PUNJABMAILUSA.COM

ਐਮੀ ਬੇਰਾ ਵੱਲੋਂ ਭਾਰਤ ਨਾਲ ਸੰਬੰਧ ਵਧਾਉਣ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ

ਐਮੀ ਬੇਰਾ ਵੱਲੋਂ ਭਾਰਤ ਨਾਲ ਸੰਬੰਧ ਵਧਾਉਣ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ

ਐਮੀ ਬੇਰਾ ਵੱਲੋਂ ਭਾਰਤ ਨਾਲ ਸੰਬੰਧ ਵਧਾਉਣ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ
July 19
09:09 2017

ਵਾਸ਼ਿੰਗਟਨ, 19 ਜੁਲਾਈ (ਪੰਜਾਬ ਮੇਲ)-ਅਮਰੀਕਾ ਦੇ ਹਾਊਸ ਆਫ਼ ਰੀਪ੍ਰੈਜ਼ੈਂਟੇਟਿਵ ਨੇ 621.5 ਅਰਬ ਡਾਲਰ (ਕਰੀਬ 40,000 ਅਰਬ ਰੁਪਏ) ਦੀ ਰੱਖਿਆ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਬਿੱਲ ‘ਚ ਭਾਰਤ ਨਾਲ ਉੱਨਤ ਰੱਖਿਆ ਸਹਿਯੋਗ ਦਾ ਪ੍ਰਸਤਾਵ ਵੀ ਹੈ। ਇਸ ਸਬੰਧ ‘ਚ ਭਾਰਤੀ ਮੂਲ ਦੇ ਅਮਰੀਕੀ ਐੱਮ.ਪੀ. ਐਮੀ ਬੇਰਾ ਨੇ ਸੋਧ ਤਜਵੀਜ਼ ਪੇਸ਼ ਕੀਤੀ ਸੀ, ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।
ਸਦਨ ਵਿਚ ਨੈਸ਼ਨਲ ਡਿਫੈਂਸ ਆਥਰਾਈਜੇਸ਼ਨ ਐਕਟ (ਐੱਨ.ਡੀ.ਏ.ਏ.) 2018 ਨੂੰ 81 ਬਦਲੇ 344 ਵੋਟਾਂ ਨਾਲ ਪਾਸ ਕਰ ਦਿੱਤਾ ਗਿਆ। ਐੱਨ.ਡੀ.ਏ. 2018 ਤਹਿਤ ਇਕ ਅਕਤੂਬਰ 2017 ਤੋਂ ਸ਼ੁਰੂ ਹੋਣ ਜਾ ਰਹੇ ਵਿੱਤੀ ਸਾਲ ਦੌਰਾਨ ਸਾਲਾਨਾ ਰੱਖਿਆ ਖ਼ਰਚ ਦੀ ਰਾਸ਼ੀ ਤੈਅ ਹੋਵੇਗੀ। ਐਮੀ ਬੇਰਾ ਨੇ ਕਿਹਾ ਕਿ ਅਮਰੀਕਾ ਦੁਨੀਆਂ ਦਾ ਸਭ ਤੋਂ ਪੁਰਾਣਾ ਲੋਕਤੰਤਰ ਹੈ ਅਤੇ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇਨ੍ਹਾਂ ਦੋਨਾਂ ਵਿਚਕਾਰ ਉੱਨਤ ਰੱਖਿਆ ਸਹਿਯੋਗ ਦੀ ਰਣਨੀਤੀ ਜ਼ਰੂਰੀ ਹੈ। ਧੰਨਵਾਦੀ ਹਾਂ ਕਿ ਇਹ ਸੋਧ ਤਜਵੀਜ਼ ਪਾਸ ਹੋ ਗਈ ਹੈ। ਮੈਂ ਰੱਖਿਆ ਮੰਤਰਾਲੇ ਦੀ ਰਣਨੀਤੀ ਪ੍ਰਤੀ ਆਸਵੰਦ ਹਾਂ। ਅਮਰੀਕਾ ਅਤੇ ਭਾਰਤ ਵਿਚਕਾਰ ਗੱਠਜੋੜ ਨਾਲ 21ਵੀਂ ਸਦੀ ਦੀਆਂ ਸੁਰੱਖਿਆ ਚੁਣੌਤੀਆਂ ਨਾਲ ਨਿਪਟਣ ਦੀ ਸਾਡੀ ਸਮਰੱਥਾ ਵੀ ਵਧੇਗੀ। ਐੱਨ.ਡੀ.ਏ. ਪਾਸ ਹੋਣ ਤੋਂ ਬਾਅਦ ਰੱਖਿਆ ਮੰਤਰੀ ਅਤੇ ਵਿਦੇਸ਼ ਮੰਤਰੀ ਨੂੰ ਅਮਰੀਕਾ ਅਤੇ ਭਾਰਤ ਵਿਚਕਾਰ ਰੱਖਿਆ ਗੱਠਜੋੜ ਵਧਾਉਣ ਲਈ 180 ਦਿਨਾਂ ਅੰਦਰ ਰਣਨੀਤੀ ਤਿਆਰ ਕਰਨੀ ਹੋਵੇਗੀ। ਰਾਸ਼ਟਰਪਤੀ ਡੋਨਲਡ ਟਰੰਪ ਕੋਲ ਦਸਤਖਤ ਲਈ ਭੇਜੇ ਜਾਣ ਤੋਂ ਪਹਿਲਾਂ ਐੱਨ.ਡੀ.ਏ. ਨੂੰ ਸੈਨੇਟ ਤੋਂ ਪਾਸ ਕਰਾਉਣਾ ਹੋਵੇਗਾ।
ਅੱਤਵਾਦ ਖਿਲਾਫ ਕਾਰਵਾਈ ਨਹੀਂ ਕੀਤੀ, ਤਾਂ ਪਾਕਿਸਤਾਨ ਨੂੰ ਫੰਡ ਨਹੀਂ
ਅਮਰੀਕਾ ਵੱਲੋਂ ਪਾਕਿਸਤਾਨ ਨੂੰ ਮਿਲਣ ਵਾਲੇ ਰੱਖਿਆ ਸਹਿਯੋਗ ਦੀਆਂ ਸ਼ਰਤਾਂ ਸਖ਼ਤ ਕੀਤੀਆਂ ਗਈਆਂ ਹਨ। ਇਸ ਸਬੰਧੀ ਹਾਊਸ ਆਫ਼ ਰੀਪ੍ਰੈਜ਼ੈਂਟੇਟਿਵ ‘ਚ ਤਿੰਨ ਸੋਧ ਬਿੱਲ ਪਾਸ ਕੀਤੇ ਗਏ ਹਨ। ਹੁਣ ਸਹਿਯੋਗ ਪਾਉਣ ਲਈ ਪਾਕਿਸਤਾਨ ਨੂੰ ਅੱਤਵਾਦ ਖ਼ਿਲਾਫ਼ ਮੁਹਿੰਮ ‘ਚ ਸੰਤੁਸ਼ਟੀਜਨਕ ਪ੍ਰਗਤੀ ਦਾ ਪ੍ਰਮਾਣ ਦੇਣਾ ਹੋਵੇਗਾ। ਇਹ ਸ਼ਰਤਾਂ ਪਾਕਿਸਤਾਨ ਵੱਲੋਂ ਅੱਤਵਾਦੀਆਂ ਅਤੇ ਅੱਤਵਾਦੀ ਸੰਗਠਨਾਂ ਨੂੰ ਮਿਲਣ ਵਾਲੀ ਮਦਦ ਦੀਆਂ ਖ਼ਬਰਾਂ ਨੂੰ ਮੁੱਖ ਰੱਖਦਿਆਂ ਲਗਾਈਆਂ ਗਈਆਂ ਹਨ। ਇਸ ‘ਤੇ ਕਈ ਸੀਨੀਅਰ ਅਮਰੀਕੀ ਅਧਿਕਾਰੀ ਚਿੰਤਾ ਪ੍ਰਗਟ ਕਰ ਚੁੱਕੇ ਹਨ। ਇਸ ਸਬੰਧੀ ਐੱਨ.ਡੀ.ਏ.ਏ. ‘ਚ ਤਿੰਨ ਸੋਧਾਂ ਨੂੰ ਸ਼ਾਮਲ ਕੀਤਾ ਗਿਆ ਹੈ। ਨਵੀਆਂ ਸੋਧਾਂ ਤਹਿਤ ਇਕ ਅਕਤੂਬਰ 2017 ਤੋਂ 31 ਦਸੰਬਰ, 2018 ਵਿਚਕਾਰ ਅਮਰੀਕਾ ਵੱਲੋਂ ਪ੍ਰਸਤਾਵਿਤ 40 ਕਰੋੜ ਡਾਲਰ (ਕਰੀਬ 25.71 ਅਰਬ ਰੁਪਏ) ਦਾ ਫੰਡ ਪਾਕਿਸਤਾਨ ਨੂੰ ਉਦੋਂ ਦਿੱਤਾ ਜਾਵੇਗਾ, ਜਦੋਂ ਅਮਰੀਕੀ ਰੱਖਿਆ ਮੰਤਰੀ ਇਸ ਗੱਲ ਦੀ ਪੁਸ਼ਟੀ ਕਰਨਗੇ, ਉਹ ਉੱਤਰੀ ਵਜ਼ੀਰਿਸਤਾਨ ‘ਚ ਹੱਕਾਨੀ ਨੈੱਟਵਰਕ ਖ਼ਿਲਾਫ਼ ਲੋੜੀਂਦੀ ਕਾਰਵਾਈ ਕਰ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article