PUNJABMAILUSA.COM

ਐਸ.ਵਾਈ.ਐਲ. ਮੁੱਦੇ ‘ਤੇ ਕਾਂਗਰਸ ਦੇ ਨਾਲ ਖੜੀ ਹੋਈ ਭਾਜਪਾ

ਐਸ.ਵਾਈ.ਐਲ. ਮੁੱਦੇ ‘ਤੇ ਕਾਂਗਰਸ ਦੇ ਨਾਲ ਖੜੀ ਹੋਈ ਭਾਜਪਾ

ਐਸ.ਵਾਈ.ਐਲ. ਮੁੱਦੇ ‘ਤੇ ਕਾਂਗਰਸ ਦੇ ਨਾਲ ਖੜੀ ਹੋਈ ਭਾਜਪਾ
April 27
22:42 2017

BJP-580x395
ਸਾਂਪਲਾਂ ਨੇ ਕੀਤੀ ਚੰਡੀਗੜ੍ਹ ‘ਚ ਕੈਪਟਨ ਨਾਲ ਮੀਟਿੰਗ
ਚੰਡੀਗੜ੍ਹ, 27 ਅਪ੍ਰੈਲ (ਪੰਜਾਬ ਮੇਲ)-ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਨੇ ਅੱਜ ਸਤੁਲਜ ਯਮੁਨਾ ਲਿੰਕ ਨਹਿਰ ਤੇ ਸੂਬੇ ਦੇ ਹਿੱਤ ਨਾਲ ਜੁੜੇ ਹੋਰ ਮੁੱਦਿਆਂ ‘ਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਸਮਰਥਨ ਦੀ ਪੇਸ਼ਕਸ਼ ਕੀਤੀ ਹੈ। ਸਮਾਜਿਕ ਨਿਆਂ ਬਾਰੇ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੂਬਾਈ ਪ੍ਰਧਾਨ ਵਿਜੇ ਸਾਂਪਲਾ, ਪਾਰਟੀ ਦੇ ਸੂਬਾ ਉਪ ਪ੍ਰਧਾਨ ਹਰਜੀਤ ਗਰੇਵਾਲ ਤੇ ਸੂਬਾ ਸਕੱਤਰ ਵਿਨੀਤ ਜੋਸ਼ੀ ਦੀ ਅਗਵਾਈ ਵਿੱਚ ਪਾਰਟੀ ਦੇ ਵਫ਼ਦ ਨੇ ਸੂਬੇ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ‘ਤੇ ਵਿਚਾਰ-ਚਰਚਾ ਕਰਨ ਲਈ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ।
ਮੁੱਖ ਮੰਤਰੀ ਨੇ ਭਾਜਪਾ ਲੀਡਰਾਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕਰਦਿਆਂ ਆਖਿਆ ਕਿ ਸੂਬੇ ਦੇ ਵਿਕਾਸ ਤੇ ਤਰੱਕੀ ਨੂੰ ਮੁੜ ਲੀਹ ‘ਤੇ ਲਿਆਉਣ ਲਈ ਸਾਰੀਆਂ ਪਾਰਟੀਆਂ ਦਾ ਇਕੱਠੇ ਹੋਣਾ ਬਹੁਤ ਮਹੱਤਵਪੂਰਨ ਹੈ। ਭਾਜਪਾ ਨੇਤਾਵਾਂ ਨੇ ਮੁੱਖ ਮੰਤਰੀ ਨਾਲ ਮੀਟਿੰਗ ਦੌਰਾਨ ਵੱਖ-ਵੱਖ ਮਾਮਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਿਨ੍ਹਾਂ ਵਿੱਚ ਹੁਸ਼ਿਆਰਪੁਰ ਵਿੱਚ ਕੈਂਸਰ ਹਸਪਤਾਲ ਦੀ ਸਥਾਪਨਾ ਦਾ ਮੁੱਦਾ ਵੀ ਸ਼ਾਮਲ ਸੀ। ਇਸ ਹਸਪਤਾਲ ਲਈ ਜ਼ਮੀਨ ਅਲਾਟ ਕੀਤੀ ਜਾ ਚੁੱਕੀ ਹੈ ਤੇ ਕੇਂਦਰ ਸਰਕਾਰ ਵੱਲੋਂ ਲੋੜੀਂਦੇ ਫੰਡ ਵੀ ਜਾਰੀ ਕਰ ਦਿੱਤੇ ਗਏ ਹਨ। ਇਸ ਪ੍ਰਾਜੈਕਟ ਦੀ ਅਹਿਮੀਅਤ ਨੂੰ ਦਰਸਾਉਂਦਿਆਂ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਹਸਪਤਾਲ ਦੇ ਕੰਮ ਦੀ ਗਤੀ ਤੇਜ਼ ਕਰਨ ਦੇ ਹੁਕਮ ਦਿੱਤੇ। ਭਾਜਪਾ ਦੇ ਵਫ਼ਦ ਨੇ ਤਲਵਾੜਾ (ਹੁਸ਼ਿਆਰਪੁਰ) ਦੇ ਸਰਕਾਰੀ ਹਸਪਤਾਲ ਵਿੱਚ ਟੈਲੀਮੈਡੀਸਨ ਸੇਵਾਵਾਂ ਸ਼ੁਰੂ ਕਰਨ ਦਾ ਸੁਝਾਅ ਦਿੱਤਾ ਤਾਂ ਕਿ ਇਸ ਖੇਤਰ ਵਿੱਚ ਡਾਕਟਰਾਂ ਦੀ ਘਾਟ ਨਾਲ ਨਜਿੱਠਿਆ ਜਾ ਸਕੇ। ਕੈਪਟਨ ਨੇ ਇਸ ਸੁਝਾਅ ਦਾ ਸਵਾਗਤ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਅਜਿਹੀਆਂ ਸੇਵਾਵਾਂ ਸ਼ੁਰੂ ਕਰਨ ਲਈ ਸੰਭਾਵਨਾਵਾਂ ਤਲਾਸ਼ਣ ਦੀ ਹਦਾਇਤ ਕੀਤੀ। ਕੈਪਟਨ ਨੇ ਸਬੰਧਤ ਵਿਭਾਗ ਨੂੰ ਆਦਮਪੁਰ ਹਵਾਈ ਅੱਡੇ ਦੇ ਸਿਵਲ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਕਿ ਇਸ ਹਵਾਈ ਅੱਡੇ ਨੂੰ ਜਿੰਨੀ ਛੇਤੀ ਸੰਭਵ ਹੋਵੇ, ਚਾਲੂ ਕੀਤਾ ਜਾਵੇ।
ਭਾਜਪਾ ਨੇਤਾਵਾਂ ਵੱਲੋਂ ਹੁਸ਼ਿਆਰਪੁਰ ਵਿੱਚ ਇੱਕ ਆਟੋ ਇੰਡਸਟਰੀ ਸਥਾਪਤ ਕਰਨ ਲਈ ਦਿੱਤੇ ਸੁਝਾਅ ‘ਤੇ ਮੁੱਖ ਮੰਤਰੀ ‘ਤੇ ਇਸ ਉਪਰ ਗੌਰ ਕਰਨ ਦਾ ਵਾਅਦਾ ਕਰਦਿਆਂ ਸੂਬਾ ਭਰ ਵਿੱਚ ਅਤਿ ਲੋੜੀਂਦੇ ਸਨਅਤੀ ਵਿਕਾਸ ਨੂੰ ਹੁਲਾਰਾ ਦੇਣ ਲਈ ਆਪਣੀ ਪ੍ਰਤੀਬੱਧਤਾ ਜ਼ਾਹਰ ਕੀਤੀ। ਉਨ੍ਹਾਂ ਨੇ ਵਫ਼ਦ ਨੂੰ ਦੱਸਿਆ ਕਿ ਸਰਕਾਰ ਵੱਲੋਂ ਬਣਾਈ ਜਾ ਰਹੀ ਨਵੀਂ ਸਨਅਤੀ ਨੀਤੀ ਵਿੱਚ ਸਨਅਤਕਾਰਾਂ ਨੂੰ ਦਰਪੇਸ਼ ਸਮੱਸਿਆਵਾਂ ਦੂਰ ਕੀਤੀਆਂ ਜਾਣਗੀਆਂ ਤਾਂ ਕਿ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਮੁੜ ਲੀਹ ‘ਤੇ ਲਿਆਂਦਾ ਜਾ ਸਕੇ। ਅਨੁਸੂਚਿਤ ਜਾਤੀਆਂ ਦੇ ਬੱਚਿਆਂ ਲਈ ਪੋਸਟ ਮੈਟ੍ਰਿਕ ਵਜ਼ੀਫਿਆਂ ਦੇ ਕੇਂਦਰੀ ਫੰਡਾਂ ਦੀ ਵੰਡ ਬਾਰੇ ਵਫ਼ਦ ਵੱਲੋਂ ਉਠਾਏ ਇਕ ਹੋਰ ਮੰਗ ਉਠਾਈ ਗਈ। ਮੁੱਖ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਮੰਤਵ ਲਈ ਅਲਾਟ ਹੋਏ ਫੰਡਾਂ ਨੂੰ ਛੇਤੀ ਤੋਂ ਛੇਤੀ ਲਾਭਪਾਤਰੀਆਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਵਾਤਾਵਰਣ ਸਬੰਧੀ ਜਾਗਰੂਕ ਹੋਣਾ ਜ਼ਰੂਰੀ

ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਵਾਤਾਵਰਣ ਸਬੰਧੀ ਜਾਗਰੂਕ ਹੋਣਾ ਜ਼ਰੂਰੀ

Read Full Article
    ਐਲਕ ਗਰੋਵ ਸਿਟੀ ਵਿਖੇ ਮਨਾਇਆ ਗਿਆ ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨਾ

ਐਲਕ ਗਰੋਵ ਸਿਟੀ ਵਿਖੇ ਮਨਾਇਆ ਗਿਆ ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨਾ

Read Full Article
    ਰਾਸ਼ਟਰਪਤੀ ਟਰੰਪ ਵੱਲੋਂ ਕੈਲੀਫੋਰਨੀਆ ਦੇ ਅੱਗ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਰਾਸ਼ਟਰਪਤੀ ਟਰੰਪ ਵੱਲੋਂ ਕੈਲੀਫੋਰਨੀਆ ਦੇ ਅੱਗ ਪ੍ਰਭਾਵਿਤ ਇਲਾਕਿਆਂ ਦਾ ਦੌਰਾ

Read Full Article
    APCA ਵੱਲੋਂ ਜ਼ਰੂਰਤਮੰਦਾਂ ਲਈ ਦਿੱਤੀ ਗਈ ਰਾਸ਼ੀ

APCA ਵੱਲੋਂ ਜ਼ਰੂਰਤਮੰਦਾਂ ਲਈ ਦਿੱਤੀ ਗਈ ਰਾਸ਼ੀ

Read Full Article
    ਆਈ.ਓ.ਪੀ.ਡਬਲਿਊ. ਵੱਲੋਂ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਆਈ.ਓ.ਪੀ.ਡਬਲਿਊ. ਵੱਲੋਂ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

Read Full Article
    ਸਿਆਟਲ ਦੀ ਭੰਗੜਾ ਟੀਮ ਬੋਸਟਨ ਵਿਚ ਦੂਸਰੇ ਦਰਜੇ ‘ਤੇ ਰਹੀ

ਸਿਆਟਲ ਦੀ ਭੰਗੜਾ ਟੀਮ ਬੋਸਟਨ ਵਿਚ ਦੂਸਰੇ ਦਰਜੇ ‘ਤੇ ਰਹੀ

Read Full Article
    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article