PUNJABMAILUSA.COM

ਐਸ.ਜੀ.ਪੀ.ਸੀ. ਨੇ ਜੀ.ਐਸ.ਟੀ. ਨੰਬਰ ਲੈਣ ਦੀ ਪ੍ਰਕ੍ਰਿਆ ਕੀਤੀ ਸ਼ੁਰੂ

ਐਸ.ਜੀ.ਪੀ.ਸੀ. ਨੇ ਜੀ.ਐਸ.ਟੀ. ਨੰਬਰ ਲੈਣ ਦੀ ਪ੍ਰਕ੍ਰਿਆ ਕੀਤੀ ਸ਼ੁਰੂ

ਐਸ.ਜੀ.ਪੀ.ਸੀ. ਨੇ ਜੀ.ਐਸ.ਟੀ. ਨੰਬਰ ਲੈਣ ਦੀ ਪ੍ਰਕ੍ਰਿਆ ਕੀਤੀ ਸ਼ੁਰੂ
July 21
09:47 2017

ਅੰਮ੍ਰਿਤਸਰ, 21 ਜੁਲਾਈ (ਪੰਜਾਬ ਮੇਲ)-ਕੇਂਦਰ ਸਰਕਾਰ ਵੱਲੋਂ ਇੱਕ ਜੁਲਾਈ ਨੂੰ ਪੂਰੇ ਦੇਸ਼ ਵਿੱਚ ਲਾਗੂ ਕੀਤੇ ਗਏ ਜੀ.ਐਸ.ਟੀ. ਨੂੰ ਧਾਰਮਿਕ ਅਸਥਾਨਾਂ ‘ਤੇ ਨਾ ਲਾਗੂ ਕੀਤੇ ਜਾਣ ਦੀ ਮੰਗ ਦੇ ਬਾਵਜੂਦ ਹਰਿਮੰਦਰ ਸਾਹਿਬ ਸਮੇਤ ਸਾਰੇ ਧਾਰਮਿਕ ਅਸਥਾਨਾਂ ਨੂੰ ਜੀ.ਐਸ.ਟੀ ਨੰਬਰ ਜ਼ਰੂਰ ਲੈਣਾ ਪਵੇਗਾ। ਹਾਲਾਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਕਈ ਧਾਰਮਿਕ ਸੰਸਥਾਵਾਂ ਇਸ ਟੈਕਸ ਤੋਂ ਛੋਟ ਦੇਣ ਲਈ ਕੇਂਦਰ ਤੇ ਪੰਜਾਬ ਸਰਕਾਰ ਨੂੰ ਲਿਖ ਚੁੱਕੀਆਂ ਹਨ। ਬਾਵਜੂਦ ਇਸ ਦੇ ਸ਼੍ਰੋਮਣੀ ਕਮੇਟੀ ਨੇ ਜੀ.ਐਸ.ਟੀ. ਨੰਬਰ ਲੈਣ ਦੀ ਪ੍ਰਕ੍ਰਿਆ ਸ਼ੁਰੂ ਕਰ ਦਿੱਤੀ ਹੈ। ਭਾਵੇਂ ਸ਼੍ਰੋਮਣੀ ਗੁਰਦੁਆਰਾ ਕਮੇਟੀ ਨੇ ਵੈਟ ਵਾਂਗ ਜੀ.ਐਸ.ਟੀ. ਨੂੰ ਹਰਿਮੰਦਰ ਸਾਹਿਬ ਵਿਖੇ ਬਣਨ ਵਾਲੇ ਲੰਗਰ ਤੇ ਹੋਰ ਥਾਵਾਂ ‘ਤੇ ਛੋਟ ਦੇਣ ਲਈ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਸੀ। ਇਸ ਦੇ ਬਾਵਜੂਦ ਜੀ.ਐਸ.ਟੀ ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਸ਼੍ਰੋਮਣੀ ਕਮੇਟੀ ਨੂੰ ਇਸ ਟੈਕਸ ਤੋਂ ਛੋਟ ਦੇ ਵੀ ਦਿੰਦੀ ਹੈ ਤਾਂ ਵੀ ਉਨ੍ਹਾਂ ਨੂੰ ਜੀ.ਐਸ.ਟੀ. ਨੰਬਰ ਲੈਣਾ ਹੀ ਪਵੇਗਾ। ਇਹ ਹਰ ਕਿਸੇ ਲਈ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਜੀ.ਐਸ.ਟੀ. ਤੋਂ ਛੋਟ ਲੈਣ ਲਈ ਰਿਟਰਨ ਭਰਨੀ ਪਵੇਗੀ ਤੇ ਜੇਕਰ ਕੋਈ ਵੀ ਰਿਟਰਨ ਭਰਦਾ ਹੈ ਤਾਂ ਸਭ ਤੋਂ ਪਹਿਲਾਂ ਉਸ ਕੋਲ ਜੀ.ਐਸ.ਟੀ. ਨੰਬਰ ਹੋਣਾ ਬਹੁਤ ਜ਼ਰੂਰੀ ਹੁੰਦਾ ਹੈ। ਮਾਹਰਾਂ ਮੁਤਾਬਕ ਕੋਈ ਵੀ ਸੰਸਥਾ ਸਿੱਧੇ ਤੌਰ ‘ਤੇ ਜੀ.ਐਸ.ਟੀ. ਤੋਂ ਛੋਟ ਨਹੀਂ ਲੈ ਸਕਦਾ। ਕਿਸੇ ਵੀ ਸੂਬੇ ਵਿੱਚੋਂ ਇਕੱਠੀ ਹੋਣ ਵਾਲੀ ਇਸ ਟੈਕਸ ਦੀ ਰਕਮ ਅੱਧੀ ਕੇਂਦਰ ਸਰਕਾਰ ਕੋਲ ਜਾਂਦੀ ਹੈ ਤੇ ਅੱਧੀ ਸੂਬਾ ਸਰਕਾਰ ਕੋਲ ਜਾਂਦੀ ਹੈ। ਇਸ ਲਈ ਜੇਕਰ ਸਰਕਾਰ ਭਵਿੱਖ ਵਿੱਚ ਸ਼੍ਰੋਮਣੀ ਕਮੇਟੀ ਜਾਂ ਹੋਰ ਧਾਰਮਿਕ ਅਸਥਾਨਾਂ ਨੂੰ ਇਸ ਟੈਕਸ ਦੀ ਛੋਟ ਦੇ ਵੀ ਦਿੰਦੀ ਹੈ ਤਾਂ ਇਸ ਛੋਟ ਨੂੰ ਲੈਣ ਲਈ ਜੀ.ਐਸ.ਟੀ. ਨੰਬਰ ਲੈ ਕੇ ਰਿਟਰਨ ਭਰਨੀ ਪਵੇਗੀ। ਉਸ ਤੋਂ ਬਾਅਦ ਹੀ ਉਹ ਪੈਸੇ ਵਾਪਸ ਸੰਸਥਾ ਦੇ ਖਾਤੇ ਵਿੱਚ ਜਾ ਸਕੇਗਾ। ਉਧਰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਦਾ ਕਹਿਣਾ ਹੈ ਕਿ ਕਮੇਟੀ ਵੱਲੋਂ ਕੇਂਦਰ ਤੇ ਸੂਬਾ ਸਰਕਾਰ ਨੂੰ ਇਸ ਟੈਕਸ ਤੋਂ ਛੋਟ ਦੇਣ ਲਈ ਪਤੱਰ ਲਿਖੇ ਗਏ ਹਨ ਪਰ ਹਾਲੇ ਤੱਕ ਕੋਈ ਜਵਾਬ ਨਹੀਂ ਆਇਆ। ਜੇਕਰ ਕੇਂਦਰ ਜਾਂ ਸੂਬਾ ਸਰਕਾਰ ਇਸ ਟੈਕਸ ਤੋਂ ਛੋਟ ਨਹੀਂ ਦਿੰਦੇ ਤਾਂ ਸ਼੍ਰੋਮਣੀ ਕਮੇਟੀ ਨੂੰ ਜ਼ਰੂਰੀ ਸਮੱਗਰੀ ਤੇ ਹੋਰ ਵਸਤਾਂ ਖਰੀਦਣ ‘ਤੇ ਬਣਦਾ ਜੀ.ਐਸ.ਟੀ ਅਦਾ ਕਰਨਾ ਹੀ ਪਵੇਗਾ। ਇਸ ਲਈ ਜੀ.ਐਸ.ਟੀ ਨੰਬਰ ਦੀ ਪ੍ਰਕ੍ਰਿਆ ਚੱਲ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article