ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

June 19
10:11
2019
ਫਰਿਜ਼ਨੋ, 19 ਜੂਨ (ਨੀਟਾ/ਕੁਲਵੰਤ/ਪੰਜਾਬ ਮੇਲ)- ਅਮਰੀਕਾ ਦੀ ਨਿਊ-ਮੈਕਸੀਕੋ ਸਟੇਟ ਦੇ ਸੋਹਣੇ ਸ਼ਹਿਰ ਐਲਬਾਕਰਕੀ ‘ਚ 16ਵੀਆਂ ਯੂ.ਐੱਸ.ਏ. ਨੈਸ਼ਨਲ ਸੀਨੀਅਰ ਖੇਡਾਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਖੇਡਾਂ ਵਿਚ ਪੂਰੇ ਅਮਰੀਕਾ ਤੋਂ ਸੀਨੀਅਰ ਖਿਡਾਰੀ ਭਾਗ ਲੈਣ ਵਾਸਤੇ ਪਹੁੰਚੇ ਹੋਏ ਸਨ। ਇਹ ਖੇਡਾਂ ਸਥਾਨਕ ਗਰਾਊਂਡਾਂ ਵਿਚ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਵਿਚ ਫਰਿਜ਼ਨੋ ਸ਼ਹਿਰ ਦੇ ਪੰਜਾਬੀ ਸੀਨੀਅਰ ਗੁਰਬਖਸ਼ ਸਿੰਘ ਸਿੱਧੂ ਨੇ ਵੀ ਹਿੱਸਾ ਲਿਆ ਤੇ 41.33 ਮੀਟਰ ਹੈਂਮਰ ਥਰੋ ਕਰਕੇ ਸਿਲਵਰ ਮੈਡਲ ਆਪਣੇ ਨਾਮ ਕੀਤਾ। ਇੱਥੇ ਇਹ ਗੱਲ ਵੀ ਜ਼ਿਕਰਯੋਗ ਹੈ ਕਿ ਗੁਰਬਖਸ਼ ਸਿੱਧੂ ਪਿਛਲੇ ਲੰਮੇ ਸਮੇਂ ਤੋਂ ਆਪਣੇ ਖ਼ਰਚੇ ‘ਤੇ ਪੂਰੇ ਅਮਰੀਕਾ ਭਰ ਵਿਚ ਸੀਨੀਅਰ ਗੇਮਾਂ ਵਿਚ ਹਿੱਸਾ ਲੈ ਕੇ ਪੰਜਾਬੀ ਭਾਈਚਾਰੇ ਦਾ ਨਾਮ ਉੱਚਾ ਕਰਦਾ ਆ ਰਿਹਾ ਹੈ।