PUNJABMAILUSA.COM

ਐੱਚ-1ਬੀ ਅਤੇ ਐਲ-1 ਵੀਜ਼ਾ ਨਿਯਮਾਂ ‘ਚ ਸੁਧਾਰ ਲਈ ਸੰਸਦ ‘ਚ ਬਿੱਲ ਪੇਸ਼

ਐੱਚ-1ਬੀ ਅਤੇ ਐਲ-1 ਵੀਜ਼ਾ ਨਿਯਮਾਂ ‘ਚ ਸੁਧਾਰ ਲਈ ਸੰਸਦ ‘ਚ ਬਿੱਲ ਪੇਸ਼

ਐੱਚ-1ਬੀ ਅਤੇ ਐਲ-1 ਵੀਜ਼ਾ ਨਿਯਮਾਂ ‘ਚ  ਸੁਧਾਰ ਲਈ ਸੰਸਦ ‘ਚ ਬਿੱਲ ਪੇਸ਼
March 08
09:28 2017

12
ਵਾਸ਼ਿੰਗਟਨ, 8 ਮਾਰਚ (ਪੰਜਾਬ ਮੇਲ)- ਅਮਰੀਕਾ ਨੇ ਐੱਚ-1ਬੀ ਵੀਜ਼ਾ ‘ਤੇ ਚਿੰਤਤ ਭਾਰਤ ਨੂੰ ਭਰੋਸਾ ਦਿੱਤਾ ਹੈ ਕਿ ਥੋੜੇ ਸਮੇਂ ਲਈ ਕੰਮ ‘ਤੇ ਆਉਣ ਵਾਲੇ ਵਿਦੇਸ਼ੀ ਪੇਸ਼ੇਵਰਾਂ ਲਈ ਉਸ ਦਾ ਇਹ ਵੀਜ਼ਾ ਪ੍ਰੋਗਰਾਮ ਕੋਈ ਵਿਸ਼ੇਸ਼ ਤਰਜੀਹ ਨਹੀਂ, ਬਲਕਿ ਅਮਰੀਕਾ ‘ਚ ਇੰਗੀਗ੍ਰੇਸ਼ਨ ਨਿਯਮਾਂ ‘ਚ ਸੁਧਾਰ ਦੇ ਵੱਡੇ ਪੈਕੇਜ ਦਾ ਹਿੱਸਾ ਹੈ। ਇਹ ਭਰੋਸਾ ਅਜਿਹੇ ਸਮੇਂ ਮਿਲਿਆ ਹੈ, ਜਦੋਂ ਇਹ ਚਰਚਾ ਹੈ ਕਿ ਅਮਰੀਕਾ ਦੀ ਡੋਨਾਲਡ ਟਰੰਪ ਸਰਕਾਰ ਇਥੋਂ ਦੀਆਂ ਕੰਪਨੀਆਂ ਨੂੰ ਐੱਚ-1ਬੀ ਵੀਜ਼ਾ ‘ਤੇ ਬਾਹਰੀ ਕਰਮਚਾਰੀ ਰੱਖਣ ਵਿਰੁੱਧ ਸਖ਼ਤ ਸਰਕਾਰੀ ਹੁਕਮ ਦੇ ਸਕਦੀ ਹੈ। ਇਸ ਵਿਚਾਲੇ ਅਮਰੀਕੀ ਸੰਸਦ ‘ਚ ਸੱਤਾ ਅਤੇ ਵਿਰੋਧੀ ਧਿਰ ਦੇ ਮਿਲੇ ਜੁਲੇ ਮੈਂਬਰਾਂ ਦੇ ਇਕ ਸਮੂਹ ਨੇ ਐੱਚ-1ਬੀ ਅਤੇ ਐਲ-1 ਵੀਜ਼ਾ ਨਿਯਮਾਂ ‘ਚ ਸੁਧਾਰ ਲਈ ਸੰਸਦ ‘ਚ ਇਕ ਬਿੱਲ ਪੇਸ਼ ਕੀਤਾ ਹੈ। ਇਸ ਸਮੂਹ ‘ਚ ਭਾਰਤੀ ਮੂਲ ਦੇ ਮੈਂਬਰ ਰੋਅ ਖੰਨਾ ਵੀ ਸ਼ਾਮਲ ਹਨ। ਅਮਰੀਕਾ ਆਈ ਭਾਰਤ ਦੀ ਵਪਾਰਕ ਸਕੱਤਰ ਰੀਤਾ ਤੇਬਤੀਆ ਨੇ ਇਥੇ ਇਕ ਪੱਤਰਕਾਰ ਸੰਮੇਲਨ ‘ਚ ਕਿਹਾ ਕਿ ਇਥੇ ਭਾਰਤੀ ਤਕਨੀਕੀ ਖੇਤਰ ਦੇ ਯੋਗਦਾਨ ਨੂੰ ਸਵੀਕਾਰ ਕੀਤਾ ਜਾਂਦਾ ਹੈ। ਉਨ੍ਹਾਂ ਨੂੰ ਇੰਮੀਗ੍ਰੇਸ਼ਨ ਬਾਰੇ ਚਿੰਤਾ ਹੈ… ਜ਼ਿਆਦਾਤਰ ਮੁੱਦੇ ਬਿਲਕੁਲ ਵੱਖ ਹਨ।
ਉਨ੍ਹਾਂ ਕਿਹਾ ਕਿ ਫਿਰ ਵੀ ਜਦੋਂ ਇਸ ਬਾਰੇ ਕੁੱਝ ਕੀਤਾ ਜਾਵੇਗਾ, ਤਾਂ ਉਹ ਪੂਰੇ ਇੰਮੀਗ੍ਰੇਸ਼ਨ ਸਬੰਧੀ ਪੈਕੇਜ ਦਾ ਹਿੱਸਾ ਹੋਵੇਗਾ। ਤੇਵਤੀਆ ਇਸ ਵੇਲੇ ਅਮਰੀਕਾ ਦੀ ਨਵੀਂ ਸਰਕਾਰ ਦੇ ਵੱਡੇ ਅਧਿਕਾਰੀਆਂ ਅਤੇ ਮੁੱਖ ਸੰਸਦ ਮੈਂਬਰਾਂ ਨਾਲ ਗੱਲਬਾਤ ਲਈ ਵਿਦੇਸ਼ ਸਕੱਤਰ ਐੱਸ. ਜੈਸ਼ੰਕਰ ਨਾਲ ਅਮਰੀਕਾ ਦੀ ਯਾਤਰਾ ‘ਤੇ ਹੈ।
ਭਾਰਤ ਆਪਣੇ ਆਈ.ਟੀ. ਪੇਸ਼ੇਵਰਾਂ ‘ਚ ਲੋਕਪ੍ਰਿਯ ਐੱਚ-1ਬੀ ਵੀਜ਼ਾ ਨਿਯਮਾਂ ‘ਚ ਪ੍ਰਸਤਾਵਿਤ ਬਦਲਾਵਾਂ ਦੇ ਮੁੱਦੇ ਨੂੰ ਵੱਡੀ ਗੰਭੀਰਤਾ ਨਾਲ ਲੈ ਰਿਹਾ ਹੈ, ਕਿਉਂਕਿ ਅਮਰੀਕਾ ਭਾਰਤੀ ਆਈ.ਟੀ. ਅਤੇ ਸਾਫਟਵੇਅਰ ਸੇਵਾ ਉਦਯੋਗ ਦਾ ਮੁੱਖ ਬਾਜ਼ਾਰ ਹੈ। ਕੰਪਨੀਆਂ ਇਥੇ ਆਨ ਸਾਈਟ ਕੰਮ ਲਈ ਕਮਰਚਾਰੀਆਂ ਨੂੰ ਥੋੜ੍ਹੇ ਸਮੇਂ ਦੇ ਰੁਜ਼ਗਾਰ ਵੀਜ਼ਾ ‘ਤੇ ਬੁਲਾਉਂਦੀਆਂ ਹਨ।
ਦੂਜੇ ਪਾਸੇ ਡੈਮੋਕ੍ਰੇਟਿਕ ਪਾਰਟੀ ਦੇ ਇਕ ਮੁੱਖ ਸੈਨੇਟਰ ਅਤੇ ਐੱਚ-1ਬੀ ਵੀਜ਼ਾ ਸੁਧਾਰਾਂ ਦੇ ਸਮਰਥਕ ਨੇ ਵੀਜ਼ੇ ਦੇ ਉਲੰਘਣ ‘ਤੇ ਨੱਥ ਪਾਉਂਦਿਆਂ ਟਰੰਪ ਵੱਲੋਂ ਕੀਤੇ ਵਾਅਦੇ ਨਾ ਨਿਭਾਉਣ ਵਾਲੀ ਗੱਲ ਬਾਰੇ ਜ਼ਿਕਰ ਕੀਤਾ। ਚੋਣ ਪ੍ਰਚਾਰ ਮੁਹਿੰਮ ਦੌਰਾਨ ਟਰੰਪ ਨੇ ਕਿਹਾ ਸੀ ਕਿ ਉਹ ਅਮਰੀਕੀ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਕਰਨ ਲਈ ਕੰਮ ਕਰਨਗੇ ਪਰ ਉਨ੍ਹਾਂ ਨੇ ਅਜਿਹਾ ਨਾ ਕੀਤਾ। ਸੈਨੇਟ ਡੈਮੋਕ੍ਰੇਟਿਕ ਵਿਪਡਿਕ ਡਰਬਿਨ ਨੇ ਟਰੰਪ ਨੂੰ ਲਿਖੇ ਪੱਤਰ ‘ਚ ਕਿਹਾ ਹੈ ਕਿ ਉਨ੍ਹਾਂ ਨੂੰ ਐੱਚ-1ਬੀ ਸੁਧਾਰ ਨਾ ਅਪਨਾਉਣ ਦੇ ਫੈਸਲੇ ਦਾ ਕਾਰਨ ਅਮਰੀਕੀਆਂ ਨੂੰ ਦੱਸਣਾ ਚਾਹੀਦਾ ਹੈ। ਡਰਬਿਨ ਨੇ ਕਿਹਾ, ”ਆਲੋਚਕਾਂ ਦਾ ਕਹਿਣਾ ਹੈ ਕਿ ਤੁਹਾਡੀਆਂ ਕੰਪਨੀਆਂ ਸੈਂਕੜੇ ਯੋਗ ਅਮਰੀਕੀ ਕਰਮਚਾਰੀਆਂ ਤੋਂ ਮੂੰਹ ਮੋੜ ਕੇ ਘੱਟੋ-ਘੱਟ 1000 ਵਿਦੇਸ਼ੀ ਮਹਿਮਾਨ ਕਰਮਚਾਰੀਆਂ ਨੂੰ ਲਿਆਉਣਾ ਚਾਹੁੰਦੀਆਂ ਹਨ। ਪਿਛਲੇ ਹਫਤੇ ਹੀ ਤੁਹਾਡੇ ਬੁਲਾਰੇ ਸੀਨ ਸਪਾਈਸਰ ਨੇ ਕਿਹਾ ਸੀ ਕਿ ਐੱਚ-1ਬੀ ਵੀਜ਼ਾ ਸੁਧਾਰ ਤੁਹਾਡੇ ਪ੍ਰਸ਼ਾਸਨ ਦੀ ਖਾਸ ਪਹਿਲ ਨਹੀਂ ਹੈ।” ਭਾਰਤੀਆਂ ‘ਚ ਇਸ ਕਾਰਨ ਚਿੰਤਾ ਬਣੀ ਹੋਈ ਹੈ ਕਿ ਅਮਰੀਕਾ ਭਾਰਤੀ ਤਕਨੀਕੀ ਮਾਹਿਰਾਂ ਦੀ ਕਟੌਤੀ ਕਰ ਰਿਹਾ ਹੈ ਜਾਂ ਉਨ੍ਹਾਂ ਨੂੰ ਬਾਹਰ ਕੱਢ ਰਿਹਾ ਹੈ।
ਵਣਜ ਸਕੱਤਰ ਰੀਟਾ ਟੇਏਓਟੀਆ ਦਾ ਕਹਿਣਾ ਹੈ ਕਿ ਅਮਰੀਕਾ ਪ੍ਰਸ਼ਾਸਨ ਇਸ ਗੱਲ ਨੂੰ ਨਜ਼ਰ-ਅੰਦਾਜ਼ ਨਹੀਂ ਕਰ ਸਕਦਾ ਕਿ ਇਹ ਲੋਕ ਚੰਗਾ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਸਿਰਫ ਐੱਚ-1ਬੀ ਵੀਜ਼ਾ ‘ਤੇ ਹੀ ਕੰਮ ਨਹੀਂ ਕਰ ਰਹੇ, ਨਾ ਹੀ ਉਸ ਨੂੰ ਟੀਚਾ ਬਣਾ ਰਹੇ ਹਨ। ਰੀਟਾ ਨੇ ਕਿਹਾ ਕਿ ਉਹ ਸਾਰੀ ਇਮੀਗ੍ਰੇਸ਼ਨ ਪਾਲਿਸੀ ‘ਤੇ ਕੰਮ ਕਰ ਰਹੇ ਹਨ ਅਤੇ ਐੱਚ1 ਵੀਜ਼ਾ ਵੀ ਇਸ ਦਾ ਹੀ ਇਕ ਹਿੱਸਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

Read Full Article
    ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

Read Full Article
    ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

Read Full Article
    ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

Read Full Article
    ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

Read Full Article
    ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

Read Full Article
    ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

Read Full Article
    ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

Read Full Article
    ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

Read Full Article
    ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

Read Full Article
    ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

Read Full Article
    ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

Read Full Article
    ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

Read Full Article
    ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

Read Full Article
    ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

Read Full Article