇ ਟਰੰਪ ਦੀ ਪ੍ਰਚਾਰ ਮੁਹਿੰਮ ਤੇ ਮਾਸਕੋ ਵਿਚਾਲੇ ਸੰਭਾਵੀ ਗੰਢ-ਤੁੱਪ ਸਬੰਧੀ ਐਫਬੀਆਈ ਜਾਂਚ ਬਾਰੇ ਕੈਪੀਟਲ ਹਿੱਲ ਵਿੱਚ ਗਵਾਹੀ ਦੇ ਚੁੱਕਾ ਹੈ।
ਹਾਲੀਆ ਦਿਨਾਂ ਵਿੱਚ ਕੋਮੇ ਮੁੜ ਕਲਿੰਟਨ ਦੇ ਪ੍ਰਾਈਵੇਟ ਈ-ਮੇਲ ਸਰਵਰ ਬਾਰੇ ਜਾਂਚ ਨਾਲ ਸਿੱਝਣ ਲਈ ਆਲੋਚਨਾ ਦੇ ਘੇਰੇ ਵਿੱਚ ਆਏ। ਕਈ ਡੈਮੋਕਰੇਟਾਂ ਦਾ ਮੰਨਣਾ ਹੈ ਕਿ ਕੇਸ ਮੁੜ ਖੋਲ੍ਹਣ ਬਾਰੇ ਉਨ੍ਹਾਂ ਦਾ ਬਿਆਨ 8 ਨਵੰਬਰ ਦੀ ਰਾਸ਼ਟਰਪਤੀ ਚੋਣ ਤੋਂ 11 ਦਿਨ ਪਹਿਲਾਂ ਆਇਆ ਸੀ। ਜਸਟਿਸ ਡਿਪਾਰਟਮੈਂਟ ਨੇ ਕਿਹਾ ਕਿ ਕੋਮੇ ਦੇ ਡਿਪਟੀ ਐਂਡਰੀਓ ਜੀ ਮਕੈਬੇ ਨੂੰ ਕਾਰਜਕਾਰੀ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਵ੍ਹਾਈਟ ਹਾਊਸ ਨੇ ਕਿਹਾ ਕਿ ਡਾਇਰੈਕਟਰ ਦੀ ਭਾਲ ਫੌਰੀ ਸ਼ੁਰੂ ਹੋਵੇਗੀ।
ਇਸ ਦੌਰਾਨ ਐਫਬੀਆਈ ਡਾਇਰੈਕਟਰ ਨੂੰ ਹਟਾਉਣ ਉਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਭਾਰਤੀ ਮੂਲ ਦੇ ਸਾਬਕਾ ਫੈਡਰਲ ਵਕੀਲ ਪ੍ਰੀਤ ਭਰਾੜਾ ਨੇ ਅੱਜ ਕਿਹਾ ਕਿ ਇਸ ਕਦਮ ਨਾਲ ਉਨ੍ਹਾਂ ਸਾਰਿਆਂ ਨੂੰ ਦੁੱਖ ਹੋਇਆ ਹੈ, ਜਿਹੜੇ ਸੁਤੰਤਰਤਾ ਅਤੇ ਕਾਨੂੰਨ ਦੇ ਰਾਜ ਦਾ ਫਿਕਰ ਕਰਦੇ ਹਨ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article