PUNJABMAILUSA.COM

ਐਸ਼ ਕਾਲੜਾ ਸਮੇਤ ਕੈਲੀਫੋਰਨੀਆ ਦੇ 6 ਅਸੈਂਬਲੀ ਮੈਂਬਰ ਭਾਰਤ ਦੌਰੇ ‘ਤੇ

 Breaking News

ਐਸ਼ ਕਾਲੜਾ ਸਮੇਤ ਕੈਲੀਫੋਰਨੀਆ ਦੇ 6 ਅਸੈਂਬਲੀ ਮੈਂਬਰ ਭਾਰਤ ਦੌਰੇ ‘ਤੇ

ਐਸ਼ ਕਾਲੜਾ ਸਮੇਤ ਕੈਲੀਫੋਰਨੀਆ ਦੇ 6 ਅਸੈਂਬਲੀ ਮੈਂਬਰ ਭਾਰਤ ਦੌਰੇ ‘ਤੇ
December 05
11:26 2018

ਸੈਕਰਾਮੈਂਟੋ, 5 ਦਸੰਬਰ (ਪੰਜਾਬ ਮੇਲ)- ਕੈਲੀਫੋਰਨੀਆ ਦੇ ਅਸੈਂਬਲੀ ਮੈਂਬਰ ਐਸ਼ ਕਾਲੜਾ ਸਮੇਤ 6 ਵਿਧਾਇਕ ਭਾਰਤ ਦੇ ਦੌਰੇ ‘ਤੇ ਰਵਾਨਾ ਹੋ ਚੁੱਕੇ ਹਨ। ਇਹ ਦੌਰਾ ਦੋ ਹਫਤਿਆਂ ਦਾ ਹੋਵੇਗਾ। ਕੈਲੀਫੋਰਨੀਆ ਅਸੈਂਬਲੀ ਦੇ ਸਪੀਕਰ ਐਨਥਨੀ ਰੈਨਡਨ ਦੀ ਮਨਜ਼ੂਰੀ ਨਾਲ ਗਏ ਇਹ 6 ਵਿਧਾਇਕ ਪੰਜਾਬ, ਨਵੀਂ ਦਿੱਲੀ, ਹੈਦਰਾਬਾਦ, ਵਿਜੇਵਾੜਾ ਅਤੇ ਮੁੰਬਈ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ ਇਹ ਆਗੂ ਭਾਰਤ ਨਾਲ ਰਾਜਨੀਤਿਕ, ਆਰਥਿਕ ਤੇ ਸਮਾਜਿਕ ਮੁੱਦਿਆਂ ‘ਤੇ ਭਾਰਤੀ ਆਗੂਆਂ ਨਾਲ ਵਿਚਾਰ-ਵਟਾਂਦਰੇ ਕਰਨਗੇ। ਐਸ਼ ਕਾਲੜਾ ਨੇ ਪੰਜਾਬ ਮੇਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਦੌਰੇ ਦੌਰਾਨ ਕੈਲੀਫੋਰਨੀਆ ਤੇ ਭਾਰਤ ਵਿਚਕਾਰ ਨੀਤੀਆਂ ਬਣਾਈਆਂ ਜਾਣਗੀਆਂ, ਜੋ ਕਿ ਵਿਸ਼ੇਸ਼ ਤੌਰ ‘ਤੇ ਖੇਤੀਬਾੜੀ, ਊਰਜਾ ਅਤੇ ਆਵਾਜਾਈ ਦੇ ਸਾਧਨਾਂ ਬਾਰੇ ਹੋਣਗੀਆਂ। ਉਨ੍ਹਾਂ ਕਿਹਾ ਕਿ ਕੈਲੀਫੋਰਨੀਆ ਅਤੇ ਭਾਰਤ ਵਿਚਕਾਰ ਇਹ ਸੰਬੰਧ ਲੰਬਾ ਸਮਾਂ ਚੱਲਣਗੇ ਅਤੇ ਅਸੀਂ ਰਲ ਕੇ ਆਪਣੇ ਨਿਸ਼ਾਨੇ ਨੂੰ ਪ੍ਰਾਪਤ ਕਰਾਂਗੇ। ਕੈਲੀਫੋਰਨੀਆ ਤੋਂ ਗਏ ਅਸੈਂਬਲੀ ਮੈਂਬਰਾਂ ਵਿਚ ਐਸ਼ ਕਾਲੜਾ ਤੋਂ ਇਲਾਵਾ ਕਸੀਲੀਆ ਅਗੂਲਰ-ਕਰੀ (ਵਿੰਟਰਜ਼), ਰਿਚਰਡ ਬਲੂਮ (ਸਾਂਟਾ ਮੋਨਿਕਾ), ਸ਼ੈਰੋਨ ਕੁਅਰਕ-ਸਿਲਵਾ (ਫੁਲਰਟਨ), ਅਲੋਇਸ ਗੋਮਜ਼ ਰੇਇਜ਼ (ਸੈਨ ਬਰਨਾਰਡੀਨੋ) ਅਤੇ ਮਾਰਕ ਸਟੋਨ (ਮੋਟੈਂਰੀ ਬੇਅ) ਸ਼ਾਮਲ ਹਨ। ਇਹ ਡੈਲੀਗੇਟ ਦੋਵਾਂ ਦੇਸ਼ਾਂ ਦਰਮਿਆਨ ਆਪਣੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨਗੇ।
ਜ਼ਿਕਰਯੋਗ ਹੈ ਕਿ ਪਿਛਲੇ ਦਿਨਾਂ ਦੌਰਾਨ ਸਾਊਥ ਏਸ਼ੀਆ ਤੋਂ ਭਾਰੀ ਗਿਣਤੀ ਵਿਚ ਲੋਕ ਯੂਨਾਈਟਿਡ ਸਟੇਟਸ ਆਣ ਕੇ ਵਸੇ ਹਨ। ਸਾਲ 2000 ਦੌਰਾਨ ਇਨ੍ਹਾਂ ਦੀ ਆਬਾਦੀ 22 ਲੱਖ ਸੀ, ਜਦਕਿ 2015 ‘ਚ ਇਨ੍ਹਾਂ ਦੀ ਆਬਾਦੀ 50 ਲੱਖ ਤੱਕ ਹੋ ਗਈ ਹੈ। ਇਕੱਲੇ ਕੈਲੀਫੋਰਨੀਆ ਵਿਚ ਹੀ ਪੰਜ ਲੱਖ ਤੋਂ ਵੱਧ ਭਾਰਤੀ ਰਹਿ ਰਹੇ ਹਨ। ਜ਼ਿਕਰਯੋਗ ਹੈ ਕਿ ਐਸ਼ ਕਾਲੜਾ ਦਾ ਪਿਛੋਕੜ ਪੰਜਾਬੀ ਹੈ ਅਤੇ ਕੈਲੀਫੋਰਨੀਆ ‘ਚ ਪਹਿਲਾ ਅਸੈਂਬਲੀ ਮੈਂਬਰ ਵਜੋਂ ਚੁਣੇ ਜਾਣ ਦਾ ਇਸ ਨੂੰ ਮਾਣ ਹਾਸਲ ਹੈ।

About Author

Punjab Mail USA

Punjab Mail USA

Related Articles

ads

Latest Category Posts

    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ