PUNJABMAILUSA.COM

ਐਸਵਾਈਐਲ : ਪੰਜਾਬ-ਹਰਿਆਣਾ ਆਪਸੀ ਗੱਲਬਾਤ ਲਈ ਹੋਏ ਸਹਿਮਤ

ਐਸਵਾਈਐਲ : ਪੰਜਾਬ-ਹਰਿਆਣਾ ਆਪਸੀ ਗੱਲਬਾਤ ਲਈ ਹੋਏ ਸਹਿਮਤ

ਐਸਵਾਈਐਲ : ਪੰਜਾਬ-ਹਰਿਆਣਾ ਆਪਸੀ ਗੱਲਬਾਤ ਲਈ ਹੋਏ ਸਹਿਮਤ
May 13
04:59 2017

cap kha
ਚੰਡੀਗੜ੍ਹ, 12 ਮਈ (ਪੰਜਾਬ ਮੇਲ)- ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਦੇ ਮੁੱਦੇ ਨੂੰ ਗੱਲਬਾਤ ਰਾਹੀਂ ਸੁਲਝਾਉਣ ਲਈ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਵੱਲੋਂ ਦਿੱਤੇ ਸੱਦੇ ‘ਤੇ ਪੰਜਾਬ ਅਤੇ ਹਰਿਆਣਾ ਨੇ ਅੱਜ ਹਾਮੀ ਭਰ ਦਿੱਤੀ। ਕੇਂਦਰੀ ਗ੍ਰਹਿ ਮੰਤਰੀ ਨੇ ਗੱਲਬਾਤ ਦਾ ਇਹ ਸੱਦਾ ਅੱਜ ਚੰਡੀਗੜ੍ਹ ਵਿਖੇ ਹੋਈ ਉੱਤਰੀ ਜ਼ੋਨਲ ਕੌਂਸਲ (ਐਨਜ਼ੈਡਸੀ) ਦੀ 28ਵੀਂ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਸਵਾਈਐਲ ਨਹਿਰ ਵਿਵਾਦ ਨੂੰ ਹੱਲ ਕਰਨ ਦੇ ਮੁੱਦੇ ‘ਤੇ ਜ਼ੋਰ ਦੇਣ ਮਗਰੋਂ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਕੌਮਾਂਤਰੀ ਪੱਧਰ ‘ਤੇ ਪ੍ਰਵਾਨਿਤ ਰਿਪੇਰੀਅਨ ਸਿਧਾਂਤ ਦੇ ਆਧਾਰ ‘ਤੇ ਦਰਿਆਈ ਪਾਣੀਆਂ ਦੀ ਢੁਕਵੀਂ ਵਰਤੋਂ ਦੇ ਅਨੁਕੂਲ ਹੱਲ ਲਈ ਸਬੰਧਤ ਸੂਬਿਆਂ ਨੂੰ ਭਾਰਤ ਸਰਕਾਰ ਨਾਲ ਤਾਲਮੇਲ ਕਰਨ ਦਾ ਸੱਦਾ ਦਿੱਤਾ ਹੈ। ਕੈਪਟਨ ਅਮਰਿੰਦਰ ਦੇ ਗੱਲਬਾਤ ਰਾਹੀਂ ਐਸਵਾਈਐਲ ਦੇ ਮੁੱਦੇ ਨੂੰ ਹੱਲ ਕਰਨ ਦੇ ਸੁਝਾਅ ‘ਤੇ ਸਹਿਮਤੀ ਜਤਾਉਂਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਮੀਟਿੰਗ ਦੀ ਪ੍ਰਧਾਨ ਕਰਦਿਆਂ ਕਿਹਾ ਕਿ ਇਸ ਮੁੱਦੇ ਦਾ ਹੱਲ ਪਹਿਲਾਂ ਮੈਰਾਥਨ ਮੀਟਿੰਗਾਂ ਰਾਹੀਂ ਕੱਢਣ ਦਾ ਯਤਨ ਕਰਨਾ ਚਾਹੀਦਾ ਹੈ, ਪਰ ਜੇਕਰ ਫਿਰ ਵੀ ਗੱਲ ਨਾ ਬਣੇ ਤਾਂ ਇਸ ਨੂੰ ਅਦਾਲਤਾਂ ਦੇ ਫ਼ੈਸਲੇ ‘ਤੇ ਛੱਡ ਦੇਣਾ ਚਾਹੀਦਾ ਹੈ।
ਉਨ੍ਹਾਂ ਨੇ ਸੁਝਾਅ ਦਿੱਤਾ ਕਿ ਦੋਵਾਂ ਸੂਬਿਆਂ ਦੇ ਮੁੱਖ ਮੰਤਰੀ ਅਤੇ ਮੁੱਖ ਸਕੱਤਰੇਤ ਨੂੰ ਇੱਕ ਬੈਠਕ ਕਰਕੇ ਇਸ ਵਿਵਾਦ ਦਾ ਸਹਿਮਤੀ ਨਾਲ ਹੱਲ ਕੱਢਣ ਲਈ ਚਰਚਾ ਕਰਨੀ ਚਾਹੀਦੀ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਝਾਅ ਦਿੱਤਾ ਕਿ ਕੇਂਦਰੀ ਪਾਣੀਆਂ ਬਾਰੇ ਸਰੋਤ ਮੰਤਰਾਲਾ ਇਸ ਮੁੱਦੇ ਨੂੰ ਹੱਲ ਕਰਨ ਲਈ ਜਲਦ ਤੋਂ ਜਲਦ ਮੁੱਖ ਮੰਤਰੀਆਂ ਅਤੇ ਮੁੱਖ ਸਕੱਤਰੇਤਾਂ ਦੀ ਮੀਟਿੰਗ ਸੱਦ ਕੇ ਅੱਗੇ ਕਦਮ ਵਧਾਏ।
ਅਮਰਿੰਦਰ ਸਿੰਘ ਨੇ ਇਸ਼ਾਰਾ ਕੀਤਾ ਕਿ ਐਸਵਾਈਐਲ ਨਹਿਰ ਦੀ ਉਸਾਰੀ ਕਾਰਨ ਦੱਖਣੀ ਪੰਜਾਬ ਦੀ ਅੰਦਾਜ਼ਨ ਦਸ ਲੱਖ ਏਕੜ ਜ਼ਮੀਨ ਨੂੰ ਸੋਕੇ ਦੀ ਮਾਰ ਝੱਲਣੀ ਪਵੇਗੀ। ਇਹ ਇਲਾਕਾ ਨਕਸਲਵਾਦ ਅਤੇ ਅੱਤਵਾਦ ਦਾ ਸਾਹਮਣਾ ਕਰ ਚੁੱਕਾ ਹੈ। ਇਸ ਨਾਲ ਕੌਮੀ ਔਕੜ ਪੈਦਾ ਹੋ ਸਕਦੀ ਹੈ।
ਉੱਤਰੀ ਜ਼ੋਨਲ ਕੌਂਸਲ ਦੀ 28ਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਸੂਬਾ ਸਰਕਾਰ ਵੱਲੋਂ ਵਿੱਢੇ ਯਤਨਾਂ ਨੂੰ ਅੱਗੇ ਵਧਾਉਣ ਲਈ ਕੇਂਦਰ ਸਰਕਾਰ ਦੇ ਸਹਿਯੋਗ ਦੀ ਮੰਗ ਕੀਤੀ।
ਪੰਜਾਬ ਦੇ ਸਰਹੱਦੀ ਹਾਲਾਤ ਦਾ ਜ਼ਿਕਰ ਕਰਦਿਆਂ ਕੈਪਟਨ ਨੇ ਕਿਹਾ ਕਿ ਕੇਂਦਰ ਸਰਕਾਰ ਗੁਆਂਢੀ ਸੂਬਿਆਂ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਨੂੰ ਦਿੱਤੀਆਂ ਜਾ ਰਹੀਆਂ ਵਿੱਤੀ ਤੇ ਸਨਅਤੀ ਰਿਆਇਤਾਂ ਦੀ ਤਰਜ਼ ‘ਤੇ ਪੰਜਾਬ ਨੂੰ ਵੀ ਇਹ ਰਿਆਇਤਾਂ ਮੁਹੱਈਆ ਕਰਵਾਏ। ਇਸ ਦੇ ਨਾਲ ਹੀ ਇਨ੍ਹਾਂ ਛੋਟਾਂ ਕਾਰਨ ਪੰਜਾਬ ਨੂੰ ਆਰਥਿਕ ਤੌਰ ‘ਤੇ ਪਹਿਲਾਂ ਹੀ ਪੈ ਚੁੱਕੇ ਘਾਟੇ ਦੀ ਭਰਪਾਈ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਜਿਹੀਆਂ ਰਿਆਇਤਾਂ ਜਾਂ ਛੋਟਾਂ ਦੇਣ ਮੌਕੇ ਪੰਜਾਬ ਨੂੰ ਵੀ ਬਰਾਬਰ ਮੌਕੇ ਮੁਹੱਈਆ ਕਰਵਾਏ ਜਾਣ।
ਕੈਪਟਨ ਨੇ ਰਾਵੀ, ਬਿਆਸ ਤੇ ਸਤਲੁਜ ਦਰਿਆਵਾਂ ਵਿੱਚ ਸਤਹੀ ਪਾਣੀ ਦੀ ਮੌਜੂਦਗੀ ਦਾ ਮੁੜ ਮੁਲਾਂਕਣ ਕੀਤੇ ਜਾਣ ਦੀ ਮੰਗ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਹੇਠ ਜਾਣ ਕਰਕੇ ਪੰਜਾਬ ਵਾਤਾਵਰਣ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਮਾਹਰਾਂ ਦੀ ਸਲਾਹ ਲਈ ਜਾਵੇ ਕਿ ਭਵਿੱਖ ਵਿੱਚ ਇਨ੍ਹਾਂ ਦਰਿਆਵਾਂ ਦੇ ਵਹਾਅ ਦਾ ਭਰੋਸੇਯੋਗ ਅਨੁਮਾਨ ਕਿਸ ਤਰ੍ਹਾਂ ਲਾਇਆ ਜਾਵੇ।
ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਅੱਜ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਕੇਂਦਰੀ ਗ੍ਰਹਿ ਮੰਤਰੀ ਨੂੰ ਆਖਿਆ ਕਿ ਜਦੋਂ ਸਰਹੱਦਾਂ ਦੀ ਨਿਗਰਾਨੀ ਦਾ ਕੰਟਰੋਲ ਕੇਂਦਰੀ ਸੁਰੱਖਿਆ ਬਲਾਂ ਕੋਲ ਹੈ ਤਾਂ ਕੇਂਦਰ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਸਰਹੱਦ ‘ਤੇ ਸਖ਼ਤ ਨਿਗਰਾਨੀ ਰੱਖਣ ਵਾਸਤੇ ਹਦਾਇਤਾਂ ਜਾਰੀ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਗੁਆਂਢੀ ਸੂਬਿਆਂ ਰਾਜਸਥਾਨ, ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ਨੂੰ ਪੋਸਤ ਤੇ ਭੰਗ ਦੀ ਗੈਰ-ਕਾਨੂੰਨੀ ਤੌਰ ‘ਤੇ ਹੋ ਰਹੀ ਖੇਤੀ ਨੂੰ ਖਤਮ ਕਰਨ ਲਈ ਠੋਸ ਯਤਨ ਕੀਤੇ ਜਾਣ ਦੀ ਅਪੀਲ ਕੀਤੀ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article